Journalism Of Hope
BREAKING NEWS
ਕੇਂਦਰੀ ਸਿੱਖ ਅਜਾਇਬ ਘਰ ਵਿਖੇ ਲਗਾਈ ਜਾਵੇਗੀ ਭਾਈ ਪਰਮਿੰਦਰ ਸਿੰਘ ਦੀ ਤਸਵੀਰ – ਐਡਵੋਕੇਟ ਧਾਮੀ.......ਪੰਜਾਬ ਸਮੇਤ ਪੰਜ ਸੂਬਿਆਂ ’ਚ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤੇਜ਼, ਚੋਣ ਕਮਿਸ਼ਨ ਦੀ ਟੀਮ ਇਸ ਮਹੀਨੇ ਦੇ ਅਖੀਰ ‘ਚ ਕਰੇਗੀ ਸੂਬੇ ਦਾ ਦੌਰਾ........5 ਕਰੋੜ ਰੁਪਏ ਦੇ ਮਾਮਲੇ ’ਚ ਈਡੀ ਨੇ ਅਮਰਦੀਪ ਗਰੇਵਾਲ ਨੂੰ ਦਿੱਲੀ ਹਵਾਈ ਅੱਡੇ ਤੋਂ ਹਿਰਾਸਤ ’ਚ ਲਿਆ.....ਅਮਰੀਕਾ ‘ਚ ਪੰਜਾਬੀ ਮੂਲ ਦੀ ਔਰਤ ਦਾ ਕਤਲ, ਪਤੀ ਗ੍ਰਿਫ਼ਤਾਰ.....ਬਾਲੀਵੁੱਡ ਅਦਾਕਾਰ ਅਜੈ ਦੇਵਗਨ ਦੇ ਬੰਗਲੇ ’ਤੇ ਚੱਲਿਆ BMC ਦਾ ਬੁਲਡੋਜ਼ਰ.....ਜੰਮੂ-ਕਸ਼ਮੀਰ ’ਚ ਪੰਜਾਬੀ ਸਮੇਤ 3 ਭਾਸ਼ਾਵਾਂ ਨੂੰ ਮਿਲ ਸਕਦਾ ਹੈ ਸਰਕਾਰੀ ਦਰਜਾ.....ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਨੂੰ ਹਸਪਤਾਲ ‘ਚ ਕਰਵਾਇਆ ਗਿਆ ਦਾਖ਼ਲ

ਗਵਾਲੀਅਰ ’ਚ ਤੇਜ਼ ਰਫ਼ਤਾਰ ਟਰੱਕ ਨੇ ਸ਼ਰਧਾਲੂਆਂ ਨੂੰ ਕੁਚਲਿਆ, 13 ਦੀ ਮੌਤ

Speeding truck runs over pilgrims in Gwalior: ਗਵਾਲੀਅਰ: ਮੱਧ ਪ੍ਰਦੇਸ਼ ਦੇ ਗਵਾਲੀਅਰ ਵਿੱਚ ਸ਼ੀਤਲਾ ਮਾਤਾ ਮੰਦਰ ਦੇ ਦਰਸ਼ਨਾਂ ਲਈ ਆਏ ਸ਼ਰਧਾਲੂਆਂ ਨਾਲ ਭਿਆਨਕ ਹਾਦਸਾ ਵਾਪਰਿਆ। ਸ਼ਨੀਵਾਰ ਦੇਰ ਰਾਤ ਤੇਜ਼ ਰਫ਼ਤਾਰ ਟਰੱਕ ਨੇ ਕਰੀਬ 45 ਸ਼ਰਧਾਲੂਆਂ ਨੂੰ ਕੁਚਲ ਦਿੱਤਾ। ਇਸ ਹਾਦਸੇ ਵਿੱਚ 13 ਲੋਕਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ 32 ਹੋਰ ਜ਼ਖ਼ਮੀ ਹੋ […]
By : Updated On: 18 Oct 2026 08:11:AM
ਗਵਾਲੀਅਰ ’ਚ ਤੇਜ਼ ਰਫ਼ਤਾਰ ਟਰੱਕ ਨੇ ਸ਼ਰਧਾਲੂਆਂ ਨੂੰ ਕੁਚਲਿਆ, 13 ਦੀ ਮੌਤ
  • ਮ੍ਰਿਤਕਾਂ ਵਿੱਚ ਔਰਤਾਂ, ਬੱਚੇ ਅਤੇ ਬਜ਼ੁਰਗ ਸ਼ਾਮਲ
  • 32 ਜ਼ਖ਼ਮੀ, 7 ਦੀ ਹਾਲਤ ਗੰਭੀਰ
  • ਮੰਦਰ ਦੀ ਕੰਧ ਵੀ ਡਿੱਗੀ

Speeding truck runs over pilgrims in Gwalior: ਗਵਾਲੀਅਰ: ਮੱਧ ਪ੍ਰਦੇਸ਼ ਦੇ ਗਵਾਲੀਅਰ ਵਿੱਚ ਸ਼ੀਤਲਾ ਮਾਤਾ ਮੰਦਰ ਦੇ ਦਰਸ਼ਨਾਂ ਲਈ ਆਏ ਸ਼ਰਧਾਲੂਆਂ ਨਾਲ ਭਿਆਨਕ ਹਾਦਸਾ ਵਾਪਰਿਆ। ਸ਼ਨੀਵਾਰ ਦੇਰ ਰਾਤ ਤੇਜ਼ ਰਫ਼ਤਾਰ ਟਰੱਕ ਨੇ ਕਰੀਬ 45 ਸ਼ਰਧਾਲੂਆਂ ਨੂੰ ਕੁਚਲ ਦਿੱਤਾ। ਇਸ ਹਾਦਸੇ ਵਿੱਚ 13 ਲੋਕਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ 32 ਹੋਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਵਿੱਚ ਦੋ ਪੁਲਿਸ ਮੁਲਾਜ਼ਮ ਵੀ ਸ਼ਾਮਲ ਹਨ। ਸੱਤ ਜ਼ਖ਼ਮੀਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਸਾਰੇ ਜ਼ਖ਼ਮੀਆਂ ਨੂੰ ਵੱਖ-ਵੱਖ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

ਇਸ਼ਤਿਹਾਰ

ਇਹ ਹਾਦਸਾ ਚਿਨੌਰ ਰੋਡ ’ਤੇ ਢਲਾਣ ਨੇੜੇ ਵਾਪਰਿਆ। ਜ਼ਿਲ੍ਹਾ ਮੈਜਿਸਟ੍ਰੇਟ ਰੁਚਿਕਾ ਚੌਹਾਨ ਮੁਤਾਬਕ, ਟਰੱਕ ਸ਼ਰਧਾਲੂਆਂ ਅਤੇ ਸੜਕ ਕਿਨਾਰੇ ਲੱਗੀਆਂ ਦੁਕਾਨਾਂ ਨੂੰ ਕੁਚਲਦਾ ਹੋਇਆ ਮੰਦਰ ਦੇ ਪ੍ਰਵੇਸ਼ ਦੁਆਰ ਨਾਲ ਜਾ ਟਕਰਾਇਆ। ਟੱਕਰ ਇੰਨੀ ਜ਼ਬਰਦਸਤ ਸੀ ਕਿ ਮੰਦਰ ਦੀ ਕੰਧ ਢਹਿ ਗਈ ਅਤੇ ਮਲਬੇ ਹੇਠ 40 ਤੋਂ 50 ਲੋਕ ਦੱਬ ਗਏ।

ਦੇਰ ਰਾਤ ਤੱਕ ਮੰਦਰ ਵਿੱਚ ਲੱਗੀ ਰਹੀ ਭੀੜ
ਸਪਤਮੀ ਦੇ ਮੌਕੇ ’ਤੇ ਸ਼ੀਤਲਾ ਮਾਤਾ ਮੰਦਰ ਵਿੱਚ ਦੇਰ ਰਾਤ ਤੱਕ ਸ਼ਰਧਾਲੂਆਂ ਦੀ ਭੀੜ ਲੱਗੀ ਹੋਈ ਸੀ। ਗਵਾਲੀਅਰ ਅਤੇ ਆਸ-ਪਾਸ ਦੇ ਜ਼ਿਲ੍ਹਿਆਂ ਤੋਂ ਲੋਕ ਮਾਤਾ ਦੇ ਦਰਸ਼ਨਾਂ ਲਈ ਪਹੁੰਚੇ ਸਨ। ਮੰਦਰ ਦੇ ਨੇੜੇ ਪ੍ਰਸ਼ਾਦ ਅਤੇ ਪੂਜਾ ਸਮੱਗਰੀ ਦੀਆਂ ਦੁਕਾਨਾਂ ਲੱਗੀਆਂ ਹੋਈਆਂ ਸਨ, ਜਿੱਥੋਂ ਸ਼ਰਧਾਲੂ ਦਰਸ਼ਨਾਂ ਤੋਂ ਪਹਿਲਾਂ ਖਰੀਦਦਾਰੀ ਕਰ ਰਹੇ ਸਨ।

ਜਾਣਕਾਰੀ ਅਨੁਸਾਰ, ਰਾਤ ਕਰੀਬ 2:40 ਵਜੇ ਚਿਨੌਰ ਵੱਲੋਂ ਆ ਰਿਹਾ ਟਰੱਕ ਢਲਾਣ ’ਤੇ ਬੇਕਾਬੂ ਹੋ ਗਿਆ। ਤੇਜ਼ ਰਫ਼ਤਾਰ ਟਰੱਕ ਸੜਕ ਕਿਨਾਰੇ ਲੱਗੀਆਂ ਦੁਕਾਨਾਂ ਅਤੇ ਉੱਥੇ ਮੌਜੂਦ ਸ਼ਰਧਾਲੂਆਂ ਨੂੰ ਕੁਚਲਦਾ ਹੋਇਆ ਅੱਗੇ ਵਧਿਆ। ਇਸ ਦੌਰਾਨ ਪੰਜ ਤੋਂ ਛੇ ਦੁਕਾਨਾਂ ਵੀ ਨੁਕਸਾਨੀਆਂ ਗਈਆਂ। ਹਾਦਸੇ ਤੋਂ ਬਾਅਦ ਇਲਾਕੇ ਵਿੱਚ ਹਫ਼ੜਾ-ਦਫ਼ੜੀ ਮਚ ਗਈ। ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਉਣ ਲਈ ਰਾਹਤ ਕਾਰਜ ਚਲਾਏ ਗਏ।

Read Latest News and Breaking News at Daily Post TV, Browse for more News

Ad
Ad

Punjab District News