Journalism Of Hope
BREAKING NEWS
ਝੋਟਾ ਕਤਲ ਕਾਂਡ: ਅੱਧੀ ਰਾਤ ਨੂੰ ਮਾਨਸਾ ਪਹੁੰਚੀ CBI ਟੀਮ, ਪੁਲਿਸ ਨੇ ਸੌਂਪੀਆਂ ਕੇਸ ਦੀਆਂ ਫਾਈਲਾਂ......ਪੰਜਾਬ ਵਿੱਚ ਅੱਜ ਤੋਂ ਬੱਸਾਂ ਦਾ ਚੱਕਾ ਜਾਮ: ਕੱਚੇ ਮੁਲਾਜ਼ਮਾਂ ਦੀ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ.....ਅੱਜ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਾਈ ਹੋ ਸਕਦੀ ਹੈ ਪ੍ਰਭਾਵਿਤ, ਅਧਿਆਪਕਾਂ ਵੱਲੋਂ ਸਮੂਹਿਕ ਛੁੱਟੀ ਦਾ ਐਲਾਨ........ਪੈਰਿਸ ਤੋਂ ਵਾਪਸੀ ‘ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਅਪਮਾਨ ਕੀਤਾ ਗਿਆ: ਬਲਤੇਜ ਪੰਨੂ ਨੇ ਲਾਏ ਇਲਜ਼ਾਮ.......ਟਾਈਗਰ ਸ਼ਰਾਫ਼ ’ਤੇ ਗੋਲੀਬਾਰੀ ਮਾਮਲੇ ’ਚ ਵੱਡਾ ਖੁਲਾਸਾ: ਨਿਸ਼ਾਨੇ ’ਤੇ ਸੀ ਕੋਈ ਹੋਰ ਵੱਡੀ ਬਾਲੀਵੁੱਡ ਹਸਤੀ !.........ਕਾਂਗਰਸ ਦੇ ਸਾਬਕਾ ਵਿਧਾਇਕ ਦਾ ਗੰਨਮੈਨ ਅਫ਼ੀਮ ਸਮੇਤ ਗ੍ਰਿਫ਼ਤਾਰ, 2 ਹੋਰ ਸਾਥੀ ਵੀ ਕਾਬੂ......ਗੁ: ਬੰਗਲਾ ਸਾਹਿਬ ਨੇੜਲੇ ਰਸਤੇ ’ਤੇ ਪੁਲਿਸ ਦੀ ਐਂਟਰੀ ਬੰਦ, DSGMC ਨੇ ਲਿਆ ਵੱਡਾ ਫ਼ੈਸਲਾ.........ਝੋਟਾ ਕਤਲ ਕਾਂਡ ਤੋਂ ਬਾਅਦ ਮਾਨਸਾ ’ਚ 3 ਮੈਡੀਕਲ ਸਟੋਰਾਂ ਦੇ ਲਾਇਸੈਂਸ ਰੱਦ, 4 ਸੀਲ.....ਪੰਜਾਬ ’ਚ ਪਰਾਲੀ ਸਾੜਨ ਦੇ ਮਾਮਲਿਆਂ ’ਚ ਵਾਧਾ, 5 ਦਿਨਾਂ ’ਚ 219 ਮਾਮਲੇ ਆਏ ਸਾਹਮਣੇ.............

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ. ਹਰੀ ਸਿੰਘ ਨਲਵਾ ਉੱਤੇ ਫ਼ਿਲਮ ਬਣਾਉਣ ਦੀ ਪੇਸ਼ਕਸ਼ ਰੱਦ, ਪੁਰਾਤਨ ਸਿੱਖ ਯੋਧਿਆਂ ਦੀ ਪੇਸ਼ਕਾਰੀ ’ਤੇ ਪਾਬੰਦੀ ਦਾ ਦਿੱਤਾ ਹਵਾਲਾ

Sikh warrior Hari Singh Nalwa film ban decision: ਸਿੱਖ ਜਰਨੈਲ ਸ. ਹਰੀ ਸਿੰਘ ਨਲਵਾ ਦੇ ਜੀਵਨ ਉੱਤੇ ਫ਼ਿਲਮ ਬਣਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵਿਚਾਰ ਕਰਨ ਸਬੰਧੀ ਪੁੱਜੀ ਮੰਗ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅਪ੍ਰਵਾਨ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ 28 […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ. ਹਰੀ ਸਿੰਘ ਨਲਵਾ ਉੱਤੇ ਫ਼ਿਲਮ ਬਣਾਉਣ ਦੀ ਪੇਸ਼ਕਸ਼ ਰੱਦ, ਪੁਰਾਤਨ ਸਿੱਖ ਯੋਧਿਆਂ ਦੀ ਪੇਸ਼ਕਾਰੀ ’ਤੇ ਪਾਬੰਦੀ ਦਾ ਦਿੱਤਾ ਹਵਾਲਾ

Sikh warrior Hari Singh Nalwa film ban decision: ਸਿੱਖ ਜਰਨੈਲ ਸ. ਹਰੀ ਸਿੰਘ ਨਲਵਾ ਦੇ ਜੀਵਨ ਉੱਤੇ ਫ਼ਿਲਮ ਬਣਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵਿਚਾਰ ਕਰਨ ਸਬੰਧੀ ਪੁੱਜੀ ਮੰਗ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅਪ੍ਰਵਾਨ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ 28 ਦਸੰਬਰ 2025 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਇਹ ਫ਼ੈਸਲਾ ਕੀਤਾ ਗਿਆ ਹੈ ਕਿ ਪੁਰਾਤਨ ਸਿੱਖ ਯੋਧਿਆਂ ਉੱਤੇ ਫ਼ਿਲਮਾਂ/ਐਨੀਮੇਸ਼ਨ ਫ਼ਿਲਮਾਂ ਅਤੇ ਆਰਟੀਫੀਸ਼ੀਅਲ ਇੰਟੈਲੀਜੈਂਸ ਵੀਡੀਓ ਨਹੀਂ ਬਣਾਈਆਂ ਜਾ ਸਕਦੀਆਂ। ਉਨ੍ਹਾਂ ਕਿਹਾ ਕਿ ਸ. ਹਰੀ ਸਿੰਘ ਨਲਵਾ ਵੀ ਪੁਰਾਤਨ ਸਿੱਖ ਯੋਧਿਆਂ ਦੀ ਸ੍ਰੇਣੀ ਵਿੱਚ ਆਉਂਦੇ ਹਨ, ਇਸ ਲਈ ਉਨ੍ਹਾਂ ਦੇ ਜੀਵਨ ਉੱਤੇ ਫ਼ਿਲਮ ਨੂੰ ਪ੍ਰਵਾਨਗੀ ਨਹੀਂ ਦਿੱਤੀ ਜਾ ਸਕਦੀ।

ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਮੁੰਬਈ ਅਧਾਰਤ ਭਾਨੂਸ਼ਲੀ ਸਟੂਡੀਓ ਲਿਮੀਟਡ ਦੇ ਕੋ-ਪ੍ਰੋਡਿਊਸਰ ਸ੍ਰੀ ਭਾਵੇਸ਼ ਭਾਨੂੰਸ਼ਲੀ ਨੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਇੱਕ ਪੱਤਰ ਲਿਖ ਕੇ ਇਹ ਬੇਨਤੀ ਕੀਤੀ ਸੀ ਕਿ ਉਨ੍ਹਾਂ ਦਾ ਫ਼ਿਲਮ ਨਿਰਮਾਤਾ ਘਰ ਮਹਾਨ ਸਿੱਖ ਯੋਧੇ ਸ. ਹਰੀ ਸਿੰਘ ਨਲਵਾ ਦੇ ਜੀਵਨ ਉੱਤੇ ਫ਼ਿਲਮ ਬਣਾਉਣਾ ਚਾਹੁੰਦਾ ਹੈ ਅਤੇ ਇਸ ਲਈ ਉਹ ਉਨ੍ਹਾਂ ਨਾਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨਾਲ ਮੁਲਾਕਾਤ ਕਰਕੇ ਵਿਚਾਰ ਕਰਨਾ ਚਾਹੁੰਦੇ ਹਨ।
 
ਇਸ ਮਾਮਲੇ ਸਬੰਧੀ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇੰਚਾਰਜ ਬਗੀਚਾ ਸਿੰਘ ਨੇ ਕਿਹਾ ਕਿ ਸਤਿਕਾਰਯੋਗ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਆਦੇਸ਼ ਅਨੁਸਾਰ ਭਾਨੂਸ਼ਲੀ ਸਟੂਡੀਓ ਲਿਮੀਟਡ ਦੇ ਕੋ-ਪ੍ਰੋਡਿਊਸਰ ਨੂੰ ਲਿਖਤੀ ਤੌਰ ਉੱਤੇ ਇਹ ਜਾਣਕਾਰੀ ਭੇਜ ਦਿੱਤੀ ਗਈ ਹੈ ਕਿ ਸਿੱਖ ਯੋਧੇ ਸ. ਹਰੀ ਸਿੰਘ ਨਲਵਾ ਦੇ ਜੀਵਨ ਉੱਤੇ ਫ਼ਿਲਮ ਨਹੀਂ ਬਣਾਈ ਜਾ ਸਕਦੀ। ਉਨ੍ਹਾਂ ਕਿਹਾ ਕਿ ਸ੍ਰੀ ਭਾਨੂਸ਼ਲੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਫ਼ਿਲਮਾਂ ਸਬੰਧੀ ਕੀਤੇ ਗਏ ਹਾਲੀਆ ਆਦੇਸ਼ ਦੀ ਅਸਲ ਅਤੇ ਅੰਗਰੇਜ਼ੀ ਵਿੱਚ ਤਰਜਮਾ ਕਰਕੇ ਕਾਪੀਆਂ ਵੀ ਭੇਜ ਦਿੱਤੀਆਂ ਗਈਆਂ ਹਨ ਤਾਂ ਜੋ ਉਹ ਭਵਿੱਖ ਵਿੱਚ ਸਿੱਖ ਵਿਸ਼ਿਆਂ ਸਬੰਧੀ ਫ਼ਿਲਮਾਂ ਬਣਾਉਣ ਤੋਂ ਪਹਿਲਾਂ ਸਾਵਧਾਨੀ ਵਰਤਣ ਅਤੇ ਪਾਬੰਦੀਆਂ ਨੂੰ ਧਿਆਨ ਵਿੱਚ ਰੱਖਦਿਆਂ ਕੰਮ ਕਰਨ।

Read Latest News and Breaking News at Daily Post TV, Browse for more News

Ad
Ad

Punjab District News