Sri Amritsar Ghallughara Day; ਜੂਨ “84 ਵਿੱਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਾਪਰੇ ਘੱਲੂਘਾਰਾ ਦਿਵਸ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਹੀਦਾਂ ਦੇ ਪਵਿੱਤਰ ਅਸਥਾਨ ਗੁਰਦੁਆਰਾ ਸ੍ਰੀ ਫਤਿਹਗਡ਼੍ਹ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ, ਅੱਜ ਕਰਵਾਏ ਗਏ ਸ੍ਰੀ ਅਖੰਡ ਪਾਠ ਦੇ ਭੋਗ 6 ਜੂਨ ਨੂੰ ਪਾਏ ਜਾਣਗੇ । ਇਸ ਮੌਕੇ ਤੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਅਰਦਾਸ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਦੇ ਹੈਡ ਗ੍ਰੰਥੀ ਭਾਈ ਅਤਰ ਸਿੰਘ ਵੱਲੋਂ ਕੀਤੀ ਗਈ।
ਇਸ ਮੌਕੇ ਪਹੁੰਚੇ ਭਾਈ ਅਤਰ ਸਿੰਘ ਹੈਡ ਗ੍ਰੰਥੀ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ, ਬਲਜੀਤ ਸਿੰਘ ਭੁੱਟਾ, ਸਾਬਕਾ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਫਤਿਹਗੜ੍ਹ ਸਾਹਿਬ, ਸ਼ਰਨਜੀਤ ਸਿੰਘ ਚਨਾਰਥਲ, ਜ਼ਿਲਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਫ਼ਤਹਿਗੜ੍ਹ ਸਾਹਿਬ ਨੇ ਕਿਹਾ ਕਿ ਜੂਨ 84 ਵਿੱਚ ਵਾਪਰੇ ਘੱਲੂਘਾਰੇ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ, ਕਿਉਂਕਿ ਇਸ ਘੱਲੂਘਾਰੇ ਵਿੱਚ ਅਨੇਕਾਂ ਸਿੰਘਾਂ ਸਿੰਘਣੀਆਂ ਨੇ ਸ਼ਹੀਦੀਆਂ ਪ੍ਰਾਪਤ ਕੀਤੀਆਂ, ਤੇ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਲਈ ਸਮੁੱਚੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਗੁਰਦੁਆਰਾ ਸਾਹਿਬਾਨ ਵਿਚ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਹਨ ।