Journalism Of Hope
BREAKING NEWS
6 ਸਾਲ ਬਾਅਦ ਮੁੜ ਇਕੱਠੇ ਹੋਏ ਭਾਜਪਾ ਤੇ ਅਕਾਲੀ ਦਲ, ਪੰਜਾਬ ਵਿਧਾਨ ਸਭਾ ਚੋਣਾਂ ਮਿਲ ਕੇ ਲੜਨਗੇ.......ਅੰਮ੍ਰਿਤਸਰ ’ਚ ਦਿਲ ਦਹਿਲਾਉਣ ਵਾਲੀ ਵਾਰਦਾਤ: ਨੌਜਵਾਨ ਨੇ ਮਾਂ ਤੇ ਦੋ ਪਾਲਤੂ ਕੁੱਤਿਆਂ ਨੂੰ ਗੋਲੀ ਮਾਰਨ ਮਗਰੋਂ ਖ਼ੁਦਕੁਸ਼ੀ ਕੀਤੀ.......ਦਿਲਜੀਤ ਦੇ ਗੀਤ ਸੁਣਨ ਨਹੀਂ, ਮੋਬਾਈਲ ਚੋਰੀ ਕਰਨ ਪਹੁੰਚਿਆ ਸੀ ਗਿਰੋਹ ! 20 ਹਜ਼ਾਰ ਖਰਚ ਕੇ ਖਰੀਦੇ ਸੀ ਗੋਲਡ ਪਾਸ.......ਕੈਨੇਡਾ ’ਚ ਰੁਜ਼ਗਾਰ ਏਜੰਸੀਆਂ ਨੂੰ ਲੁੱਟਣ ਵਾਲੇ ਗਿਰੋਹ ਦੇ ਦੋ ਪੰਜਾਬੀ ਨੌਜਵਾਨ ਗ੍ਰਿਫ਼ਤਾਰ.......ਵੈਭਵ ਸੂਰਿਆਵੰਸ਼ੀ ਨੇ 53 ਗੇਂਦਾਂ ’ਚ ਠੋਕੇ 204 ਰਨ, ਭਾਰਤ-ਏ ਨੇ UAE ਨੂੰ 7 ਵਿਕਟਾਂ ਨਾਲ ਹਰਾਇਆ.....ਪ੍ਰਿਆਂਸ਼ ਆਰਿਆ ਨੇ ਖੇਡੀ ਰਿਕਾਰਡਤੋੜ ਪਾਰੀ, 68 ਗੇਂਦਾਂ ’ਚ ਬਣਾਈਆਂ 181 ਦੌੜਾਂ......ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ 7 ਹਜ਼ਾਰ ਤੋਂ ਪਾਰ, ਹੁਣ ਤੱਕ 2,144 FIR ਦਰਜ.......

Sri Guru Granth Sahib Ji ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ

Amritsar News: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਗੁਰਪੁਰਬ ਦੇ ਸਬੰਧ ਵਿਚ ਅੱਜ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤਾ ਗਿਆ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਜਨਰਲ ਮੈਨੇਜਰ ਭਗਵੰਤ ਸਿੰਘ ਧੰਗੇੜਾ, ਗੁਰਦੁਆਰਾ ਸ਼ਹੀਦ ਗੰਜ ਸਾਹਿਬ ਦੇ ਮੈਨੇਜਰ ਜਤਿੰਦਰਪਾਲ ਸਿੰਘ, ਹੈੱਡ ਗ੍ਰੰਥੀ ਗਿਆਨੀ ਸੁਰਜੀਤ ਸਿੰਘ ਸਭਰਾ ਅਤੇ ਗਿਆਨੀ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
Sri Guru Granth Sahib Ji ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ

Amritsar News: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਗੁਰਪੁਰਬ ਦੇ ਸਬੰਧ ਵਿਚ ਅੱਜ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤਾ ਗਿਆ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਜਨਰਲ ਮੈਨੇਜਰ ਭਗਵੰਤ ਸਿੰਘ ਧੰਗੇੜਾ, ਗੁਰਦੁਆਰਾ ਸ਼ਹੀਦ ਗੰਜ ਸਾਹਿਬ ਦੇ ਮੈਨੇਜਰ ਜਤਿੰਦਰਪਾਲ ਸਿੰਘ, ਹੈੱਡ ਗ੍ਰੰਥੀ ਗਿਆਨੀ ਸੁਰਜੀਤ ਸਿੰਘ ਸਭਰਾ ਅਤੇ ਗਿਆਨੀ ਨਿਰਮਲ ਸਿੰਘ ਸਮੇਤ ਸੰਗਤਾਂ ਮੌਜੂਦ ਸਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸੰਗਤ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਗੁਰਪੁਰਬ 24 ਅਗਸਤ 2025 ਨੂੰ ਮਨਾਇਆ ਜਾ ਰਿਹਾ ਹੈ। ਇਸ ਸਬੰਧ ਵਿਚ ਅੱਜ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ, ਜਿਸ ਦੇ ਭੋਗ ਮਗਰੋਂ 24 ਅਗਸਤ ਨੂੰ ਪੁਰਾਤਨ ਪ੍ਰੰਪਰਾ ਅਨੁਸਾਰ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਨਗਰ ਕੀਰਤਨ ਸਜਾਇਆ ਜਾਵੇਗਾ।

ਇਨ੍ਹਾਂ ਸਮਾਗਮਾਂ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਸਿੰਘ ਸਾਹਿਬਾਨ ਤੇ ਪ੍ਰਮੁੱਖ ਸਖਸੀਅਤਾਂ ਹਾਜਰੀ ਭਰਨਗੀਆਂ। ਉਨ੍ਹਾਂ ਸੰਗਤਾਂ ਨੂੰ ਪਰਿਵਾਰਾਂ ਸਮੇਤ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਇਸ ਮੌਕੇ ਭਾਈ ਦਿਲਰਾਜ ਸਿੰਘ, ਬਲਦੇਵ ਸਿੰਘ ਧੁੰਨ, ਜਗਜੀਤ ਸਿੰਘ, ਤਲਵਿੰਦਰ ਸਿੰਘ ਆਦਿ ਹਾਜਰ ਸਨ।

Read Latest News and Breaking News at Daily Post TV, Browse for more News

Ad
Ad

Punjab District News