Journalism Of Hope
BREAKING NEWS
Kanpur Plane Crash: ਕਾਨਪੁਰ ’ਚ ਟ੍ਰੇਨਿੰਗ ਜਹਾਜ਼ ਕਰੈਸ਼, ਦੋਵੇਂ ਪਾਇਲਟਾਂ ਦੀ ਮੌਤ......‘AAP’ ਨੇ ਜਸਬੀਰ ਸਿੰਘ ਗੜ੍ਹੀ ਨੂੰ ਸੌਂਪੀ ਨਵੀਂ ਜ਼ਿੰਮੇਵਾਰੀ, ਚਮਕੌਰ ਸਾਹਿਬ ਹਲਕੇ ਦਾ ਬਣਾਇਆ ਇੰਚਾਰਜ......ਪੰਜਾਬ 'ਚ ਹੜਤਾਲੀ ਮੁਲਾਜ਼ਮਾਂ 'ਤੇ ਸਰਕਾਰ ਸਖ਼ਤ, ਡਿਊਟੀ ਗੈਰਹਾਜ਼ਰਾਂ ਦੀ ਮੰਗੀ ਲਿਸਟ ....ਰੱਖੜੀ ਵਾਲੇ ਦਿਨ ਫ਼ੋਨਾਂ ‘ਚ ਹੋਵੇਗੀ ‘ਟੂੰ-ਟੂੰ’,ਮਾਵਾਂ-ਧੀਆਂ ਸਤਿਕਾਰ ਯੋਜਨਾ ਬਾਰੇ CM ਮਾਨ ਦਾ ਵੱਡਾ ਐਲਾਨ.......

ਡੇਰਾ ਸੱਚਖੰਡ ਬੱਲਾਂ ਨੇੜੇ ਸਥਾਪਤ ਕੀਤਾ ਜਾ ਰਿਹਾ ਹੈ ‘ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ’ ਹਰਪਾਲ ਸਿੰਘ ਚੀਮਾ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ, ਪੰਜਾਬ ਸਰਕਾਰ ਵੱਲੋਂ ਐਤਵਾਰ ਸ਼ਾਮ ਨੂੰ ਨਹਿਰੂ ਸਟੇਡੀਅਮ, ਰੂਪਨਗਰ ਵਿਖੇ ਕਰਵਾਏ ਗਏ ਪਹਿਲੇ ਵਿਸ਼ਾਲ ਅਧਿਆਤਮਕ ਕੀਰਤਨ ਦਰਬਾਰ ਦੇ ਨਾਲ ਹੀ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਦੇ ਰਾਜ ਪੱਧਰੀ ਸਮਾਗਮਾਂ ਦੀ ਸ਼ੁਰੂਆਤ ਕੀਤੀ ਗਈ। ਇਸ ਵਿਸ਼ਾਲ ਸਮਾਗਮ ਨਾਲ ਗੁਰੂ ਰਵਿਦਾਸ ਜੀ ਦੇ […]
Nishant Malyan
By : Updated On: 27 Apr 2026 17:34:PM
ਡੇਰਾ ਸੱਚਖੰਡ ਬੱਲਾਂ ਨੇੜੇ ਸਥਾਪਤ ਕੀਤਾ ਜਾ ਰਿਹਾ ਹੈ ‘ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ’ ਹਰਪਾਲ ਸਿੰਘ ਚੀਮਾ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ, ਪੰਜਾਬ ਸਰਕਾਰ ਵੱਲੋਂ ਐਤਵਾਰ ਸ਼ਾਮ ਨੂੰ ਨਹਿਰੂ ਸਟੇਡੀਅਮ, ਰੂਪਨਗਰ ਵਿਖੇ ਕਰਵਾਏ ਗਏ ਪਹਿਲੇ ਵਿਸ਼ਾਲ ਅਧਿਆਤਮਕ ਕੀਰਤਨ ਦਰਬਾਰ ਦੇ ਨਾਲ ਹੀ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਦੇ ਰਾਜ ਪੱਧਰੀ ਸਮਾਗਮਾਂ ਦੀ ਸ਼ੁਰੂਆਤ ਕੀਤੀ ਗਈ। ਇਸ ਵਿਸ਼ਾਲ ਸਮਾਗਮ ਨਾਲ ਗੁਰੂ ਰਵਿਦਾਸ ਜੀ ਦੇ ਸਰਬ-ਸਾਂਝੇ ਸੰਦੇਸ਼ ਨੂੰ ਪੰਜਾਬ ਅਤੇ ਇਸ ਤੋਂ ਬਾਹਰ ਫੈਲਾਉਣ ਦੇ ਉਦੇਸ਼ ਨਾਲ ਸਾਲ ਭਰ ਚੱਲਣ ਵਾਲੇ ਪ੍ਰੋਗਰਾਮਾਂ ਦੀ ਲੜੀ ਦਾ ਆਗਾਜ਼ ਹੋਇਆ।

ਇਸ਼ਤਿਹਾਰ

ਇਸ ਅਧਿਆਤਮਕ ਸ਼ਾਮ ਦੌਰਾਨ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਦੇ ਪ੍ਰਸਿੱਧ ਹਜ਼ੂਰੀ ਰਾਗੀ ਭਾਈ ਰਵਿੰਦਰ ਸਿੰਘ ਜੀ ਅਤੇ ਭਾਈ ਦਵਿੰਦਰ ਸਿੰਘ ਜੀ ਸੋਢੀ ਵੱਲੋਂ ਰਸਭਿੰਨਾ ਕੀਰਤਨ ਕੀਤਾ ਗਿਆ, ਜਿਸ ਨੇ ਸੰਗਤਾਂ ਨੂੰ ਇਲਾਹੀ ਬਾਣੀ ਵਿੱਚ ਲੀਨ ਕੀਤਾ। ਇਸ ਉਪਰੰਤ ਭਾਈ ਗੁਰਮੀਤ ਸਿੰਘ ਜੀ ਵੱਲੋਂ ਕਥਾ ਵਿਚਾਰ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ ਅਤੇ ਸ਼ਰਧਾਲੂਆਂ ਨੂੰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਰੋਜ਼ਾਨਾ ਜੀਵਨ ਵਿੱਚ ਅਪਨਾਉਣ ਲਈ ਪ੍ਰੇਰਿਤ ਕੀਤਾ ਗਿਆ।

ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਪੰਜਾਬ ਦੇ ਵਿੱਤ, ਯੋਜਨਾਬੰਦੀ, ਆਬਕਾਰੀ ਤੇ ਕਰ, ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੰਗਤਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਇਸ ਉਪਰਾਲੇ ਦੀ ਮਹੱਤਤਾ ਨੂੰ ਉਜਾਗਰ ਕੀਤਾ। ਉਨ੍ਹਾਂ ਕਿਹਾ, “ਖੁਰਾਲਗੜ੍ਹ ਸਾਹਿਬ ਵਿਖੇ 649ਵੇਂ ਪ੍ਰਕਾਸ਼ ਪੁਰਬ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਵੱਡੇ ਪੱਧਰ ਦੇ ਸਮਾਗਮ ਕਰਵਾਉਣ ਦਾ ਐਲਾਨ ਕੀਤਾ ਗਿਆ ਸੀ।”

ਵਿੱਤ ਮੰਤਰੀ ਨੇ ਕਿਹਾ, “ਇਨ੍ਹਾ ਸਮਾਗਮਾਂ ਦਾ ਮੁੱਖ ਉਦੇਸ਼ ਸ੍ਰੀ ਗੁਰੂ ਰਵਿਦਾਸ ਜੀ ਦੇ ਸਰਬ-ਸਾਂਝੇ ਸੰਦੇਸ਼ ਨੂੰ ਪੂਰੀ ਦੁਨੀਆ ਵਿੱਚ ਫੈਲਾਉਣਾ ਹੈ। ਇਸੇ ਦੇ ਤਹਿਤ ਪੰਜਾਬ ਦੇ ਕੋਨੇ-ਕੋਨੇ ਵਿੱਚ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਵੱਖ-ਵੱਖ ਵਿਦਿਅਕ ਅਤੇ ਅਧਿਆਤਮਕ ਪ੍ਰੋਗਰਾਮ ਉਲੀਕੇ ਜਾ ਰਹੇ ਹਨ।”

ਉਨ੍ਹਾਂ ਅੱਗੇ ਕਿਹਾ, “ਇਸ ਵੱਡੇ ਉਪਰਾਲੇ ਦੇ ਹਿੱਸੇ ਵਜੋਂ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਅਧਿਆਤਮਕ ਕੀਰਤਨ ਦਰਬਾਰ ਕਰਵਾਏ ਜਾ ਰਹੇ ਹਨ, ਜਿਨ੍ਹਾਂ ਦੀ ਰਸਮੀ ਸ਼ੁਰੂਆਤ ਰੂਪਨਗਰ ਤੋਂ ਹੋਈ ਹੈ।”

ਪੰਜਾਬ ਸਰਕਾਰ ਦੇ ਇੱਕ ਅਹਿਮ ਉਪਰਾਲੇ ਬਾਰੇ ਦੱਸਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਐਲਾਨ ਕੀਤਾ, “ਪੰਜਾਬ ਸਰਕਾਰ ਵੱਲੋਂ ਡੇਰਾ ਸੱਚਖੰਡ ਬੱਲਾਂ ਦੇ ਨੇੜੇ ਇੱਕ ਵਿਸ਼ਾਲ ‘ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ’ ਸਥਾਪਤ ਕਰਨ ਲਈ 10 ਏਕੜ ਜ਼ਮੀਨ ਖਰੀਦੀ ਗਈ ਹੈ। ਇਸ ਕੇਂਦਰ ਵਿੱਚ 750 ਵਿਅਕਤੀਆਂ ਦੇ ਬੈਠਣ ਦੀ ਸਮਰੱਥਾ ਹੋਵੇਗੀ ਅਤੇ ਇਹ ਗੁਰੂ ਸਾਹਿਬ ਦੀ ਪਵਿੱਤਰ ਬਾਣੀ ਅਤੇ ਸਿੱਖਿਆਵਾਂ ਦੇ ਡੂੰਘੇ ਅਧਿਐਨ ਅਤੇ ਖੋਜ ਨੂੰ ਸਮਰਪਿਤ ਹੋਵੇਗਾ। ਇਸ ਨਾਲ ਇਹ ਯਕੀਨੀ ਬਣਾਇਆ ਜਾ ਸਕੇਗਾ ਕਿ ਉਨ੍ਹਾਂ ਦਾ ਅਨਮੋਲ ਸੰਦੇਸ਼ ਆਮ ਲੋਕਾਂ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚੇ।”

ਉਨ੍ਹਾਂ ਅੱਗੇ ਕਿਹਾ, “ਇਮਾਰਤ ਦੇ ਨਕਸ਼ੇ ਮੁਕੰਮਲ ਕਰ ਲਏ ਗਏ ਹਨ ਅਤੇ ਉਸਾਰੀ ਦਾ ਕੰਮ ਜਲਦੀ ਸ਼ੁਰੂ ਹੋਣ ਜਾ ਰਿਹਾ ਹੈ। ਨਿਰਮਾਣ ਤੋਂ ਬਾਅਦ, ਇਹ ਕੇਂਦਰ ਆਮ ਲੋਕਾਂ ਨੂੰ ਗੁਰੂ ਮਹਾਰਾਜ ਨਾਲ ਸਬੰਧਤ ਕੀਮਤੀ ਇਤਿਹਾਸਕ ਖੋਜਾਂ ਤੋਂ ਵੀ ਜਾਣੂ ਕਰਵਾਏਗਾ।”

ਇਸ ਮੌਕੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਅਜੋਕੇ ਸਮਾਜ ਵਿੱਚ ਗੁਰੂ ਜੀ ਦੀਆਂ ਸਿੱਖਿਆਵਾਂ ਦੀ ਪ੍ਰਸੰਗਿਕਤਾ ‘ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ, “ਸਦੀਆਂ ਪਹਿਲਾਂ, ਆਪਣੀ ਕ੍ਰਾਂਤੀਕਾਰੀ ਬਾਣੀ ਰਾਹੀਂ, ਸ੍ਰੀ ਗੁਰੂ ਰਵਿਦਾਸ ਜੀ ਨੇ ਮਨੁੱਖਤਾ ਨੂੰ ਆਪਸੀ ਭੇਦਭਾਵ ਤੋਂ ਉੱਪਰ ਉੱਠ ਕੇ ਬਰਾਬਰੀ ਅਤੇ ਭਾਈਚਾਰਕ ਸਾਂਝ ‘ਤੇ ਆਧਾਰਿਤ ਸਮਾਜ ਸਿਰਜਣ ਦਾ ਉਪਦੇਸ਼ ਦਿੱਤਾ ਸੀ।”

ਉਨ੍ਹਾਂ ਸੰਗਤਾਂ ਨੂੰ ਇੱਕ ਸਦਭਾਵਨਾ ਵਾਲੇ ਅਤੇ ਸਮਾਨਤਾਵਾਦੀ ਸਮਾਜ ਦੀ ਸਿਰਜਣਾ ਲਈ ਇਸ ਮਾਰਗ ‘ਤੇ ਚੱਲਣ ਦੀ ਅਪੀਲ ਕੀਤੀ।

ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਪਤਵੰਤਿਆਂ ਅਤੇ ਸੰਗਤਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਸਮਾਜਿਕ ਤਰੱਕੀ ਗੁਰੂਆਂ ਵੱਲੋਂ ਦਰਸਾਏ ਮਾਰਗ ‘ਤੇ ਚੱਲ ਕੇ ਹੀ ਪ੍ਰਾਪਤ ਕੀਤੀ ਜਾ ਸਕਦੀ ਹੈ।

ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਨੇ ਹਮੇਸ਼ਾ ਬਾਣੀ ਰਾਹੀਂ ਮਨੁੱਖਤਾ ਨੂੰ ਇੱਕ ਸੱਭਿਅਕ ਅਤੇ ਜਾਗਰੂਕ ਯੁੱਗ ਵੱਲ ਸੇਧਿਤ ਕੀਤਾ। ਉਨ੍ਹਾਂ ਨੇ ਇਸ ਇਤਿਹਾਸਕ ਲੜੀ ਦੇ ਪਹਿਲੇ ਕੀਰਤਨ ਦਰਬਾਰ ਦੀ ਮੇਜ਼ਬਾਨੀ ਲਈ ਰੂਪਨਗਰ ਨੂੰ ਚੁਣਨ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਵੀ ਕੀਤਾ।

ਇਸ ਵਿਸ਼ਾਲ ਸਮਾਗਮ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਸ਼ਰਧਾਲੂਆਂ ਨੇ ਸ਼ਿਰਕਤ ਕੀਤੀ ਅਤੇ ਇਲਾਹੀ ਬਾਣੀ ਦਾ ਆਨੰਦ ਮਾਣਦਿਆਂ ਪੰਜਾਬ ਸਰਕਾਰ ਵੱਲੋਂ ਸਿਰਜੇ ਗਏ ਅਧਿਆਤਮਕ ਮਾਹੌਲ ਦੀ ਸ਼ਲਾਘਾ ਕੀਤੀ।

ਸਮਾਗਮ ਦੌਰਾਨ ਤਪ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਦੇ ਮੁਖੀ ਸੰਤ ਬਾਬਾ ਕੇਵਲ ਸਿੰਘ, ਆਲ ਇੰਡੀਆ ਆਦਿ ਧਰਮ ਮਿਸ਼ਨ ਦੇ ਪ੍ਰਧਾਨ ਸੰਤ ਸਤਵਿੰਦਰਜੀਤ ਸਿੰਘ ਹੀਰਾ, ਡੇਰਾ ਮਸਤ ਬਾਬਾ ਸ਼ਾਮ ਜੀ ਮਹਾਰਾਜ ਝੱਜ ਦੇ ਸੁਆਮੀ ਅਨਮੁਲਕਾ ਨੰਦ, ਡੇਰਾ ਪੁਸ਼ਪਾ ਨੰਦ ਉਦਾਸੀਨ ਆਸ਼ਰਮ ਬੱਸੀ ਪਠਾਣਾਂ ਦੇ ਮਹੰਤ ਬਲਵਿੰਦਰ ਦਾਸ, ਡੇਰਾ ਮਹਾਂ ਪੁਰੀ ਚੱਬੇਵਾਲ ਦੇ ਸੰਤ ਬਲਵੀਰ ਦਾਸ, ਗੁਰਦੁਆਰਾ ਟਿੱਬੀ ਸਾਹਿਬ ਦੇ ਜਥੇਦਾਰ ਜਗਮਿੰਦਰ ਸਿੰਘ, ਅਤੇ ਸ੍ਰੀ ਚਰਨ ਛੋਹ ਗੰਗਾ ਖੁਰਾਲਗੜ੍ਹ ਸਾਹਿਬ ਦੇ ਮੁਖੀ ਸੰਤ ਸੁਰਿੰਦਰ ਦਾਸ ਸਮੇਤ ਕਈ ਸਤਿਕਾਰਯੋਗ ਧਾਰਮਿਕ ਸ਼ਖਸੀਅਤਾਂ ਨੇ ਸ਼ਿਰਕਤ ਕੀਤੀ।

Read Latest News and Breaking News at Daily Post TV, Browse for more News

Ad
Ad

Punjab District News