Journalism Of Hope
BREAKING NEWS
ਅੱਜ ਦੇਸ਼ ਭਰ ਵਿੱਚ ਬੈਂਕਾਂ ਦੀ ਹੜਤਾਲ: ਕਰਮਚਾਰੀ 5 ਦਿਨਾਂ ਦੇ ਕੰਮਕਾਜੀ ਦਿਨ ਦੀ ਮੰਗ ‘ਤੇ ਅੜੇ.....ਵੱਡੀ ਖ਼ਬਰ: ਸੱਜਣ ਕੁਮਾਰ ਦੇ ਘਰ ਜਾਣ ’ਤੇ ਭਾਜਪਾ ਸੰਸਦ ਮੈਂਬਰ ਨੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਤੋਂ ਮੰਗੀ ਮੁਆਫ਼ੀ......ਪਾਕਿਸਤਾਨ ਤੋਂ ਭਾਰਤ ਆਉਣ ਵਾਲੇ 104 ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਨਹੀਂ ਮਿਲੀ ਇਜਾਜ਼ਤ.......ਕਾਂਗੋ ਦੇ ਦੋ ਸਕੂਲਾਂ ਵਿੱਚ ਭਿਆਨਕ ਅੱਗ, 26 ਵਿਦਿਆਰਥੀਆਂ ਦੀ ਮੌਤ.....5 ਸਾਲਾ ਮਾਸੂਮ ਨਾਲ ਤਸ਼ੱਦਦ, ਗਰਮ ਤਵੇ ਤੇ ਚਿਮਟੇ ਨਾਲ ਸਾੜਨ ਦੇ ਦੋਸ਼....PSEB ਨੇ ਨਿੱਜੀ ਸਕੂਲਾਂ ਲਈ ਮਾਨਤਾ ਲੈਣ ਦੇ ਬਦਲੇ ਨਿਯਮ, ਪੜ੍ਹੋ ਵੇਰਵਾ

ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਅਗਲੇ ਹੁਕਮਾਂ ਤੱਕ ਬੰਦ, ਦਰਸ਼ਨ ਕਰਨ ਵਾਲੇ ਸ਼ਰਧਾਲੂਆਂ ‘ਤੇ ਲੱਗੀ ਰੋਕ

Gurdwara Sri Kartarpur Sahib: ਭਾਰਤ ਵੱਲੋਂ ਆਪ੍ਰੇਸ਼ਨ ਸਿੰਦੂਰ ਦੌਰਾਨ ਮੰਗਲਵਾਰ ਦੀ ਰਾਤ ਕੀਤੇ ਹਮਲੇ ਤੋਂ ਬਾਅਦ ਜਿੱਥੇ ਦੇਸ਼ ਭਰ ਦੇ ਕਈ ਏਅਰਪੋਰਟਾਂ ਤੇ ਹਵਾਈ ਉਡਾਣਾਂ ਬੰਦ ਕਰਨ ਤੋਂ ਇਲਾਵਾ ਬਾਰਡਰ ਏਰੀਏ ਨਾਲ ਸੰਬੰਧਿਤ ਜ਼ਿਲਿਆਂ ਦੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਹੈ। ਉੱਥੇ ਬੁੱਧਵਾਰ ਨੂੰ ਡੇਰਾ ਬਾਬਾ ਨਾਨਕ ਦੀ ਕੌਮਾਂਤਰੀ ਸਰਹੱਦ ਰਾਹੀਂ ਪਾਕਿਸਤਾਨ ਸਥਿਤ […]
Nishant Malyan
By : Updated On: 07 May 2025 10:45:AM
ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਅਗਲੇ ਹੁਕਮਾਂ ਤੱਕ ਬੰਦ, ਦਰਸ਼ਨ ਕਰਨ ਵਾਲੇ ਸ਼ਰਧਾਲੂਆਂ ‘ਤੇ ਲੱਗੀ ਰੋਕ

Gurdwara Sri Kartarpur Sahib: ਭਾਰਤ ਵੱਲੋਂ ਆਪ੍ਰੇਸ਼ਨ ਸਿੰਦੂਰ ਦੌਰਾਨ ਮੰਗਲਵਾਰ ਦੀ ਰਾਤ ਕੀਤੇ ਹਮਲੇ ਤੋਂ ਬਾਅਦ ਜਿੱਥੇ ਦੇਸ਼ ਭਰ ਦੇ ਕਈ ਏਅਰਪੋਰਟਾਂ ਤੇ ਹਵਾਈ ਉਡਾਣਾਂ ਬੰਦ ਕਰਨ ਤੋਂ ਇਲਾਵਾ ਬਾਰਡਰ ਏਰੀਏ ਨਾਲ ਸੰਬੰਧਿਤ ਜ਼ਿਲਿਆਂ ਦੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਹੈ। ਉੱਥੇ ਬੁੱਧਵਾਰ ਨੂੰ ਡੇਰਾ ਬਾਬਾ ਨਾਨਕ ਦੀ ਕੌਮਾਂਤਰੀ ਸਰਹੱਦ ਰਾਹੀਂ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨ ਕਰਨ ਲਈ ਸ਼ਰਧਾਲੂ ਪੁੱਜਣੇ ਸ਼ੁਰੂ ਹੋ ਗਏ ਹਨ।

ਇਸ਼ਤਿਹਾਰ

ਜਾਣਕਾਰੀ ਅਨੁਸਾਰ ਬੁੱਧਵਾਰ ਨੂੰ ਲਾਂਘੇ ਰਾਹੀਂ 491 ਸ਼ਰਧਾਲੂਆਂ ਨੂੰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨ ਕਰਨ ਦੀ ਮਨਜ਼ੂਰੀ ਮਿਲੀ ਹੈ। ਡੇਰਾ ਬਾਬਾ ਨਾਨਕ ਦੀ ਸਰਹੱਦ ਤੇ ਬਣੇ ਸ੍ਰੀ ਕਰਤਾਰਪੁਰ ਪੰਸਜਰ ਟਰਮੀਨਲ ਤੇ ਸਾਢੇ 8 ਵਜੇ ਦੇ ਕਰੀਬ ਦੋ ਦਰਜਨਾਂ ਤੋਂ ਵੱਧ ਸ਼ਰਧਾਲੂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨ ਕਰਨ ਲਈ ਪਹੁੰਚ ਗਏ ਹਨ ਪਰੰਤੂ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਅਗਲੇ ਹੁਕਮਾਂ ਤੱਕ ਬੰਦ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਸ਼ਰਧਾਲੂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦੇ ਦਰਸ਼ਨ ਕਰਨ ਦੀ ਜਾਣ ਦੀ ਉਡੀਕ ਕਰ ਰਹੇ ਹਨ।

Read Latest News and Breaking News at Daily Post TV, Browse for more News

Ad
Ad

Punjab District News