Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ 02 ਨਜਾਇਜ਼ ਹਥਿਆਰਾਂ ਸਮੇਤ 04 ਨੂੰ ਕੀਤਾ ਕਾਬੂ

Punjab Police: ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ ਕੁੱਟਮਾਰ ਅਤੇ ਹਥਿਆਰ ਲਹਿਰਾ ਕੇ ਧਮਕੀਆਂ ਦੇਣ ਦੇ ਮਾਮਲੇ ਵਿੱਚ ਚਾਰ ਵਿਅਕਤੀਆਂ ਨੂੰ ਕਾਬੂ ਕੀਤਾ। Sri Muktsar Sahib Police: ਡਾ. ਅਖਿਲ ਚੌਧਰੀ ਆਈ.ਪੀ.ਐਸ., ਸੀਨੀਅਰ ਕਪਤਾਨ ਪੁਲਿਸ, ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ ਹੇਠ ਜਿਲ੍ਹਾ ਪੁਲਿਸ ਵੱਲੋਂ ਹਿੰਸਕ ਘਟਨਾਵਾਂ ਅਤੇ ਅਣਕਾਬੂ ਤੱਤਾਂ ਖ਼ਿਲਾਫ਼ ਲਗਾਤਾਰ ਕੜੀ ਕਾਰਵਾਈ ਜਾਰੀ ਹੈ। ਇਸ […]
ਲੇਖਕ : ਪ੍ਰਕਾਸ਼ਿਤ: 

Punjab Police: ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ ਕੁੱਟਮਾਰ ਅਤੇ ਹਥਿਆਰ ਲਹਿਰਾ ਕੇ ਧਮਕੀਆਂ ਦੇਣ ਦੇ ਮਾਮਲੇ ਵਿੱਚ ਚਾਰ ਵਿਅਕਤੀਆਂ ਨੂੰ ਕਾਬੂ ਕੀਤਾ।

Sri Muktsar Sahib Police: ਡਾ. ਅਖਿਲ ਚੌਧਰੀ ਆਈ.ਪੀ.ਐਸ., ਸੀਨੀਅਰ ਕਪਤਾਨ ਪੁਲਿਸ, ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ ਹੇਠ ਜਿਲ੍ਹਾ ਪੁਲਿਸ ਵੱਲੋਂ ਹਿੰਸਕ ਘਟਨਾਵਾਂ ਅਤੇ ਅਣਕਾਬੂ ਤੱਤਾਂ ਖ਼ਿਲਾਫ਼ ਲਗਾਤਾਰ ਕੜੀ ਕਾਰਵਾਈ ਜਾਰੀ ਹੈ। ਇਸ ਦੇ ਚਲਦਿਆਂ ਐਸ.ਪੀ(ਡੀ) ਅਤੇ ਡੀ.ਐਸ.ਪੀ ਮੁਕਤਸਰ ਸਾਹਿਬ ਦੀ ਨਿਗਰਾਨੀ ਹੇਠ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ ਕੁੱਟਮਾਰ ਅਤੇ ਹਥਿਆਰ ਲਹਿਰਾ ਕੇ ਧਮਕੀਆਂ ਦੇਣ ਦੇ ਮਾਮਲੇ ਵਿੱਚ ਚਾਰ ਵਿਅਕਤੀਆਂ ਨੂੰ ਕਾਬੂ ਕੀਤਾ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਚੋਂ ਦੋ ਨਜਾਇਜ਼ 315 ਬੋਰ ਦੇ ਕੱਟੇ ਤੇ ਇੱਕ ਜਿੰਦਾ ਕਾਰਤੂਸ ਬਰਾਮਦ ਕੀਤਾ ਹੈ।

ਸ੍ਰੀ ਮੁਕਤਸਰ ਸਾਹਿਬ ਦੇ ਮਦਈ ਇਕਬਾਲ ਸਿੰਘ (ਉਮਰ ਕਰੀਬ 55 ਸਾਲ) ਦੇ ਬਿਆਨ ’ਤੇ ਪੁਲਿਸ ਵੱਲੋਂ ਮੁਕੱਦਮਾ ਨੰਬਰ 171 ਮਿਤੀ 04/10/2025 ਅਧੀਨ ਧਾਰਾ 115(2), 191(3) BNS ਅਤੇ 25/27 ਅਸਲਾ ਐਕਟ ਤਹਿਤ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਵਿੱਚ ਦਰਜ ਕੀਤਾ ਗਿਆ।

ਮੁਕੱਦਮੇ ਦੀ ਜਾਂਚ ਦੌਰਾਨ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਚਾਰ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਿਨ੍ਹਾਂ ਤੋਂ ਦੋ ਨਜਾਇਜ਼ 315 ਬੋਰ ਦੇ ਕੱਟੇ ਅਤੇ ਇੱਕ ਜਿੰਦਾ ਰੋਂਦ ਬਰਾਮਦ ਕੀਤਾ ਗਿਆ। ਗ੍ਰਿਫਤਾਰ ਕੀਤੇ ਦੋਸ਼ੀਆਂ ਦੀ ਪਹਿਚਾਣ 1.ਜਸਵਿੰਦਰ ਸਿੰਘ (ਵਾਸੀ ਨਾਕਾ ਨੰਬਰ 4, ਨੇੜੇ ਗੁਰਦੁਆਰਾ) 2.ਲਵਨੀਸ਼ ਪੁੱਤਰ ਜਗਦੀਸ਼ ਸਿੰਘ (ਵਾਸੀ ਕੋਟਲੀ ਰੋਡ) 3.ਗੌਤਮ ਸਿੰਘ ਪੁੱਤਰ ਵਿਜੈ ਸਿੰਘ (ਵਾਸੀ ਨਾਕਾ ਨੰਬਰ 6, ਨਿਹੰਗਾ ਵਾਲੀ ਛਾਉਣੀ) 4. (ਜਵਨਾਇਲ) ਵੱਜੋਂ ਹੋਈ ਹੈ।

ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਰੱਖਣ ਲਈ ਪੁਲਿਸ ਪੂਰੀ ਤਰ੍ਹਾਂ ਸਚੇਤ

ਥਾਣਾ ਸਦਰ ਪੁਲਿਸ ਵੱਲੋਂ ਮੁਕੱਦਮਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਘਟਨਾ ਵਿੱਚ ਹੋਰ ਕਿਸੇ ਵਿਅਕਤੀ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਸਾਰੇ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਤੁਰੰਤ ਕਾਰਵਾਈ ਕੀਤੀ ਗਈ ਹੈ।

ਸੀਨੀਅਰ ਕਪਤਾਨ ਪੁਲਿਸ ਡਾ. ਅਖਿਲ ਚੌਧਰੀ ਆਈ.ਪੀ.ਐਸ. ਨੇ ਕਿਹਾ ਕਿ ਜਿਲ੍ਹੇ ਵਿੱਚ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਰੱਖਣ ਲਈ ਪੁਲਿਸ ਪੂਰੀ ਤਰ੍ਹਾਂ ਸਚੇਤ ਹੈ। ਕਿਸੇ ਨੂੰ ਵੀ ਨਜਾਇਜ਼ ਹਥਿਆਰ ਰੱਖਣ ਜਾਂ ਕਾਨੂੰਨ ਆਪਣੇ ਹੱਥ ਵਿੱਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਐਸੀ ਹਿੰਸਕ ਘਟਨਾਵਾਂ ਜਾਂ ਗੁੰਡਾਗਰਦੀ ਕਰਨ ਵਾਲੇ ਹਰ ਵਿਅਕਤੀ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ ਅਤੇ ਜ਼ਿਲ੍ਹੇ ਵਿੱਚ ਸ਼ਾਂਤੀ ਤੇ ਸੁਰੱਖਿਆ ਨੂੰ ਹਰ ਕੀਮਤ ’ਤੇ ਯਕੀਨੀ ਬਣਾਇਆ ਜਾਵੇਗਾ।

Read Latest News and Breaking News at Daily Post TV, Browse for more News

Ad
Ad

Punjab District News