Journalism Of Hope
BREAKING NEWS
CJP ਦੇ ਸੰਸਥਾਪਕ ਅਭਿਜੀਤ ਦੀਪਕੇ ਨੂੰ ਪੁਲਿਸ ਨੇ ਹਿਰਾਸਤ ‘ਚ ਲਿਆ.....ਦਿੱਲੀ ’ਚ CJP ਦੇ ਪ੍ਰਦਰਸ਼ਨ ਕਾਰਨ ਸਖ਼ਤੀ, 7 ਮੈਟਰੋ ਸਟੇਸ਼ਨਾਂ ਦੇ ਗੇਟ ਬੰਦ; ਯਾਤਰੀ ਪ੍ਰੇਸ਼ਾਨ....ਹੇਮਕੁੰਟ ਸਾਹਿਬ ਦੇ ਕਪਾਟ ਅੱਜ ਹੋਣਗੇ ਬੰਦ......ਹੋਲੋਗ੍ਰਾਮ ਤਕਨੀਕ ਰਾਹੀਂ ਸਟੇਜ ’ਤੇ ਮੁੜ ਪਰਤੇ ਸਿੱਧੂ ਮੂਸੇਵਾਲਾ, ਟੋਰਾਂਟੋ ਤੋਂ ਸ਼ੁਰੂ ਹੋਇਆ ‘Signed To God World Tour’.....CBI ਦੇ ਦੂਜੇ ਸੰਮਨ ’ਤੇ ਵੀ ਪੇਸ਼ ਨਹੀਂ ਹੋਏ ਰਾਜਵੀਰ ਘੁੰਮਣ......ਹਰਚਰਨ ਭੁੱਲਰ ਮਾਮਲੇ ’ਚ ਨਵਾਂ ਮੋੜ, ਹੁਣ ਈਡੀ ਕਰੇਗੀ ਪੁੱਛਗਿੱਛ......ਮੈਡ ਸੰਧੂ ਕਤਲ ਮਾਮਲਾ: ਗੁਜਰਾਤ ਤੋਂ ਫੜੇ ਸ਼ੂਟਰ ਨੂੰ ਪੁਲਿਸ ਨੇ 7 ਦਿਨ ਦੇ ਰਿਮਾਂਡ ‘ਤੇ ਲਿਆ......ਵੈਸਟਇੰਡੀਜ਼ ਨੇ ਭਾਰਤ ਨੂੰ 6 ਵਿਕਟਾਂ ਨਾਲ ਹਰਾਇਆ, 250 ਦੌੜਾਂ ਦਾ ਟੀਚਾ 18.3 ਓਵਰਾਂ ’ਚ ਕੀਤਾ ਹਾਸਲ.....

ਰੇਲਵੇ ਸਟੇਸ਼ਨ ’ਤੇ ਟਰੇਨ ਮੈਨੇਜਰ ਨਾਲ ਕੁੱਟਮਾਰ ਦਾ ਮਾਮਲਾ, ਸਟੇਸ਼ਨ ਸੁਪਰਡੈਂਟ ਸਸਪੈਂਡ

Station Superintendent suspended: ਜਲੰਧਰ: ਜਲੰਧਰ ਦੇ ਲੋਹੀਆਂ ਖਾਸ ਰੇਲਵੇ ਸਟੇਸ਼ਨ ’ਤੇ ਟਰੇਨ ਮੈਨੇਜਰ ਦੇ ਸਿਰ ’ਤੇ ਡੰਡਾ ਮਾਰਨ ਦੇ ਮਾਮਲੇ ਵਿੱਚ ਰੇਲਵੇ ਵਿਭਾਗ ਨੇ ਸ਼ਨੀਵਾਰ ਨੂੰ ਸਟੇਸ਼ਨ ਸੁਪਰਡੈਂਟ ਯਸ਼ਵੰਤ ਸਿੰਘ ਨੂੰ ਮੁਅੱਤਲ ਕਰ ਦਿੱਤਾ। ਆਲ ਇੰਡੀਆ ਗਾਰਡ ਯੂਨੀਅਨ ਵੱਲੋਂ ਕੀਤੇ ਗਏ ਵਿਰੋਧ ਤੋਂ ਬਾਅਦ ਰੇਲਵੇ ਨੇ ਘਟਨਾ ਦੀ ਜਾਂਚ ਲਈ ਦੋ ਮੈਂਬਰੀ ਉੱਚ ਪੱਧਰੀ ਕਮੇਟੀ […]
By : Updated On: 11 Oct 2026 08:14:AM
ਰੇਲਵੇ ਸਟੇਸ਼ਨ ’ਤੇ ਟਰੇਨ ਮੈਨੇਜਰ ਨਾਲ ਕੁੱਟਮਾਰ ਦਾ ਮਾਮਲਾ, ਸਟੇਸ਼ਨ ਸੁਪਰਡੈਂਟ ਸਸਪੈਂਡ
  • ਰੇਲਵੇ ਨੇ ਜਾਂਚ ਲਈ ਦੋ ਮੈਂਬਰੀ ਉੱਚ ਪੱਧਰੀ ਕਮੇਟੀ ਬਣਾਈ

Station Superintendent suspended: ਜਲੰਧਰ: ਜਲੰਧਰ ਦੇ ਲੋਹੀਆਂ ਖਾਸ ਰੇਲਵੇ ਸਟੇਸ਼ਨ ’ਤੇ ਟਰੇਨ ਮੈਨੇਜਰ ਦੇ ਸਿਰ ’ਤੇ ਡੰਡਾ ਮਾਰਨ ਦੇ ਮਾਮਲੇ ਵਿੱਚ ਰੇਲਵੇ ਵਿਭਾਗ ਨੇ ਸ਼ਨੀਵਾਰ ਨੂੰ ਸਟੇਸ਼ਨ ਸੁਪਰਡੈਂਟ ਯਸ਼ਵੰਤ ਸਿੰਘ ਨੂੰ ਮੁਅੱਤਲ ਕਰ ਦਿੱਤਾ। ਆਲ ਇੰਡੀਆ ਗਾਰਡ ਯੂਨੀਅਨ ਵੱਲੋਂ ਕੀਤੇ ਗਏ ਵਿਰੋਧ ਤੋਂ ਬਾਅਦ ਰੇਲਵੇ ਨੇ ਘਟਨਾ ਦੀ ਜਾਂਚ ਲਈ ਦੋ ਮੈਂਬਰੀ ਉੱਚ ਪੱਧਰੀ ਕਮੇਟੀ ਵੀ ਗਠਿਤ ਕੀਤੀ ਹੈ।

ਇਸ਼ਤਿਹਾਰ

ਜਾਣਕਾਰੀ ਅਨੁਸਾਰ, ਵੀਰਵਾਰ ਸਵੇਰੇ ਫਿਰੋਜ਼ਪੁਰ ਰੇਲ ਮੰਡਲ ਤੋਂ ਜੰਮੂ ਜਾ ਰਹੀ ਬੀਟੀਪੀਐੱਨ (BTPN) ਟਰੇਨ ਲੋਹੀਆਂ ਖਾਸ ਰੇਲਵੇ ਸਟੇਸ਼ਨ ’ਤੇ ਪਹੁੰਚੀ ਸੀ। ਟਰੇਨ ਨੂੰ ਅੱਗੇ ਰਵਾਨਾ ਕਰਨ ਸਬੰਧੀ ਕੰਟਰੋਲ ਰੂਮ ਜਾਂ ਸਟੇਸ਼ਨ ਮਾਸਟਰ ਵੱਲੋਂ ਕੋਈ ਸਪੱਸ਼ਟ ਸੁਨੇਹਾ ਨਹੀਂ ਮਿਲ ਰਿਹਾ ਸੀ।

ਟਰੇਨ ਮੈਨੇਜਰ ਰਵੀ ਵਾਕੀ-ਟਾਕੀ ਰਾਹੀਂ ਲਗਾਤਾਰ ਸਟੇਸ਼ਨ ਸੁਪਰਡੈਂਟ ਤੋਂ ਦਿਸ਼ਾ-ਨਿਰਦੇਸ਼ ਮੰਗ ਰਹੇ ਸਨ, ਪਰ ਉਨ੍ਹਾਂ ਨੂੰ ਕੋਈ ਜਵਾਬ ਨਹੀਂ ਮਿਲਿਆ। ਇਸ ਤੋਂ ਬਾਅਦ ਜਦੋਂ ਰਵੀ ਸਟੇਸ਼ਨ ਸੁਪਰਡੈਂਟ ਕੋਲ ਪਹੁੰਚੇ ਤਾਂ ਦੋਵਾਂ ਵਿਚਾਲੇ ਬਹਿਸ ਹੋ ਗਈ। ਇਸ ਦੌਰਾਨ ਟਰੇਨ ਮੈਨੇਜਰ ਦੇ ਸਿਰ ’ਤੇ ਡੰਡਾ ਮਾਰਨ ਦੀ ਘਟਨਾ ਵਾਪਰੀ।

ਰੇਲਵੇ ਵਿਭਾਗ ਵੱਲੋਂ ਹੁਣ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਦੋ ਮੈਂਬਰੀ ਕਮੇਟੀ ਦੀ ਰਿਪੋਰਟ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।

Read Latest News and Breaking News at Daily Post TV, Browse for more News

Ad
Ad

Punjab District News