Journalism Of Hope
BREAKING NEWS
CM ਮਾਨ ਦੀ ਪਤਨੀ ਨੇ ਸੁਖਪਾਲ ਖਹਿਰਾ ਅਤੇ ਬਿਕਰਮ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ.....‘ਦਿਮਾਗੀ ਨਕਸਲ’ ਸ਼ਬਦ ਦਾ ਕੀ ਮਤਲਬ ਹੈ ? ਕੈਪਟਨ ਅਮਰਿੰਦਰ ਸਿੰਘ ਨੇ PM ਮੋਦੀ ਦੀ ਸ਼ਬਦਾਵਲੀ ’ਤੇ ਚੁੱਕੇ ਸਵਾਲ .......ਪੰਜਾਬ-ਚੰਡੀਗੜ੍ਹ ਵਿੱਚ ਬਦਲਿਆ ਮੌਸਮ, ਅੱਜ-ਕੱਲ੍ਹ ਭਾਰੀ ਮੀਂਹ ਦੇ ਆਸਾਰ.....‘ਪਤਨੀ ਦਾ ਹਰ ਜਗ੍ਹਾ ਪਤੀ ਨਾਲ ਜਾਣਾ ਜ਼ਰੂਰੀ ਨਹੀਂ’, ਮਦਰਾਸ ਹਾਈਕੋਰਟ ਦੀ ਵੱਡੀ ਟਿੱਪਣੀ.....ਨੇਪਾਲ ’ਚ ਹੜ੍ਹ ਤੋਂ ਬਾਅਦ ਹਾਲਾਤ ਬੇਕਾਬੂ, ਮਰਨ ਵਾਲਿਆਂ ਦੀ ਗਿਣਤੀ 1200 ਤੋਂ ਪਾਰ.....ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਕਿਸਾਨਾਂ ਦਾ ਪੱਕਾ ਮੋਰਚਾ ਚੌਥੇ ਦਿਨ ਵੀ ਜਾਰੀ....ਕਿਸਾਨਾਂ ਤੇ ਕੇਂਦਰੀ ਮੰਤਰੀ ਮਨੋਹਰ ਲਾਲ ਵਿਚਾਲੇ ਮੀਟਿੰਗ, 9 ਮੰਗਾਂ 'ਤੇ ਹੋਈ ਚਰਚਾ, ਕਈਆਂ 'ਤੇ ਬਣੀ ਸਹਿਮਤੀ......Women Asia Cup: ਮੰਧਾਨਾ ਦਾ ਤੂਫ਼ਾਨੀ ਸੈਂਕੜਾ: ਭਾਰਤ ਦੀ ਹਾਂਗ ਕਾਂਗ ‘ਤੇ ਵੱਡੀ ਜਿੱਤ, 137 ਦੌੜਾਂ ਨਾਲ ਹਰਾਇਆ.....ਇਸਰੋ ਨੇ ਪੁਲਾੜ ’ਚ ਭੇਜਿਆ ‘ਨੌਟੀ ਬੁਆਏ’, ਦੁਸ਼ਮਣ ਦੀਆਂ ਹਰਕਤਾਂ ’ਤੇ ਰੱਖੇਗਾ ਨਜ਼ਰ, ਆਫ਼ਤਾਂ ’ਚ ਵੀ ਆਵੇਗਾ ਕੰਮ

ਅਵਾਰਾ ਕੁੱਤਿਆਂ ਦਾ ਕਹਿਰ, ਇੱਕੋ ਦਿਨ 5 ਲੋਕਾਂ ਨੂੰ ਵੱਢਿਆ, ਬੱਚੇ ਤੇ ਮਾਂ ਦੀ ਹਾਲਤ ਗੰਭੀਰ

Stray dogs attack: ਮਾਛੀਵਾੜਾ: ਮਾਛੀਵਾੜਾ ਇਲਾਕੇ ਵਿੱਚ ਅਵਾਰਾ ਕੁੱਤਿਆਂ ਦਾ ਖੌਫ਼ ਲਗਾਤਾਰ ਵਧਦਾ ਜਾ ਰਿਹਾ ਹੈ। ਨੇੜਲੇ ਪਿੰਡ ਇਰਾਕ ਵਿੱਚ ਖੂੰਖਾਰ ਕੁੱਤਿਆਂ ਨੇ ਇੱਕੋ ਦਿਨ ਵਿੱਚ 5 ਵਿਅਕਤੀਆਂ ਨੂੰ ਵੱਢ ਕੇ ਜ਼ਖ਼ਮੀ ਕਰ ਦਿੱਤਾ। ਇਨ੍ਹਾਂ ਵਿੱਚ ਇੱਕ 3 ਸਾਲਾ ਮਾਸੂਮ ਬੱਚਾ ਅਤੇ ਉਸ ਦੀ ਮਾਂ ਵੀ ਸ਼ਾਮਲ ਹਨ। ਜਾਣਕਾਰੀ ਮੁਤਾਬਕ 3 ਸਾਲਾ ਅਮਨ ਘਰ ਦੇ […]
Ranjit Singh
By : Updated On: 04 Sep 2026 11:17:AM
ਅਵਾਰਾ ਕੁੱਤਿਆਂ ਦਾ ਕਹਿਰ, ਇੱਕੋ ਦਿਨ 5 ਲੋਕਾਂ ਨੂੰ ਵੱਢਿਆ, ਬੱਚੇ ਤੇ ਮਾਂ ਦੀ ਹਾਲਤ ਗੰਭੀਰ
  • ਮਾਸੂਮ ਬੱਚੇ ਅਤੇ ਉਸ ਦੀ ਮਾਂ ’ਤੇ ਵੀ ਕੁੱਤਿਆਂ ਦਾ ਹਮਲਾ
  • ਦੋ ਗੰਭੀਰ ਜ਼ਖ਼ਮੀਆਂ ਨੂੰ ਚੰਡੀਗੜ੍ਹ ਕੀਤਾ ਰੈਫਰ

Stray dogs attack: ਮਾਛੀਵਾੜਾ: ਮਾਛੀਵਾੜਾ ਇਲਾਕੇ ਵਿੱਚ ਅਵਾਰਾ ਕੁੱਤਿਆਂ ਦਾ ਖੌਫ਼ ਲਗਾਤਾਰ ਵਧਦਾ ਜਾ ਰਿਹਾ ਹੈ। ਨੇੜਲੇ ਪਿੰਡ ਇਰਾਕ ਵਿੱਚ ਖੂੰਖਾਰ ਕੁੱਤਿਆਂ ਨੇ ਇੱਕੋ ਦਿਨ ਵਿੱਚ 5 ਵਿਅਕਤੀਆਂ ਨੂੰ ਵੱਢ ਕੇ ਜ਼ਖ਼ਮੀ ਕਰ ਦਿੱਤਾ। ਇਨ੍ਹਾਂ ਵਿੱਚ ਇੱਕ 3 ਸਾਲਾ ਮਾਸੂਮ ਬੱਚਾ ਅਤੇ ਉਸ ਦੀ ਮਾਂ ਵੀ ਸ਼ਾਮਲ ਹਨ। ਜਾਣਕਾਰੀ ਮੁਤਾਬਕ 3 ਸਾਲਾ ਅਮਨ ਘਰ ਦੇ ਬਾਹਰ ਖੇਡ ਰਿਹਾ ਸੀ ਕਿ ਅਚਾਨਕ ਇੱਕ ਅਵਾਰਾ ਕੁੱਤੇ ਨੇ ਉਸ ’ਤੇ ਹਮਲਾ ਕਰ ਦਿੱਤਾ। ਪਰਿਵਾਰ ਮੁਤਾਬਕ ਕੁੱਤੇ ਨੇ ਬੱਚੇ ਦੇ ਸਿਰ ਅਤੇ ਸਰੀਰ ’ਤੇ ਬੁਰੀ ਤਰ੍ਹਾਂ ਹਮਲਾ ਕਰਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ। ਬੱਚੇ ਦੀਆਂ ਚੀਕਾਂ ਸੁਣ ਕੇ ਉਸ ਦੀ ਮਾਂ ਮਮਤਾ ਬਾਹਰ ਆਈ ਤਾਂ ਕੁੱਤੇ ਨੇ ਉਸ ’ਤੇ ਵੀ ਹਮਲਾ ਕਰ ਦਿੱਤਾ ਅਤੇ ਉਸ ਨੂੰ ਬੁਰੀ ਤਰ੍ਹਾਂ ਵੱਢ ਲਿਆ।

ਇਸ਼ਤਿਹਾਰ

ਮਾਛੀਵਾੜਾ ਹਸਪਤਾਲ ਵਿੱਚ ਦੋਵਾਂ ਦਾ ਇਲਾਜ ਚੱਲ ਰਿਹਾ ਸੀ ਕਿ ਇਸੇ ਦੌਰਾਨ ਪਿੰਡ ਦੀ ਇੱਕ ਹੋਰ ਲੜਕੀ ਹਿਨਾ ਨੂੰ ਵੀ ਕੁੱਤੇ ਦੇ ਵੱਢਣ ਕਾਰਨ ਹਸਪਤਾਲ ਲਿਆਂਦਾ ਗਿਆ। ਹਸਪਤਾਲ ਵਿੱਚ ਤਾਇਨਾਤ ਸਟਾਫ਼ ਨਰਸ ਹਰਮਿੰਦਰ ਕੌਰ ਨੇ ਦੱਸਿਆ ਕਿ ਅੱਜ ਸਵੇਰ ਤੋਂ ਹੀ ਪਿੰਡ ਇਰਾਕ ਤੋਂ ਕੁੱਤਿਆਂ ਦੇ ਵੱਢਣ ਦੇ 5 ਮਾਮਲੇ ਸਾਹਮਣੇ ਆ ਚੁੱਕੇ ਹਨ। ਇਨ੍ਹਾਂ ਵਿੱਚ ਨੈਣ ਕੁਮਾਰ (15) ਅਤੇ ਅਭੈ ਕੁਮਾਰ (35) ਸਮੇਤ ਹੋਰ ਮਰੀਜ਼ ਸ਼ਾਮਲ ਹਨ।

ਸਟਾਫ਼ ਨਰਸ ਮੁਤਾਬਕ 5 ਮਰੀਜ਼ਾਂ ਵਿੱਚੋਂ 2 ਦੀ ਹਾਲਤ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਚੰਡੀਗੜ੍ਹ ਰੈਫਰ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪਿੰਡ ਵਿੱਚ ਹੋਰ ਵੀ ਕਈ ਲੋਕਾਂ ਨੂੰ ਅਵਾਰਾ ਕੁੱਤਿਆਂ ਵੱਲੋਂ ਵੱਢੇ ਜਾਣ ਦੀ ਜਾਣਕਾਰੀ ਮਿਲੀ ਹੈ। ਇਨ੍ਹਾਂ ਵਿੱਚੋਂ ਕੁਝ ਲੋਕਾਂ ਨੇ ਨਿੱਜੀ ਹਸਪਤਾਲਾਂ ਤੋਂ ਇਲਾਜ ਕਰਵਾਇਆ ਅਤੇ ਬਾਅਦ ਵਿੱਚ ਘਰ ਵਾਪਸ ਚਲੇ ਗਏ।

ਪਿੰਡ ਵਾਸੀਆਂ ਨੇ ਦੱਸਿਆ ਕਿ ਇਲਾਕੇ ਵਿੱਚ ਘੁੰਮ ਰਹੇ ਕੁਝ ਅਵਾਰਾ ਕੁੱਤੇ ਹਲਕਾਏ ਹੋਏ ਵੀ ਨਜ਼ਰ ਆ ਰਹੇ ਹਨ। ਲੋਕਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਨ੍ਹਾਂ ਕੁੱਤਿਆਂ ਨੂੰ ਤੁਰੰਤ ਕਾਬੂ ਕੀਤਾ ਜਾਵੇ, ਨਹੀਂ ਤਾਂ ਆਉਣ ਵਾਲੇ ਸਮੇਂ ਵਿੱਚ ਕੋਈ ਵੱਡਾ ਜਾਨੀ ਨੁਕਸਾਨ ਹੋ ਸਕਦਾ ਹੈ।

Read Latest News and Breaking News at Daily Post TV, Browse for more News

Ad
Ad

Punjab District News