ਪੰਜਾਬ ਭਰ ‘ਚ ਅੱਜ ਪ੍ਰਾਈਵੇਟ ਸਕੂਲ-ਕਾਲਜ ਬੱਸਾਂ ਦਾ ਚੱਕਾ ਜਾਮ
Strike of private school and college buses: ਬਠਿੰਡਾ: ਪੰਜਾਬ ਸਕੂਲ ਐਂਡ ਕਾਲਜ ਪ੍ਰਾਈਵੇਟ ਬੱਸ ਟਰਾਂਸਪੋਰਟ ਯੂਨੀਅਨ ਨੇ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਯੂਨੀਅਨ ਨੇ 3 ਸਤੰਬਰ ਨੂੰ ਪੰਜਾਬ ਭਰ ਵਿੱਚ ਪ੍ਰਾਈਵੇਟ ਸਕੂਲ-ਕਾਲਜਾਂ ਦੀਆਂ ਬੱਸਾਂ ਅਤੇ ਵੈਨਾਂ ਦਾ ਚੱਕਾ ਜਾਮ ਰੱਖਣ ਦਾ ਐਲਾਨ ਕੀਤਾ ਹੈ। ਇਸ ਦੌਰਾਨ ਬਠਿੰਡਾ ਦੀ ਅਨਾਜ ਮੰਡੀ ਵਿੱਚ ਸੂਬਾ ਪੱਧਰੀ ਮਹਾਪੰਚਾਇਤ […]
By :
Ranjit Singh
Updated On: 03 Sep 2026 07:31:AM
- ਪ੍ਰਾਈਵੇਟ ਬੱਸ ਟਰਾਂਸਪੋਰਟ ਯੂਨੀਅਨ ਵੱਲੋਂ ਸਰਕਾਰ ਖ਼ਿਲਾਫ਼ ਮੋਰਚਾ
- ਬਠਿੰਡਾ ‘ਚ ਹੋਵੇਗੀ ਸੂਬਾ ਪੱਧਰੀ ਮਹਾਪੰਚਾਇਤ ਤੇ ਰੈਲੀ
Strike of private school and college buses: ਬਠਿੰਡਾ: ਪੰਜਾਬ ਸਕੂਲ ਐਂਡ ਕਾਲਜ ਪ੍ਰਾਈਵੇਟ ਬੱਸ ਟਰਾਂਸਪੋਰਟ ਯੂਨੀਅਨ ਨੇ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਯੂਨੀਅਨ ਨੇ 3 ਸਤੰਬਰ ਨੂੰ ਪੰਜਾਬ ਭਰ ਵਿੱਚ ਪ੍ਰਾਈਵੇਟ ਸਕੂਲ-ਕਾਲਜਾਂ ਦੀਆਂ ਬੱਸਾਂ ਅਤੇ ਵੈਨਾਂ ਦਾ ਚੱਕਾ ਜਾਮ ਰੱਖਣ ਦਾ ਐਲਾਨ ਕੀਤਾ ਹੈ। ਇਸ ਦੌਰਾਨ ਬਠਿੰਡਾ ਦੀ ਅਨਾਜ ਮੰਡੀ ਵਿੱਚ ਸੂਬਾ ਪੱਧਰੀ ਮਹਾਪੰਚਾਇਤ ਅਤੇ ਰੈਲੀ ਕੀਤੀ ਜਾਵੇਗੀ। ਮਹਾਪੰਚਾਇਤ ਵਿੱਚ ਪੰਜਾਬ ਭਰ ਤੋਂ ਪ੍ਰਾਈਵੇਟ ਸਕੂਲ-ਕਾਲਜ ਬੱਸਾਂ ਦੇ ਮਾਲਕ, ਡਰਾਈਵਰ ਅਤੇ ਕੰਡਕਟਰ ਸ਼ਾਮਲ ਹੋਣਗੇ। 3 ਪੁਆਇੰਟਾਂ ਵਿੱਚ ਜਾਣੋ ਪੂਰਾ ਮਾਮਲਾ…..
- 3 ਸਤੰਬਰ ਨੂੰ ਬੱਸਾਂ-ਵੈਨਾਂ ਨਹੀਂ ਚੱਲਣਗੀਆਂ
ਪ੍ਰਾਈਵੇਟ ਸਕੂਲ ਬੱਸ ਆਪਰੇਟਰਾਂ ਵੱਲੋਂ ਮਹਾਪੰਚਾਇਤ ਵਿੱਚ ਸ਼ਮੂਲੀਅਤ ਕਰਨ ਦੇ ਫੈਸਲੇ ਕਾਰਨ 3 ਸਤੰਬਰ ਨੂੰ ਸਕੂਲ ਬੱਸਾਂ ਅਤੇ ਵੈਨਾਂ ਨਹੀਂ ਚਲਾਈਆਂ ਜਾਣਗੀਆਂ। ਇਸ ਕਾਰਨ ਵਿਦਿਆਰਥੀਆਂ ਨੂੰ ਆਉਣ-ਜਾਣ ਵਿੱਚ ਦਿੱਕਤ ਦਾ ਸਾਹਮਣਾ ਕਰਨਾ ਪੈ ਸਕਦਾ ਹੈ। - ਬਠਿੰਡਾ ਵਿੱਚ ਸੂਬਾ ਪੱਧਰੀ ਮਹਾਪੰਚਾਇਤ ਤੇ ਰੈਲੀ
ਅੱਜ 3 ਸਤੰਬਰ ਨੂੰ ਬਠਿੰਡਾ ਦੀ ਅਨਾਜ ਮੰਡੀ ਵਿੱਚ ਸੂਬਾ ਪੱਧਰੀ ਮਹਾਪੰਚਾਇਤ ਅਤੇ ਰੈਲੀ ਹੋਵੇਗੀ। ਇਸ ਵਿੱਚ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਸਕੂਲ-ਕਾਲਜ ਬੱਸ ਮਾਲਕ, ਡਰਾਈਵਰ ਅਤੇ ਕੰਡਕਟਰ ਪਹੁੰਚਣਗੇ। - ਤਿੰਨ ਜ਼ਿਲ੍ਹਿਆਂ ਦੇ ਸਕੂਲ ਬੰਦ ਰੱਖਣ ਦੀ ਐਡਵਾਇਜ਼ਰੀ
ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨਜ਼ ਆਫ ਪੰਜਾਬ (FAP) ਨੇ 3 ਸਤੰਬਰ ਨੂੰ ਬਠਿੰਡਾ, ਬਰਨਾਲਾ ਅਤੇ ਮਾਨਸਾ ਜ਼ਿਲ੍ਹਿਆਂ ਦੇ ਸਾਰੇ ਮੈਂਬਰ ਸਕੂਲ ਬੰਦ ਰੱਖਣ ਸਬੰਧੀ ਐਡਵਾਇਜ਼ਰੀ ਜਾਰੀ ਕੀਤੀ ਹੈ। ਯੂਨੀਅਨ ਵੱਲੋਂ ਸਰਕਾਰ ਸਾਹਮਣੇ ਆਪਣੀਆਂ ਮੰਗਾਂ ਅਤੇ ਸਮੱਸਿਆਵਾਂ ਰੱਖਣ ਲਈ ਇਹ ਮਹਾਪੰਚਾਇਤ ਕੀਤੀ ਜਾ ਰਹੀ ਹੈ।
