Journalism Of Hope
BREAKING NEWS
ਨਸ਼ਿਆਂ ਵਿਰੁੱਧ ਮੁਹਿੰਮ ਚਲਾਉਣ ਵਾਲੇ ਪਰਮਿੰਦਰ ਸਿੰਘ ਝੋਟੇ ਦਾ ਗੋਲੀਆਂ ਮਾਰ ਕੇ ਕਤਲ......ਪਰਮਿੰਦਰ ਝੋਟਾ ਕਤਲ ਮਾਮਲੇ ’ਚ CM ਮਾਨ ਨੇ ਸੱਦੀ ਉੱਚ ਪੱਧਰੀ ਮੀਟਿੰਗ.....10 ਰੁਪਏ ਪਿੱਛੇ ਨੌਜਵਾਨ ਦਾ ਕਤਲ, ਪਿਤਾ ਦੇ ਸਾਹਮਣੇ ਛਾਤੀ ’ਚ ਮਾਰਿਆ ਚਾਕੂ......ਸੁਖਬੀਰ ਬਾਦਲ ਨੇ ਦੋ ਸੀਨੀਅਰ ਆਗੂਆਂ ਨੂੰ ਅਕਾਲੀ ਦਲ ਦਾ ਜਨਰਲ ਸਕੱਤਰ ਕੀਤਾ ਨਿਯੁਕਤ.......ਇਤਿਹਾਸਕ ਪ੍ਰਾਪਤੀ: ਮਾਈ ਭਾਗੋ AFPI ਦੀਆਂ 17 ਮਹਿਲਾ ਕੈਡਿਟਾਂ ਵੱਲੋਂ NDA ਪ੍ਰੀਖਿਆ ਪਾਸ.....LPU ਹਿੰਸਾ ਮਾਮਲੇ ’ਚ ਹਾਈਕੋਰਟ ਨੇ ਪੰਜਾਬ ਪੁਲਿਸ ਦੀ ਜਾਂਚ ’ਤੇ ਚੁੱਕੇ ਸਵਾਲ.....ਫਰਜ਼ੀ ਇਮੀਗ੍ਰੇਸ਼ਨ ਏਜੰਟਾਂ ’ਤੇ ਹੋਵੇਗੀ ਸਖ਼ਤੀ, ਹੁਣ ਜਾਇਦਾਦਾਂ ਤੇ ਬੈਂਕ ਖਾਤਿਆਂ ਦੀ ਵੀ ਹੋਵੇਗੀ ਜਾਂਚ.....

ਪਰਾਲੀ ਸਾੜਨ ਦੇ ਮਾਮਲਿਆਂ ’ਚ ਅੰਮ੍ਰਿਤਸਰ ਤੇ ਤਰਨਤਾਰਨ ਹੌਟਸਪੌਟ ਐਲਾਨੇ

Stubble burning: Amritsar and Tarn Taran declared hotspots: ਚੰਡੀਗੜ੍ਹ: ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਅੰਮ੍ਰਿਤਸਰ ਅਤੇ ਤਰਨਤਾਰਨ ਵਿੱਚ ਪਰਾਲੀ ਸਾੜਨ ਦੇ ਸਭ ਤੋਂ ਵੱਧ ਮਾਮਲੇ ਸਾਹਮਣੇ ਆਉਣ ਮਗਰੋਂ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ (CAQM) ਨੇ ਇਨ੍ਹਾਂ ਦੋਵਾਂ ਜ਼ਿਲ੍ਹਿਆਂ ਨੂੰ ਹੌਟਸਪੌਟ ਐਲਾਨ ਦਿੱਤਾ ਹੈ। ਐਤਵਾਰ ਤੱਕ ਸੂਬੇ ਵਿੱਚ ਪਰਾਲੀ ਸਾੜਨ ਦੀਆਂ 118 ਘਟਨਾਵਾਂ ਦਰਜ ਕੀਤੀਆਂ ਗਈਆਂ ਸਨ। ਇਨ੍ਹਾਂ […]
By : Updated On: 13 Oct 2026 09:03:AM
ਪਰਾਲੀ ਸਾੜਨ ਦੇ ਮਾਮਲਿਆਂ ’ਚ ਅੰਮ੍ਰਿਤਸਰ ਤੇ ਤਰਨਤਾਰਨ ਹੌਟਸਪੌਟ ਐਲਾਨੇ

Stubble burning: Amritsar and Tarn Taran declared hotspots: ਚੰਡੀਗੜ੍ਹ: ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਅੰਮ੍ਰਿਤਸਰ ਅਤੇ ਤਰਨਤਾਰਨ ਵਿੱਚ ਪਰਾਲੀ ਸਾੜਨ ਦੇ ਸਭ ਤੋਂ ਵੱਧ ਮਾਮਲੇ ਸਾਹਮਣੇ ਆਉਣ ਮਗਰੋਂ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ (CAQM) ਨੇ ਇਨ੍ਹਾਂ ਦੋਵਾਂ ਜ਼ਿਲ੍ਹਿਆਂ ਨੂੰ ਹੌਟਸਪੌਟ ਐਲਾਨ ਦਿੱਤਾ ਹੈ। ਐਤਵਾਰ ਤੱਕ ਸੂਬੇ ਵਿੱਚ ਪਰਾਲੀ ਸਾੜਨ ਦੀਆਂ 118 ਘਟਨਾਵਾਂ ਦਰਜ ਕੀਤੀਆਂ ਗਈਆਂ ਸਨ। ਇਨ੍ਹਾਂ ਵਿੱਚੋਂ 60 ਅੰਮ੍ਰਿਤਸਰ ਅਤੇ 36 ਤਰਨਤਾਰਨ ਵਿੱਚ ਸਨ। ਇਸ ਤਰ੍ਹਾਂ ਕੁੱਲ ਮਾਮਲਿਆਂ ਵਿੱਚੋਂ ਲਗਭਗ 81 ਫ਼ੀਸਦੀ ਇਨ੍ਹਾਂ ਦੋ ਜ਼ਿਲ੍ਹਿਆਂ ਨਾਲ ਸਬੰਧਤ ਸਨ।

ਇਸ਼ਤਿਹਾਰ

ਕਮਿਸ਼ਨ ਨੇ ਦੋਵਾਂ ਜ਼ਿਲ੍ਹਿਆਂ ਵਿੱਚ ਨਿਗਰਾਨੀ ਵਧਾਉਣ ਦੇ ਨਾਲ ਫਲਾਇੰਗ ਸਕੁਐਡ ਵੀ ਤਾਇਨਾਤ ਕੀਤੇ ਹਨ। ਜ਼ਿਲ੍ਹਾ ਪ੍ਰਸ਼ਾਸਨਾਂ ਨੂੰ ਕਿਸਾਨਾਂ ਤੱਕ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਮਸ਼ੀਨਾਂ ਸਮੇਂ ਸਿਰ ਪਹੁੰਚਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਅੰਮ੍ਰਿਤਸਰ ਵਿੱਚ ਕੰਟਰੋਲ ਰੂਮ ਅਤੇ ਹੈਲਪ ਡੈਸਕ ਸਥਾਪਤ ਕੀਤੇ ਗਏ ਹਨ, ਤਾਂ ਜੋ ਕਿਸਾਨਾਂ ਨੂੰ ਮਸ਼ੀਨਾਂ ਹਾਸਲ ਕਰਨ ਵਿੱਚ ਮੁਸ਼ਕਲ ਨਾ ਆਵੇ।

ਤਰਨਤਾਰਨ ਵਿੱਚ ਖੇਤਰੀ ਅਧਿਕਾਰੀਆਂ ਦੀ ਗਸ਼ਤ ਵਧਾਈ ਗਈ ਹੈ ਅਤੇ ਕਿਸਾਨਾਂ ਨੂੰ ਪਰਾਲੀ ਦੇ ਸਹੀ ਨਿਪਟਾਰੇ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਕਮਿਸ਼ਨ ਦੀਆਂ ਟੀਮਾਂ ਨੇ ਹਾਲ ਹੀ ਵਿੱਚ ਦੋਵਾਂ ਜ਼ਿਲ੍ਹਿਆਂ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ ਸੀ। ਇਸ ਤੋਂ ਇਲਾਵਾ ਫ਼ਿਰੋਜ਼ਪੁਰ ਅਤੇ ਗੁਰਦਾਸਪੁਰ ਵਿੱਚ ਪੰਜ-ਪੰਜ ਅਤੇ ਫ਼ਾਜ਼ਿਲਕਾ ਵਿੱਚ ਪਰਾਲੀ ਸਾੜਨ ਦਾ ਇਕ ਮਾਮਲਾ ਦਰਜ ਕੀਤਾ ਗਿਆ।

ਪਿਛਲੇ ਸਾਲ 8 ਜ਼ਿਲ੍ਹੇ ਸਨ ਹੌਟਸਪੌਟ
ਪਿਛਲੇ ਸਾਲ ਝੋਨੇ ਦੀ ਕਟਾਈ ਦੌਰਾਨ ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,114 ਘਟਨਾਵਾਂ ਸਾਹਮਣੇ ਆਈਆਂ ਸਨ। ਉਸ ਸਮੇਂ ਸੰਗਰੂਰ, ਫ਼ਿਰੋਜ਼ਪੁਰ, ਬਠਿੰਡਾ, ਮੋਗਾ, ਸ੍ਰੀ ਮੁਕਤਸਰ ਸਾਹਿਬ, ਮਾਨਸਾ, ਤਰਨਤਾਰਨ ਅਤੇ ਫ਼ਰੀਦਕੋਟ ਨੂੰ ਹੌਟਸਪੌਟ ਐਲਾਨਿਆ ਗਿਆ ਸੀ। ਇਨ੍ਹਾਂ ਸਮੇਤ ਹੋਰ ਪ੍ਰਭਾਵਿਤ ਇਲਾਕਿਆਂ ਵਿੱਚ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਕਮਿਸ਼ਨ ਦੀਆਂ ਟੀਮਾਂ ਨਿਗਰਾਨੀ ਕਰ ਰਹੀਆਂ ਹਨ।

ਇਕ ਦਿਨ ’ਚ ਪਰਾਲੀ ਸਾੜਨ ਦੀਆਂ 5 ਘਟਨਾਵਾਂ
ਪਟਿਆਲਾ: ਸਰਕਾਰ ਵੱਲੋਂ ਪਰਾਲੀ ਸਾੜਨ ਨੂੰ ਰੋਕਣ ਲਈ ਕੀਤੇ ਜਾ ਰਹੇ ਯਤਨਾਂ ਦੇ ਬਾਵਜੂਦ ਖੇਤਾਂ ਵਿੱਚ ਅੱਗ ਲਗਾਉਣ ਦੀਆਂ ਘਟਨਾਵਾਂ ਜਾਰੀ ਹਨ। ਇਸ ਸੀਜ਼ਨ ਵਿੱਚ 15 ਸਤੰਬਰ ਤੋਂ 12 ਅਕਤੂਬਰ ਤੱਕ ਸੂਬੇ ਵਿੱਚ ਪਰਾਲੀ ਸਾੜਨ ਦੀਆਂ 123 ਘਟਨਾਵਾਂ ਦਰਜ ਹੋਈਆਂ ਹਨ। ਇਹ ਗਿਣਤੀ ਸਾਲ 2025 ਦੀ ਇਸੇ ਮਿਆਦ ਦੌਰਾਨ ਦਰਜ 126 ਘਟਨਾਵਾਂ ਨਾਲੋਂ ਥੋੜ੍ਹੀ ਘੱਟ ਹੈ, ਜਦਕਿ 2024 ਵਿੱਚ ਇਸ ਸਮੇਂ ਦੌਰਾਨ 710 ਮਾਮਲੇ ਸਾਹਮਣੇ ਆਏ ਸਨ। ਸੋਮਵਾਰ ਨੂੰ ਪਰਾਲੀ ਸਾੜਨ ਦੀਆਂ ਪੰਜ ਘਟਨਾਵਾਂ ਦਰਜ ਕੀਤੀਆਂ ਗਈਆਂ, ਜਿਨ੍ਹਾਂ ਵਿੱਚੋਂ ਚਾਰ ਤਰਨਤਾਰਨ ਅਤੇ ਇਕ ਫ਼ਰੀਦਕੋਟ ਵਿੱਚ ਸੀ। ਪਿਛਲੇ ਸਾਲ 12 ਅਕਤੂਬਰ ਨੂੰ ਇਕੋ ਦਿਨ ਵਿੱਚ 10 ਘਟਨਾਵਾਂ ਦਰਜ ਕੀਤੀਆਂ ਗਈਆਂ ਸਨ।

Read Latest News and Breaking News at Daily Post TV, Browse for more News

Ad
Ad

Punjab District News