Journalism Of Hope
BREAKING NEWS
ਕੇਂਦਰੀ ਸਿੱਖ ਅਜਾਇਬ ਘਰ ਵਿਖੇ ਲਗਾਈ ਜਾਵੇਗੀ ਭਾਈ ਪਰਮਿੰਦਰ ਸਿੰਘ ਦੀ ਤਸਵੀਰ – ਐਡਵੋਕੇਟ ਧਾਮੀ.......ਪੰਜਾਬ ਸਮੇਤ ਪੰਜ ਸੂਬਿਆਂ ’ਚ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤੇਜ਼, ਚੋਣ ਕਮਿਸ਼ਨ ਦੀ ਟੀਮ ਇਸ ਮਹੀਨੇ ਦੇ ਅਖੀਰ ‘ਚ ਕਰੇਗੀ ਸੂਬੇ ਦਾ ਦੌਰਾ........5 ਕਰੋੜ ਰੁਪਏ ਦੇ ਮਾਮਲੇ ’ਚ ਈਡੀ ਨੇ ਅਮਰਦੀਪ ਗਰੇਵਾਲ ਨੂੰ ਦਿੱਲੀ ਹਵਾਈ ਅੱਡੇ ਤੋਂ ਹਿਰਾਸਤ ’ਚ ਲਿਆ.....ਅਮਰੀਕਾ ‘ਚ ਪੰਜਾਬੀ ਮੂਲ ਦੀ ਔਰਤ ਦਾ ਕਤਲ, ਪਤੀ ਗ੍ਰਿਫ਼ਤਾਰ.....ਬਾਲੀਵੁੱਡ ਅਦਾਕਾਰ ਅਜੈ ਦੇਵਗਨ ਦੇ ਬੰਗਲੇ ’ਤੇ ਚੱਲਿਆ BMC ਦਾ ਬੁਲਡੋਜ਼ਰ.....ਜੰਮੂ-ਕਸ਼ਮੀਰ ’ਚ ਪੰਜਾਬੀ ਸਮੇਤ 3 ਭਾਸ਼ਾਵਾਂ ਨੂੰ ਮਿਲ ਸਕਦਾ ਹੈ ਸਰਕਾਰੀ ਦਰਜਾ.....ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਨੂੰ ਹਸਪਤਾਲ ‘ਚ ਕਰਵਾਇਆ ਗਿਆ ਦਾਖ਼ਲ

ਪੰਜਾਬ ਯੂਨੀਵਰਸਿਟੀ ‘ਚ ਵਿਦਿਆਰਥੀ ਚੋਣਾਂ: ਪ੍ਰਚਾਰ ਦਾ ਅੱਜ ਆਖਰੀ ਦਿਨ

Student elections at Panjab University: ਚੰਡੀਗੜ੍ਹ: ਪੰਜਾਬ ਯੂਨੀਵਰਸਿਟੀ ਵਿੱਚ ਵਿਦਿਆਰਥੀ ਸੰਘ ਚੋਣਾਂ ਨੂੰ ਲੈ ਕੇ ਕੈਂਪਸ ਵਿੱਚ ਚੋਣੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸ ਵਾਰ ਚੋਣ ਮੈਦਾਨ ਵਿੱਚ ਕਈ ਵਿਦਿਆਰਥੀ ਸੰਗਠਨ ਉਮੀਦਵਾਰਾਂ ਨਾਲ ਉਤਰੇ ਹਨ, ਜਿਸ ਕਾਰਨ ਮੁਕਾਬਲਾ ਹੋਰ ਵੀ ਦਿਲਚਸਪ ਬਣ ਗਿਆ ਹੈ। ਇਸ ਵਾਰ ASAP, ABVP, ਸਾਖੀ ਅਤੇ ਅੰਬੇਡਕਰ ਸਟੂਡੈਂਟਸ ਫੋਰਮ (ASF) ਸਮੇਤ […]
By : Updated On: 29 Aug 2026 08:09:AM
ਪੰਜਾਬ ਯੂਨੀਵਰਸਿਟੀ ‘ਚ ਵਿਦਿਆਰਥੀ ਚੋਣਾਂ: ਪ੍ਰਚਾਰ ਦਾ ਅੱਜ ਆਖਰੀ ਦਿਨ

Student elections at Panjab University: ਚੰਡੀਗੜ੍ਹ: ਪੰਜਾਬ ਯੂਨੀਵਰਸਿਟੀ ਵਿੱਚ ਵਿਦਿਆਰਥੀ ਸੰਘ ਚੋਣਾਂ ਨੂੰ ਲੈ ਕੇ ਕੈਂਪਸ ਵਿੱਚ ਚੋਣੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸ ਵਾਰ ਚੋਣ ਮੈਦਾਨ ਵਿੱਚ ਕਈ ਵਿਦਿਆਰਥੀ ਸੰਗਠਨ ਉਮੀਦਵਾਰਾਂ ਨਾਲ ਉਤਰੇ ਹਨ, ਜਿਸ ਕਾਰਨ ਮੁਕਾਬਲਾ ਹੋਰ ਵੀ ਦਿਲਚਸਪ ਬਣ ਗਿਆ ਹੈ। ਇਸ ਵਾਰ ASAP, ABVP, ਸਾਖੀ ਅਤੇ ਅੰਬੇਡਕਰ ਸਟੂਡੈਂਟਸ ਫੋਰਮ (ASF) ਸਮੇਤ ਕਈ ਸੰਗਠਨ ਚੋਣ ਮੈਦਾਨ ਵਿੱਚ ਹਨ। ਵੱਖ-ਵੱਖ ਸੰਗਠਨਾਂ ਦੇ ਉਮੀਦਵਾਰਾਂ ਵੱਲੋਂ ਵਿਦਿਆਰਥੀਆਂ ਨੂੰ ਆਪਣੇ ਹੱਕ ਵਿੱਚ ਕਰਨ ਲਈ ਜ਼ੋਰਦਾਰ ਪ੍ਰਚਾਰ ਕੀਤਾ ਜਾ ਰਿਹਾ ਹੈ।

ਇਸ਼ਤਿਹਾਰ

ਅੱਜ ਪ੍ਰਚਾਰ ਦਾ ਆਖਰੀ ਦਿਨ
ਵਿਦਿਆਰਥੀ ਸੰਘ ਚੋਣਾਂ ਲਈ ਅੱਜ ਪ੍ਰਚਾਰ ਦਾ ਆਖਰੀ ਦਿਨ ਹੈ। ਇਸ ਤੋਂ ਬਾਅਦ ਉਮੀਦਵਾਰਾਂ ਵੱਲੋਂ ਘਰ-ਘਰ ਅਤੇ ਕੈਂਪਸ ਵਿੱਚ ਕੀਤੇ ਜਾ ਰਹੇ ਪ੍ਰਚਾਰ ‘ਤੇ ਰੋਕ ਲੱਗ ਜਾਵੇਗੀ। ਹੁਣ ਸਾਰਿਆਂ ਦੀਆਂ ਨਜ਼ਰਾਂ 31 ਅਗਸਤ ਨੂੰ ਹੋਣ ਵਾਲੀ ਵੋਟਿੰਗ ‘ਤੇ ਟਿਕੀਆਂ ਹਨ। ਚੋਣਾਂ ਵਿੱਚ ਵਿਦਿਆਰਥੀ ਵੱਡੀ ਗਿਣਤੀ ਵਿੱਚ ਆਪਣੇ ਵੋਟ ਦੇ ਹੱਕ ਦੀ ਵਰਤੋਂ ਕਰ ਸਕਦੇ ਹਨ।

ਵੱਖ-ਵੱਖ ਵਿਦਿਆਰਥੀ ਸੰਗਠਨਾਂ ਦੀ ਮੌਜੂਦਗੀ ਕਾਰਨ ਇਸ ਵਾਰ ਪੰਜਾਬ ਯੂਨੀਵਰਸਿਟੀ ਦੀਆਂ ਵਿਦਿਆਰਥੀ ਚੋਣਾਂ ਵਿੱਚ ਸਖ਼ਤ ਅਤੇ ਦਿਲਚਸਪ ਮੁਕਾਬਲਾ ਦੇਖਣ ਨੂੰ ਮਿਲ ਸਕਦਾ ਹੈ।

Read Latest News and Breaking News at Daily Post TV, Browse for more News

Ad
Ad

Punjab District News