Journalism Of Hope
BREAKING NEWS
Kanpur Plane Crash: ਕਾਨਪੁਰ ’ਚ ਟ੍ਰੇਨਿੰਗ ਜਹਾਜ਼ ਕਰੈਸ਼, ਦੋਵੇਂ ਪਾਇਲਟਾਂ ਦੀ ਮੌਤ......‘AAP’ ਨੇ ਜਸਬੀਰ ਸਿੰਘ ਗੜ੍ਹੀ ਨੂੰ ਸੌਂਪੀ ਨਵੀਂ ਜ਼ਿੰਮੇਵਾਰੀ, ਚਮਕੌਰ ਸਾਹਿਬ ਹਲਕੇ ਦਾ ਬਣਾਇਆ ਇੰਚਾਰਜ......ਪੰਜਾਬ 'ਚ ਹੜਤਾਲੀ ਮੁਲਾਜ਼ਮਾਂ 'ਤੇ ਸਰਕਾਰ ਸਖ਼ਤ, ਡਿਊਟੀ ਗੈਰਹਾਜ਼ਰਾਂ ਦੀ ਮੰਗੀ ਲਿਸਟ ....ਰੱਖੜੀ ਵਾਲੇ ਦਿਨ ਫ਼ੋਨਾਂ ‘ਚ ਹੋਵੇਗੀ ‘ਟੂੰ-ਟੂੰ’,ਮਾਵਾਂ-ਧੀਆਂ ਸਤਿਕਾਰ ਯੋਜਨਾ ਬਾਰੇ CM ਮਾਨ ਦਾ ਵੱਡਾ ਐਲਾਨ.......

ਅਚਾਨਕ ਵਿਗੜ ਗਈ ਵਿਦਿਆਰਥੀਆਂ ਦੀ ਸਿਹਤ, ਹਸਪਤਾਲ ‘ਚ ਕਰਵਾਇਆ ਗਿਆ ਭਰਤੀ

ਗੁਰਦਾਸਪੁਰ ਤੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ, ਜਿੱਥੋਂ ਦੇ ਮੈਰੀਟੋਰੀਅਸ ਸਕੂਲ ‘ਚ ਪੜ੍ਹਦੇ ਕੁਝ ਵਿਦਿਆਰਥੀਆਂ ਦੀ ਅਚਾਨਕ ਸਿਹਤ ਵਿਗੜ ਗਈ ਹੈ। ਜਾਣਕਾਰੀ ਮੁਤਾਬਕ 8 ਵਿਦਿਆਰਥੀਆਂ ਦੀ ਅਚਾਨਕ ਸਿਹਤ ਵਿਗੜ ਗਈ, ਜਿਸ ਮਗਰੋਂ ਉਨ੍ਹਾਂ ਨੂੰ ਇਲਾਜ ਲਈ ਤੁਰੰਤ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਹਸਪਤਾਲ ਵਿੱਚ ਮੌਜੂਦ ਡਾਕਟਰਾਂ ਤੋਂ […]
Nishant Malyan
By : Updated On: 02 Feb 2026 10:15:AM
ਅਚਾਨਕ ਵਿਗੜ ਗਈ ਵਿਦਿਆਰਥੀਆਂ ਦੀ ਸਿਹਤ, ਹਸਪਤਾਲ ‘ਚ ਕਰਵਾਇਆ ਗਿਆ ਭਰਤੀ

ਗੁਰਦਾਸਪੁਰ ਤੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ, ਜਿੱਥੋਂ ਦੇ ਮੈਰੀਟੋਰੀਅਸ ਸਕੂਲ ‘ਚ ਪੜ੍ਹਦੇ ਕੁਝ ਵਿਦਿਆਰਥੀਆਂ ਦੀ ਅਚਾਨਕ ਸਿਹਤ ਵਿਗੜ ਗਈ ਹੈ। ਜਾਣਕਾਰੀ ਮੁਤਾਬਕ 8 ਵਿਦਿਆਰਥੀਆਂ ਦੀ ਅਚਾਨਕ ਸਿਹਤ ਵਿਗੜ ਗਈ, ਜਿਸ ਮਗਰੋਂ ਉਨ੍ਹਾਂ ਨੂੰ ਇਲਾਜ ਲਈ ਤੁਰੰਤ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

ਇਸ਼ਤਿਹਾਰ

ਹਸਪਤਾਲ ਵਿੱਚ ਮੌਜੂਦ ਡਾਕਟਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਵਿਦਿਆਰਥੀਆਂ ਨੇ ਦੱਸਿਆ ਕਿ ਉਨ੍ਹਾਂ ਨੇ ਜਦੋਂ ਤੋਂ ਰਾਤ ਦਾ ਖਾਣਾ ਖਾਧਾ ਹੈ, ਉਦੋਂ ਤੋਂ ਹੀ ਉਨ੍ਹਾਂ ਦੀ ਸਿਹਤ ਵਿਗੜਨੀ ਸ਼ੁਰੂ ਹੋ ਗਈ। ਡਾਕਟਰਾਂ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਇਸ ਗੱਲ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ ਕਿ ਇਹ ਫੂਡ ਪੁਆਇਜ਼ਨਿੰਗ ਦਾ ਮਾਮਲਾ ਹੋ ਸਕਦਾ ਹੈ, ਹਾਲਾਂਕਿ ਇਸ ਦੀ ਪੁਸ਼ਟੀ ਜਾਂਚ ਤੋਂ ਬਾਅਦ ਹੀ ਕੀਤੀ ਜਾ ਸਕੇਗੀ।

ਉੱਥੇ ਹੀ ਬੀਮਾਰ ਹੋਏ ਵਿਦਿਆਰਥੀਆਂ ਦੇ ਮਾਪਿਆਂ ਨੇ ਸਕੂਲ ਪ੍ਰਬੰਧਨ ’ਤੇ ਗੰਭੀਰ ਦੋਸ਼ ਲਗਾਉਂਦੇ ਹੋਏ ਕਿਹਾ ਕਿ ਸਕੂਲ ਵੱਲੋਂ ਬੱਚਿਆਂ ਨੂੰ ਮਿਲਣ ਵਾਲੇ ਖਾਣੇ ਦੀ ਗੁਣਵੱਤਾ ਠੀਕ ਨਹੀਂ ਹੈ ਅਤੇ ਇਸ ਸਬੰਧ ਵਿੱਚ ਉਹ ਪਹਿਲਾਂ ਵੀ ਕਈ ਵਾਰ ਸ਼ਿਕਾਇਤ ਕਰ ਚੁੱਕੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਸਕੂਲ ਦੀ ਲਾਪਰਵਾਹੀ ਕਾਰਨ ਬੱਚਿਆਂ ਦੀ ਸਿਹਤ ਖ਼ਤਰੇ ਵਿੱਚ ਪਈ ਹੈ।


ਬੀਮਾਰ ਵਿਦਿਆਰਥੀਆਂ ਨੇ ਦੱਸਿਆ ਕਿ ਰਾਤ ਕਰੀਬ 8:30 ਵਜੇ ਅਚਾਨਕ 8 ਤੋਂ 10 ਬੱਚਿਆਂ ਦੀ ਤਬੀਅਤ ਖਰਾਬ ਹੋ ਗਈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਬੱਚਿਆਂ ਦੀ ਹਾਲਤ ਕਾਫੀ ਨਾਜ਼ੁਕ ਸੀ ਅਤੇ ਉਹ ਦਰਦ ਕਾਰਨ ਤੜਫ ਰਹੇ ਸਨ।

ਇਸ ਮਾਮਲੇ ’ਤੇ ਸਕੂਲ ਦੇ ਪ੍ਰਿੰਸੀਪਲ ਨੇ ਸਫਾਈ ਦਿੰਦਿਆਂ ਕਿਹਾ ਕਿ ਸਕੂਲ ਵਿੱਚ ਬੱਚਿਆਂ ਨੂੰ ਸਾਫ-ਸੁਥਰਾ ਅਤੇ ਮਿਆਰੀ ਖਾਣਾ ਹੀ ਦਿੱਤਾ ਜਾਂਦਾ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਵਿਦਿਆਰਥੀਆਂ ਦੀ ਸਿਹਤ ਅਚਾਨਕ ਵਿਗੜੀ ਹੈ। ਪ੍ਰਿੰਸੀਪਲ ਨੇ ਦੱਸਿਆ ਕਿ ਉਹ ਉਸ ਦਿਨ ਮੈਡੀਕਲ ਲੀਵ ’ਤੇ ਸਨ ਅਤੇ ਜਦੋਂ ਉਨ੍ਹਾਂ ਨੂੰ ਇਸ ਘਟਨਾ ਬਾਰੇ ਜਾਣਕਾਰੀ ਮਿਲੀ ਤਾਂ ਉਹ ਤੁਰੰਤ ਸਿਵਲ ਹਸਪਤਾਲ ਪਹੁੰਚੇ। ਫਿਲਹਾਲ ਸਿਵਲ ਹਸਪਤਾਲ ਵਿੱਚ ਦਾਖਲ ਵਿਦਿਆਰਥੀਆਂ ਦਾ ਇਲਾਜ ਜਾਰੀ ਹੈ ਅਤੇ ਪ੍ਰਸ਼ਾਸਨ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Read Latest News and Breaking News at Daily Post TV, Browse for more News

Ad
Ad

Punjab District News