Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

30,000 ਰੁਪਏ ਰਿਸ਼ਵਤ ਲੈਂਦਾ ਸਬ-ਇੰਸਪੈਕਟਰ ਕਾਬੂ

ਚੰਡੀਗੜ੍ਹ- ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਜਾਰੀ ਰੱਖਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੀਆਈਏ ਸਟਾਫ ਜਲੰਧਰ ਵਿਖੇ ਤਾਇਨਾਤ ਪੁਲਿਸ ਸਬ-ਇੰਸਪੈਕਟਰ (ਐਸਆਈ) ਸੁਖਰਾਜ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਸ ਬਾਰੇ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਅੰਮ੍ਰਿਤਸਰ ਦੀ ਤਹਿਸੀਲ ਅਜਨਾਲਾ […]
ਲੇਖਕ : ਪ੍ਰਕਾਸ਼ਿਤ: 
30,000 ਰੁਪਏ ਰਿਸ਼ਵਤ ਲੈਂਦਾ ਸਬ-ਇੰਸਪੈਕਟਰ ਕਾਬੂ
Punjab Vigilance Bureau

ਚੰਡੀਗੜ੍ਹ- ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਜਾਰੀ ਰੱਖਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੀਆਈਏ ਸਟਾਫ ਜਲੰਧਰ ਵਿਖੇ ਤਾਇਨਾਤ ਪੁਲਿਸ ਸਬ-ਇੰਸਪੈਕਟਰ (ਐਸਆਈ) ਸੁਖਰਾਜ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।

ਅੱਜ ਇੱਥੇ ਇਸ ਬਾਰੇ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਅੰਮ੍ਰਿਤਸਰ ਦੀ ਤਹਿਸੀਲ ਅਜਨਾਲਾ ਦੇ ਪਿੰਡ ਸੈਦਪੁਰ ਕਲਾਂ ਦੇ ਵਸਨੀਕ ਅਤੇ ਰੈਡੀਮੇਡ ਕੱਪੜਿਆਂ ਦੀ ਦੁਕਾਨ ਦੇ ਮਾਲਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਹੈ।

ਸ਼ਿਕਾਇਤ ਮੁਤਾਬਕ ਐਸਆਈ ਸੁਖਰਾਜ ਸਿੰਘ ਨੇ ਸ਼ਿਕਾਇਤਕਰਤਾ ਦੇ ਜਵਾਈ ਨੂੰ ਐਨਡੀਪੀਐਸ ਐਕਟ ਦੀ ਧਾਰਾ 21 ਤਹਿਤ 403 ਗ੍ਰਾਮ ਹੈਰੋਇਨ ਦੇ ਸਬੰਧ ਵਿੱਚ ਉਸ ਵੇਲੇ ਗ੍ਰਿਫ਼ਤਾਰ ਕੀਤਾ ਸੀ ਜਦੋਂ ਉਹ 18 ਮਈ, 2025 ਨੂੰ ਜਲੰਧਰ ਤੋਂ ਤਰਪਾਲਾਂ ਖਰੀਦਣ ਲਈ ਆਇਆ ਸੀ, ਜਿਸ ਸਬੰਧੀ ਕੇਸ ਪੁਲਿਸ ਥਾਣਾ ਡਿਵੀਜ਼ਨ ਨੰਬਰ 1 ਵਿਖੇ ਦਰਜ ਹੈ। ਰਿਮਾਂਡ ਦੀ ਮਿਆਦ ਦੌਰਾਨ ਉਕਤ ਐਸਆਈ ਨੇ ਸ਼ਿਕਾਇਤਕਰਤਾ ਨੂੰ ਦੱਸਿਆ ਕਿ ਉਸਦੇ ਜਵਾਈ ਦੀ ਗੱਡੀ ਅਤੇ ਦੋ ਮੋਬਾਈਲ ਫੋਨ ਉਸਦੇ ਕਬਜ਼ੇ ਵਿੱਚ ਹਨ ਜੋ ਅਜੇ ਕੇਸ ਪ੍ਰਾਪਰਟੀ ਵਜੋਂ ਸੂਚੀਬੱਧ ਨਹੀਂ ਕੀਤੇ ਗਏ ਅਤੇ ਪੁਲਿਸ ਮੁਲਾਜ਼ਮ ਨੇ ਸ਼ਿਕਾਇਤਕਰਤਾ ਨੂੰ ਸਬੰਧਤ ਚੀਜ਼ਾਂ ਵਾਪਸ ਕਰਨ ਦਾ ਭਰੋਸਾ ਦਿੱਤਾ। ਜਦੋਂ ਸ਼ਿਕਾਇਤਕਰਤਾ ਗੱਡੀ ਅਤੇ ਮੋਬਾਈਲ ਫੋਨ ਲੈਣ ਲਈ ਪੁਲਿਸ ਥਾਣੇ ਗਿਆ ਤਾਂ ਉਕਤ ਐਸਆਈ ਨੇ ਇਹ ਚੀਜ਼ਾਂ ਵਾਪਸ ਕਰਨ ਲਈ ਉਸ ਤੋਂ 50,000 ਰੁਪਏ ਦੀ ਰਿਸ਼ਵਤ ਮੰਗੀ। ਗੱਲਬਾਤ ਉਪਰੰਤ ਉਕਤ ਮੁਲਜ਼ਮ 30,000 ਰੁਪਏ ਰਿਸ਼ਵਤ ਲੈਣ ਲਈ ਸਹਿਮਤ ਹੋ ਗਿਆ ਪਰ ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਸਬੰਧੀ ਪੂਰੀ ਗੱਲਬਾਤ ਰਿਕਾਰਡ ਕਰ ਲਈ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਤਸਦੀਕ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਐਸਆਈ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 30000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧ ਵਿੱਚ ਉਕਤ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ, ਜਲੰਧਰ ਰੇਂਜ ਵਿਖੇ ਕੇਸ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।

Read Latest News and Breaking News at Daily Post TV, Browse for more News

Ad
Ad

Punjab District News