Banner
Banner

Sugarcane Price Hike: ਕੇਂਦਰੀ ਕੈਬਨਿਟ ਵੱਲੋਂ ਗੰਨੇ ਦੇ ਭਾਅ ਵਿੱਚ ਵਾਧਾ, ਸਾਲ 2026-27 ਲਈ 365 ਰੁਪਏ ਪ੍ਰਤੀ ਕੁਇੰਟਲ ਕੀਮਤ ਨੂੰ ਮਨਜ਼ੂਰੀ

Sugarcane Price Hike: ਕੇਂਦਰੀ ਕੈਬਨਿਟ ਨੇ ਫਸਲੀ ਸਾਲ 2026-27 ਲਈ ਗੰਨੇ ਦੇ ਲਾਹੇਵੰਦ ਮੁੱਲ (FRP) ਨੂੰ ਵਧਾ ਕੇ 365 ਰੁਪਏ ਪ੍ਰਤੀ ਕੁਇੰਟਲ ਕਰਨ ਦਾ ਫੈਸਲਾ ਕੀਤਾ ਹੈ। ਸੂਚਨਾ ਅਤੇ ਪ੍ਰਸਾਰਨ ਮੰਤਰੀ ਅਸ਼ਵਨੀ ਵੈਸ਼ਨਵ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰ ਦਾ ਇਹ ਕਦਮ ਦੇਸ਼ ਦੇ ਕਰੋੜਾਂ ਗੰਨਾ ਉਤਪਾਦਕ ਕਿਸਾਨਾਂ ਦੇ ਹਿੱਤ ਵਿੱਚ ਚੁੱਕਿਆ ਗਿਆ […]
Amritpal Singh
By : Updated On: 05 May 2026 19:28:PM
Sugarcane Price Hike: ਕੇਂਦਰੀ ਕੈਬਨਿਟ ਵੱਲੋਂ ਗੰਨੇ ਦੇ ਭਾਅ ਵਿੱਚ ਵਾਧਾ, ਸਾਲ 2026-27 ਲਈ 365 ਰੁਪਏ ਪ੍ਰਤੀ ਕੁਇੰਟਲ ਕੀਮਤ ਨੂੰ ਮਨਜ਼ੂਰੀ

Sugarcane Price Hike: ਕੇਂਦਰੀ ਕੈਬਨਿਟ ਨੇ ਫਸਲੀ ਸਾਲ 2026-27 ਲਈ ਗੰਨੇ ਦੇ ਲਾਹੇਵੰਦ ਮੁੱਲ (FRP) ਨੂੰ ਵਧਾ ਕੇ 365 ਰੁਪਏ ਪ੍ਰਤੀ ਕੁਇੰਟਲ ਕਰਨ ਦਾ ਫੈਸਲਾ ਕੀਤਾ ਹੈ। ਸੂਚਨਾ ਅਤੇ ਪ੍ਰਸਾਰਨ ਮੰਤਰੀ ਅਸ਼ਵਨੀ ਵੈਸ਼ਨਵ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰ ਦਾ ਇਹ ਕਦਮ ਦੇਸ਼ ਦੇ ਕਰੋੜਾਂ ਗੰਨਾ ਉਤਪਾਦਕ ਕਿਸਾਨਾਂ ਦੇ ਹਿੱਤ ਵਿੱਚ ਚੁੱਕਿਆ ਗਿਆ ਹੈ। ਖੇਤੀਬਾੜੀ ਸੈਕਟਰ ਵਿੱਚ ਲਾਗਤ ਖਰਚਿਆਂ ਦੇ ਮੱਦੇਨਜ਼ਰ ਲਏ ਗਏ ਇਸ ਫੈਸਲੇ ਨਾਲ ਕਿਸਾਨਾਂ ਨੂੰ ਉਨ੍ਹਾਂ ਦੀ ਮਿਹਨਤ ਦਾ ਸਹੀ ਮੁੱਲ ਮਿਲ ਸਕੇਗਾ। ਇਹ ਫੈਸਲਾ ਅਜਿਹੇ ਸਮੇਂ ਆਇਆ ਹੈ ਜਦੋਂ ਸਰਕਾਰ ਖੇਤੀਬਾੜੀ ਬੁਨਿਆਦੀ ਢਾਂਚੇ ਅਤੇ ਕਿਸਾਨਾਂ ਦੀ ਆਰਥਿਕ ਸਥਿਤੀ ਨੂੰ ਮਜ਼ਬੂਤ ਕਰਨ ‘ਤੇ ਧਿਆਨ ਦੇ ਰਹੀ ਹੈ।

ਕੇਂਦਰ ਨੇ ਕਿਹਾ ਹੈ ਕਿ ਖੰਡ ਮਿੱਲਾਂ ਵੱਲੋਂ ਕਿਸਾਨਾਂ ਦੀ ਅਦਾਇਗੀ ਵਿੱਚ ਕੋਈ ਦੇਰੀ ਨਹੀਂ ਹੋਣੀ ਚਾਹੀਦੀ। ਇਹ ਵੀ ਹਦਾਇਤ ਕੀਤੀ ਗਈ ਹੈ ਕਿ ਅਧਿਕਾਰੀ ਖਰੀਦ ਕੇਂਦਰਾਂ ‘ਤੇ ਵਿਵਸਥਾ ਬਣਾਈ ਰੱਖਣ। ਇਸ ਦੇ ਨਾਲ ਹੀ ਸਰਕਾਰ ਨੇ ਸਪਸ਼ਟ ਕੀਤਾ ਹੈ ਕਿ ਭਾਰਤ ਆਪਣੀ ਖੁਰਾਕ ਸੁਰੱਖਿਆ ਅਤੇ ਕਿਸਾਨੀ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ।

Read Latest News and Breaking News at Daily Post TV, Browse for more News

Ad
Ad