Journalism Of Hope
BREAKING NEWS
ਪਰਵਿੰਦਰ ਝੋਟਾ ਕਤਲ ਮਾਮਲੇ ’ਚ ਤਣਾਅ ਬਰਕਰਾਰ, ਪਰਿਵਾਰ ਵੱਲੋਂ ਅੱਜ ਵੀ ਧਰਨਾ ਜਾਰੀ, ਲਾਸ਼ ਲੈਣ ਤੋਂ ਕੀਤਾ ਇਨਕਾਰ.....5 ਕਰੋੜ ਰੁਪਏ ਦੇ ਮਾਮਲੇ ’ਚ ਈਡੀ ਨੇ ਅਮਰਦੀਪ ਗਰੇਵਾਲ ਨੂੰ ਮੁੜ ਪੁੱਛਗਿੱਛ ਲਈ ਸੱਦਿਆ......ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਨੂੰ ਲੈ ਕੇ ਵਿਵਾਦ, ਪ੍ਰਸ਼ਾਸਨ ਕੋਲ ਪਹੁੰਚੀ ਸ਼ਿਕਾਇਤ.......ਪੰਜਾਬ ਵਿੱਚ ਮੌਸਮ ਨੇ ਕਰਵਟ ਲੈਣੀ ਕੀਤੀ ਸ਼ੁਰੂ, ਰਾਤਾਂ ਹੋਣ ਲੱਗੀਆਂ ਠੰਢੀਆਂ........ਕੋਲਕਾਤਾ ‘ਚ ਦੁਰਗਾ ਪੂਜਾ ਪੰਡਾਲ ਵਿੱਚ ਭਗਦੜ, 19 ਲੋਕਾਂ ਦੀ ਮੌਤ; 25 ਜ਼ਖ਼ਮੀ.....ਗਵਾਲੀਅਰ ’ਚ ਤੇਜ਼ ਰਫ਼ਤਾਰ ਟਰੱਕ ਨੇ ਸ਼ਰਧਾਲੂਆਂ ਨੂੰ ਕੁਚਲਿਆ, 13 ਦੀ ਮੌਤ......ਮੀਂਹ ਕਾਰਨ ਭਾਰਤ-ਵੈਸਟਇੰਡੀਜ਼ ਪੰਜਵਾਂ ਟੀ-20 ਰੱਦ, ਸੀਰੀਜ਼ 2-2 ਨਾਲ ਬਰਾਬਰ.....ਫਰਾਂਸ ਵਿੱਚ ਮਹਿੰਗਾਈ ਖ਼ਿਲਾਫ਼ ਮੁੜ ਭੜਕਿਆ ‘ਯੈਲੋ ਵੈਸਟ’ ਅੰਦੋਲਨ, ਕਈ ਸ਼ਹਿਰਾਂ ਵਿੱਚ ਹਿੰਸਾ ਤੇ ਅੱਗਜ਼ਨੀ.....3 ਸਾਲ ਦੀ ਧੀ ਨੂੰ ਬਚਾਉਣ ਲਈ ਤੇਂਦੂਏ ਨਾਲ ਭਿੜਿਆ ਪਿਤਾ

ਹਮਲੇ ਤੋਂ ਬਾਅਦ ਮੁੜ ਐਕਟਿਵ ਹੋਏ ਸੁਖਬੀਰ ਬਾਦਲ, ਈਸੜੂ ਤੇ ਗੁਰੂ ਹਰਸਹਾਇ ਰੈਲੀਆਂ ‘ਚ ਹੋਣਗੇ ਸ਼ਾਮਲ

Sukhbir Badal active again after attack: ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲਆਪਣੇ ‘ਤੇ ਹੋਏ ਹਮਲੇ ਤੋਂ ਬਾਅਦ ਉਹ ਮੁੜ ਸਿਆਸੀ ਤੌਰ ‘ਤੇ ਸਰਗਰਮ ਹੋ ਗਏ ਹਨ। ਹਮਲੇ ਦੌਰਾਨ ਉਨ੍ਹਾਂ ਦੀ ਬਾਂਹ ‘ਤੇ 8 ਟਾਂਕੇ ਲੱਗੇ ਸਨ। ਪਾਰਟੀ ਵੱਲੋਂ ਜਾਣਕਾਰੀ ਦਿੱਤੀ ਗਈ ਹੈ ਕਿ 15 ਅਗਸਤ ਨੂੰ ਈਸੜੂ ਵਿਖੇ ਹੋਣ ਵਾਲੀ ਰੈਲੀ ਨਿਰਧਾਰਤ […]
By : Updated On: 14 Aug 2026 08:51:AM
ਹਮਲੇ ਤੋਂ ਬਾਅਦ ਮੁੜ ਐਕਟਿਵ ਹੋਏ ਸੁਖਬੀਰ ਬਾਦਲ, ਈਸੜੂ ਤੇ ਗੁਰੂ ਹਰਸਹਾਇ ਰੈਲੀਆਂ ‘ਚ ਹੋਣਗੇ ਸ਼ਾਮਲ

Sukhbir Badal active again after attack: ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲਆਪਣੇ ‘ਤੇ ਹੋਏ ਹਮਲੇ ਤੋਂ ਬਾਅਦ ਉਹ ਮੁੜ ਸਿਆਸੀ ਤੌਰ ‘ਤੇ ਸਰਗਰਮ ਹੋ ਗਏ ਹਨ। ਹਮਲੇ ਦੌਰਾਨ ਉਨ੍ਹਾਂ ਦੀ ਬਾਂਹ ‘ਤੇ 8 ਟਾਂਕੇ ਲੱਗੇ ਸਨ। ਪਾਰਟੀ ਵੱਲੋਂ ਜਾਣਕਾਰੀ ਦਿੱਤੀ ਗਈ ਹੈ ਕਿ 15 ਅਗਸਤ ਨੂੰ ਈਸੜੂ ਵਿਖੇ ਹੋਣ ਵਾਲੀ ਰੈਲੀ ਨਿਰਧਾਰਤ ਸਮੇਂ ‘ਤੇ ਹੀ ਹੋਵੇਗੀ ਅਤੇ ਸੁਖਬੀਰ ਸਿੰਘ ਬਾਦਲ ਇਸ ਰੈਲੀ ਵਿੱਚ ਪਹੁੰਚਣਗੇ। ਇਸ ਤੋਂ ਇਲਾਵਾ 16 ਅਗਸਤ ਨੂੰ ਗੁਰੂ ਹਰਸਹਾਇ ਵਿਖੇ ਹੋਣ ਵਾਲੀ ਰੈਲੀ ਵੀ ਆਪਣੇ ਮਿੱਥੇ ਸਮੇਂ ਅਨੁਸਾਰ ਹੋਵੇਗੀ। ਸੁਖਬੀਰ ਬਾਦਲ ਉਸ ਪ੍ਰੋਗਰਾਮ ਵਿੱਚ ਵੀ ਸ਼ਾਮਲ ਹੋਣਗੇ।

ਇਸ਼ਤਿਹਾਰ

ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ (ਸ਼੍ਰੋਮਣੀ ਅਕਾਲੀ ਦਲ) ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ‘ਤੇ ਬੀਤੇ ਦਿਨ 13 ਅਗਸਤ ਦਿਨ ਵੀਰਵਾਰ ਨੂੰ ਮਹਾਰਾਸ਼ਟਰ ਦੇ ਨਾਂਦੇੜ ਵਿੱਚ ਹਮਲਾ ਹੋਇਆ ਸੀ। ਪੁਲਿਸ ਦੇ ਅਨੁਸਾਰ, ਗੁਰਦੁਆਰਾ ਮਾਤਾ ਸਾਹਿਬ ਕੌਰ ਵਿਖੇ ਇੱਕ ਨਿਹੰਗ ਨੇ ਉਨ੍ਹਾਂ ‘ਤੇ ਕਿਰਪਾਨ ਨਾਲ ਹਮਲਾ ਕੀਤਾ। ਬਾਦਲ ਦੇ ਹੱਥ ਵਿੱਚ ਸੱਟਾਂ ਲੱਗੀਆਂ। ਹਮਲੇ ਦੌਰਾਨ ਉਨ੍ਹਾਂ ਦੀ ਸੁਰੱਖਿਆ ਲਈ ਤਾਇਨਾਤ ਇੱਕ ਪੁਲਿਸ ਕਰਮਚਾਰੀ ਵੀ ਜ਼ਖਮੀ ਹੋ ਗਿਆ ਸੀ। ਇਹ ਘਟਨਾ ਦੁਪਹਿਰ 1 ਵਜੇ ਦੇ ਕਰੀਬ ਵਾਪਰੀ ਦੱਸੀ ਜਾ ਰਹੀ ਹੈ।

ਜਿਸ ਤੋਂ ਬਾਅਦ ਪੁਲਿਸ ਨੇ ਪੁਲਿਸ ਨੇ ਮੁਲਜ਼ਮ ਨਿਹੰਗ, ਜਸਪਾਲ ਸਿੰਘ ਨੂੰ ਮੌਕੇ ‘ਤੇ ਹੀ ਗ੍ਰਿਫ਼ਤਾਰ ਕਰ ਲਿਆ ਸੀ। ਸੁਖਬੀਰ ਬਾਦਲ ਆਪਣੇ ਪਰਿਵਾਰ ਨਾਲ ਗੁਰਦੁਆਰੇ ਵਿੱਚ ਮੱਥਾ ਟੇਕਣ ਲਈ ਨਾਂਦੇੜ ਸਾਹਿਬ ਆਏ ਸਨ। ਹਮਲੇ ਤੋਂ ਬਾਅਦ ਉਨ੍ਹਾਂ ਨੂੰ ਯਸ਼ੋਸਾਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਜਿੱਥੇ ਉਨ੍ਹਾਂ ਦੀ ਹਾਲਤ ਹੁਣ ਸਥਿਰ ਦੱਸੀ ਜਾ ਰਹੀ ਹੈ। ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਨਾਂਦੇੜ ਦੇ ਪੁਲਿਸ ਸੁਪਰਡੈਂਟ ਨਾਲ ਗੱਲ ਕੀਤੀ ਅਤੇ ਸੁਖਬੀਰ ਸਿੰਘ ਬਾਦਲ ‘ਤੇ ਹਮਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ।

ਇਹ ਵੀ ਦੱਸਣਯੋਗ ਹੈ ਕਿ ਸੁਖਬੀਰ ਬਾਦਲ ‘ਤੇ 4 ਦਸੰਬਰ, 2024 ਨੂੰ ਵੀ ਹਮਲਾ ਹੋਇਆ ਸੀ, ਜਦੋਂ ਉਹ ਸ੍ਰੀ ਹਰਿਮੰਦਰ ਸਾਹਿਬ ਵਿੱਚ ਸੇਵਾਦਾਰ ਵਜੋਂ ਧਾਰਮਿਕ ਸਜ਼ਾ ਨਿਭਾ ਰਹੇ ਸਨ ਤਾਂ ਉਸ ਸਮੇਂ ਨਰਾਇਣ ਸਿੰਘ ਚੌੜਾ ਵੱਲੋਂ ਉਨ੍ਹਾਂ ‘ਤੇ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ ਗਈ ਸੀ। ਜਿਸ ਨੂੰ ਮੌਕੇ ‘ਤੇ ਤਾਇਨਾਤ ਸਕਿਉਰਿਟੀ ਵੱਲੋਂ ਨਾਕਾਮ ਕਰ ਦਿੱਤਾ ਗਿਆ ਸੀ ਅਤੇ ਗੋਲੀ ਕੰਧ ‘ਤੇ ਜਾ ਲੱਗੀ ਸੀ।

Read Latest News and Breaking News at Daily Post TV, Browse for more News

Ad
Ad

Punjab District News