Journalism Of Hope
BREAKING NEWS
ਪੰਜਾਬ ‘ਚ 27 ਅਗਸਤ ਨੂੰ ਸਰਕਾਰੀ ਕਰਕਮਚਾਰੀਆਂ ਦੀ ਹੜਤਾਲ: ਪੜ੍ਹੋ ਕੀ ਰਹੇਗਾ ਬੰਦ ਅਤੇ ਕੀ ਰਹੇਗਾ ਖੁੱਲ੍ਹਾ ?.......ਵੱਡੀ ਖ਼ਬਰ: ਭਲਕੇ ਨਹੀਂ ਰੁਕਣਗੀਆਂ ਪੰਜਾਬ ਦੀਆਂ ਬੱਸਾਂ, ਯੂਨੀਅਨ ਨੇ ਹੜਤਾਲ ਦਾ ਟਾਲਿਆ ਫੈਸਲਾ......ਨੇਪਾਲ ਦੇ ਰਸੂਵਾ ’ਚ ਭਿਆਨਕ ਹੜ੍ਹ, 133 ਭਾਰਤੀਆਂ ਸਮੇਤ 400 ਤੋਂ ਵੱਧ ਸੈਲਾਨੀ ਤੇ ਟ੍ਰੈਕਰ ਲਾਪਤਾ......ਰੱਖੜੀ ਵਾਲੇ ਦਿਨ ਫ਼ੋਨਾਂ ‘ਚ ਹੋਵੇਗੀ ‘ਟੂੰ-ਟੂੰ’,ਮਾਵਾਂ-ਧੀਆਂ ਸਤਿਕਾਰ ਯੋਜਨਾ ਬਾਰੇ CM ਮਾਨ ਦਾ ਵੱਡਾ ਐਲਾਨ.......

ਸੁਖਬੀਰ ਬਾਦਲ ਦਾ ਅੰਮ੍ਰਿਤਪਾਲ ’ਤੇ ਵਾਰ, ‘ਵਾਰਿਸ ਪੰਜਾਬ ਦੇ’ ਨੂੰ ਲੈ ਕੇ ਚੁੱਕੇ ਗੰਭੀਰ ਸਵਾਲ

Sukhbir Badal Slams Amritpal Singh; ਮੁਕਤਸਰ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਖਾਲਿਸਤਾਨ ਸਮਰਥਕ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਅਤੇ ‘ਵਾਰਿਸ ਪੰਜਾਬ ਦੇ’ ਸੰਗਠਨ ’ਤੇ ਤਿੱਖਾ ਹਮਲਾ ਕੀਤਾ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਨੂੰ ਜੇਲ੍ਹ ਗਏ ਅਜੇ ਕਰੀਬ ਦੋ ਸਾਲ ਹੀ ਹੋਏ ਹਨ ਅਤੇ ਹੁਣ “ਛੁਡਾਓ-ਛੁਡਾਓ” ਦੀਆਂ ਆਵਾਜ਼ਾਂ ਆਉਣ […]
Jaspreet Singh
By : Updated On: 26 Aug 2026 21:36:PM
ਸੁਖਬੀਰ ਬਾਦਲ ਦਾ ਅੰਮ੍ਰਿਤਪਾਲ ’ਤੇ ਵਾਰ, ‘ਵਾਰਿਸ ਪੰਜਾਬ ਦੇ’ ਨੂੰ ਲੈ ਕੇ ਚੁੱਕੇ ਗੰਭੀਰ ਸਵਾਲ
Sukhbir Singh Badal Baisakhi Conference

Sukhbir Badal Slams Amritpal Singh; ਮੁਕਤਸਰ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਖਾਲਿਸਤਾਨ ਸਮਰਥਕ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਅਤੇ ‘ਵਾਰਿਸ ਪੰਜਾਬ ਦੇ’ ਸੰਗਠਨ ’ਤੇ ਤਿੱਖਾ ਹਮਲਾ ਕੀਤਾ ਹੈ।

ਇਸ਼ਤਿਹਾਰ

ਸੁਖਬੀਰ ਬਾਦਲ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਨੂੰ ਜੇਲ੍ਹ ਗਏ ਅਜੇ ਕਰੀਬ ਦੋ ਸਾਲ ਹੀ ਹੋਏ ਹਨ ਅਤੇ ਹੁਣ “ਛੁਡਾਓ-ਛੁਡਾਓ” ਦੀਆਂ ਆਵਾਜ਼ਾਂ ਆਉਣ ਲੱਗੀਆਂ ਹਨ। ਉਨ੍ਹਾਂ ਦੋਸ਼ ਲਾਇਆ ਕਿ ‘ਵਾਰਿਸ ਪੰਜਾਬ ਦੇ’ ਬੰਦੀ ਸਿੰਘਾਂ ਦੀ ਰਿਹਾਈ ਲਈ ਨਹੀਂ, ਸਗੋਂ ਆਪਣੇ ਆਗੂ ਅੰਮ੍ਰਿਤਪਾਲ ਸਿੰਘ ਨੂੰ ਜੇਲ੍ਹ ਤੋਂ ਬਾਹਰ ਲਿਆਉਣ ਲਈ ਕੋਸ਼ਿਸ਼ ਕਰ ਰਿਹਾ ਹੈ।

ਸੁਖਬੀਰ ਬਾਦਲ ਨੇ ਕਿਹਾ ਕਿ ਜਿਹੜੇ ਬੰਦੀ ਸਿੰਘ 20-20 ਸਾਲਾਂ ਤੋਂ ਜੇਲ੍ਹਾਂ ਵਿੱਚ ਬੰਦ ਹਨ, ਉਨ੍ਹਾਂ ਲਈ ਇਹ ਲੋਕ ਪਹਿਲਾਂ ਕਿਉਂ ਨਹੀਂ ਬੋਲੇ। ਉਨ੍ਹਾਂ ਕਿਹਾ ਕਿ ਹੁਣ ਇਹ ਲੋਕ ਆਪਣੇ ਆਪ ਨੂੰ ‘ਵਾਰਿਸ’ ਸਾਬਤ ਕਰਨ ਲਈ ਨਿਕਲੇ ਹਨ।

ਅੰਮ੍ਰਿਤਪਾਲ ਨੂੰ CM ਬਣਾਉਣ ਦੀ ਕੋਸ਼ਿਸ਼ ਦਾ ਲਾਇਆ ਦੋਸ਼

ਸੁਖਬੀਰ ਬਾਦਲ ਨੇ ਦੋਸ਼ ਲਾਇਆ ਕਿ ‘ਵਾਰਿਸ ਪੰਜਾਬ ਦੇ’ ਦਾ ਪੂਰਾ ਧਿਆਨ ਆਪਣੇ ਆਗੂ ਦੀ ਰਿਹਾਈ ਅਤੇ ਉਸ ਨੂੰ ਮੁੱਖ ਮੰਤਰੀ ਦੇ ਦਾਅਵੇਦਾਰ ਵਜੋਂ ਪੇਸ਼ ਕਰਨ ’ਤੇ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਭਗਵੰਤ ਮਾਨ ਤੋਂ ਵੀ ਮਾੜਾ ਸਾਬਤ ਹੋਵੇਗਾ।

ਉਨ੍ਹਾਂ ਕਿਹਾ ਕਿ ਇਨ੍ਹਾਂ ਦਾ ਮਕਸਦ ਪੰਜਾਬ ਦੀ ਭਲਾਈ ਨਹੀਂ, ਸਗੋਂ ਸ਼੍ਰੋਮਣੀ ਅਕਾਲੀ ਦਲ ਨੂੰ ਕਮਜ਼ੋਰ ਕਰਨਾ ਹੈ।

‘2022 ’ਚ ਦੁਬਈ ਤੋਂ ਆਇਆ, ਫਿਰ ਆਪਣੇ ਆਪ ਨੂੰ ਵਾਰਿਸ ਦੱਸਿਆ’

ਸੁਖਬੀਰ ਬਾਦਲ ਨੇ ਕਿਹਾ ਕਿ ਸਾਲ 2022 ਵਿੱਚ ਅੰਮ੍ਰਿਤਪਾਲ ਸਿੰਘ ਦੁਬਈ ਤੋਂ ਪੰਜਾਬ ਆਇਆ। ਇੱਥੇ ਆ ਕੇ ਉਸ ਨੇ ਆਪਣੇ ਆਪ ਨੂੰ ਪੰਜਾਬ ਦਾ ਵਾਰਿਸ ਦੱਸਣਾ ਸ਼ੁਰੂ ਕਰ ਦਿੱਤਾ।

ਉਨ੍ਹਾਂ ਕਿਹਾ ਕਿ ਜਿਹੜੇ ਲੋਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਢਾਲ ਬਣਾ ਕੇ ਅੱਗੇ ਰੱਖਦੇ ਹਨ, ਉਹ ਅਸਲ ਵਾਰਿਸ ਨਹੀਂ ਹੋ ਸਕਦੇ।

ਬੰਦੀ ਸਿੰਘਾਂ ਦੇ ਮੁੱਦੇ ’ਤੇ ਚੁੱਕੇ ਸਵਾਲ

ਸੁਖਬੀਰ ਬਾਦਲ ਨੇ ਕਿਹਾ ਕਿ ਵੱਡੇ ਬਾਦਲ ਸਾਹਿਬ ਨੇ 16 ਸਾਲ ਜੇਲ੍ਹ ਕੱਟੀ, ਪਰ ਹੁਣ ਅੰਮ੍ਰਿਤਪਾਲ ਸਿੰਘ ਨੂੰ ਜੇਲ੍ਹ ਗਏ ਦੋ ਸਾਲ ਹੀ ਹੋਏ ਹਨ ਅਤੇ ਰਿਹਾਈ ਦੀਆਂ ਅਪੀਲਾਂ ਸ਼ੁਰੂ ਹੋ ਗਈਆਂ ਹਨ।

ਉਨ੍ਹਾਂ ਕਿਹਾ ਕਿ ਜੇਕਰ ਬੰਦੀ ਸਿੰਘਾਂ ਲਈ ਸੱਚਮੁੱਚ ਆਵਾਜ਼ ਚੁੱਕਣੀ ਸੀ ਤਾਂ ਪਿਛਲੇ 20-30 ਸਾਲਾਂ ਦੌਰਾਨ ਕਿਉਂ ਨਹੀਂ ਚੁੱਕੀ ਗਈ।

ਬਾਦਲ ਪਰਿਵਾਰ ਨੂੰ ਖਤਮ ਕਰਨ ਦੀ ਸਾਜ਼ਿਸ਼ ਦਾ ਦੋਸ਼

ਸੁਖਬੀਰ ਬਾਦਲ ਨੇ ਇਹ ਵੀ ਦੋਸ਼ ਲਾਇਆ ਕਿ ਪੰਜਾਬ ’ਤੇ ਕਬਜ਼ਾ ਕਰਨ ਲਈ ਬਾਦਲ ਪਰਿਵਾਰ ਨੂੰ ਖਤਮ ਕਰਨ ਦੀ ਸਾਜ਼ਿਸ਼ ਰਚੀ ਗਈ।

ਉਨ੍ਹਾਂ ਕਿਹਾ ਕਿ ਉਨ੍ਹਾਂ ’ਤੇ ਦੋ ਵਾਰ ਜਾਨਲੇਵਾ ਹਮਲੇ ਹੋਏ ਅਤੇ ਦੋਵੇਂ ਵਾਰ ਗੁਰਦੁਆਰਾ ਸਾਹਿਬ ਵਿੱਚ ਘਟਨਾਵਾਂ ਵਾਪਰੀਆਂ।

Read Latest News and Breaking News at Daily Post TV, Browse for more News

Ad
Ad

Punjab District News