Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਬਿਕਰਮ ਸਿੰਘ ਮਜੀਠੀਆ ਦੀ Z+ ਸੁਰੱਖਿਆ ਹਟਾਈ, ਸੁਖਬੀਰ ਬਾਦਲ ਨੇ ਕਿਹਾ…

Bikram Majithia’s Security Removed:ਪੰਜਾਬ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਦੀ ਸੁਰੱਖਿਆ ਹਟਾ ਦਿੱਤੀ ਗਈ ਹੈ। ਇਹ ਦਾਅਵਾ ਪਾਰਟੀ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਕੀਤਾ ਹੈ। ਉਨ੍ਹਾਂ ਨੇ ‘ਆਪ’ ਸਰਕਾਰ ‘ਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਬਿਕਰਮ ਸਿੰਘ ਮਜੀਠੀਆ ਦੀ ਜ਼ੈੱਡ ਪਲੱਸ ਸੁਰੱਖਿਆ ਹਟਾਉਣ ਨੂੰ ‘ਆਪ’ ਸਰਕਾਰ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਬਿਕਰਮ ਸਿੰਘ ਮਜੀਠੀਆ ਦੀ Z+ ਸੁਰੱਖਿਆ ਹਟਾਈ, ਸੁਖਬੀਰ ਬਾਦਲ ਨੇ ਕਿਹਾ…
Bikram Majithia’s Security Removed

Bikram Majithia’s Security Removed:ਪੰਜਾਬ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਦੀ ਸੁਰੱਖਿਆ ਹਟਾ ਦਿੱਤੀ ਗਈ ਹੈ। ਇਹ ਦਾਅਵਾ ਪਾਰਟੀ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਕੀਤਾ ਹੈ। ਉਨ੍ਹਾਂ ਨੇ ‘ਆਪ’ ਸਰਕਾਰ ‘ਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਬਿਕਰਮ ਸਿੰਘ ਮਜੀਠੀਆ ਦੀ ਜ਼ੈੱਡ ਪਲੱਸ ਸੁਰੱਖਿਆ ਹਟਾਉਣ ਨੂੰ ‘ਆਪ’ ਸਰਕਾਰ ਦੀ ਖਤਰਨਾਕ ਸਾਜ਼ਿਸ਼ ਕਰਾਰ ਦਿੱਤਾ ਹੈ।

ਬਾਦਲ ਨੇ ਸੋਸ਼ਲ ਮੀਡੀਆ ’ਤੇ ਇੱਕ ਪੋਸਟ ਸਾਂਝੀ ਕਰਦਿਆਂ ਦੋਸ਼ ਲਗਾਇਆ ਕਿ ਇਹ ਫ਼ੈਸਲਾ ‘ਆਪ’ ਸਰਕਾਰ ਵੱਲੋਂ ਜਾਣ-ਬੁੱਝ ਕੇ ਬਿਕਰਮ ਸਿੰਘ ਮਜੀਠੀਆ ਦਾ ਅਕਸ ਖ਼ਰਾਬ ਕਰਨ ਲਈ ਚੁੱਕਿਆ ਕਦਮ ਹੈ।

ਉਨ੍ਹਾਂ ਕਿਹਾ ਕਿ ਬਿਕਰਮ ਮਜੀਠੀਆ ਨੂੰ ਨਸ਼ਾ ਤਸਕਰੀ ਦੇ ਮਾਮਲਿਆਂ ਵਿਚ ਝੂਠਾ ਫਸਾਉਣ ਦੀ ਲਗਾਤਾਰ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਦਕਿ ਆਪ ਦੇ ਮੁਖੀ ਅਰਵਿੰਦ ਕੇਜਰੀਵਾਲ ਨਸ਼ਿਆਂ ਦੇ ਮੁੱਦੇ ’ਤੇ ਮਜੀਠੀਆ ਤੋਂ ਲਿਖਤੀ ਮੁਆਫ਼ੀ ਵੀ ਮੰਗ ਚੁੱਕੇ ਹਨ।ਉਨ੍ਹਾਂ ਕਿਹਾ ਕਿ ਸਰਕਾਰ ਦਾ ਇਹ ਕਦਮ ਕੁੱਝ ਸਮਾਂ ਪਹਿਲਾਂ ਉਨ੍ਹਾਂ (ਸੁਖਬੀਰ) ’ਤੇ ਹੋਏ ਜਾਨਲੇਵਾ ਹਮਲੇ ਦੀ ਲਗਾਤਾਰਤਾ ਵਿਚ ਹੈ।

ਸਾਬਕਾ ਉੱਪ ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਵਿਖੇ ਉਨ੍ਹਾਂ ’ਤੇ ਹੋਏ ਹਮਲੇ ਸਬੰਧੀ ਕੋਰਟ ਵਿਚ ਸਰਕਾਰ ਵੱਲੋਂ ਕਮਜੋਰ ਢੰਗ ਨਾਲ ਪੇਸ਼ ਹੋਣ ਦੇ ਨਤੀਜੇ ਵਜੋਂ ਮੁਲਜਮ ਨੂੰ ਆਸਾਨੀ ਨਾਲ ਜ਼ਮਾਨਤ ਮਿਲਣਾ ਸਰਕਾਰ ਦੇ ਭਿਆਨਕ ਮਨਸੂਬਿਆਂ ਨੂੰ ਹੋਰ ਵੀ ਉਜਾਗਰ ਕਰਦਾ ਹੈ। ਉਨ੍ਹਾਂ ਕਿਹਾ ਕਿ ਸਮੁੱਚੇ ਘਟਨਾਕ੍ਰਮਾਂ ਨੂੰ ਦੇਖਦਿਆਂ ਕੋਈ ਸ਼ੱਕ ਨਹੀਂ ਰਿਹਾ ਕਿ ਵਿਰੋਧੀ ਸੂਬੇ ਨੂੰ ਕਿਸ ਜਗ੍ਹਾ ਧੱਕਣ ਦੀ ਕੋਸ਼ਿਸ਼ ਕਰ ਰਹੇ ਹਨ ।

ਸੁਖਬੀਰ ਬਾਦਲ ਨੇ ਦੋਸ਼ ਲਗਾਇਆ ਕਿ ‘ਆਪ’ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਅਤੇ ਬੁਲਾਰਿਆਂ ਨੂੰ ਕਤਲ ਦੀਆਂ ਸ਼ਰੇਆਮ ਧਮਕੀਆਂ ਵੀ ਦਿੱਤੀਆਂ ਜਾ ਰਹੀਆਂ ਹਨ ਅਤੇ ਪਰ ਮੁੱਖ ਮੰਤਰੀ ਨੇ ਚੁੱਪ ਧਾਰੀ ਹੋਈ ਹੈ ।ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਚਿਤਾਵਨੀ ਦਿੱਤੀ ਕਿ ਜੇਕਰ ਬਿਕਰਮ ਜਾਂ ਕਿਸੇ ਵੀ ਪਾਰਟੀ ਆਗੂ ਜਾਂ ਵਰਕਰ ਨੂੰ ਕੋਈ ਨੁਕਸਾਨ ਪਹੁੰਚਦਾ ਹੈ ਤਾਂ ਮੁੱਖ ਮੰਤਰੀ ਭਗਵੰਤ ਮਾਨ, ਅਰਵਿੰਦ ਕੇਜਰੀਵਾਲ ਅਤੇ ਸੂਬੇ ਦੇ ਪੁਲੀਸ ਮੁਖੀ ਸਿੱਧੇ ਤੌਰ ‘ਤੇ ਜ਼ਿੰਮੇਵਾਰ ਹੋਣਗੇ ।

Read Latest News and Breaking News at Daily Post TV, Browse for more News

Ad
Ad

Punjab District News