Journalism Of Hope
BREAKING NEWS
ਕੌਮੀ ਇਨਸਾਫ਼ ਮੋਰਚੇ ਵੱਲੋਂ CM ਦੀ ਚਿੱਠੀ ਦਾ ਸਵਾਗਤ, 10 ਦਿਨਾਂ ਦੀ ਪੈਰੋਲ ਵਧਾਉਣ ਦੀ ਮੰਗ......ਮੋਦੀ ਨਾਲ ਮੁਲਾਕਾਤ ਤੋਂ ਬਾਅਦ ਸੁਖਬੀਰ ਬਾਦਲ ਨੇ ਕੇਂਦਰ ਦੇ ਪ੍ਰਸਤਾਵ ਦਾ ਕੀਤਾ ਸਮਰਥਨ......ਪੰਜਾਬ ਭਾਜਪਾ ਵਿੱਚ ਵਧ ਰਹੀ ਨਾਰਾਜ਼ਗੀ: ਕੇਵਲ ਢਿੱਲੋਂ ਤੇ ਸ਼੍ਰੀਨਿਵਾਸਲੂ ਨੂੰ ਹਾਈਕਮਾਂਡ ਨੇ ਦਿੱਲੀ ਬੁਲਾਇਆ.......ਅਮਰਨਾਥ ਯਾਤਰਾ 20 ਦਿਨ ਪਹਿਲਾਂ ਮੁਅੱਤਲ, ਮੀਂਹ ਤੇ ਜ਼ਮੀਨ ਖਿਸਕਣ ਕਾਰਨ ਲਿਆ ਫੈਸਲਾ.....ਫੁੱਟਬਾਲਰ ਲਿਓਨੇਲ ਮੈਸੀ ਦੇ ਪਿਤਾ ਜੋਰਜ ਮੈਸੀ ਦਾ ਦੇਹਾਂਤ

ਮੋਦੀ ਨਾਲ ਮੁਲਾਕਾਤ ਤੋਂ ਬਾਅਦ ਸੁਖਬੀਰ ਬਾਦਲ ਨੇ ਕੇਂਦਰ ਦੇ ਪ੍ਰਸਤਾਵ ਦਾ ਕੀਤਾ ਸਮਰਥਨ

Sukhbir Badal supports Centre’s proposal: ਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੋਕ ਸਭਾ ਵਿੱਚ ਸਾਰੇ ਰਾਜਾਂ ਦੀਆਂ ਸੀਟਾਂ ਵਿੱਚ 50 ਫ਼ੀਸਦੀ ਇਕਸਾਰ ਵਾਧਾ ਕਰਨ ਦੇ ਕੇਂਦਰ ਸਰਕਾਰ ਦੇ ਪ੍ਰਸਤਾਵ ਦਾ ਸਮਰਥਨ ਕੀਤਾ ਹੈ। ਸੁਖਬੀਰ ਬਾਦਲ ਨੇ ਇਹ ਜਾਣਕਾਰੀ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ […]
Ranjit Singh
By : Updated On: 09 Aug 2026 08:58:AM
ਮੋਦੀ ਨਾਲ ਮੁਲਾਕਾਤ ਤੋਂ ਬਾਅਦ ਸੁਖਬੀਰ ਬਾਦਲ ਨੇ ਕੇਂਦਰ ਦੇ ਪ੍ਰਸਤਾਵ ਦਾ ਕੀਤਾ ਸਮਰਥਨ

Sukhbir Badal supports Centre’s proposal: ਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੋਕ ਸਭਾ ਵਿੱਚ ਸਾਰੇ ਰਾਜਾਂ ਦੀਆਂ ਸੀਟਾਂ ਵਿੱਚ 50 ਫ਼ੀਸਦੀ ਇਕਸਾਰ ਵਾਧਾ ਕਰਨ ਦੇ ਕੇਂਦਰ ਸਰਕਾਰ ਦੇ ਪ੍ਰਸਤਾਵ ਦਾ ਸਮਰਥਨ ਕੀਤਾ ਹੈ। ਸੁਖਬੀਰ ਬਾਦਲ ਨੇ ਇਹ ਜਾਣਕਾਰੀ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ ਰਾਹੀਂ ਸਾਂਝੀ ਕੀਤੀ।

ਇਸ਼ਤਿਹਾਰ

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਮਹਿਲਾ ਰਾਖਵਾਂਕਰਨ ਅਤੇ ਹੱਦਬੰਦੀ ਨੂੰ ਤੁਰੰਤ ਲਾਗੂ ਕਰਨ ਦੇ ਹੱਕ ਵਿੱਚ ਹੈ। ਪਾਰਟੀ ਨੇ ਚੰਡੀਗੜ੍ਹ ਵਿੱਚ ਹੋਈ ਸੀਨੀਅਰ ਆਗੂਆਂ ਦੀ ਮੀਟਿੰਗ ਦੌਰਾਨ ਵੀ ਦੇਸ਼ ਵਿੱਚ ਮਹਿਲਾ ਰਾਖਵਾਂਕਰਨ ਨੂੰ ਜਲਦ ਲਾਗੂ ਕਰਨ ਦੀ ਮੰਗ ਕੀਤੀ।

ਅਕਾਲੀ ਦਲ ਨੇ ਕਿਹਾ ਕਿ ਪਾਰਟੀ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਤੋਂ ਪ੍ਰੇਰਣਾ ਲੈਂਦੀ ਹੈ, ਜਿਨ੍ਹਾਂ ਨੇ ਔਰਤਾਂ ਦੀ ਇੱਜ਼ਤ, ਬਰਾਬਰੀ ਅਤੇ ਸਮਾਨ ਅਧਿਕਾਰਾਂ ਦੀ ਵਕਾਲਤ ਕੀਤੀ। ਪਾਰਟੀ ਮੁਤਾਬਕ ਔਰਤਾਂ ਨੂੰ ਬਰਾਬਰ ਨੁਮਾਇੰਦਗੀ ਦੇਣਾ ਇਸੇ ਵਿਚਾਰਧਾਰਾ ਦਾ ਹਿੱਸਾ ਹੈ।

ਅਕਾਲੀ ਦਲ ਨੇ ਇਹ ਵੀ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਆਪਣੇ ਸਦਨ ਵਿੱਚ ਔਰਤਾਂ ਲਈ ਰਾਖਵਾਂਕਰਨ ਦੀ ਵਿਵਸਥਾ ਕਰਕੇ ਪਹਿਲਾਂ ਹੀ ਇੱਕ ਮਿਸਾਲ ਕਾਇਮ ਕਰ ਚੁੱਕੀ ਹੈ।

Read Latest News and Breaking News at Daily Post TV, Browse for more News

Ad
Ad

Punjab District News