ਸੁਖਬੀਰ ਬਾਦਲ ਅੱਜ 6 ਅਕਤੂਬਰ ਤੋਂ ਘਰ-ਘਰ ਮੁਹਿੰਮ ਦਾ ਚੋਣ ਬਿਗਲ ਵਜਾਉਣਗੇ
- 10 ਨਵੰਬਰ ਤੋਂ ਸ਼ੁਰੂ ਹੋਵੇਗੀ ਬੱਸ ਯਾਤਰਾ
- ਪਾਰਟੀ 1 ਨਵੰਬਰ ਨੂੰ ਚੋਣ ਮਨੋਰਥ ਪੱਤਰ ਜਾਰੀ ਕਰੇਗੀ
- ਪ੍ਰਕਾਸ਼ ਸਿੰਘ ਬਾਦਲ ਦੇ ਜਨਮ ਦਿਹਾੜੇ ’ਤੇ ਅਕਾਲੀ ਦਲ 8 ਦਸੰਬਰ ਨੂੰ ਮੋਗਾ ਦੇ ਕਿੱਲੀ ਚਾਹਲਾਂ ਵਿਖੇ ਕਰੇਗੀ ਵਿਸ਼ਾਲ ਰੈਲੀ
Sukhbir Badal to launch door to door campaign: ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਐਲਾਨ ਕੀਤਾ ਕਿ ਆਉਂਦੀਆਂ ਵਿਧਾਨ ਸਭਾ ਚੋਣਾਂ ਲਈ ਇਸਦਾ ਘਰ-ਘਰ ਪ੍ਰਚਾਰ ਮੁਹਿੰਮ ਪ੍ਰੋਗਰਾਮ ਅੱਜ 6 ਅਕਤੂਬਰ ਤੋਂ ਸ਼ੁਰੂ ਹੋਵੇਗਾ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ 10 ਨਵੰਬਰ ਨੂੰ ਤਲਵੰਡੀ ਸਾਬੋ ਤੋਂ ਬੱਸ ਯਾਤਰਾ ਪ੍ਰੋਗਰਾਮ ਦੀ ਸ਼ੁਰੂਆਤ ਹੋਵੇਗੀ।
ਘਰ-ਘਰ ਪ੍ਰਚਾਰ ਮੁਹਿੰਮ ਨੂੰ ਵੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ਼ੁਰੂ ਕਰਨਗੇ ਅਤੇ ਇਹ ਅਟਾਰੀ ਤੋਂ ਸ਼ੁਰੂ ਹੋਵੇਗੀ ਤੇ ਸਾਰੇ ਵਿਧਾਨ ਸਭਾ ਹਲਕਿਆਂ ਵਿਚ ਚਲਾਈ ਜਾਵੇਗੀ ਜਿਸ ਦੌਰਾਨ ਅਕਾਲੀ ਦਲ ਦੇ ਚੋਣ ਮਨੋਰਥ ਪੱਤਰ ਨੂੰ ਤਿਆਰ ਕਰਨ ਵਾਸਤੇ ਸੁਝਾਅ ਲਏ ਜਾਣਗੇ ਤਾਂ ਜੋ ਅਕਾਲੀ ਦਲ ਦਾ ਚੋਣ ਮਨੋਰਥ ਪੱਤਰ ਤਿਆਰ ਕੀਤਾ ਜਾ ਸਕੇ ਜੋ 1 ਨਵੰਬਰ ਨੂੰ ਰਿਲੀਜ਼ ਕੀਤਾ ਜਾਵੇਗਾ।
ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਜਨਮ ਦਿਹਾੜੇ ’ਤੇ 8 ਦਸੰਬਰ ਨੂੰ ਮੋਗਾ ਦੇ ਕਿੱਲੀ ਚਾਹਲਾਂ ਪਿੰਡ ਵਿਚ ਵਿਸ਼ਾਲ ਜਨਤਕ ਰੈਲੀ ਕੀਤੀ ਜਾਵੇਗੀ।
ਘਰ-ਘਰ ਪ੍ਰਚਾਰ ਮੁਹਿੰਮ ਦੌਰਾਨ ਲੋਕਾਂ ਤੋਂ ਰਾਇ ਲਈ ਜਾਵੇਗੀ ਕਿ ਪਾਰਟੀ ਦੇ ਚੋਣ ਮਨੋਰਥ ਵਿਚ ਕੀ-ਕੀ ਸ਼ਾਮਲ ਕੀਤਾ ਜਾਵੇ। ਇਸ ਤੋਂ ਪਹਿਲਾਂ ਚੋਣ ਮਨੋਰਥ ਪੱਤਰ ਕਮੇਟੀ ਨੇ ਪਾਰਟੀ ਦੇ ਅਨੁਸੂਚਿਤ ਜਾਤੀ ਤੇ ਪਛੜੀਆਂ ਸ਼੍ਰੇਣੀਆਂ ਵਿੰਗਾਂ ਤੋਂ ਸੁਝਾਅ ਲਏ ਤੇ ਉਹ ਕਿਸਾਨਾਂ, ਵਪਾਰੀਆਂ, ਨੌਜਵਾਨਾਂ ਤੇ ਸਰਕਾਰੀ ਮੁਲਾਜ਼ਮਾਂ ਨਾਲ ਮੀਟਿੰਗਾਂ ਦੇ ਦੌਰ ਜਾਰੀ ਰੱਖੇਗੀ। ਉਹਨਾਂ ਕਿਹਾ ਕਿ ਸਾਡਾ ਮੁੱਖ ਜ਼ੋਰ ਲੋਕਾਂ ਤੋਂ ਫੀਡਬੈਕ ਲੈਣ ’ਤੇ ਰਹੇਗਾ ਤਾਂ ਜੋ ਅਸੀਂ ਪੰਜਾਬ ਨੂੰ ਤਰੱਕੀ ਤੇ ਖੁਸ਼ਹਾਲੀ ਦੇ ਦੌਰ ਵਿਚ ਲਿਜਾ ਸਕੀਏ। ਉਹਨਾਂ ਦੱਸਿਆ ਕਿ ਇਹ ਸਾਰੇ ਪ੍ਰੋਗਰਾਮ 25 ਅਕਤੂਬਰ ਨੂੰ ਸੰਪੂਰਨ ਹੋਣਗੇ।
ਅਕਾਲੀ ਦਲ ਦੇ ਪ੍ਰਧਾਨ ਦੀ ਬੱਸ ਯਾਤਰਾ 10 ਨਵੰਬਰ ਨੂੰ ਤਲਵੰਡੀ ਸਾਬੋ ਤੋਂ ਸ਼ੁਰੂ ਹੋਵੇਗੀ ਜਿਸ ਦੌਰਾਨ ਸਰਦਾਰ ਬਾਦਲ ਰੋਜ਼ਾਨਾ ਦੋ ਤੋਂ ਤਿੰਨ ਹਲਕੇ ਕਵਰ ਕਰਨਗੇ।
ਪਾਰਟੀ ਅਤੇ ਇਸਦੇ ਆਗੂਆਂ ਦੇ ਖਿਲਾਫ ਮੀਡੀਆ ਅਤੇ ਸੋਸ਼ਲ ਮੀਡੀਆ ’ਤੇ ਕੀਤੇ ਜਾਂਦੇ ਕੂੜ ਪ੍ਰਚਾਰ ਨੂੰ ਲੈ ਕੇ 10 ਮੈਂਬਰੀ ਵਕੀਲਾਂ ਦੀ ਕਮੇਟੀ ਗਠਿਤ ਕੀਤੀ ਗਈ ਹੈ। ਉਹਨਾਂ ਦੱਸਿਆ ਕਿ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਇਸ ਕਮੇਟੀ ਦੇ ਚੇਅਰਮੈਨ ਨਿਯੁਕਤ ਕੀਤੇ ਗਏ ਹਨ ਜੋ ਪਾਰਟੀ ਦੇ ਮੁੱਖ ਬੁਲਾਰੇ ਅਰਸ਼ਦੀਪ ਸਿੰਘ ਕਲੇਰ ਨਾਲ ਸਲਾਹ ਮਸ਼ਵਰਾ ਕਰ ਕੇ ਫੈਸਲੇ ਲੈਣਗੇ।
