Journalism Of Hope
BREAKING NEWS
ਸੁਭਾਸ਼ ਚੰਦਰਾ ਦੇ ਲੋਨ ਮਾਮਲੇ ‘ਤੇ ਸਿਆਸਤ ਗਰਮ, ਜੈਰਾਮ ਰਮੇਸ਼ ਦਾ ਤੰਜ- ‘ਹੇਅਰਕੱਟ ਨਹੀਂ, ਹੋਇਆ ਮੁੰਡਨ’....2027 ਦੀਆਂ ਚੋਣਾਂ ਤੋਂ ਪਹਿਲਾਂ ‘ਆਪ’ ਨੇ ਜਸਵੀਰ ਸਿੰਘ ਗੜ੍ਹੀ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ.....ਪੰਜਾਬ ਦੇ ਸੀਨੀਅਰ ਅਧਿਕਾਰੀਆਂ ‘ਤੇ ਭ੍ਰਿਸ਼ਟਾਚਾਰ ਦੇ ਗੰਭੀਰ ਦੋਸ਼, ਹਾਈਕੋਰਟ ‘ਚ ਪਟੀਸ਼ਨ ਦਾਇਰ....SKM ਦੇ ਕਿਸਾਨਾਂ ਨੂੰ ਚੰਡੀਗੜ੍ਹ ‘ਚ 7 ਦਿਨਾਂ ਦੇ ਸ਼ਾਂਤਮਈ ਪ੍ਰਦਰਸ਼ਨ ਦੀ ਇਜਾਜ਼ਤ, 1 ਤੋਂ 7 ਸਤੰਬਰ ਤੱਕ ਲੱਗੇਗਾ ਮੋਰਚਾ....ਬੱਚਿਆਂ ਦੀਆਂ ਚਿਤਾਵਾਂ ਬਲਦੀਆਂ ਰਹੀਆਂ, ਓਮਾਨ ਤੋਂ ਨਹੀਂ ਆ ਸਕੀ ਮਾਂ, ਵੀਡੀਓ ਕਾਲ ਰਾਹੀਂ ਰੋਂਦੀ ਹੋਈ ਨੇ ਦਿੱਤੀ ਅੰਤਿਮ ਵਿਦਾਈ....ਮੋਗਾ ‘ਚ ਸਾਬਕਾ ਫੌਜੀ ਨਾਲ 1 ਕਰੋੜ ਤੋਂ ਵੱਧ ਦੀ ਠੱਗੀ, ਸਾਬਕਾ ਸਾਥੀ ਨੇ ਦੁੱਗਣੇ ਪੈਸਿਆਂ ਦਾ ਦਿੱਤਾ ਸੀ ਲਾਲਚ....ਨੇਪਾਲ ਨੇ ਵਿਦੇਸ਼ੀ ਰੈਸਕਿਊ ਟੀਮਾਂ ਦੀ ਮਦਦ ਲੈਣ ਤੋਂ ਕੀਤਾ ਇਨਕਾਰ

ਸੁਖਬੀਰ ਬਾਦਲ ਦਾ ਵੱਡਾ ਦਾਅਵਾ, ਸਰਕਾਰ ਬਣੀ ਤਾਂ ਨਵੇਂ ਪ੍ਰੋਜੈਕਟਾਂ ਦੀ ਲੱਗੇਗੀ ਝੜੀ

Punjab News: ਬੁਢਲਾਡਾ ਤੋਂ “ਪੰਜਾਬ ਬਚਾਓ” ਰੈਲੀ ਨੂੰ ਸੰਬੋਧਨ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅੱਜ ਦਾ ਇਕੱਠ ਇਤਿਹਾਸਕ ਹੈ। ਉਨ੍ਹਾਂ ਕਿਹਾ ਕਿ ਉਹ ਪਿਛਲੇ ਢਾਈ ਮਹੀਨਿਆਂ ਤੋਂ ਰੈਲੀਆਂ ਕਰ ਰਹੇ ਹਨ, ਪਰ ਅੱਜ ਵੱਡੇ ਪੱਧਰ ‘ਤੇ ਇਕੱਠ ਹੋਇਆ ਹੈ। ਇਸ ਦੌਰਾਨ ਉਨ੍ਹਾਂ ਨੇ ਡਾ. ਨਿਸ਼ਾਨ ਸਿੰਘ ਹਾਕਮਵਾਲਾ […]
Nishant Malyan
By : Updated On: 07 Apr 2026 16:37:PM
ਸੁਖਬੀਰ ਬਾਦਲ ਦਾ ਵੱਡਾ ਦਾਅਵਾ, ਸਰਕਾਰ ਬਣੀ ਤਾਂ ਨਵੇਂ ਪ੍ਰੋਜੈਕਟਾਂ ਦੀ ਲੱਗੇਗੀ ਝੜੀ
sukhbir

Punjab News: ਬੁਢਲਾਡਾ ਤੋਂ “ਪੰਜਾਬ ਬਚਾਓ” ਰੈਲੀ ਨੂੰ ਸੰਬੋਧਨ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅੱਜ ਦਾ ਇਕੱਠ ਇਤਿਹਾਸਕ ਹੈ। ਉਨ੍ਹਾਂ ਕਿਹਾ ਕਿ ਉਹ ਪਿਛਲੇ ਢਾਈ ਮਹੀਨਿਆਂ ਤੋਂ ਰੈਲੀਆਂ ਕਰ ਰਹੇ ਹਨ, ਪਰ ਅੱਜ ਵੱਡੇ ਪੱਧਰ ‘ਤੇ ਇਕੱਠ ਹੋਇਆ ਹੈ। ਇਸ ਦੌਰਾਨ ਉਨ੍ਹਾਂ ਨੇ ਡਾ. ਨਿਸ਼ਾਨ ਸਿੰਘ ਹਾਕਮਵਾਲਾ ਨੂੰ ਹਲਕਾ ਬੁਢਲਾਡਾ ਤੋਂ ਵਿਧਾਇਕ ਬਣਾਓ ਦੀ ਅਪੀਲ ਕੀਤੀ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਾਡਾ ਆਪਣਾ ਘਰ ਹੈ, ਜਿਉਣਾ ਵੀ ਇੱਥੇ ਹੈ ਅਤੇ ਮਰਨਾ ਵੀ ਇੱਥੇ ਹੀ ਹੈ। ਜੇ ਘਰ ਤਰੱਕੀ ਕਰੇਗਾ ਤਾਂ ਹੀ ਬੱਚਿਆਂ ਦਾ ਭਵਿੱਖ ਸੁਰੱਖਿਅਤ ਹੋਵੇਗਾ। ਉਨ੍ਹਾਂ ਕਿਹਾ ਕਿ ਇੱਕ ਸਮਾਂ ਸੀ ਜਦੋਂ ਪੰਜਾਬ ਹਿੰਦੁਸਤਾਨ ਦਾ ਸਭ ਤੋਂ ਅਮੀਰ ਸੂਬਾ ਸੀ।

ਸੁਖਬੀਰ ਬਾਦਲ ਨੇ ਕਿਹਾ ਕਿ ਜਦੋਂ ਦੇਸ਼ ਆਜ਼ਾਦ ਹੋਇਆ, ਉਸ ਵੇਲੇ ਪੰਜਾਬ ਬਹੁਤ ਵੱਡਾ ਸੀ। ਉਨ੍ਹਾਂ ਕਿਹਾ ਕਿ ਪੰਜਾਬ ਬਣੇ ਹੁੰਦੇ ਹੁਣ ਲਗਭਗ 60 ਸਾਲ ਹੋ ਚੁੱਕੇ ਹਨ, ਪਰ ਕਦੇ ਵੀ ਗੰਭੀਰਤਾ ਨਾਲ ਇਹ ਨਹੀਂ ਸੋਚਿਆ ਗਿਆ ਕਿ ਕਿਹੜੀ ਪਾਰਟੀ ਨੇ ਪੰਜਾਬ ਲਈ ਅਸਲ ਕੰਮ ਕੀਤੇ ਹਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਹਿਸਾਬ ਲਾਇਆ ਕਿ 60 ਸਾਲਾਂ ਵਿੱਚ ਲਗਭਗ 25 ਸਾਲ ਕਾਂਗਰਸ ਦੀ ਸਰਕਾਰ ਰਹੀ, ਪਰ ਵਿਕਾਸ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ 22 ਸਾਲ ਤੱਕ ਪੰਜਾਬ ਦੇ ਮੁੱਖ ਮੰਤਰੀ ਰਹੇ। ਉਨ੍ਹਾਂ ਦਾਅਵਾ ਕੀਤਾ ਕਿ ਇਹ 22 ਸਾਲਾਂ ਤੋਂ ਇਲਾਵਾ ਕਿਸੇ ਹੋਰ ਮੁੱਖ ਮੰਤਰੀ ਨੇ ਵੱਡੇ ਪੱਧਰ ‘ਤੇ ਕੋਈ ਕੰਮ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਸੜਕਾਂ, ਡੈਮ ਅਤੇ ਟਿਊਬਵੈੱਲ ਵਰਗੇ ਵੱਡੇ ਵਿਕਾਸੀ ਕੰਮ ਅਕਾਲੀ ਦਲ ਦੇ ਦੌਰਾਨ ਹੀ ਹੋਏ ਹਨ।

ਇਸ਼ਤਿਹਾਰ

ਸੁਖਬੀਰ ਬਾਦਲ ਨੇ ਅੱਗੇ ਕਿਹਾ ਕਿ ਤੁਸੀਂ ਹਰਸਿਮਰਤ ਕੌਰ ਬਾਦਲ ਨੂੰ ਚਾਰ ਵਾਰ ਸੰਸਦ ਮੈਂਬਰ ਬਣਾਇਆ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਦੌਰਾਨ ਤੁਹਾਡੇ ਹਲਕੇ ਵਿੱਚ ਵੱਡੇ ਪੱਧਰ ‘ਤੇ ਵਿਕਾਸ ਹੋਇਆ। ਖਾਸ ਤੌਰ ‘ਤੇ ਬੁਢਲਾਡਾ ਹਲਕੇ ਲਈ ਪੱਕੇ ਖਾਲਿਆਂ ਦੇ ਪ੍ਰੋਜੈਕਟ ਲਿਆਂਦੇ ਗਏ। ਉਨ੍ਹਾਂ ਕਿਹਾ ਕਿ ਅੱਜ ਦੇ ਹਾਲਾਤ ਵੇਖ ਲਓ, ਕੋਈ ਨਵਾਂ ਵਿਕਾਸ ਨਹੀਂ ਹੋਇਆ, ਜ਼ਿਆਦਾਤਰ ਕੰਮ ਉਸੇ ਸਮੇਂ ਦੌਰਾਨ ਹੋਏ ਸਨ। ਉਨ੍ਹਾਂ ਕਿਹਾ ਲੋਕ ਦਿੱਲੀ ਵਾਲੀਆਂ ਪਾਰਟੀਆਂ ਦੀਆਂ ਗੱਲਾਂ ਵਿੱਚ ਆ ਗਏ ਅਤੇ ਦਿੱਲੀ ਵਾਲਿਆਂ ਨੇ ਸੋਚਿਆ ਕਿ ਪੰਜਾਬ ਵਿੱਚ ਰਾਜ ਕਰਨ ਲਈ ਅਕਾਲੀ ਦਲ ਨੂੰ ਖ਼ਤਮ ਕਰਨਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਪੰਜਾਬ ਦੀ ਆਪਣੀ ਪਾਰਟੀ ਹੈ ਅਤੇ ਇਹ ਲੋਕਾਂ ਦੇ ਖੂਨ ਵਿੱਚ ਵੱਸਦੀ ਹੈ। ਉਨ੍ਹਾਂ ਇਸਨੂੰ ਲੋਕਾਂ ਦੀ ਫੌਜ ਕਰਾਰ ਦਿੰਦਿਆਂ ਕਿਹਾ ਕਿ ਇਹ ਹਮੇਸ਼ਾ ਲੋਕਾਂ ਲਈ ਖੜੀ ਰਹੀ ਹੈ ਅਤੇ ਕਿਸੇ ਵੀ ਕੁਰਬਾਨੀ ਤੋਂ ਪਿੱਛੇ ਨਹੀਂ ਹਟੀ। ਉਨ੍ਹਾਂ ਮੰਨਿਆ ਕਿ ਪਿਛਲੇ ਦਸ ਸਾਲਾਂ ਵਿੱਚ ਅਕਾਲੀ ਦਲ ਕਮਜ਼ੋਰ ਹੋਇਆ ਹੈ, ਪਰ ਇਸਦੇ ਬਾਵਜੂਦ ਜਦੋਂ ਵੀ ਲੋਕਾਂ ‘ਤੇ ਮੁਸੀਬਤ ਆਈ, ਕੋਈ ਦਿੱਲੀ ਵਾਲੀ ਪਾਰਟੀ ਮਦਦ ਲਈ ਨਹੀਂ ਆਈ, ਸਗੋਂ ਅਕਾਲੀ ਦਲ ਦੇ ਵਰਕਰ ਅਤੇ ਪਾਰਟੀ ਹੀ ਹਮੇਸ਼ਾ ਲੋਕਾਂ ਦੇ ਨਾਲ ਖੜੀ ਰਹੀ ਹੈ।

ਇਸ ਦੌਰਾਨ ਉਨ੍ਹਾਂ ਕਿਹਾ ਕਿ ਜੋ ਕੰਮ ਬਾਦਲ ਸਾਹਿਬ ਕਰਦੇ ਰਹੇ ਹਨ, ਉਹ ਅਸੀਂ ਜਾਰੀ ਰੱਖਾਂਗੇ। ਉਨ੍ਹਾਂ ਕਿਹਾ ਕਿ ਬੁਢਲਾਡਾ ਹਲਕੇ ਲਈ ਕੀ-ਕੀ ਕਰਨਾ ਹੈ, ਇਸ ‘ਤੇ ਹੁਣ ਧਿਆਨ ਦਿੱਤਾ ਜਾਵੇਗਾ ਅਤੇ ਜਿਹੜੇ ਵਾਅਦੇ ਕੀਤੇ ਗਏ ਹਨ, ਉਹ ਪੂਰੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਹੁਣ ਸਿਰਫ਼ ਚਾਰ ਮਹੀਨੇ ਬਾਕੀ ਹਨ ਅਤੇ ਸਰਕਾਰ ਬਣਦੇ ਹੀ ਐਮਜ਼ ਵਰਗਾ ਮੈਡੀਕਲ ਕਾਲਜ ਖੋਲ੍ਹਿਆ ਜਾਵੇਗਾ। ਇਸ ਦੇ ਨਾਲ ਹੀ ਪਸ਼ੂਆਂ ਦੇ ਇਲਾਜ ਲਈ ਵੈਟਰਨਰੀ ਕਾਲਜ ਵੀ ਖੋਲੇ ਜਾਣਗੇ। ਉਨ੍ਹਾਂ ਕਿਹਾ ਕਿ ਹਰ ਸਾਲ ਲਗਭਗ ਢਾਈ ਹਜ਼ਾਰ ਪਿੰਡਾਂ ਵਿੱਚ ਵਿਕਾਸੀ ਕੰਮ ਕੀਤੇ ਜਾਣਗੇ ਅਤੇ ਸਾਰੀਆਂ ਸੜਕਾਂ ਪੱਕੀਆਂ ਕੀਤੀਆਂ ਜਾਣਗੀਆਂ। ਉਨ੍ਹਾਂ ਨੇ ਵਾਅਦਾ ਕੀਤਾ ਕਿ ਅਗਲੇ ਪੰਜ ਸਾਲਾਂ ਵਿੱਚ ਪੰਜਾਬ ਵਿੱਚ ਕਿਸੇ ਵੀ ਗਰੀਬ ਦਾ ਘਰ ਕੱਚਾ ਨਹੀਂ ਰਹਿਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਦੋਂ ਹੀ ਸਰਕਾਰ ਬਣੇਗੀ, ਪਹਿਲੇ ਹਫ਼ਤੇ ਵਿੱਚ ਹੀ ਸਭ ਨੂੰ ਟਿਊਬਵੈੱਲ ਕਨੈਕਸ਼ਨ ਮਨਜ਼ੂਰ ਕੀਤੇ ਜਾਣਗੇ। ਅੰਡਰਗਰਾਊਂਡ ਪਾਈਪਾਂ ਰਾਹੀਂ ਖੇਤਾਂ ਤੱਕ ਪਾਣੀ ਪਹੁੰਚਾਇਆ ਜਾਵੇਗਾ। ਇਸ ਤੋਂ ਇਲਾਵਾ, ਰਾਜਸਥਾਨ ਵੱਲ ਜਾਣ ਵਾਲਾ ਪਾਣੀ ਰੋਕ ਕੇ ਨਹਿਰਾਂ ਵਿੱਚ ਲਿਆਂਦਾ ਜਾਵੇਗਾ।

ਕੀਤੇ ਵੱਡੇ ਐਲਾਨ
ਉਨ੍ਹਾਂ ਐਲਾਨ ਕੀਤਾ ਕਿ ਬਾਦਲ ਸਾਬ੍ਹ ਦੀ ਯਾਦ ਵਿੱਚ ਨੀਲੇ ਕਾਰਡ ਦੀ ਯੋਜਨਾ ਮੁੜ ਸ਼ੁਰੂ ਕੀਤੀ ਜਾਵੇਗੀ, ਜਿਸ ਤਹਿਤ ਲਾਭਪਾਤਰੀਆਂ ਨੂੰ 30 ਕਿਲੋ ਆਟਾ ਅਤੇ 20 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਦਾਲ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਗਰੀਬ ਪਰਿਵਾਰਾਂ ਦੀਆਂ ਧੀਆਂ ਦੀ ਸ਼ਾਦੀ ਲਈ ਸ਼ਗਨ ਸਕੀਮ ਤਹਿਤ 1 ਲੱਖ ਰੁਪਏ ਦਿੱਤੇ ਜਾਣਗੇ ਅਤੇ ਬਜ਼ੁਰਗਾਂ ਦੀ ਪੈਨਸ਼ਨ ਵਧਾ ਕੇ 3100 ਰੁਪਏ ਕੀਤੀ ਜਾਵੇਗੀ। ਲੜਕੀਆਂ ਲਈ ਸਕੂਲ ਜਾਣ ਵਾਸਤੇ ਸਾਈਕਲਾਂ ਦਾ ਪ੍ਰਬੰਧ ਵੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜੀ ਨੂੰ ਆਪਣੇ ਪੈਰਾਂ ‘ਤੇ ਖੜ੍ਹਾ ਕਰਨ ਲਈ ਸਕਿੱਲ ਕਾਲਜ ਖੋਲ੍ਹੇ ਜਾਣਗੇ, ਜਿੱਥੇ ਨੌਜਵਾਨ ਆਪਣੀ ਪਸੰਦ ਅਨੁਸਾਰ ਟ੍ਰੇਨਿੰਗ ਲੈ ਸਕਣਗੇ। ਟਰੱਕ ਰਿਪੇਅਰਿੰਗ ਵਰਗੇ ਕੰਮਾਂ ਦੀ ਟ੍ਰੇਨਿੰਗ ਦੇ ਨਾਲ ਸਰਟੀਫਿਕੇਟ ਵੀ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਹਰ ਸਾਲ 1 ਲੱਖ ਬੱਚਿਆਂ ਨੂੰ ਇੱਕ ਸਾਲ ਦੀ ਟ੍ਰੇਨਿੰਗ ਦਿੱਤੀ ਜਾਵੇਗੀ।

ਇਸ ਤੋਂ ਇਲਾਵਾ ਪੰਜਾਬ ਦੀ ਸਰਕਾਰੀ ਨੌਕਰੀ ਸਿਰਫ ਪੰਜਾਬ ਦੇ ਬੱਚਿਆਂ ਲਈ ਹੈ। ਇੰਡਸਟਰੀ ਲਿਆਂਦੀ ਜਾਵੇਗੀ ਅਤੇ ਪੰਜਾਬ ਦੇ ਬੱਚਿਆਂ ‘ਚ 75 ਫੀਸਦੀ ਨੌਕਰੀਆਂ ਮਿਲਣਗੀਆਂ। ਉਨ੍ਹਾਂ ਕਿਹਾ ਨੌਜਵਾਨਾਂ ਨੂੰ ਆਪਣਾ ਕਾਰੋਬਾਰ ਸ਼ੁਰੂ ਕਰਨ ਲਈ 10 ਲੱਖ ਰੁਪਏ ਤੱਕ ਦਾ ਵਿਆਜ-ਮੁਕਤ ਕਰਜ਼ਾ ਦਿੱਤਾ ਜਾਵੇਗਾ, ਜਿਸ ਨੂੰ ਪਹਿਲੇ 3 ਸਾਲ ਨਹੀਂ ਮੋੜਣਾ ਅਗਲੇ 7 ਸਾਲਾਂ ‘ਚ ਵਾਪਸ ਕਰ ਸਕਦੇ ਹੋ। ਇਸ ਦੌਰਾਨ ਉਨ੍ਹਾਂ ਕਿਸਾਨਾਂ ਬਾਰੇ ਬੋਲਦਿਆਂ ਕਿਹਾ ਜੇਕਰ ਕਿਸੇ ਨੇ ਡੇਅਰੀ ਫਾਰਮ ਖੋਲਣਾ ਹੈ ਤਾਂ 75 ਫੀਸਦੀ ਸਬਸੀਡੀ ਮਿਲੇਗੀ। ਉਨ੍ਹਾਂ ਕਿਹਾ ਜੇਕਰ ਆਪਣੇ ਬੱਚੇ ਸਟੈਂਡ ਹੋ ਜਾਣ ਤਾਂ ਬਾਹਰ ਜਾਣ ਦੀ ਲੋੜ ਨਹੀਂ ਹੈ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਹਰ ਸਾਲ ਢਾਈ ਹਾਜ਼ਰ ਪਿੰਡਾਂ ਦੇ ਪੱਕੇ ਵਿਕਾਸ ਕਾਰਜ ਕਰਾਂਗੇ। ਸਰਕਾਰ ਬਣਦੇ ਹੀ ਫਿਰ ਤੋਂ ਵਰਲਡ ਕਬੱਡੀ ਕੱਪ ਕਰਵਾਇਆ ਜਾਵੇਗਾ। ਪੰਜਾਬ ‘ਚ ਜਾਨਵਰਾਂ ਦੇ ਮੇਲੇ ਵੀ ਕਰਵਾਏ ਜਾਣਗੇ। ਉਨ੍ਹਾਂ ਕਿਹਾ ਜਿਵੇਂ ਵੱਡੇ ਬਾਦਲ ਨੇ ਟਰੈਕਟਰਾਂ ਦੇ ਟੈਕਸ ਮੁਆਫ ਕੀਤੇ ਸੀ ਉਵੇਂ ਹੀ ਹੁਣ ਆਪਣੀ ਸਰਕਾਰ ‘ਚ ਮੋਰਟਸਾਈਕਲ ‘ਤੇ ਡੈਕਸ ਮੁਆਫ ਹੋਵੇਗਾ, ਜਿੰਨਾ ਮਰਜ਼ੀ ਭਜਾਈ ਜਾਓ। ਇਸ ਤੋਂ ਇਲਾਵਾ ਗੈਗਸਟਰਾਂ ਬਾਰੇ ਬੋਲਦਿਆਂ ਕਿਹਾ ਕਿ ਗੁੰਡਾਗਰਦੀ ਦਾ ਰਾਜ ਖ਼ਤਮ ਕਰਾਂਗੇ। ਆਪਣਾ ਪੰਜਾਬ ਤਾਂ ਹੀ ਬਚੇਗਾ ਜੇ ਕਾਨੂੰਨ ਬਣਾਵਾਂਗੇ। ਅੱਜ ਕੋਈ ਵੀ ਕੋਈ ਵੀ ਇੱਥੇ ਰਹਿਣ ਨੂੰ ਤਿਆਰ ਨਹੀਂ ਹੈ।

Read Latest News and Breaking News at Daily Post TV, Browse for more News

Ad
Ad

Punjab District News