Journalism Of Hope
BREAKING NEWS
CM ਭਗਵੰਤ ਮਾਨ ਦੀ ਜ਼ਿੰਦਗੀ ’ਤੇ ਬਣੀ ਖ਼ਾਸ ਡਾਕੂਮੈਂਟਰੀ ਅੱਜ ਡਿਸਕਵਰੀ ਚੈਨਲ ’ਤੇ ਹੋਵੇਗੀ ਪ੍ਰਸਾਰਿਤ....ਭਾਜਪਾ ਨਾਲ ਗਠਜੋੜ ਕਰਨ ’ਚ ਕੋਈ ਦਿੱਕਤ ਨਹੀਂ: ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ....ਪੰਜਾਬ ’ਚ ਅੱਜ ਤੋਂ ਸ਼ੁਰੂ ਹੋਵੇਗੀ ‘ਸ਼ੇਰ-ਏ-ਪੰਜਾਬ T20 ਲੀਗ’, 6 ਟੀਮਾਂ ਵਿਚਾਲੇ ਹੋਣਗੇ ਰੋਮਾਂਚਕ ਮੁਕਾਬਲੇ....ਜਸਵੀਰ ਗੜ੍ਹੀ ਵੱਲੋਂ ਅੱਜ ਚਮਕੌਰ ਸਾਹਿਬ ਤੋਂ ਸ਼ੁਰੂ ਕੀਤੀ ਜਾਵੇਗੀ ‘ਆਸ਼ੀਰਵਾਦ ਯਾਤਰਾ’.....ਨੌਜਵਾਨ ਨੇ ਆਪਣੀ ਭੈਣ ਦੇ ਪ੍ਰੇਮੀ ਦੀ ਮਾਂ ਦਾ ਘਰ ‘ਚ ਦਾਖਲ ਹੋ ਕੇ ਕੀਤਾ ਕਤਲ....ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ’ਤੇ ਫਾਇਰਿੰਗ, ਇੱਕ ਦੀ ਮੌਤ, ਦੂਜਾ ਗੰਭੀਰ ਜ਼ਖਮੀ....ਨੇਪਾਲ ’ਚ ਮੁੜ ਵਧਿਆ ਹੜ੍ਹ ਦਾ ਖ਼ਤਰਾ, ਹੁਣ ਤੱਕ 691 ਮੌਤਾਂ, 3000 ਤੋਂ ਵੱਧ ਲੋਕ ਲਾਪਤਾ

Sukhbir Singh Badal ਨੇ ਰਸੋਖਾਨਾ, ਸ੍ਰੀ ਨਾਭ ਕੰਵਲ ਰਾਜਾ ਸਾਹਿਬ ਜੀ (ਬੰਗਾ) ਵਿਖੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਕੀਤੀ ਅਰਦਾਸ

Shiromani Akali Dal : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਰਸੋਖਾਨਾ, ਸ੍ਰੀ ਨਾਭ ਕੰਵਲ ਰਾਜਾ ਸਾਹਿਬ ਜੀ (ਬੰਗਾ) ਵਿਖੇ ਨਤਮਸਤਕ ਹੋਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇੱਥੋਂ ਦੀ ਕਮੇਟੀ ਦੇ ਮੈਂਬਰ ਸਾਹਿਬਾਨਾਂ ਨਾਲ ਮੁਲਾਕਾਤ ਕਰਕੇ ਬੀਤੇ ਦਿਨੀਂ ਭਗਵੰਤ ਮਾਨ ਸਰਕਾਰ ਵੱਲੋਂ ਇਸ ਪਵਿੱਤਰ ਅਸਥਾਨ […]
Nishant Malyan
By : Updated On: 16 Jan 2026 21:00:PM
Sukhbir Singh Badal ਨੇ ਰਸੋਖਾਨਾ, ਸ੍ਰੀ ਨਾਭ ਕੰਵਲ ਰਾਜਾ ਸਾਹਿਬ ਜੀ (ਬੰਗਾ) ਵਿਖੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਕੀਤੀ ਅਰਦਾਸ

Shiromani Akali Dal : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਰਸੋਖਾਨਾ, ਸ੍ਰੀ ਨਾਭ ਕੰਵਲ ਰਾਜਾ ਸਾਹਿਬ ਜੀ (ਬੰਗਾ) ਵਿਖੇ ਨਤਮਸਤਕ ਹੋਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇੱਥੋਂ ਦੀ ਕਮੇਟੀ ਦੇ ਮੈਂਬਰ ਸਾਹਿਬਾਨਾਂ ਨਾਲ ਮੁਲਾਕਾਤ ਕਰਕੇ ਬੀਤੇ ਦਿਨੀਂ ਭਗਵੰਤ ਮਾਨ ਸਰਕਾਰ ਵੱਲੋਂ ਇਸ ਪਵਿੱਤਰ ਅਸਥਾਨ ‘ਤੇ ਕੀਤੀ ਗਈ ਅਤਿ ਦਰਜੇ ਦੀ ਸ਼ਰਮਨਾਕ ਕਾਰਵਾਈ ਅਤੇ ਟਿੱਪਣੀਆਂ ਬਾਰੇ ਸਾਰੀ ਜਾਣਕਾਰੀ ਲਈ। ਉਨ੍ਹਾਂ ਕਿਹਾ ਕਿ ਸਾਰੀ ਘਟਨਾ ਬਾਰੇ ਜਾਣ ਕੇ ਮਨ ਨੂੰ ਬਹੁਤ ਦੁੱਖ ਲਗਾ ਕਿ ਭਗਵੰਤ ਮਾਨ ਨੂੰ ਸਿਆਸਤ ਕਰਦਿਆਂ ਇਹ ਵੀ ਧਿਆਨ ਨਹੀਂ ਰਿਹਾ ਕਿ ਉਹ ਸੰਗਤ ਦੀਆਂ ਭਾਵਨਾਵਾਂ ਨੂੰ ਕਿੰਨੀ ਡੂੰਘੀ ਸੱਟ ਮਾਰ ਰਿਹਾ ਹੈ।

ਇਸ਼ਤਿਹਾਰ

ਇਸ ਦੌਰਾਨ ਮੀਡਿਆ ਨਾਲ ਗੱਲਬਾਤ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਤੇ ਉਸਦੀ ਪਾਰਟੀ ਸਿੱਖ ਵਿਰੋਧੀ ਹੈ। ਮੁੱਖ ਮੰਤਰੀ ਦਾ ਇਹ ਕੰਮ ਨਹੀਂ ਹੈ ਪਰ ਭਗਵੰਤ ਮਾਨ ਸਰਕਾਰ ਪੰਜਾਬੀਆਂ ਨੂੰ ਆਪਸ ‘ਚ ਲੜਾਉਣਾ ਚਾਹੁੰਦੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੂੰ ਚੇਤਾਵਨੀ ਦਿੰਦੇ ਹੋਏ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਿੱਖ ਕੌਮ ਦੇ ਨਾਲ ਮੱਥਾ ਨਾ ਲਾਵੇ ,ਅਕਾਲੀ ਦਲ ਨਾਲ ਸਿੱਧਾ ਆ ਕੇ ਟੱਕਰੇ।

ਵੱਡਾ ਬਿਆਨ ਦਿੰਦੇ ਹੋਏ ਸੁਖਬੀਰ ਬਾਦਲ ਨੇ ਕਿਹਾ ਕਿ ਉਹਨਾਂ ਨੂੰ ਕਮੇਟੀ ਮੈਂਬਰਾਂ ਨੇ ਦੱਸਿਆ ਕਿ ਜਦੋਂ ਦਾ ਉਹਨਾਂ ਨੇ ਮੀਡੀਆ ‘ਚ ਬਿਆਨ ਦਿੱਤਾ ਉਸ ਤੋਂ ਬਾਅਦ ਪੁਲਿਸ ਵਾਲੇ ਉਹਨਾਂ ਨੂੰ ਧਮਕੀਆਂ ਦੇ ਰਹੇ ਹਨ। ਇਹ ਬਹੁਤ ਪਾਵਨ ਤੇ ਪਵਿੱਤਰ ਅਸਥਾਨ ਹੈ। ਮੁੱਖ ਮੰਤਰੀ ਨੂੰ ਇਹੋ ਜਿਹੇ ਬਿਆਨ ਨਹੀਂ ਦੇਣੇ ਚਾਹੀਦੇ। ਬੇਅਦਬੀ ਤਾਂ ਖੁਦ ਇਹਨਾਂ ਨੇ ਕੀਤੀ ਹੈ। ਸੁਖਬੀਰ ਬਾਦਲ ਦਾ ਕਹਿਣਾ ਹੈ ਕਿ ਉਹਨਾਂ ਨੂੰ ਕਮੇਟੀ ਮੈਂਬਰਾਂ ਨੇ ਦੱਸਿਆ ਕਿ ਜਿਸ ਦਿਨ ਐਸਆਈਟੀ ਦੀ ਟੀਮ ਅਸਥਾਨ ਵਿਖੇ ਆਈ ਸੀ ਇੱਕ ਮਹਿਲਾ ਇੰਸਪੈਕਟਰ ਸੀਐਮ ਨੂੰ ਪਲ ਪਲ ਦੀ ਜਾਣਕਾਰੀ ਦੇ ਰਹੀ ਸੀ।

ਉਨ੍ਹਾਂ ਕਿਹਾ ਕਿ ਕਮੇਟੀ ਮੈਂਬਰ ਸਾਹਿਬਾਨਾਂ ਨੂੰ ਅਤੇ ਹਾਜ਼ਰ ਸੰਗਤ ਨੂੰ ਵਿਸ਼ਵਾਸ ਦਿਵਾਉਂਦਾ ਹਾਂ ਕਿ ਸਮੁੱਚਾ ਸ਼੍ਰੋਮਣੀ ਅਕਾਲੀ ਦਲ ਉਨ੍ਹਾਂ ਦੇ ਨਾਲ ਖੜ੍ਹਾ ਹੈ, ਉੱਥੇ ਹੀ ਭਗਵੰਤ ਮਾਨ ਨੂੰ ਸਖ਼ਤ ਸ਼ਬਦਾਂ ਵਿੱਚ ਚਿਤਾਵਨੀ ਵੀ ਦਿੰਦਾ ਹਾਂ ਕਿ ਜੇਕਰ ਸਿਆਸੀ ਬਦਲਾਖ਼ੋਰੀ ਤਹਿਤ ਕੋਈ ਵੀ ਕਾਰਵਾਈ ਕਰਨੀ ਹੈ ਤਾਂ ਮੇਰੇ ‘ਤੇ ਸਿੱਧੀ ਕਰੇ, ਇਸ ਤਰ੍ਹਾਂ ਗੁਰੂ ਸਾਹਿਬ ਦਾ ਨਿਰਾਦਰ ਅਤੇ ਸੰਗਤ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਦੇ ਵੀ ਬਰਦਾਸ਼ਤ ਨਹੀਂ ਕਰਾਂਗੇ।

Read Latest News and Breaking News at Daily Post TV, Browse for more News

Ad
Ad

Punjab District News