Journalism Of Hope
BREAKING NEWS
Punjab Police Transfers: 31 IPS/PPS ਅਫਸਰਾਂ ਦੀਆਂ ਬਦਲੀਆਂ.......ਪੰਜਾਬ ਸਰਕਾਰ ਨੇ ਵਧਾਇਆ ਗੰਨੇ ਦਾ ਰੇਟ.....ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ.......ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ’ਤੇ ਦਿੱਲੀ ਹਾਈਕੋਰਟ ਵੱਲੋਂ ਦਖ਼ਲ ਦੇਣ ਤੋਂ ਇਨਕਾਰ.....ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ-ਦਫ਼ਤਰ ’ਤੇ ED ਦੀ ਛਾਪੇਮਾਰੀ......ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਰਾਹਤ, CBI ਤੇ ED ਜਾਂਚ ਦੇ ਹਾਈਕੋਰਟ ਦੇ ਹੁਕਮ ਰੱਦ......ਪੰਜਾਬ ’ਚ ਅੱਜ ਹੋਣ ਵਾਲੀ ਸਰਕਾਰੀ ਬੱਸਾਂ ਦੀ ਹੜਤਾਲ ਟਲੀ, ਠੇਕਾ ਮੁਲਾਜ਼ਮਾਂ ਨੇ ਵਾਪਸ ਲਿਆ ਫ਼ੈਸਲਾ......ਮਿਸ ਯੂਨੀਵਰਸ-2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਦੇ ਸਿਰ ਸਜਿਆ ਤਾਜ.......ਪੰਜਾਬੀ ਨੌਜਵਾਨ ਗੁਰਪ੍ਰੀਤ ਸਿੰਘ ਕੈਨੇਡਾ ਪੁਲਿਸ ਵਿੱਚ ਹੋਇਆ ਭਰਤੀ......ਮਾਰੂਤੀ ਤੋਂ ਬਾਅਦ ਹੁਣ ਮਹਿੰਗੀਆਂ ਹੋਣਗੀਆਂ ਟਾਟਾ ਅਤੇ ਹੁੰਡਈ ਦੀਆਂ ਕਾਰਾਂ

ਹੜ੍ਹ ਪ੍ਰਭਾਵਿਤ ਇਲਾਕੇ ਦਾ ਦੌਰਾ ਕਰਨ ਅਜਨਾਲਾ ਪੁੱਜੇ ਸੁਖਬੀਰ ਸਿੰਘ ਬਾਦਲ

Punjab Floods News: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਅੱਜ ਸਰਹੱਦੀ ਤਹਿਸੀਲ ਅਜਨਾਲਾ ਅੰਦਰ ਆਏ ਭਿਆਨਕ ਹੜ੍ਹ ਪ੍ਰਭਾਵਿਤ ਖੇਤਰ ਦਾ ਜਾਇਜ਼ਾ ਲਿਆ ਅਤੇ ਲੋਕਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਹਰ ਤਰ੍ਹਾਂ ਦੀ ਮਦਦ ਦਾ ਭਰੋਸਾ ਦਿਵਾਇਆ। ਇਸ ਮੌਕੇ ਉਨ੍ਹਾਂ ਸਰਹੱਦੀ ਪਿੰਡ ਘੋਹਨੇਵਾਲਾ ਦੇ ਲੋਕਾਂ ਨਾਲ ਫੋਨ ’ਤੇ ਗੱਲਬਾਤ ਕਰਦਿਆਂ ਉਨ੍ਹਾਂ ਦਾ ਹਾਲ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਹੜ੍ਹ ਪ੍ਰਭਾਵਿਤ ਇਲਾਕੇ ਦਾ ਦੌਰਾ ਕਰਨ ਅਜਨਾਲਾ ਪੁੱਜੇ ਸੁਖਬੀਰ ਸਿੰਘ ਬਾਦਲ

Punjab Floods News: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਅੱਜ ਸਰਹੱਦੀ ਤਹਿਸੀਲ ਅਜਨਾਲਾ ਅੰਦਰ ਆਏ ਭਿਆਨਕ ਹੜ੍ਹ ਪ੍ਰਭਾਵਿਤ ਖੇਤਰ ਦਾ ਜਾਇਜ਼ਾ ਲਿਆ ਅਤੇ ਲੋਕਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਹਰ ਤਰ੍ਹਾਂ ਦੀ ਮਦਦ ਦਾ ਭਰੋਸਾ ਦਿਵਾਇਆ। ਇਸ ਮੌਕੇ ਉਨ੍ਹਾਂ ਸਰਹੱਦੀ ਪਿੰਡ ਘੋਹਨੇਵਾਲਾ ਦੇ ਲੋਕਾਂ ਨਾਲ ਫੋਨ ’ਤੇ ਗੱਲਬਾਤ ਕਰਦਿਆਂ ਉਨ੍ਹਾਂ ਦਾ ਹਾਲ ਚਾਲ ਜਾਣਿਆ ਅਤੇ ਇਸ ਔਖੀ ਘੜੀ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਤਰਫੋਂ ਉਨ੍ਹਾਂ ਨੂੰ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿੱਤਾ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਜਨਾਲਾ ਦੇ 60-70 ਪਿੰਡ ਬੁਰੀ ਤਰ੍ਹਾਂ ਹੜ੍ਹਾਂ ਦੀ ਲਪੇਟ ਵਿੱਚ ਆ ਚੁੱਕੇ ਹਨ, ਇਸ ਲਈ ਇਨ੍ਹਾਂ ਪਿੰਡਾਂ ਵਿਚ ਫਸੇ ਲੋਕਾਂ ਨੂੰ ਸੁਰੱਖਿਅਤ ਬਾਹਰ ਲਿਆਉਣ ਲਈ ਪੰਜਾਬ ਸਰਕਾਰ ਨੂੰ ਤੁਰੰਤ ਰਾਹਤ ਕਾਰਜਾਂ ਦੀ ਕਮਾਨ ਭਾਰਤੀ ਫੌਜ ਨੂੰ ਸੌਂਪ ਦੇਣੀ ਚਾਹੀਦੀ ਹੈ।

ਉਨ੍ਹਾਂ ਇਹ ਵੀ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਇਸ ਔਖੀ ਘੜੀ ਵਿਚ ਖੇਤਰ ਦੇ ਲੋਕਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜਾ ਹੈ ਅਤੇ ਇਨ੍ਹਾਂ ਲੋਕਾਂ ਦੀ ਜੋ ਵੀ ਜ਼ਰੂਰਤ ਹੋਵੇਗੀ, ਉਸ ਨੂੰ ਪੂਰਾ ਕੀਤਾ ਜਾਵੇਗਾ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਤੇ ਹਲਕਾ ਇੰਚਾਰਜ ਜੋਧ ਸਿੰਘ ਸਮਰਾ, ਸ਼੍ਰੋਮਣੀ ਕਮੇਟੀ ਮੈਂਬਰ ਸੁਰਜੀਤ ਸਿੰਘ ਭਿੱਟੇਵੱਡ, ਸਾਬਕਾ ਪ੍ਰਧਾਨ ਭਾਈ ਜੋਰਾਵਰ ਸਿੰਘ, ਸਾਬਕਾ ਚੇਅਰਮੈਨ ਰੁਪਿੰਦਰ ਸਿੰਘ ਰੂਬੀ ਗੁੱਝਾਪੀਰ ਸਮੇਤ ਹੋਰ ਆਗੂ ਵੀ ਮੌਜੂਦ ਸਨ।

Read Latest News and Breaking News at Daily Post TV, Browse for more News

Ad
Ad

Punjab District News