Journalism Of Hope
BREAKING NEWS
CM ਭਗਵੰਤ ਮਾਨ ਦੀ ਜ਼ਿੰਦਗੀ ’ਤੇ ਬਣੀ ਖ਼ਾਸ ਡਾਕੂਮੈਂਟਰੀ ਅੱਜ ਡਿਸਕਵਰੀ ਚੈਨਲ ’ਤੇ ਹੋਵੇਗੀ ਪ੍ਰਸਾਰਿਤ....ਭਾਜਪਾ ਨਾਲ ਗਠਜੋੜ ਕਰਨ ’ਚ ਕੋਈ ਦਿੱਕਤ ਨਹੀਂ: ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ....ਪੰਜਾਬ ’ਚ ਅੱਜ ਤੋਂ ਸ਼ੁਰੂ ਹੋਵੇਗੀ ‘ਸ਼ੇਰ-ਏ-ਪੰਜਾਬ T20 ਲੀਗ’, 6 ਟੀਮਾਂ ਵਿਚਾਲੇ ਹੋਣਗੇ ਰੋਮਾਂਚਕ ਮੁਕਾਬਲੇ....ਜਸਵੀਰ ਗੜ੍ਹੀ ਵੱਲੋਂ ਅੱਜ ਚਮਕੌਰ ਸਾਹਿਬ ਤੋਂ ਸ਼ੁਰੂ ਕੀਤੀ ਜਾਵੇਗੀ ‘ਆਸ਼ੀਰਵਾਦ ਯਾਤਰਾ’.....ਨੌਜਵਾਨ ਨੇ ਆਪਣੀ ਭੈਣ ਦੇ ਪ੍ਰੇਮੀ ਦੀ ਮਾਂ ਦਾ ਘਰ ‘ਚ ਦਾਖਲ ਹੋ ਕੇ ਕੀਤਾ ਕਤਲ....ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ’ਤੇ ਫਾਇਰਿੰਗ, ਇੱਕ ਦੀ ਮੌਤ, ਦੂਜਾ ਗੰਭੀਰ ਜ਼ਖਮੀ....ਨੇਪਾਲ ’ਚ ਮੁੜ ਵਧਿਆ ਹੜ੍ਹ ਦਾ ਖ਼ਤਰਾ, ਹੁਣ ਤੱਕ 691 ਮੌਤਾਂ, 3000 ਤੋਂ ਵੱਧ ਲੋਕ ਲਾਪਤਾ

ਸੁਖਬੀਰ ਸਿੰਘ ਬਾਦਲ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕਰਨ ਲਈ ਪਹੁੰਚੇ ਨਾਭਾ ਜੇਲ੍ਹ

Bikram Singh Majithia: ਨਾਭਾ ਜੇਲ੍ਹ ਵਿੱਚ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਬੰਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਬਿਕਰਮ ਸਿੰਘ ਮਜੀਠੀਆ ਨਾਲ ਅੱਜ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁਲਾਕਾਤ ਕੀਤੀ। ਇਸ ਮੁਲਾਕਾਤ ਤੋਂ ਬਾਅਦ ਸੁਖਬੀਰ ਬਾਦਲ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਸਰਕਾਰ ਅਤੇ ਅਧਿਕਾਰੀਆਂ ਖ਼ਿਲਾਫ਼ ਤਿੱਖੇ ਬਿਆਨ ਦਿੱਤੇ। ਸੁਖਬੀਰ ਬਾਦਲ ਨੇ ਕਿਹਾ ਕਿ […]
Nishant Malyan
By : Updated On: 29 Jan 2026 14:24:PM
ਸੁਖਬੀਰ ਸਿੰਘ ਬਾਦਲ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕਰਨ ਲਈ ਪਹੁੰਚੇ ਨਾਭਾ ਜੇਲ੍ਹ
Sukhbir Singh Badal Baisakhi Conference

Bikram Singh Majithia: ਨਾਭਾ ਜੇਲ੍ਹ ਵਿੱਚ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਬੰਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਬਿਕਰਮ ਸਿੰਘ ਮਜੀਠੀਆ ਨਾਲ ਅੱਜ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁਲਾਕਾਤ ਕੀਤੀ। ਇਸ ਮੁਲਾਕਾਤ ਤੋਂ ਬਾਅਦ ਸੁਖਬੀਰ ਬਾਦਲ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਸਰਕਾਰ ਅਤੇ ਅਧਿਕਾਰੀਆਂ ਖ਼ਿਲਾਫ਼ ਤਿੱਖੇ ਬਿਆਨ ਦਿੱਤੇ।

ਸੁਖਬੀਰ ਬਾਦਲ ਨੇ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਪੂਰੀ ਤਰ੍ਹਾਂ ਚੜ੍ਹਦੀ ਕਲਾ ਵਿੱਚ ਹਨ ਅਤੇ ਅਕਾਲੀ ਦਲ ਦੇ ਆਗੂ ਜੇਲ੍ਹਾਂ ਤੋਂ ਡਰਣ ਵਾਲੇ ਨਹੀਂ। ਉਨ੍ਹਾਂ ਕਿਹਾ ਕਿ ਇਹ ਕੇਸ ਸਿਆਸੀ ਬਦਲੇ ਦੀ ਨੀਤੀ ਤਹਿਤ ਬਣਾਇਆ ਗਿਆ ਹੈ, ਪਰ ਅਕਾਲੀ ਦਲ ਇਸ ਤਰ੍ਹਾਂ ਦੇ ਦਬਾਅ ਨਾਲ ਝੁਕਣ ਵਾਲਾ ਨਹੀਂ।

ਅਕਾਲੀ ਦਲ ਦੇ ਪ੍ਰਧਾਨ ਨੇ ਸਾਫ਼ ਸ਼ਬਦਾਂ ਵਿੱਚ ਕਿਹਾ ਕਿ ਜਦੋਂ ਸੂਬੇ ਵਿੱਚ ਅਕਾਲੀ ਦਲ ਦੀ ਸਰਕਾਰ ਬਣੇਗੀ, ਤਾਂ ਝੂਠੇ ਕੇਸ ਪਾਉਣ ਵਾਲੇ ਹਰ ਅਧਿਕਾਰੀ ਦਾ ਹਿਸਾਬ ਕੀਤਾ ਜਾਵੇਗਾ। ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਜੋ ਅਧਿਕਾਰੀ ਸਿਆਸੀ ਹੁਕਮਾਂ ’ਤੇ ਕੰਮ ਕਰ ਰਹੇ ਹਨ, ਉਹ ਹੁਣ ਤੋਂ ਹੀ ਤਿਆਰ ਰਹਿਣ।

ਸੁਖਬੀਰ ਬਾਦਲ ਨੇ ਦਾਅਵਾ ਕੀਤਾ ਕਿ ਮਜੀਠੀਆ ਖ਼ਿਲਾਫ਼ ਦਰਜ ਕੇਸਾਂ ਦਾ ਕੋਈ ਕਾਨੂੰਨੀ ਆਧਾਰ ਨਹੀਂ ਹੈ ਅਤੇ ਸੱਚ ਆਖ਼ਰਕਾਰ ਸਾਹਮਣੇ ਆਵੇਗਾ। ਨਾਭਾ ਜੇਲ੍ਹ ਵਿੱਚ ਹੋਈ ਇਸ ਮੁਲਾਕਾਤ ਤੋਂ ਬਾਅਦ ਪੰਜਾਬ ਦੀ ਸਿਆਸਤ ਇੱਕ ਵਾਰ ਫਿਰ ਗਰਮਾ ਗਈ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇਹ ਮਾਮਲਾ ਹੋਰ ਤਿੱਖਾ ਹੋ ਸਕਦਾ ਹੈ।

ਇਸ਼ਤਿਹਾਰ

Read Latest News and Breaking News at Daily Post TV, Browse for more News

Ad
Ad

Punjab District News