New decree issued to Sukhbir Singh Badal; ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਪੰਜਾਂ ਪਿਆਰਿਆਂ ਨੇ ਸੁਖਬੀਰ ਸਿੰਘ ਬਾਦਲ ਨੂੰ ਲੈ ਕੇ ਇਕ ਨਵਾਂ ਫੁਰਮਾਨ ਜਾਰੀ ਹੈ ਦੱਸ ਦਈਏ ਕਿ ਤਖਤ ਸਾਹਿਬ ਤੋਂ 21 ਮਈ ਨੂੰ ਜਾਰੀ ਆਦੇਸ਼ਾਂ ਦੇ 10 ਦਿਨ ਬੀਤ ਜਾਣ ਤੇ ਵੀ ਸੁਖਬੀਰ ਸਿੰਘ ਬਾਦਲ ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਪੰਜਾਂ ਪਿਆਰਿਆਂ ਅੱਗੇ ਪੇਸ਼ ਨਹੀਂ ਹੋਏ। ਜਿਸ ਤੋਂ ਬਾਅਦ ਹੁਣ ਪੰਜਾਂ ਪਿਆਰਿਆਂ ਨੇ ਇਕੱਤਰਤਾ ਕਰਕੇ ਸੁਖਬੀਰ ਸਿੰਘ ਬਾਦਲ ਨੂੰ 10 ਜੂਨ ਤੱਕ ਆਖਰੀ ਸਮਾਂ ਦਿੱਤਾ ਹੈ,
ਜਾਰੀ ਫੁਰਮਾਨ ਅਨੁਸਾਰ ਪੰਜਾਂ ਪਿਆਰਿਆਂ ਨੇ ਆਪਣੇ ਆਦੇਸ਼ ਵਿੱਚ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੂੰ ਅੰਤਿਮ ਮੌਕਾ ਦਿੰਦੇ ਹੋਏ 10 ਜੂਨ ਤੱਕ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਪੰਜ ਪਿਆਰੇ ਸਾਹਿਬਾਨ ਦੇ ਸਾਹਮਣੇ ਨਿੱਜੀ ਰੂਪ ਪੇਸ਼ ਹੋ ਕੇ ਆਪਣਾ ਪੱਖ ਰੱਖਣ ਲਈ ਆਦੇਸ਼ ਦਿੱਤਾ ਜਾਂਦਾ ਹੈ। ਆਦੇਸ਼ ਦੀ ਉਲੰਘਣਾ ਹੋਣ ਤੇ ਪੰਥਕ ਰਵਾਇਤ ਅਨੁਸਾਰ ਸਖਤ ਕਾਰਵਾਈ ਕੀਤੀ ਜਾਵੇਗੀ।
ਇਸ ਤੋਂ ਪਹਿਲਾ ਬੀਤੀ 21 ਮਈ ਨੂੰ ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਪੰਜਾਂ ਪਿਆਰਿਆਂ ਨੇ ਇਕੱਤਰਤਾ ਕਰਕੇ ਸ਼੍ਰੀ ਅਕਾਲ ਤਖਤ ਸਾਹਿਬ ‘ਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ ਧਨੋਲਾ ਨੂੰ ਤਨਖਾਹੀਆ ਕਰਾਰ ਦਿੱਤਾ ਦਿੱਤਾ ਸੀ ਅਤੇ ਸੁਖਬੀਰ ਸਿੰਘ ਬਾਦਲ ਨੂੰ ਦਸ ਦਿਨਾਂ ਦੇ ਅੰਦਰ ਪਟਨਾ ਸਾਹਿਬ ਵਿਖੇ ਪੰਜਾਂ ਪਿਆਰਿਆਂ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਸੀ।