Banner
Banner

Sukhdev Singh Dhindsa: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਪੰਜ ਤੱਤਾਂ ’ਚ ਹੋਏ ਵਿਲੀਨ

Sukhdev Singh Dhindsa: ਸੀਨੀਅਰ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਅੱਜ ਪੰਜ ਤੱਤਾਂ ’ਚ ਵਿਲੀਨ ਹੋ ਗਏ ਹਨ। ਉਨ੍ਹਾਂ ਦੀ ਅੰਤਮ ਵਿਦਾਇਗੀ ’ਚ ਕਈ ਵੱਡੇ ਆਗੂ ਪੁੱਜੇ। ਇਨ੍ਹਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ ਅਤੇ ਭਾਜਪਾ ਆਗੂ ਪ੍ਰਨੀਤ ਕੌਰ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਪਰਮਜੀਤ ਸਿੰਘ ਰੱਖੜਾ ਤੇ ਹੋਰ ਵੀ ਵੱਡੇ […]
Dailypost News
By : Updated On: 30 May 2025 16:39:PM
Sukhdev Singh Dhindsa: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਪੰਜ ਤੱਤਾਂ ’ਚ ਹੋਏ ਵਿਲੀਨ

Sukhdev Singh Dhindsa: ਸੀਨੀਅਰ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਅੱਜ ਪੰਜ ਤੱਤਾਂ ’ਚ ਵਿਲੀਨ ਹੋ ਗਏ ਹਨ। ਉਨ੍ਹਾਂ ਦੀ ਅੰਤਮ ਵਿਦਾਇਗੀ ’ਚ ਕਈ ਵੱਡੇ ਆਗੂ ਪੁੱਜੇ। ਇਨ੍ਹਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ ਅਤੇ ਭਾਜਪਾ ਆਗੂ ਪ੍ਰਨੀਤ ਕੌਰ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਪਰਮਜੀਤ ਸਿੰਘ ਰੱਖੜਾ ਤੇ ਹੋਰ ਵੀ ਵੱਡੇ ਆਗੂ ਮੌਜੂਦ ਸਨ।

ਪੰਜਾਬ ਦੇ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਦਾ 2 ਦਿਨ ਪਹਿਲਾਂ ਦਿਹਾਂਤ ਹੋ ਗਿਆ ਸੀ। ਉਨ੍ਹਾਂ 89 ਸਾਲ ਦੀ ਉਮਰ ਵਿਚ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਚ ਕਰੀਬ 5 ਵਜੇ ਆਖ਼ਰੀ ਸਾਹ ਲਏ।

ਉਹ ਪਿਛਲੇ ਕਾਫ਼ੀ ਦਿਨਾਂ ਤੋਂ ਬੀਮਾਰ ਚੱਲ ਰਹੇ ਸਨ। ਉਨ੍ਹਾਂ ਦਾ ਸਸਕਾਰ ਸੰਗਰੂਰ ਜ਼ਿਲ੍ਹੇ ਵਿਚ ਪੈਂਦੇ ਉਨ੍ਹਾਂ ਦੇ ਜੱਦੀ ਪਿੰਡ ਉਭਾਵਾਲ ਵਿਖੇ ਕੀਤਾ ਗਿਆ। ਉਨ੍ਹਾਂ ਦੇ ਅੰਤਮ ਦਰਸ਼ਨਾਂ ਨੂੰ ਭਾਰੀ ਗਿਣਤੀ ’ਚ ਲੋਕ ਪਹੁੰਚੇ ਹੋਏ ਸਨ।

ਜ਼ਿਕਰਯੋਗ ਹੈ ਕਿ ਸੁਖਦੇਵ ਸਿੰਘ ਢੀਂਡਸਾ ਦਾ ਜਨਮ 9 ਅਪ੍ਰੈਲ 1936 ਨੂੰ ਹੋਇਆ ਸੀ। ਢੀਂਡਸਾ ਪੰਜਾਬ ਤੋਂ ਰਾਜ ਸਭਾ ਮੈਂਬਰ ਵੀ ਰਹੇ ਅਤੇ 2019 ਵਿਚ ਜਨਤਕ ਮਾਮਲਿਆਂ ਵਿਚ ਉਨ੍ਹਾਂ ਦੇ ਯੋਗਦਾਨ ਲਈ ਪਦਮ ਭੂਸ਼ਣ ਨਾਲ ਸਨਮਾਨਤ ਕੀਤਾ ਗਿਆ ਸੀ।

Read Latest News and Breaking News at Daily Post TV, Browse for more News

Ad
Ad