Journalism Of Hope
BREAKING NEWS
ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸ਼ੁਰੂ, ਪਹਿਲੇ ਦਿਨ ਸਿਰਫ਼ 9 ਮਿੰਟ ਚੱਲੀ ਕਾਰਵਾਈ......ਲੁਧਿਆਣਾ ਦੇ ਮਸ਼ਹੂਰ ਪੰਡਿਤ ਕੁਲਚੇ-ਛੋਲੇ ਵਾਲੇ ਦੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ....ਤਰਨਤਾਰਨ ‘ਚ ਵੱਡੀ ਵਾਰਦਾਤ ! ਵਾਲ ਕਟਵਾਉਣ ਆਏ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ......ਢਾਬੇ ’ਤੇ ਰਿਵਾਲਵਰ ਦੇਖਦੇ ਸਮੇਂ ਚੱਲੀ ਗੋਲੀ, 22 ਸਾਲਾ ਨੌਜਵਾਨ ਦੀ ਮੌਤ.......ਟਾਈਗਰ ਸ਼ਰਾਫ ’ਤੇ ਫਾਇਰਿੰਗ ਮਾਮਲਾ: ਔਰਤਾਂ ਰਾਹੀਂ ਮੁੰਬਈ ਪਹੁੰਚਾਏ ਗਏ ਸੀ ਹਥਿਆਰ.....ਮੁਲਾਜ਼ਮਾਂ ਦੀ ਹੜਤਾਲ ’ਤੇ ਪੰਜਾਬ ਸਰਕਾਰ ਸਖ਼ਤ, ਗੈਰ-ਹਾਜ਼ਰ ਕਰਮਚਾਰੀਆਂ ਦੀਆਂ ਸੂਚੀਆਂ ਮੰਗੀਆਂ.....ਹਰਦੀਪ ਪੁਰੀ ਦੀਆਂ ਜੈਫਰੀ ਐਪਸਟੀਨ ਨਾਲ ਤਸਵੀਰਾਂ ਵਾਇਰਲ.....

ਵਿਧਾਨ ਸਭਾ ‘ਚੋਂ ਮੁਅੱਤਲੀ ਮਗਰੋਂ ਸੁਖਪਾਲ ਖਹਿਰਾ ਦਾ ਸਰਕਾਰ ’ਤੇ ਤਿੱਖਾ ਹਮਲਾ

Sukhpal Khaira launches sharp attack on government: ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਬਾਕੀ ਸੈਸ਼ਨ ਲਈ ਮੁਅੱਤਲ ਕੀਤੇ ਜਾਣ ਤੋਂ ਬਾਅਦ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਨਿਸ਼ਾਨਾ ਸਾਧਿਆ ਹੈ। ਖਹਿਰਾ ਨੇ ਦੋਸ਼ ਲਾਇਆ ਕਿ ਸਪੀਕਰ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਨਿਰਦੇਸ਼ਾਂ ’ਤੇ ਉਨ੍ਹਾਂ ਨੂੰ ਮੁਅੱਤਲ ਕੀਤਾ ਗਿਆ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਵਿਧਾਨ ਸਭਾ ‘ਚੋਂ ਮੁਅੱਤਲੀ ਮਗਰੋਂ ਸੁਖਪਾਲ ਖਹਿਰਾ ਦਾ ਸਰਕਾਰ ’ਤੇ ਤਿੱਖਾ ਹਮਲਾ

Sukhpal Khaira launches sharp attack on government: ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਬਾਕੀ ਸੈਸ਼ਨ ਲਈ ਮੁਅੱਤਲ ਕੀਤੇ ਜਾਣ ਤੋਂ ਬਾਅਦ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਨਿਸ਼ਾਨਾ ਸਾਧਿਆ ਹੈ। ਖਹਿਰਾ ਨੇ ਦੋਸ਼ ਲਾਇਆ ਕਿ ਸਪੀਕਰ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਨਿਰਦੇਸ਼ਾਂ ’ਤੇ ਉਨ੍ਹਾਂ ਨੂੰ ਮੁਅੱਤਲ ਕੀਤਾ ਗਿਆ ਹੈ। ਉਨ੍ਹਾਂ ਇਸ ਕਾਰਵਾਈ ਨੂੰ ‘ਆਪ’ ਸਰਕਾਰ ਦੀ ਬਦਲਾਖੋਰੀ ਕਰਾਰ ਦਿੱਤਾ।

ਖਹਿਰਾ ਨੇ ਕਿਹਾ ਕਿ ਜੇ ਪੰਜਾਬ ਦੀ ਆਵਾਜ਼ ਚੁੱਕਣਾ, ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਮੰਗਣਾ ਜਾਂ ਗੁਲਜ਼ਾਰ ਦਿਰਬਾ ਦੀ ਮੌਤ ਦੇ ਮਾਮਲੇ ਵਿੱਚ ਹਰਪਾਲ ਚੀਮਾ ਨੂੰ ਮੁਲਜ਼ਮ ਦੱਸਣਾ ਅਪਰਾਧ ਹੈ, ਤਾਂ ਉਹ ਹਰ ਰੋਜ਼ ਅਤੇ ਹਰ ਥਾਂ ਇਹ ਮੁੱਦੇ ਚੁੱਕਦੇ ਰਹਿਣਗੇ।

‘ਬੰਧੂਆ ਮਜ਼ਦੂਰ’ ਵਾਲੇ ਬਿਆਨ ’ਤੇ ਕਾਇਮ
ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਉਹ ਆਪਣੇ ਉਸ ਬਿਆਨ ’ਤੇ ਕਾਇਮ ਹਨ, ਜਿਸ ਵਿੱਚ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਮੰਤਰੀਆਂ ਅਤੇ ਵਿਧਾਇਕਾਂ ਲਈ ‘ਬੰਧੂਆ ਮਜ਼ਦੂਰ’ ਸ਼ਬਦ ਵਰਤਿਆ ਸੀ। ਵਿਧਾਨ ਸਭਾ ਵਿੱਚ ਇਸੇ ਬਿਆਨ ਨੂੰ ਲੈ ਕੇ ਵਿਵਾਦ ਹੋਇਆ ਸੀ। ਇਸ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਖਹਿਰਾ ਨੂੰ ਸੈਸ਼ਨ ਦੇ ਬਾਕੀ ਸਮੇਂ ਲਈ ਮੁਅੱਤਲ ਕਰਨ ਦਾ ਮਤਾ ਪੇਸ਼ ਕੀਤਾ, ਜਿਸ ਨੂੰ ਸਦਨ ਨੇ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਸੀ।

Read Latest News and Breaking News at Daily Post TV, Browse for more News

Ad
Ad

Punjab District News