Banner
Banner

ਸੁਖਵਿੰਦਰ ਬਿੰਦਰਾ ਵੱਲੋਂ ਕੇਂਦਰੀ ਮੰਤਰੀ ਡਾ. ਵੀਰੇਂਦਰ ਕੁਮਾਰ ਨਾਲ ਮੁਲਾਕਾਤ: ਪੰਜਾਬ ਬਾਰੇ ਕੀਤੀ ਚਰਚਾ

Sukhwinder Bindra meets Dr. Virendra Kumar – ਸੁਖਵਿੰਦਰ ਸਿੰਘ ਬਿੰਦਰਾ ਮੈਂਬਰ (ਐਨ.ਆਈ.ਐਸ.ਡੀ.) ਅਤੇ ਵਿਸ਼ੇਸ਼ ਮੈਂਬਰ/ਇਨਵਾਈਟੀ (ਐਨ.ਸੀ.ਸੀ.ਡੀ.ਆਰ.), ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲਾ, (ਭਾਰਤ ਸਰਕਾਰ) ਵੱਲੋਂ ਕੇਂਦਰੀ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰੀ ਡਾ. ਵੀਰੇਂਦਰ ਕੁਮਾਰ ਨਾਲ ਦਿੱਲੀ ‘ਚ ਮੁਲਾਕਾਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਵੱਲੋਂ ਪੰਜਾਬ-ਕੇਂਦ੍ਰਿਤ ਸਮਾਜਿਕ ਵਿਕਾਸ ਪ੍ਰੋਗਰਾਮਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ, ਕਿ ਕਿਵੇਂ ਪੰਜਾਬ ਦੇ […]
Jaspreet Singh
By : Updated On: 30 Jan 2026 10:14:AM
ਸੁਖਵਿੰਦਰ ਬਿੰਦਰਾ ਵੱਲੋਂ ਕੇਂਦਰੀ ਮੰਤਰੀ ਡਾ. ਵੀਰੇਂਦਰ ਕੁਮਾਰ ਨਾਲ ਮੁਲਾਕਾਤ: ਪੰਜਾਬ ਬਾਰੇ ਕੀਤੀ ਚਰਚਾ

Sukhwinder Bindra meets Dr. Virendra Kumar – ਸੁਖਵਿੰਦਰ ਸਿੰਘ ਬਿੰਦਰਾ ਮੈਂਬਰ (ਐਨ.ਆਈ.ਐਸ.ਡੀ.) ਅਤੇ ਵਿਸ਼ੇਸ਼ ਮੈਂਬਰ/ਇਨਵਾਈਟੀ (ਐਨ.ਸੀ.ਸੀ.ਡੀ.ਆਰ.), ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲਾ, (ਭਾਰਤ ਸਰਕਾਰ) ਵੱਲੋਂ ਕੇਂਦਰੀ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰੀ ਡਾ. ਵੀਰੇਂਦਰ ਕੁਮਾਰ ਨਾਲ ਦਿੱਲੀ ‘ਚ ਮੁਲਾਕਾਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਵੱਲੋਂ ਪੰਜਾਬ-ਕੇਂਦ੍ਰਿਤ ਸਮਾਜਿਕ ਵਿਕਾਸ ਪ੍ਰੋਗਰਾਮਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ, ਕਿ ਕਿਵੇਂ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਖੇਡਾਂ ਵੱਲ ਪ੍ਰੇਰਿਤ ਕਰਨ ਦੇ ਪ੍ਰੋਗਰਾਮਾਂ ਨੂੰ ਅਮਲ ਰੂਪ ਦਿੱਤਾ ਜਾਵੇ।

ਕੇਂਦਰੀ ਮੰਤਰੀ ਡਾ. ਵੀਰੇਂਦਰ ਕੁਮਾਰ ਨਾਲ ਦਿੱਲੀ ‘ਚ ਮੀਟਿੰਗ ਤੋਂ ਬਾਅਦ ਸੁਖਵਿੰਦਰ ਸਿੰਘ ਬਿੰਦਰਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੀਟਿੰਗ ਦੌਰਾਨ ਪੰਜਾਬ ਦੇ ਨੌਜਵਾਨਾਂ ਨਾਲ ਸੰਬੰਧਿਤ ਵੱਖ-ਵੱਖ ਮੁੱਦਿਆਂ ‘ਤੇ ਚਰਚਾ ਕੀਤੀ ਗਈ। ਦੱਸ ਦਈਏ ਕਿ ਹਾਲ ਹੀ ‘ਚ ਸੁਖਵਿੰਦਰ ਸਿੰਘ ਬਿੰਦਰਾ ਨੇ NISD (ਮਨਿਸਟਰੀ ਆਫ ਸੋਸ਼ਲ ਜਸਟਿਸ ਐਂਡ ਐਮਪਾਵਰਮੈਂਟ) ਜਨਰਲ ਕੌਂਸਲ ਦੀ ਮੀਟਿੰਗ ‘ਚ ਸ਼ਿਰਕਤ ਕੀਤੀ ਸੀ। ਜਿਸ ‘ਚ ਉਨ੍ਹਾਂ ਨੇ ਪੰਜਾਬ ਨਾਲ ਸੰਬੰਧਿਤ ਮੁੱਦੇ ਚੁੱਕੇ ਸਨ।

ਇਸ ਮੌਕੇ ਇਸ ਮੌਕੇ ਸੁਖਵਿੰਦਰ ਸਿੰਘ ਬਿੰਦਰਾ ਨੇ ਕਿਹਾ ਕਿ ਉਹਨਾਂ ਦਾ ਵਿਭਾਗ ਨੌਜਵਾਨਾਂ ਨੂੰ ਨਸ਼ਿਆ ਤੋਂ ਦੂਰ ਕਰਨ ਲਈ ਹਮੇਸ਼ਾ ਕੋਸ਼ਿਸ ਕਰਦਾ ਹੈ। ਬਿੰਦਰਾ ਨੇ ਕਿਹਾ ਕਿ ਉਹਨਾਂ ਦਾ ਵਿਭਾਗ ਅਤੇ ਸਮਾਜਿਕ ਨਿਆਂ ਮੰਤਰਾਲੇ ਦੇ ਮੰਤਰੀ ਵਰਿੰਦਰ ਕੁਮਾਰ ਮਿਲ ਕੇ ਨੌਜਵਾਨਾਂ ਦੀ ਭਲਾਈ ਲਈ ਕੰਮ ਕਰਦੇ ਰਹਿਣਗੇ ਅਤੇ ਨੌਜਵਾਨਾਂ ਦੀ ਭਲਾਈ, ਵਿਕਾਸ ਅਤੇ ਨਸ਼ਿਆਂ ਤੋਂ ਦੂਰ ਰੱਖਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਇਸ ਮੌਕੇ ਬਿੰਦਰਾ ਨੇ ਨਸ਼ੇ ਦੀ ਦੁਰਵਰਤੋਂ ਨੂੰ ਰੋਕਣ ਵਿੱਚ ਯੁਵਾ ਸਸ਼ਕਤੀਕਰਨ ਅਤੇ ਜਾਗਰੂਕਤਾ ਪ੍ਰੋਗਰਾਮਾਂ ਦੀ ਮਹੱਤਵਪੂਰਨ ਭੂਮਿਕਾ ‘ਤੇ ਚਾਨਣਾ ਪਾਇਆ।

ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਸੁਖਵਿੰਦਰ ਸਿੰਘ ਬਿੰਦਰਾ, ਕੈਬਨਿਟ ਮੰਤਰੀ ਡਾ. ਵੀਰੇਂਦਰ ਕੁਮਾਰ, ਰਾਜਪਾਲ ਪੰਜਾਬ ਗੁਲਾਬ ਚੰਦ ਕਟਾਰੀਆ ਦੀ ਅਗੁਵਾਈ ਹੇਠ 18 ਨਵੰਬਰ 2025 ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਿਖੇ ਰਾਸ਼ਟਰੀ ਪੱਧਰ ਤੇ ਪੰਜਾਬ ਦੇ ਯੂਥ ਨੂੰ ਨਸ਼ਾ ਮੁਕਤ ਕਰਨ ਲਈ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਸਮਾਗਮ ਕੀਤਾ ਗਿਆ ਸੀ। ਇਸ ਸਮਾਗਮ ਵਿੱਚ ਸਕੂਲ ਅਤੇ ਕਾਲਜ ਦੇ ਵਿਦਿਆਰਥੀਆਂ , ਬੀਐੱਸਐੱਫ ਕਰਮਚਾਰੀਆਂ, ਸਵੈ-ਸਹਾਇਤਾ ਸਮੂਹਾਂ, ਅਧਿਆਤਮਕ ਸੰਗਠਨਾਂ, ਯੁਵਾ ਕਲੱਬਾਂ ਅਤੇ ਗੈਰ-ਸਰਕਾਰੀ ਸੰਗਠਨਾਂ ਸਮੇਤ 10,000 ਤੋਂ ਵੱਧ ਭਾਗੀਦਾਰਾਂ ਨੇ ਸ਼ਿਰਕਤ ਕੀਤੀ ਸੀ। ਆਉਂਦੇ ਸਮੇਂ ‘ਚ ਉਹ ਹੋਰ ਵੀ ਅਜਿਹੇ ਪ੍ਰੋਗਰਾਮ ਉਲੀਕਣਗੇ ਜਿਸ ਨਾਲ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰੱਖਿਆ ਜਾ ਸਕੇ ਅਤੇ ਉਨ੍ਹਾਂ ਨੂੰ ਖੇਡਾਂ ਦੇ ਨਾਲ ਜੋੜਿਆ ਜਾ ਸਕੇ।

ਉਨ੍ਹਾਂ ਦੱਸਿਆ ਅੱਗੇ ਕਿ ਪੰਜਾਬ ਦੇ ਯੂਥ ਕਲੱਬਾਂ ਨੂੰ ‘ਸਪੋਰਟਸ ਕਿੱਟਾਂ’ ਦਿੱਤੀਆਂ ਜਾਣਗੀਆਂ। ਇਸ ਦੇ ਨਾਲ ਹੀ ਬਿੰਦਰਾ ਨੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਖੇਡਾਂ ਦੀ ਮਹੱਤਤਾ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਇਹ ਵੀ ਕਿਹਾ ਕਿ ਆਉਣ ਵਾਲੇ ਸਮੇਂ ਦੌਰਾਨ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਅਤੇ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਹੋਰ ਹੰਬਲੇ ਵੀ ਮਾਰੇ ਜਾਣਗੇ, ਤਾਂ ਜੋ ਨੌਜਵਨਾਂ ਦੀ ਐਨਰਜੀ ਨੂੰ ਸਹੀ ਦਿਸ਼ਾ ਵੱਲ ਲਾਇਆ ਜਾ ਸਕੇ।

ਸੁਖਵਿੰਦਰ ਸਿੰਘ ਬਿੰਦਰਾ ਨੇ ਦੱਸਿਆ ਕਿ ਉਹ ਪਹਿਲਾਂ ਵੀ ਪੰਜਾਬ ਯੂਥ ਵਿਕਾਸ ਬੋਰਡ (ਪੰਜਾਬ ਸਰਕਾਰ) ‘ਚ ਸਟੇਟ ਚੇਅਰਪਰਸਨ ਰਹਿ ਚੁੱਕੇ ਹਨ। ਸਟੇਟ ਚੇਅਰਪਰਸਨ ਰਹਿੰਦਿਆਂ ਵੀ ਉਨ੍ਹਾਂ ਨੇ ਨੌਜਵਾਨਾਂ ਨੂੰ ਨਸ਼ਿਆ ਤੋਂ ਦੂਰ ਕਰਨ ਅਤੇ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਬਹੁਤ ਕੰਮ ਕੀਤੇ ਹਨ। ਯੂਥ ਕਲੱਬਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ‘ਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਨੌਜਵਾਨਾਂ ਨੂੰ ਮੁਫ਼ਤ ਖੇਡ ਕਿੱਟਾਂ ਵੀ ਵੰਡਦੇ ਰਹਿੰਦੇ ਸਨ। ਇਸ ਤੋਂ ਇਲਾਵਾ ਜਿਸ ਵੀ ਖਿਡਾਰੀ ਨੂੰ ਜਦ ਕੋਈ ਮੁਸ਼ਕਿਲ ਆਉਂਦੀ ਸੀ ਤਾਂ ਉਸ ਦਾ ਹੱਲ ਕੀਤਾ ਜਾਂਦਾ ਸੀ, ਉਨ੍ਹਾਂ ਦੇ ਖੇਡ ਜੀਵਨ ‘ਚ ਕੋਈ ਰੁਕਾਵਟ ਨਾ ਪਵੇ ਇਸ ਲਈ ਉਨ੍ਹਾਂ ਨਾਲ ਪੂਰਾ ਸਹਿਯੋਗ ਕੀਤਾ ਜਾਂਦਾ ਸੀ, ਹੁਣ ਵੀ ਸਾਡੇ ਵਿਭਾਗ ਵੱਲੋਂ ਖਿਡਾਰੀਆਂ ਨਾਲ ਪੂਰਾ ਸਹਿਯੋਗ ਕੀਤਾ ਜਾਂਦਾ ਹੈ।

ਅਖੀਰ ‘ਚ ਬਿੰਦਰਾ ਨੇ ਮਾਨਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਕੈਬਨਿਟ ਮੰਤਰੀ ਡਾ. ਵਰਿੰਦਰ ਕੁਮਾਰ ਦਾ ਉਨ੍ਹਾਂ ਦੀ ਦੂਰਦਰਸ਼ੀ ਸੋਚ ਅਤੇ ਨੌਜਵਾਨਾਂ ਨੂੰ ਸਸ਼ਕਤ ਬਣਾਉਣ ਦੀ ਮੁਹਿੰਮ ਲਈ ਧੰਨਵਾਦ ਕੀਤਾ।

Read Latest News and Breaking News at Daily Post TV, Browse for more News

Ad
Ad