Journalism Of Hope
BREAKING NEWS
हरियाणवी टूरिस्टों की हरिद्वार में पिटाई, VIDEO:युवती ने उंगली दिखाकर गालियां दीं, कपड़े फाड़ थप्पड़ मारे; मोबाइल निकालने पर लात मारी

ਸੁਲਤਾਨਪੁਰ ਲੋਧੀ ਦੇ ਬਰਿਸਟਾ ਕੈਫੇ ਫਾਇਰਿੰਗ ਕੇਸ ਸੁਲਝਿਆ, ਵਿਦੇਸ਼ ‘ਚ ਬੈਠੇ ਜੱਗਾ ਫੂਕੀਵਾਲ ਗੈਂਗ ਦੇ 6 ਮੈਂਬਰ ਗ੍ਰਿਫ਼ਤਾਰ

Sultanpur Lodhi Cafe Firing Case; ਕਪੂਰਥਲਾ ਪੁਲਿਸ ਨੇ ਸੁਲਤਾਨਪੁਰ ਲੋਧੀ ਦੇ ਬਰਿਸਤਾ ਕੈਫੇ ‘ਤੇ ਹੋਈ ਫਾਇਰਿੰਗ ਦੇ ਸਨਸਨੀਖੇਜ਼ ਮਾਮਲੇ ਦਾ ਪਰਦਾਫਾਸ਼ ਕਰਦਿਆਂ ਵਿਦੇਸ਼ ਤੋਂ ਚਲਾਏ ਜਾ ਰਹੇ ਕਥਿਤ ਜੱਗਾ ਫੂਕੀਵਾਲ ਗੈਂਗ ਦੇ 6 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿੱਚ ਚਾਰ ਬਾਲਗ ਅਤੇ ਦੋ ਨਾਬਾਲਗ ਸ਼ਾਮਲ ਹਨ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ […]
Jaspreet Singh
By : Updated On: 17 Jul 2026 22:09:PM
ਸੁਲਤਾਨਪੁਰ ਲੋਧੀ ਦੇ ਬਰਿਸਟਾ ਕੈਫੇ ਫਾਇਰਿੰਗ ਕੇਸ ਸੁਲਝਿਆ, ਵਿਦੇਸ਼ ‘ਚ ਬੈਠੇ ਜੱਗਾ ਫੂਕੀਵਾਲ ਗੈਂਗ ਦੇ 6 ਮੈਂਬਰ ਗ੍ਰਿਫ਼ਤਾਰ

Sultanpur Lodhi Cafe Firing Case; ਕਪੂਰਥਲਾ ਪੁਲਿਸ ਨੇ ਸੁਲਤਾਨਪੁਰ ਲੋਧੀ ਦੇ ਬਰਿਸਤਾ ਕੈਫੇ ‘ਤੇ ਹੋਈ ਫਾਇਰਿੰਗ ਦੇ ਸਨਸਨੀਖੇਜ਼ ਮਾਮਲੇ ਦਾ ਪਰਦਾਫਾਸ਼ ਕਰਦਿਆਂ ਵਿਦੇਸ਼ ਤੋਂ ਚਲਾਏ ਜਾ ਰਹੇ ਕਥਿਤ ਜੱਗਾ ਫੂਕੀਵਾਲ ਗੈਂਗ ਦੇ 6 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿੱਚ ਚਾਰ ਬਾਲਗ ਅਤੇ ਦੋ ਨਾਬਾਲਗ ਸ਼ਾਮਲ ਹਨ।

ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਵਾਰਦਾਤ ਵਿੱਚ ਵਰਤਿਆ ਗਿਆ ਇੱਕ .32 ਬੋਰ ਦਾ ਦੇਸੀ ਪਿਸਤੌਲ, ਇੱਕ ਸਪਲੈਂਡਰ ਮੋਟਰਸਾਈਕਲ ਅਤੇ ਇੱਕ ਰਾਇਲ ਐਨਫੀਲਡ (ਬੁਲੇਟ) ਮੋਟਰਸਾਈਕਲ ਵੀ ਬਰਾਮਦ ਕੀਤਾ ਹੈ।

ਵਟਸਐਪ ਕਾਲ ਰਾਹੀਂ ਮੰਗੀ ਸੀ 15 ਲੱਖ ਦੀ ਫਿਰੌਤੀ

ਐਸਪੀ (ਇਨਵੈਸਟੀਗੇਸ਼ਨ) ਹਰਿੰਦਰ ਸਿੰਘ ਗਿੱਲ ਨੇ ਦੱਸਿਆ ਕਿ 21 ਜੂਨ 2026 ਨੂੰ ਬਰਿਸਤਾ ਕੈਫੇ ਦੇ ਮਾਲਕ ਨੂੰ ਇੱਕ ਵਿਦੇਸ਼ੀ ਵਟਸਐਪ ਨੰਬਰ ਤੋਂ 15 ਲੱਖ ਰੁਪਏ ਦੀ ਫਿਰੌਤੀ ਮੰਗੀ ਗਈ ਸੀ।

ਜਦੋਂ ਕੈਫੇ ਮਾਲਕ ਨੇ ਫਿਰੌਤੀ ਦੀ ਰਕਮ ਨਹੀਂ ਦਿੱਤੀ ਤਾਂ ਮੁਲਜ਼ਮਾਂ ਨੇ ਉਸ ਨੂੰ ਡਰਾਉਣ ਦੇ ਇਰਾਦੇ ਨਾਲ ਕੈਫੇ ਦੇ ਬਾਹਰ ਹਵਾਈ ਫਾਇਰਿੰਗ ਕੀਤੀ। ਇੰਨਾ ਹੀ ਨਹੀਂ, ਇਸ ਵਾਰਦਾਤ ਦੀ ਜ਼ਿੰਮੇਵਾਰੀ ਇੱਕ ਇੰਸਟਾਗ੍ਰਾਮ ਆਈਡੀ ਰਾਹੀਂ ਵੀ ਲਈ ਗਈ ਸੀ।

ਸੀਆਈਏ ਅਤੇ ਥਾਣਾ ਪੁਲਿਸ ਦੀ ਸਾਂਝੀ ਕਾਰਵਾਈ ਨਾਲ ਮਿਲੀ ਸਫਲਤਾ

ਐਸਪੀ ਨੇ ਦੱਸਿਆ ਕਿ ਐੱਸਐੱਸਪੀ ਗੌਰਵ ਤੂਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਏਐੱਸਪੀ ਧਰਿੰਦਰ ਵਰਮਾ ਦੀ ਨਿਗਰਾਨੀ ਹੇਠ ਸੀਆਈਏ ਕਪੂਰਥਲਾ ਅਤੇ ਥਾਣਾ ਸੁਲਤਾਨਪੁਰ ਲੋਧੀ ਦੀਆਂ ਟੀਮਾਂ ਨੇ ਸਾਂਝਾ ਆਪ੍ਰੇਸ਼ਨ ਚਲਾਇਆ।

ਸੀਆਈਏ ਇੰਚਾਰਜ ਐੱਸਆਈ ਰਮਨ ਕੁਮਾਰ ਅਤੇ ਥਾਣਾ ਮੁਖੀ ਏਐੱਸਆਈ ਦਵਿੰਦਰਪਾਲ ਦੀ ਅਗਵਾਈ ਵਿੱਚ ਬਣਾਈਆਂ ਗਈਆਂ ਵਿਸ਼ੇਸ਼ ਟੀਮਾਂ ਨੇ ਤਕਨੀਕੀ ਨਿਗਰਾਨੀ ਅਤੇ ਮਨੁੱਖੀ ਖੁਫੀਆ ਜਾਣਕਾਰੀ ਦੀ ਮਦਦ ਨਾਲ ਮੁਲਜ਼ਮਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ।

ਵਿਦੇਸ਼ ਬੈਠਾ ਜੱਗਾ ਫੂਕੀਵਾਲ ਨਿਕਲਿਆ ਸਾਜ਼ਿਸ਼ ਦਾ ਮਾਸਟਰਮਾਈਂਡ

ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਕਿ ਇਸ ਪੂਰੀ ਸਾਜ਼ਿਸ਼ ਦਾ ਮਾਸਟਰਮਾਈਂਡ ਜਗਦੀਪ ਸਿੰਘ ਉਰਫ਼ ਜੱਗਾ ਫੂਕੀਵਾਲ ਹੈ, ਜੋ ਇਸ ਵੇਲੇ ਵਿਦੇਸ਼ ਵਿੱਚ ਰਹਿ ਰਿਹਾ ਹੈ।

ਪੁਲਿਸ ਮੁਤਾਬਕ, ਫਾਇਰਿੰਗ ਦੀ ਜ਼ਿੰਮੇਵਾਰੀ ਵੀ ਉਸੇ ਨੇ ਇੰਸਟਾਗ੍ਰਾਮ ‘ਤੇ ਲਈ ਸੀ। ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਕਿ ਉਹ ਵਿਦੇਸ਼ ਵਿੱਚ ਬੈਠ ਕੇ ਆਪਣੇ ਸਥਾਨਕ ਸਾਥੀਆਂ ਰਾਹੀਂ ਲੋਕਾਂ ਦੀ ਜਾਣਕਾਰੀ ਇਕੱਠੀ ਕਰਦਾ ਸੀ ਅਤੇ ਫਿਰ ਫਿਰੌਤੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿਵਾਉਂਦਾ ਸੀ। ਪੁਲਿਸ ਨੇ ਉਸ ਨੂੰ ਵੀ ਇਸ ਮਾਮਲੇ ਵਿੱਚ ਨਾਮਜ਼ਦ ਕਰ ਲਿਆ ਹੈ।

ਇਨ੍ਹਾਂ ਮੁਲਜ਼ਮਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ

ਪੁਲਿਸ ਨੇ ਇਸ ਮਾਮਲੇ ਵਿੱਚ ਅਮਿਤ ਸਿੰਘ ਵਾਸੀ ਦੇਸਲ, ਹਰਮਨਰੂਪ ਸਿੰਘ ਵਾਸੀ ਟਿੱਬਾ, ਜਸਮਨਪ੍ਰੀਤ ਸਿੰਘ ਵਾਸੀ ਟਿੱਬਾ, ਜਗਦੀਪ ਸਿੰਘ ਵਾਸੀ ਤੋਤੀ ਅਤੇ ਦੋ ਨਾਬਾਲਗਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਦੇਸੀ ਪਿਸਤੌਲ ਅਤੇ ਦੋ ਮੋਟਰਸਾਈਕਲ ਬਰਾਮਦ

ਮੁਲਜ਼ਮਾਂ ਦੀ ਨਿਸ਼ਾਨਦੇਹੀ ‘ਤੇ ਪੁਲਿਸ ਨੇ ਇੱਕ .32 ਬੋਰ ਦਾ ਦੇਸੀ ਪਿਸਤੌਲ, ਇੱਕ ਸਪਲੈਂਡਰ ਅਤੇ ਇੱਕ ਰਾਇਲ ਐਨਫੀਲਡ (ਬੁਲੇਟ) ਮੋਟਰਸਾਈਕਲ ਬਰਾਮਦ ਕੀਤਾ ਹੈ।

ਇਸ ਮਾਮਲੇ ਵਿੱਚ ਭਾਰਤੀ ਨਿਆਂ ਸੰਹਿਤਾ (BNS) ਦੀਆਂ ਧਾਰਾਵਾਂ 125, 308(5), 351(2) ਅਤੇ ਆਰਮਜ਼ ਐਕਟ ਦੀਆਂ ਧਾਰਾਵਾਂ 25 ਅਤੇ 27 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਗੈਂਗ ਦੇ ਹੋਰ ਮੈਂਬਰਾਂ ਦੀ ਭਾਲ ਜਾਰੀ

ਐਸਪੀ ਹਰਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮਾਂ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਜਾਂਚ ਦੌਰਾਨ ਗੈਂਗ ਦੇ ਹੋਰ ਮੈਂਬਰਾਂ ਅਤੇ ਉਨ੍ਹਾਂ ਨਾਲ ਜੁੜੀਆਂ ਹੋਰ ਵਾਰਦਾਤਾਂ ਬਾਰੇ ਵੀ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।

ਉਨ੍ਹਾਂ ਕਿਹਾ ਕਿ ਕਪੂਰਥਲਾ ਪੁਲਿਸ ਫਿਰੌਤੀ, ਗੈਂਗਸਟਰ ਗਤੀਵਿਧੀਆਂ ਅਤੇ ਕਾਨੂੰਨ-ਵਿਵਸਥਾ ਭੰਗ ਕਰਨ ਵਾਲੇ ਤੱਤਾਂ ਖ਼ਿਲਾਫ਼ ਸਖ਼ਤ ਕਾਰਵਾਈ ਜਾਰੀ ਰੱਖੇਗੀ ਅਤੇ ਕਿਸੇ ਵੀ ਮੁਲਜ਼ਮ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

Read Latest News and Breaking News at Daily Post TV, Browse for more News

Ad
Ad

Punjab District News