ਸੁਲਤਾਨਪੁਰ ਲੋਧੀ: MC ਚੋਣਾਂ ਦਾ ਵੱਜਿਆ ਬਿਗੁਲ 2026, ਨਗਰ ਕੌਂਸਲ ਚੋਣਾਂ ਲਈ ਤਿਆਰੀਆਂ ਤੇਜ਼

MC Elections 2026 in Sultanpur Lodhi; ਸੁਲਤਾਨਪੁਰ ਲੋਧੀ ਵਿੱਚ ਨਗਰ ਕੌਂਸਲ ਚੋਣਾਂ 2026 ਨੂੰ ਲੈ ਕੇ ਤਿਆਰੀਆਂ ਹੁਣ ਜ਼ੋਰਾਂ ‘ਤੇ ਆ ਗਈਆਂ ਹਨ। ਇਸ ਸਬੰਧੀ ਕਾਰਜ ਸਾਧਕ ਅਫਸਰ ਬਲਜੀਤ ਸਿੰਘ ਬਿਲਗਾ ਵੱਲੋਂ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਨਾਲ ਇੱਕ ਮਹੱਤਵਪੂਰਨ ਮੀਟਿੰਗ ਕੀਤੀ ਗਈ, ਜਿਸ ਵਿੱਚ ਚੋਣ ਪ੍ਰਕਿਰਿਆ ਨੂੰ ਸੁਚਾਰੂ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ […]
Jaspreet Singh
By : Updated On: 11 Apr 2026 15:29:PM
ਸੁਲਤਾਨਪੁਰ ਲੋਧੀ: MC ਚੋਣਾਂ ਦਾ ਵੱਜਿਆ ਬਿਗੁਲ 2026, ਨਗਰ ਕੌਂਸਲ ਚੋਣਾਂ ਲਈ ਤਿਆਰੀਆਂ ਤੇਜ਼

MC Elections 2026 in Sultanpur Lodhi; ਸੁਲਤਾਨਪੁਰ ਲੋਧੀ ਵਿੱਚ ਨਗਰ ਕੌਂਸਲ ਚੋਣਾਂ 2026 ਨੂੰ ਲੈ ਕੇ ਤਿਆਰੀਆਂ ਹੁਣ ਜ਼ੋਰਾਂ ‘ਤੇ ਆ ਗਈਆਂ ਹਨ। ਇਸ ਸਬੰਧੀ ਕਾਰਜ ਸਾਧਕ ਅਫਸਰ ਬਲਜੀਤ ਸਿੰਘ ਬਿਲਗਾ ਵੱਲੋਂ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਨਾਲ ਇੱਕ ਮਹੱਤਵਪੂਰਨ ਮੀਟਿੰਗ ਕੀਤੀ ਗਈ, ਜਿਸ ਵਿੱਚ ਚੋਣ ਪ੍ਰਕਿਰਿਆ ਨੂੰ ਸੁਚਾਰੂ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਵਿਚਾਰ-ਵਟਾਂਦਰਾ ਕੀਤਾ ਗਿਆ।

ਮੀਟਿੰਗ ਦੌਰਾਨ ਵਾਰਡਬੰਦੀ ਦੇ ਨਵੇਂ ਨਕਸ਼ੇ ਨੂੰ ਜਨਤਕ ਕੀਤਾ ਗਿਆ, ਜਿਸ ਨਾਲ ਉਮੀਦਵਾਰਾਂ ਅਤੇ ਵੋਟਰਾਂ ਨੂੰ ਆਪਣੇ-ਆਪਣੇ ਵਾਰਡਾਂ ਦੀ ਸਪੱਸ਼ਟ ਜਾਣਕਾਰੀ ਮਿਲ ਸਕੇਗੀ। ਅਧਿਕਾਰੀਆਂ ਵੱਲੋਂ ਦੱਸਿਆ ਗਿਆ ਕਿ ਵਾਰਡਬੰਦੀ ਦੀ ਇਹ ਪ੍ਰਕਿਰਿਆ ਚੋਣਾਂ ਨੂੰ ਨਿਰਪੱਖ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਹੈ।

ਇਸ ਮੌਕੇ ਕਾਰਜ ਸਾਧਕ ਅਫਸਰ ਬਲਜੀਤ ਸਿੰਘ ਬਿਲਗਾ ਨੇ ਕਿਹਾ ਕਿ ਨਵੀਂ ਵੋਟਰ ਸੂਚੀ ਤਿਆਰ ਕਰਨ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ ਅਤੇ 5 ਮਈ ਤੱਕ ਇਸਨੂੰ ਅੰਤਿਮ ਰੂਪ ਦੇ ਦਿੱਤਾ ਜਾਵੇਗਾ। ਉਨ੍ਹਾਂ ਨੇ ਸਾਰੇ ਰਾਜਨੀਤਿਕ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਇਲਾਕਿਆਂ ਦੇ ਵੋਟਰਾਂ ਨੂੰ ਜਾਗਰੂਕ ਕਰਨ ਤਾਂ ਜੋ ਕੋਈ ਵੀ ਯੋਗ ਵੋਟਰ ਆਪਣਾ ਨਾਮ ਸੂਚੀ ਵਿੱਚ ਦਰਜ ਕਰਵਾਉਣ ਤੋਂ ਵਾਂਝਾ ਨਾ ਰਹਿ ਜਾਵੇ।

ਮੀਟਿੰਗ ਵਿੱਚ ਸਾਰੇ ਪੱਖਾਂ ਵੱਲੋਂ ਚੋਣ ਪ੍ਰਕਿਰਿਆ ਨੂੰ ਸ਼ਾਂਤੀਪੂਰਨ ਅਤੇ ਨਿਰਪੱਖ ਢੰਗ ਨਾਲ ਕਰਵਾਉਣ ਲਈ ਸਹਿਯੋਗ ਦਾ ਭਰੋਸਾ ਦਿੱਤਾ ਗਿਆ। ਚੋਣਾਂ ਦੇ ਐਲਾਨ ਨਾਲ ਹੀ ਸੁਲਤਾਨਪੁਰ ਲੋਧੀ ਵਿੱਚ ਸਿਆਸੀ ਗਤੀਵਿਧੀਆਂ ਵਿੱਚ ਵੀ ਤੇਜ਼ੀ ਆਉਣ ਦੀ ਸੰਭਾਵਨਾ ਹੈ ਅਤੇ ਇਲਾਕਾ ਹੁਣ ਚੋਣੀ ਰੰਗ ਵਿੱਚ ਰੰਗਦਾ ਨਜ਼ਰ ਆ ਰਿਹਾ ਹੈ।

Read Latest News and Breaking News at Daily Post TV, Browse for more News

Ad
Ad