Journalism Of Hope
BREAKING NEWS
ਅਮਿਤ ਸ਼ਾਹ ਦੇ ਮਾਨਸਾ ਦੌਰੇ ਦਾ ਵਿਰੋਧ ਕਰੇਗੀ ਐਕਸ਼ਨ ਕਮੇਟੀ, ਪਰਵਿੰਦਰ ਝੋਟਾ ਦੇ ਪਿਤਾ ਨੇ ਜਤਾਈ ਨਾਰਾਜ਼ਗੀ...... ਪਰਵਿੰਦਰ ਝੋਟਾ ਦੇ ਹੱਕ ’ਚ ਡਟੇ ਬਲਕੌਰ ਸਿੰਘ, ਸਿੱਧੂ ਮੂਸੇਵਾਲਾ ਦਾ ਸ਼ੋਅ ਕੀਤਾ ਰੱਦ...... ਟਾਈਗਰ ਸ਼ਰੌਫ਼ ਦੀ BMW ’ਤੇ 5 ਰਾਊਂਡ ਫਾਇਰਿੰਗ, ਸੱਜੇ ਹੱਥ ’ਤੇ ਬਾਰੂਦ ਨਾਲ ਸੜਨ ਦੇ ਨਿਸ਼ਾਨ, 1 ਵਿਅਕਤੀ ਹਿਰਾਸਤ ’ਚ, ਪੁਲਿਸ ਜਾਂਚ ਜਾਰੀ...... ਟ੍ਰੇਨ ‘ਚ ਉੱਚੀ ਆਵਾਜ਼ ‘ਤੇ ਲੱਗੇਗਾ ਭਾਰੀ ਜੁਰਮਾਨਾ, ਜਾਣੋ ਨਵੇਂ ਨਿਯਮ ਬਾਰੇ...... 99 ਸਾਲ ਦੀ ਉਮਰ ’ਚ ਔਰਤ ਨੇ ਜਹਾਜ਼ ਦੇ ਖੰਭ ’ਤੇ ਕੀਤੀ ਵਾਕ, ਗਿਨੀਜ਼ ਵੱਲੋਂ ਸਨਮਾਨ...... ਫਰਾਂਸ ’ਚ ਹਿੰਸਕ ਪ੍ਰਦਰਸ਼ਨ, 2,400 ਲੋਕ ਗ੍ਰਿਫ਼ਤਾਰ, 1,000 ਪੁਲਿਸ ਮੁਲਾਜ਼ਮ ਜ਼ਖ਼ਮੀ......

ਚੰਡੀਗੜ੍ਹ ਜਵੈਲਰੀ ਕੇਸ ‘ਚ ਸਲਮਾਨ ਖਾਨ ਤੇ ਭੈਣ ਅਲਵੀਰਾ ਨੂੰ ਸੰਮਨ ਜਾਰੀ

Salman Khan Court Summon; ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਨੇ ਬੀਇੰਗ ਹਿਊਮਨ ਜਵੈਲਰੀ ਸ਼ੋਰੂਮ ਨਾਲ ਜੁੜੇ ਕਥਿਤ ਧੋਖਾਧੜੀ ਮਾਮਲੇ ਵਿੱਚ ਬਾਲੀਵੁੱਡ ਅਦਾਕਾਰ ਸਲਮਾਨ ਖਾਨ, ਉਨ੍ਹਾਂ ਦੀ ਭੈਣ ਅਲਵੀਰਾ ਖਾਨ ਅਤੇ ਸਟਾਈਲ ਐਂਡ ਕਿਊਂਟੈਂਟ ਜਵੈਲਰੀ ਪ੍ਰਾਈਵੇਟ ਲਿਮਟਿਡ ਦੇ ਡਾਇਰੈਕਟਰਾਂ ਸਮੇਤ ਹੋਰ ਲੋਕਾਂ ਨੂੰ ਸੰਮਨ ਜਾਰੀ ਕੀਤੇ ਹਨ। ਅਦਾਲਤ ਨੇ ਸਾਰੇ ਮੁਲਜ਼ਮਾਂ ਨੂੰ 5 ਅਕਤੂਬਰ ਨੂੰ ਪੇਸ਼ ਹੋਣ […]
By : Updated On: 05 Aug 2026 22:10:PM
ਚੰਡੀਗੜ੍ਹ ਜਵੈਲਰੀ ਕੇਸ ‘ਚ ਸਲਮਾਨ ਖਾਨ ਤੇ ਭੈਣ ਅਲਵੀਰਾ ਨੂੰ ਸੰਮਨ ਜਾਰੀ

Salman Khan Court Summon; ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਨੇ ਬੀਇੰਗ ਹਿਊਮਨ ਜਵੈਲਰੀ ਸ਼ੋਰੂਮ ਨਾਲ ਜੁੜੇ ਕਥਿਤ ਧੋਖਾਧੜੀ ਮਾਮਲੇ ਵਿੱਚ ਬਾਲੀਵੁੱਡ ਅਦਾਕਾਰ ਸਲਮਾਨ ਖਾਨ, ਉਨ੍ਹਾਂ ਦੀ ਭੈਣ ਅਲਵੀਰਾ ਖਾਨ ਅਤੇ ਸਟਾਈਲ ਐਂਡ ਕਿਊਂਟੈਂਟ ਜਵੈਲਰੀ ਪ੍ਰਾਈਵੇਟ ਲਿਮਟਿਡ ਦੇ ਡਾਇਰੈਕਟਰਾਂ ਸਮੇਤ ਹੋਰ ਲੋਕਾਂ ਨੂੰ ਸੰਮਨ ਜਾਰੀ ਕੀਤੇ ਹਨ।

ਅਦਾਲਤ ਨੇ ਸਾਰੇ ਮੁਲਜ਼ਮਾਂ ਨੂੰ 5 ਅਕਤੂਬਰ ਨੂੰ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੂੰ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ‘ਤੇ ਆਪਣਾ ਜਵਾਬ ਦਾਖਲ ਕਰਨ ਲਈ ਵੀ ਕਿਹਾ ਗਿਆ ਹੈ।

3 ਕਰੋੜ ਦੀ ਲਾਗਤ ਨਾਲ ਖੋਲ੍ਹਿਆ ਸੀ ਸ਼ੋਰੂਮ

ਇਹ ਮਾਮਲਾ ਮਨੀਮਾਜਰਾ ਵਾਸੀ ਵਪਾਰੀ ਅਰੁਣ ਗੋਇਲ ਵੱਲੋਂ ਦਾਇਰ ਕੀਤੀ ਗਈ ਸ਼ਿਕਾਇਤ ‘ਤੇ ਆਧਾਰਿਤ ਹੈ। ਸ਼ਿਕਾਇਤ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਬੀਇੰਗ ਹਿਊਮਨ ਬ੍ਰਾਂਡ ਦੇ ਨਾਮ ‘ਤੇ ਜਵੈਲਰੀ ਸ਼ੋਰੂਮ ਖੁਲਵਾਉਣ ਦੌਰਾਨ ਉਨ੍ਹਾਂ ਨਾਲ ਧੋਖਾਧੜੀ ਕੀਤੀ ਗਈ, ਜਿਸ ਕਾਰਨ ਉਨ੍ਹਾਂ ਨੂੰ ਕਰੋੜਾਂ ਰੁਪਏ ਦਾ ਨੁਕਸਾਨ ਹੋਇਆ।

ਸ਼ਿਕਾਇਤਕਰਤਾ ਮੁਤਾਬਕ, ਉਨ੍ਹਾਂ ਨੇ ਮਨੀਮਾਜਰਾ ਦੇ ਐਨਏਸੀ ਇਲਾਕੇ ਵਿੱਚ ਲਗਭਗ 3 ਕਰੋੜ ਰੁਪਏ ਦੀ ਲਾਗਤ ਨਾਲ ਬੀਇੰਗ ਹਿਊਮਨ ਜਵੈਲਰੀ ਦਾ ਸ਼ੋਰੂਮ ਖੋਲ੍ਹਿਆ ਸੀ। ਇਸ ਲਈ ਉਨ੍ਹਾਂ ਨੇ ਸਟਾਈਲ ਐਂਡ ਕਿਊਂਟੈਂਟ ਜਵੈਲਰੀ ਪ੍ਰਾਈਵੇਟ ਲਿਮਟਿਡ ਨਾਲ ਸਮਝੌਤਾ ਕੀਤਾ ਸੀ।

ਕੰਪਨੀ ‘ਤੇ ਸਹਿਯੋਗ ਨਾ ਦੇਣ ਦੇ ਦੋਸ਼

ਅਰੁਣ ਗੋਇਲ ਦਾ ਦੋਸ਼ ਹੈ ਕਿ ਕੰਪਨੀ ਨਾਲ ਜੁੜੇ ਲੋਕਾਂ ਨੇ ਉਨ੍ਹਾਂ ਨੂੰ ਭਰੋਸਾ ਦੇ ਕੇ ਸ਼ੋਰੂਮ ਖੁਲਵਾਇਆ, ਪਰ ਸ਼ੁਰੂਆਤ ਤੋਂ ਬਾਅਦ ਕੰਪਨੀ ਵੱਲੋਂ ਕੋਈ ਖਾਸ ਸਹਿਯੋਗ ਨਹੀਂ ਦਿੱਤਾ ਗਿਆ।

ਉਨ੍ਹਾਂ ਦਾ ਕਹਿਣਾ ਹੈ ਕਿ ਜਿਸ ਸਟੋਰ ਤੋਂ ਬੀਇੰਗ ਹਿਊਮਨ ਜਵੈਲਰੀ ਦੀ ਸਪਲਾਈ ਮਿਲਣੀ ਸੀ, ਉਹ ਫਰਵਰੀ 2020 ਤੋਂ ਬੰਦ ਹੈ, ਜਿਸ ਕਾਰਨ ਨਵਾਂ ਸਟਾਕ ਨਹੀਂ ਮਿਲ ਸਕਿਆ ਅਤੇ ਕਾਰੋਬਾਰ ਪ੍ਰਭਾਵਿਤ ਹੋਇਆ।

ਕੰਪਨੀ ਪਹਿਲਾਂ ਦੇ ਚੁੱਕੀ ਹੈ ਸਫਾਈ

ਇਸ ਮਾਮਲੇ ਵਿੱਚ ਸਟਾਈਲ ਐਂਡ ਕਿਊਂਟੈਂਟ ਜਵੈਲਰੀ ਪ੍ਰਾਈਵੇਟ ਲਿਮਟਿਡ ਨੇ ਪਹਿਲਾਂ ਆਪਣਾ ਪੱਖ ਰੱਖਦਿਆਂ ਕਿਹਾ ਸੀ ਕਿ ਸਲਮਾਨ ਖਾਨ ਦੀ ਇਸ ਮਾਮਲੇ ਵਿੱਚ ਕੋਈ ਸਿੱਧੀ ਭੂਮਿਕਾ ਨਹੀਂ ਹੈ।

ਕੰਪਨੀ ਦਾ ਕਹਿਣਾ ਸੀ ਕਿ 2018 ਵਿੱਚ ਮਨੀਮਾਜਰਾ ਦੇ ਵਪਾਰੀ ਨਾਲ ਹੋਏ ਸਮਝੌਤੇ ਨਾਲ ਸਲਮਾਨ ਖਾਨ ਦਾ ਕੋਈ ਸਬੰਧ ਨਹੀਂ ਸੀ। ਕੰਪਨੀ ਨੇ ਇਹ ਵੀ ਕਿਹਾ ਸੀ ਕਿ ਬੀਇੰਗ ਹਿਊਮਨ ਬ੍ਰਾਂਡ ਤਹਿਤ ਜਵੈਲਰੀ ਉਤਪਾਦ ਵੇਚਣ ਦਾ ਲਾਇਸੈਂਸ ਉਸ ਨੂੰ ਸਲਮਾਨ ਖਾਨ ਫਾਊਂਡੇਸ਼ਨ ਵੱਲੋਂ ਦਿੱਤਾ ਗਿਆ ਸੀ ਅਤੇ ਕਾਰੋਬਾਰ ਦੀ ਜ਼ਿੰਮੇਵਾਰੀ ਕੰਪਨੀ ਦੀ ਸੀ।

5 ਅਕਤੂਬਰ ਨੂੰ ਹੋਵੇਗੀ ਅਗਲੀ ਸੁਣਵਾਈ

ਅਦਾਲਤ ਨੇ ਸਾਰੇ ਮੁਲਜ਼ਮਾਂ ਨੂੰ 5 ਅਕਤੂਬਰ ਨੂੰ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਜੇਕਰ ਕੋਈ ਮੁਲਜ਼ਮ ਬਿਨਾਂ ਇਜਾਜ਼ਤ ਅਦਾਲਤ ਵਿੱਚ ਹਾਜ਼ਰ ਨਹੀਂ ਹੁੰਦਾ ਤਾਂ ਉਸ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾ ਸਕਦੀ ਹੈ।

Read Latest News and Breaking News at Daily Post TV, Browse for more News

Ad
Ad

Punjab District News