Banner

ਕਾਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਔਰਤ ਦੀ ਮੌਕੇ ‘ਤੇ ਹੀ ਮੌਤ

ਪਟਿਆਲਾ ਤੋਂ ਮੱਥਾ ਟੇਕ ਕੇ ਪਰਤ ਰਿਹਾ ਸੀ ਪਰਿਵਾਰ; ਬਿਸ਼ਨਪੁਰਾ ਕੋਲ ਤੇਜ਼ ਰਫ਼ਤਾਰ ਕਾਰ ਨੇ ਮਾਰੀ ਟੱਕਰ ਜ਼ਖ਼ਮੀ ਮੋਟਰਸਾਈਕਲ ਚਾਲਕ ਸੁਨਾਮ ਦੇ ਸਿਵਲ ਹਸਪਤਾਲ ‘ਚ ਦਾਖ਼ਲ, ਪੀੜਤ ਪਰਿਵਾਰ ਨੇ ਕੀਤੀ ਇਨਸਾਫ਼ ਦੀ ਮੰਗ ਸੁਨਾਮ ਊਧਮ ਸਿੰਘ ਵਾਲਾ (05 ਜੁਲਾਈ, 2026): ਸੁਨਾਮ ਦੇ ਨੇੜਲੇ ਪਿੰਡ ਬਿਸ਼ਨਪੁਰਾ ਕੋਲ ਇੱਕ ਬੇਹੱਦ ਦਰਦਨਾਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ […]
Nishant Malyan
By : Updated On: 05 Jul 2026 07:58:AM
ਕਾਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਔਰਤ ਦੀ ਮੌਕੇ ‘ਤੇ ਹੀ ਮੌਤ

ਪਟਿਆਲਾ ਤੋਂ ਮੱਥਾ ਟੇਕ ਕੇ ਪਰਤ ਰਿਹਾ ਸੀ ਪਰਿਵਾਰ; ਬਿਸ਼ਨਪੁਰਾ ਕੋਲ ਤੇਜ਼ ਰਫ਼ਤਾਰ ਕਾਰ ਨੇ ਮਾਰੀ ਟੱਕਰ

ਜ਼ਖ਼ਮੀ ਮੋਟਰਸਾਈਕਲ ਚਾਲਕ ਸੁਨਾਮ ਦੇ ਸਿਵਲ ਹਸਪਤਾਲ ‘ਚ ਦਾਖ਼ਲ, ਪੀੜਤ ਪਰਿਵਾਰ ਨੇ ਕੀਤੀ ਇਨਸਾਫ਼ ਦੀ ਮੰਗ

ਸੁਨਾਮ ਊਧਮ ਸਿੰਘ ਵਾਲਾ (05 ਜੁਲਾਈ, 2026):

ਸੁਨਾਮ ਦੇ ਨੇੜਲੇ ਪਿੰਡ ਬਿਸ਼ਨਪੁਰਾ ਕੋਲ ਇੱਕ ਬੇਹੱਦ ਦਰਦਨਾਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਇੱਥੇ ਇੱਕ ਤੇਜ਼ ਰਫ਼ਤਾਰ ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਜ਼ਬਰਦਸਤ ਟੱਕਰ ਵਿੱਚ ਮੋਟਰਸਾਈਕਲ ਸਵਾਰ ਔਰਤ ਦੀ ਮੌਕੇ ‘ਤੇ ਹੀ ਦਰਦਨਾਕ ਮੌਤ ਹੋ ਗਈ, ਜਦਕਿ ਮੋਟਰਸਾਈਕਲ ਚਾਲਕ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਜ਼ਖ਼ਮੀ ਵਿਅਕਤੀ ਨੂੰ ਇਲਾਜ ਲਈ ਤੁਰੰਤ ਸੁਨਾਮ ਦੇ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ।

ਮਾਤਾ ਦੇ ਮੱਥਾ ਟੇਕ ਕੇ ਪਰਤ ਰਹੇ ਸਨ ਘਰ

ਸਿਵਲ ਹਸਪਤਾਲ ਵਿੱਚ ਜ਼ੇਰੇ ਇਲਾਜ ਮੋਟਰਸਾਈਕਲ ਚਾਲਕ ਕ੍ਰਿਸ਼ਨ ਸਿੰਘ ਨੇ ਹਾਦਸੇ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਪਟਿਆਲਾ ਤੋਂ ਮਾਤਾ ਦੇ ਦਰਬਾਰ ਵਿੱਚ ਮੱਥਾ ਟੇਕ ਕੇ ਆਪਣੇ ਪਿੰਡ ਲਲੂਆਣਾ ਵੱਲ ਜਾ ਰਹੇ ਸਨ। ਜਿਵੇਂ ਹੀ ਉਹ ਬਿਸ਼ਨਪੁਰਾ ਦੇ ਨੇੜੇ ਪਹੁੰਚੇ, ਤਾਂ ਸਾਹਮਣੇ ਤੋਂ ਆ ਰਹੀ ਇੱਕ ਕਾਰ, ਜੋ ਪਹਿਲਾਂ ਹੌਲੀ ਸੀ, ਨੇ ਅਚਾਨਕ ਰਫ਼ਤਾਰ ਵਧਾ ਦਿੱਤੀ ਅਤੇ ਉਨ੍ਹਾਂ ਦੇ ਮੋਟਰਸਾਈਕਲ ਵਿੱਚ ਸਿੱਧੀ ਜ਼ਬਰਦਸਤ ਟੱਕਰ ਮਾਰ ਦਿੱਤੀ।

ਪੀੜਤ ਪਰਿਵਾਰ ਨੇ ਕੀਤੀ ਸਖ਼ਤ ਕਾਰਵਾਈ ਦੀ ਮੰਗ

ਟੱਕਰ ਇੰਨੀ ਭਿਆਨਕ ਸੀ ਕਿ ਮੋਟਰਸਾਈਕਲ ਦੇ ਪਿੱਛੇ ਬੈਠੀ ਕ੍ਰਿਸ਼ਨ ਸਿੰਘ ਦੀ ਭਾਬੀ ਕੁਲਵੰਤ ਕੌਰ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਕ੍ਰਿਸ਼ਨ ਸਿੰਘ ਖ਼ੁਦ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਪੀੜਤ ਪਰਿਵਾਰ ਨੇ ਪ੍ਰਸ਼ਾਸਨ ਅਤੇ ਪੁਲਿਸ ਤੋਂ ਮੰਗ ਕੀਤੀ ਹੈ ਕਿ ਲਾਪ੍ਰਵਾਹੀ ਨਾਲ ਗੱਡੀ ਚਲਾਉਣ ਵਾਲੇ ਕਾਰ ਚਾਲਕ ਖ਼ਿਲਾਫ਼ ਬਣਦੀ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਇਨਸਾਫ਼ ਦਿਵਾਇਆ ਜਾਵੇ। ਪੁਲਿਸ ਨੇ ਮਾਮਲੇ ਦੀ ਸੂਚਨਾ ਮਿਲਣ ਤੋਂ ਬਾਅਦ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

Read Latest News and Breaking News at Daily Post TV, Browse for more News

Ad
Ad