Journalism Of Hope
BREAKING NEWS
CM ਭਗਵੰਤ ਮਾਨ ਦੀ ਜ਼ਿੰਦਗੀ ’ਤੇ ਬਣੀ ਖ਼ਾਸ ਡਾਕੂਮੈਂਟਰੀ ਅੱਜ ਡਿਸਕਵਰੀ ਚੈਨਲ ’ਤੇ ਹੋਵੇਗੀ ਪ੍ਰਸਾਰਿਤ....ਭਾਜਪਾ ਨਾਲ ਗਠਜੋੜ ਕਰਨ ’ਚ ਕੋਈ ਦਿੱਕਤ ਨਹੀਂ: ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ....ਪੰਜਾਬ ’ਚ ਅੱਜ ਤੋਂ ਸ਼ੁਰੂ ਹੋਵੇਗੀ ‘ਸ਼ੇਰ-ਏ-ਪੰਜਾਬ T20 ਲੀਗ’, 6 ਟੀਮਾਂ ਵਿਚਾਲੇ ਹੋਣਗੇ ਰੋਮਾਂਚਕ ਮੁਕਾਬਲੇ....ਜਸਵੀਰ ਗੜ੍ਹੀ ਵੱਲੋਂ ਅੱਜ ਚਮਕੌਰ ਸਾਹਿਬ ਤੋਂ ਸ਼ੁਰੂ ਕੀਤੀ ਜਾਵੇਗੀ ‘ਆਸ਼ੀਰਵਾਦ ਯਾਤਰਾ’.....ਨੌਜਵਾਨ ਨੇ ਆਪਣੀ ਭੈਣ ਦੇ ਪ੍ਰੇਮੀ ਦੀ ਮਾਂ ਦਾ ਘਰ ‘ਚ ਦਾਖਲ ਹੋ ਕੇ ਕੀਤਾ ਕਤਲ....ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ’ਤੇ ਫਾਇਰਿੰਗ, ਇੱਕ ਦੀ ਮੌਤ, ਦੂਜਾ ਗੰਭੀਰ ਜ਼ਖਮੀ....ਨੇਪਾਲ ’ਚ ਮੁੜ ਵਧਿਆ ਹੜ੍ਹ ਦਾ ਖ਼ਤਰਾ, ਹੁਣ ਤੱਕ 691 ਮੌਤਾਂ, 3000 ਤੋਂ ਵੱਧ ਲੋਕ ਲਾਪਤਾ

ਸੁਨੀਲ ਜਾਖੜ ਨੇ ਭਗਵੰਤ ਮਾਨ ਨੂੰ ਛੋਟੀ ਰਾਜਨੀਤੀ ਤੋਂ ਵਰਜਿਆ

ਚੰਡੀਗੜ੍ਹ– ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਸੁਨੀਲ ਜਾਖੜ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਨਾਮ ‘ਤੇ ਛੋਟੀ ਰਾਜਨੀਤੀ ਕਰਨ ਤੋਂ ਵਰਜਦੇ ਹੋਏ ਕਿਹਾ ਕਿ ਇਸ ਤਰ੍ਹਾਂ ਦਾ ਵਰਤਾਓ ਮੁੱਖ ਮੰਤਰੀ ਦੇ ਅਹੁਦੇ ਨੂੰ ਸ਼ੋਭਾ ਨਹੀਂ ਦਿੰਦਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਤੋਂ […]
Nishant Malyan
By : Updated On: 29 Jan 2026 18:46:PM
ਸੁਨੀਲ ਜਾਖੜ ਨੇ ਭਗਵੰਤ ਮਾਨ ਨੂੰ ਛੋਟੀ ਰਾਜਨੀਤੀ ਤੋਂ ਵਰਜਿਆ

ਚੰਡੀਗੜ੍ਹ– ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਸੁਨੀਲ ਜਾਖੜ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਨਾਮ ‘ਤੇ ਛੋਟੀ ਰਾਜਨੀਤੀ ਕਰਨ ਤੋਂ ਵਰਜਦੇ ਹੋਏ ਕਿਹਾ ਕਿ ਇਸ ਤਰ੍ਹਾਂ ਦਾ ਵਰਤਾਓ ਮੁੱਖ ਮੰਤਰੀ ਦੇ ਅਹੁਦੇ ਨੂੰ ਸ਼ੋਭਾ ਨਹੀਂ ਦਿੰਦਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਤੋਂ ਪੂਰੀ ਤਰ੍ਹਾਂ ਵਾਕਿਫ ਹਨ, ਇਸੇ ਕਰਕੇ ਉਨ੍ਹਾਂ ਨੇ 2024 ਵਿੱਚ ਪੰਜਾਬ ਦੌਰੇ ਦੌਰਾਨ ਹੀ ਆਦਮਪੁਰ ਹਵਾਈ ਅੱਡੇ ਦਾ ਨਾਂ ਸ੍ਰੀ ਗੁਰੂ ਰਵਿਦਾਸ ਜੀ ਦੇ ਨਾਮ ‘ਤੇ ਰੱਖਣ ਦਾ ਐਲਾਨ ਕਰ ਦਿੱਤਾ ਸੀ। ਹੁਣ ਜਦੋਂ ਪ੍ਰਧਾਨ ਮੰਤਰੀ ਇਸ ਨਾਮਕਰਨ ਦੀ ਵਿਧੀਵਤ ਉਦਘਾਟਨਾ ਲਈ ਆ ਰਹੇ ਹਨ, ਤਾਂ ਮੁੱਖ ਮੰਤਰੀ ਉਨ੍ਹਾਂ ਦਾ ਸਵਾਗਤ ਕਰਨ ਦੀ ਬਜਾਏ ਸਸਤੀ ਰਾਜਨੀਤੀ ‘ਚ ਲੱਗੇ ਹੋਏ ਹਨ।

ਇਸ਼ਤਿਹਾਰ

ਭਾਜਪਾ ਪ੍ਰਧਾਨ ਨੇ ਕਿਹਾ ਕਿ 1 ਫਰਵਰੀ ਨੂੰ ਸੰਸਦ ਵਿੱਚ ਕੇਂਦਰੀ ਬਜਟ ਪੇਸ਼ ਕੀਤਾ ਜਾਣਾ ਹੈ, ਇਸ ਦੇ ਬਾਵਜੂਦ ਪ੍ਰਧਾਨ ਮੰਤਰੀ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ਪੰਜਾਬ ਆ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਹੈਰਾਨੀ ਦੀ ਗੱਲ ਹੈ ਕਿ ਮੁੱਖ ਮੰਤਰੀ ਅਜੇ ਵੀ ਪ੍ਰਧਾਨ ਮੰਤਰੀ ਦੀ ਇਸ ਸ਼ਰਧਾ ਨੂੰ ਸਮਝਣ ਜਾਂ ਸਨਮਾਨ ਦੇਣ ਵਿੱਚ ਅਸਫਲ ਹਨ।

ਸੁਨੀਲ ਜਾਖੜ ਨੇ ਯਾਦ ਕਰਵਾਇਆ ਕਿ 23 ਮਈ 2024 ਨੂੰ ਜਦੋਂ ਪ੍ਰਧਾਨ ਮੰਤਰੀ ਹੋਸ਼ਿਆਰਪੁਰ ਦੌਰੇ ‘ਤੇ ਆਏ ਸਨ, ਤਾਂ ਉਨ੍ਹਾਂ ਨੇ ਉਸੇ ਦਿਨ ਆਪਣੇ ਭਾਸ਼ਣ ਵਿੱਚ ਆਦਮਪੁਰ ਹਵਾਈ ਅੱਡੇ ਦਾ ਨਾਂ ਸੰਤ ਸ਼ਿਰੋਮਣੀ ਸ੍ਰੀ ਗੁਰੂ ਰਵਿਦਾਸ ਜੀ ਦੇ ਨਾਮ ‘ਤੇ ਰੱਖਣ ਦਾ ਐਲਾਨ ਕੀਤਾ ਸੀ।

ਜਾਖੜ ਨੇ ਕਿਹਾ ਕਿ ਹੁਣ ਜਦੋਂ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਆਦਮਪੁਰ ਹਵਾਈ ਅੱਡੇ ਦਾ ਨਾਂ ਸ੍ਰੀ ਗੁਰੂ ਰਵਿਦਾਸ ਜੀ ਦੇ ਨਾਮ ‘ਤੇ ਰੱਖਣ ਲਈ ਵਿਧੀਵਤ ਤੌਰ ‘ਤੇ ਪੰਜਾਬ ਆ ਰਹੇ ਹਨ ਅਤੇ ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਇਸ ਸੰਬੰਧੀ ਪ੍ਰੋਗਰਾਮ ਵੀ ਅਧਿਕਾਰਿਕ ਤੌਰ ‘ਤੇ ਜਾਰੀ ਕਰ ਦਿੱਤਾ ਗਿਆ ਹੈ, ਤਾਂ ਮੁੱਖ ਮੰਤਰੀ ਵੱਲੋਂ ਟਵੀਟ ਕਰ ਕੇ ਇਹੀ ਮੰਗ ਦੁਹਰਾਉਣਾ ਛੋਟੀ ਰਾਜਨੀਤੀ ਦਾ ਪ੍ਰਮਾਣ ਹੈ। ਉਨ੍ਹਾਂ ਕਿਹਾ ਕਿ ਇਹ ਤੰਗਦਿਲੀ ਵਾਲੀ ਰਾਜਨੀਤੀ ਮੁੱਖ ਮੰਤਰੀ ਦੇ ਅਹੁਦੇ ਨੂੰ ਸ਼ੋਭਾ ਨਹੀਂ ਦਿੰਦੀ—ਖਾਸ ਕਰਕੇ ਉਸ ਵੇਲੇ, ਜਦੋਂ ਦੌਰਾ ਤੈਅ ਹੋ ਚੁੱਕਾ ਹੈ, ਐਲਾਨ ਪਹਿਲਾਂ ਹੀ ਹੋ ਚੁੱਕਾ ਹੈ ਅਤੇ ਨਾਮਕਰਨ ਦਾ ਫੈਸਲਾ ਵੀ ਹੋ ਚੁੱਕਾ ਹੈ ਤਾ ਮੁੱਖ ਮੰਤਰੀ ਪੂਰੀ ਹੋ ਚੁੱਕੀ ਮੰਗ ਨੂੰ ਟਵੀਟ ਕਰ ਕੇ ਲੋਕਾਂ ਨੂੰ ਭਰਮਾਉਣ ਦੀ ਕੋਸ਼ਿਸ਼ ਕਰ ਰਹੇ ਹਨ।

ਭਾਜਪਾ ਪ੍ਰਧਾਨ ਨੇ ਕਿਹਾ ਕਿ ਜੇ ਮੁੱਖ ਮੰਤਰੀ ਪੰਜਾਬ ਦੇ ਹਿੱਤ ਵਿੱਚ ਕੋਈ ਨਵੀਂ ਅਤੇ ਵਾਜਬ ਮੰਗ ਰੱਖਦੇ, ਤਾਂ ਉਹ ਪਾਰਟੀ ਲਕੀਰਾਂ ਤੋਂ ਉੱਪਰ ਉੱਠ ਕੇ ਉਸਦਾ ਸਮਰਥਨ ਕਰਦੇ। ਪਰ ਪਹਿਲਾਂ ਹੀ ਐਲਾਨ ਹੋ ਚੁੱਕੀ ਮੰਗ ਨੂੰ ਦੁਹਰਾਉਣ ਨਾਲ ਇਹ ਸਪੱਸ਼ਟ ਨਹੀਂ ਹੁੰਦਾ ਕਿ ਮੁੱਖ ਮੰਤਰੀ ਅਸਲ ਵਿੱਚ ਸਾਬਤ ਕੀ ਕਰਨਾ ਚਾਹੁੰਦੇ ਹਨ।

ਸੁਨੀਲ ਜਾਖੜ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਹਮੇਸ਼ਾ ਪੰਜਾਬ ਦੀਆਂ ਮੰਗਾਂ ਨੂੰ ਤਰਜੀਹ ਦੇ ਆਧਾਰ ‘ਤੇ ਸੁਣਦੇ ਅਤੇ ਮੰਨਦੇ ਆਏ ਹਨ ਅਤੇ ਇਹ ਮੰਗ ਵੀ ਪਹਿਲਾਂ ਹੀ ਐਲਾਨ ਰਾਹੀਂ ਪੂਰੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਜੋੜਿਆ ਕਿ ਅੱਜ ਪੰਜਾਬ ਦੇ ਲੋਕ ਵੱਡੀ ਉਮੀਦ ਨਾਲ ਭਾਰਤੀ ਜਨਤਾ ਪਾਰਟੀ ਵੱਲ ਤੱਕ ਰਹੇ ਹਨ, ਕਿਉਂਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਹਰ ਮੋਰਚੇ ‘ਤੇ ਪੰਜਾਬ ਨੂੰ ਪਿੱਛੇ ਧੱਕ ਦਿੱਤਾ ਹੈ। ਉਨ੍ਹਾਂ ਕਿਹਾ, ਇਹੀ ਗੱਲ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਨੂੰ ਬਰਦਾਸ਼ਤ ਨਹੀਂ ਹੋ ਰਹੀ, ਕਿਉਂਕਿ ਲੋਕ ਲਗਾਤਾਰ ਭਾਜਪਾ ਵੱਲ ਮੁੜ ਰਹੇ ਹਨ।

Read Latest News and Breaking News at Daily Post TV, Browse for more News

Ad
Ad

Punjab District News