Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

50 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ‘ਚ ਬੀਡੀਪੀਓ ਦਫ਼ਤਰ ਵਿੱਚ ਤਾਇਨਾਤ ਸੁਪਰਡੈਂਟ ਗ੍ਰਿਫ਼ਤਾਰ

BDPO office Amritsar: ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਸ਼ਿਕਾਇਤ ਮਿਲਣ ਤੋਂ ਬਾਅਦ ਪੰਜਾਬ ਵਿਜੀਲੈਂਸ ਬਿਊਰੋ ਨੇ ਅੰਮ੍ਰਿਤਸਰ ਵਿੱਚ ਇੱਕ ਸਰਕਾਰੀ ਅਧਿਕਾਰੀ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਸ਼ੀ ਦੀ ਪਛਾਣ ਸਤਨਾਮ ਸਿੰਘ ਵਜੋਂ ਹੋਈ ਹੈ, ਜੋ ਕਿ ਬਲਾਕ ਵਿਕਾਸ ਅਤੇ ਪੰਚਾਇਤ ਦਫ਼ਤਰ, ਵੇਰਕਾ ਬਲਾਕ, ਰਾਣੀ ਕਾ ਬਾਗ ਵਿੱਚ ਸੁਪਰਡੈਂਟ ਵਜੋਂ ਕੰਮ ਕਰ ਰਿਹਾ ਸੀ। […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
50 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ‘ਚ ਬੀਡੀਪੀਓ ਦਫ਼ਤਰ ਵਿੱਚ ਤਾਇਨਾਤ ਸੁਪਰਡੈਂਟ ਗ੍ਰਿਫ਼ਤਾਰ
BDPO office Amritsar

BDPO office Amritsar: ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਸ਼ਿਕਾਇਤ ਮਿਲਣ ਤੋਂ ਬਾਅਦ ਪੰਜਾਬ ਵਿਜੀਲੈਂਸ ਬਿਊਰੋ ਨੇ ਅੰਮ੍ਰਿਤਸਰ ਵਿੱਚ ਇੱਕ ਸਰਕਾਰੀ ਅਧਿਕਾਰੀ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਸ਼ੀ ਦੀ ਪਛਾਣ ਸਤਨਾਮ ਸਿੰਘ ਵਜੋਂ ਹੋਈ ਹੈ, ਜੋ ਕਿ ਬਲਾਕ ਵਿਕਾਸ ਅਤੇ ਪੰਚਾਇਤ ਦਫ਼ਤਰ, ਵੇਰਕਾ ਬਲਾਕ, ਰਾਣੀ ਕਾ ਬਾਗ ਵਿੱਚ ਸੁਪਰਡੈਂਟ ਵਜੋਂ ਕੰਮ ਕਰ ਰਿਹਾ ਸੀ।

ਨਬੀਪੁਰ ਪਿੰਡ ਦੇ ਇੱਕ ਨਿਵਾਸੀ ਨੇ ਸ਼ਿਕਾਇਤ ਕੀਤੀ ਸੀ ਕਿ ਉਸਦੇ ਗੁਆਂਢੀ ਗੁਰਵਿੰਦਰ ਸਿੰਘ ਨੇ ਉਸਦੇ ਘਰ ਦੇ ਰਸਤੇ ‘ਤੇ ਨਾਜਾਇਜ਼ ਕਬਜ਼ਾ ਕੀਤਾ। ਬੀਡੀਪੀਓ ਲਖਵਿੰਦਰ ਕੌਰ ਨੇ ਮਾਮਲਾ ਸੁਪਰਡੈਂਟ ਨੂੰ ਸੌਂਪ ਦਿੱਤਾ ਸੀ। ਜਾਂਚ ਵਿੱਚ ਕਬਜ਼ੇ ਦੀ ਪੁਸ਼ਟੀ ਹੋਣ ‘ਤੇ 3,284 ਰੁਪਏ ਦਾ ਜੁਰਮਾਨਾ ਲਗਾਇਆ ਗਿਆ ਸੀ।

ਨੋਟਿਸ ਦੇ ਬਾਵਜੂਦ ਜਦੋਂ ਕਬਜ਼ਾ ਨਹੀਂ ਹਟਾਇਆ ਗਿਆ ਤਾਂ ਪੁਲਿਸ ਦੀ ਮਦਦ ਮੰਗੀ ਗਈ। ਇਸ ਦੌਰਾਨ ਸਤਨਾਮ ਸਿੰਘ ਨੇ ਅਗਲੀ ਕਾਰਵਾਈ ਲਈ 50 ਹਜ਼ਾਰ ਰੁਪਏ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਗੂਗਲ ਪੇਅ ਰਾਹੀਂ 10 ਹਜ਼ਾਰ ਰੁਪਏ ਭੇਜੇ। ਇਸ ਤੋਂ ਬਾਅਦ, ਨਾਜਾਇਜ਼ ਖੰਭੇ ਹਟਾ ਦਿੱਤੇ ਗਏ।

ਬਾਅਦ ਵਿੱਚ ਗੁਆਂਢੀ ਨੇ ਪਿੰਡ ਦਾ ਨਾਲਾ ਬੰਦ ਕਰ ਦਿੱਤਾ। ਜਦੋਂ ਸ਼ਿਕਾਇਤਕਰਤਾ ਨੇ ਦੁਬਾਰਾ ਸੰਪਰਕ ਕੀਤਾ ਤਾਂ ਸਤਨਾਮ ਸਿੰਘ ਨੇ ਉਸਨੂੰ ਰਿਸ਼ਵਤ ਬਾਰੇ ਚੁੱਪ ਰਹਿਣ ਦੀ ਧਮਕੀ ਦਿੱਤੀ। ਜਾਂਚ ਤੋਂ ਬਾਅਦ, ਵਿਜੀਲੈਂਸ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਹੈ। ਦੋਸ਼ੀ ਨੂੰ ਮੰਗਲਵਾਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਬੀਡੀਪੀਓ ਲਖਵਿੰਦਰ ਕੌਰ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

Read Latest News and Breaking News at Daily Post TV, Browse for more News

Ad
Ad

Punjab District News