Journalism Of Hope
BREAKING NEWS
PU ਵਿਦਿਆਰਥੀ ਸੰਘ ਚੋਣਾਂ ’ਚ ABVP ਨੇ ਮਾਰੀ ਬਾਜ਼ੀ,ਅੰਕਿਤ ਬਿਧਾਨ ਨੇ ਦੂਜੀ ਵਾਰ ਹਾਸਲ ਕੀਤੀ ਪ੍ਰਧਾਨਗੀ......ਸਟਾਰ ਖਿਡਾਰੀ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਨੂੰ ਕਿਹਾ ਅਲਵਿਦਾ, “ਵਾਮੋਸ ਅਰਜਨਟੀਨਾ”- ਸੰਨਿਆਸ ਮਗਰੋਂ ਮੇਸੀ ਦਾ ਭਾਵੁਕ ਸੰਦੇਸ਼......ਵੱਡੀ ਵਾਰਦਾਤ! ਜੀਜੇ ਦਾ ਬੇਰਹਿਮੀ ਨਾਲ ਕਤਲ, ਸਾਲਿਆਂ ਨੇ ਚਾਕੂਆਂ ਨਾਲ ਕੀਤੇ 83 ਵਾਰ, ਜਾਣੋ ਪੂਰਾ ਮਾਮਲਾ.....ਮੋਰਿੰਡਾ ’ਚ ਖੂਨੀ ਖੇਡ, ਗੱਡੀਆਂ ਨਾਲ ਘੇਰ ਕੇ ਨੌਜਵਾਨਾਂ ’ਤੇ ਅੰਨ੍ਹੇਵਾਹ ਫਾਇਰਿੰਗ, ਇੱਕ ਨੌਜਵਾਨ ਦੀ ਮੌਤ, 2 ਗੰਭੀਰ ਜ਼ਖ਼ਮੀ.......

ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ‘ਤੇ ਸ੍ਰੀ ਦਰਬਾਰ ਸਾਹਿਬ ‘ਚ ਅਲੌਕਿਕ ਦੀਪਮਾਲਾ

Sri Guru Harkrishan Sahib Ji Parkash Purab; ਅੱਠਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਾਮ ਸਮੇਂ ਧਾਰਮਿਕ ਸ਼ਰਧਾ ਅਤੇ ਰੂਹਾਨੀ ਮਾਹੌਲ ਦੇਖਣ ਨੂੰ ਮਿਲਿਆ। ਗੁਰਪੁਰਬ ਦੇ ਇਸ ਪਵਿੱਤਰ ਦਿਹਾੜੇ ਮੌਕੇ ਸੰਗਤਾਂ ਵੱਲੋਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਵਿੱਚ ਸਥਿਤ ਪਵਿੱਤਰ ਸਰੋਵਰ ਦੇ ਕਿਨਾਰਿਆਂ ‘ਤੇ ਦੀਪਮਾਲਾ […]
Jaspreet Singh
By : Published: 07 Aug 2026 21:49:PM
ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ‘ਤੇ ਸ੍ਰੀ ਦਰਬਾਰ ਸਾਹਿਬ ‘ਚ ਅਲੌਕਿਕ ਦੀਪਮਾਲਾ

Sri Guru Harkrishan Sahib Ji Parkash Purab; ਅੱਠਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਾਮ ਸਮੇਂ ਧਾਰਮਿਕ ਸ਼ਰਧਾ ਅਤੇ ਰੂਹਾਨੀ ਮਾਹੌਲ ਦੇਖਣ ਨੂੰ ਮਿਲਿਆ। ਗੁਰਪੁਰਬ ਦੇ ਇਸ ਪਵਿੱਤਰ ਦਿਹਾੜੇ ਮੌਕੇ ਸੰਗਤਾਂ ਵੱਲੋਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਵਿੱਚ ਸਥਿਤ ਪਵਿੱਤਰ ਸਰੋਵਰ ਦੇ ਕਿਨਾਰਿਆਂ ‘ਤੇ ਦੀਪਮਾਲਾ ਕੀਤੀ ਗਈ। ਹਜ਼ਾਰਾਂ ਦੀ ਗਿਣਤੀ ਵਿੱਚ ਜਗਾਏ ਗਏ ਦੀਵਿਆਂ ਨਾਲ ਸ੍ਰੀ ਦਰਬਾਰ ਸਾਹਿਬ ਦਾ ਆਲਾ-ਦੁਆਲਾ ਰੌਸ਼ਨ ਹੋ ਗਿਆ ਅਤੇ ਸੁੰਦਰ ਨਜ਼ਾਰਾ ਦੇਖਣ ਨੂੰ ਮਿਲਿਆ। ਇਸ ਮੌਕੇ ਸੰਗਤਾਂ ਨੇ ਗੁਰੂ ਘਰ ਵਿੱਚ ਹਾਜ਼ਰੀ ਭਰਦਿਆਂ ਰਹਿਰਾਸ ਸਾਹਿਬ ਦੇ ਪਾਠ ਵਿੱਚ ਸ਼ਮੂਲੀਅਤ ਕੀਤੀ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਰਹਿਰਾਸ ਸਾਹਿਬ ਦੇ ਪਾਠ ਉਪਰੰਤ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਾਨਦਾਰ ਅਤੇ ਅਲੌਕਿਕ ਆਤਿਸ਼ਬਾਜ਼ੀ ਕੀਤੀ ਗਈ। ਆਤਿਸ਼ਬਾਜ਼ੀ ਦੌਰਾਨ ਅਸਮਾਨ ਵਿੱਚ ਬਣੇ ਰੰਗ-ਬਿਰੰਗੇ ਨਜ਼ਾਰਿਆਂ ਨੇ ਸੰਗਤਾਂ ਦਾ ਧਿਆਨ ਆਪਣੇ ਵੱਲ ਖਿੱਚਿਆ।

ਇਸ਼ਤਿਹਾਰ

ਗੁਰਪੁਰਬ ਮੌਕੇ ਦੀਪਮਾਲਾ ਅਤੇ ਆਤਿਸ਼ਬਾਜ਼ੀ ਦਾ ਇਹ ਮਨਮੋਹਕ ਨਜ਼ਾਰਾ ਸੰਗਤਾਂ ਲਈ ਵਿਸ਼ੇਸ਼ ਖਿੱਚ ਦਾ ਕੇਂਦਰ ਰਿਹਾ। ਵੱਡੀ ਗਿਣਤੀ ਵਿੱਚ ਸੰਗਤਾਂ ਨੇ ਇਸ ਪਵਿੱਤਰ ਮੌਕੇ ਦੇ ਦਰਸ਼ਨ ਕੀਤੇ ਅਤੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਚਰਨਾਂ ਵਿੱਚ ਨਤਮਸਤਕ ਹੋ ਕੇ ਆਸ਼ੀਰਵਾਦ ਪ੍ਰਾਪਤ ਕੀਤਾ। ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਹੋਈ ਦੀਪਮਾਲਾ ਅਤੇ ਆਤਿਸ਼ਬਾਜ਼ੀ ਨੇ ਪੂਰੇ ਮਾਹੌਲ ਨੂੰ ਰੂਹਾਨੀ ਅਤੇ ਅਲੌਕਿਕ ਰੰਗ ਵਿੱਚ ਰੰਗ ਦਿੱਤਾ।

Read Latest News and Breaking News at Daily Post TV, Browse for more News

Ad
Ad

Punjab District News