Journalism Of Hope
BREAKING NEWS
ਭਾਈ ਪਰਵਿੰਦਰ ਸਿੰਘ (ਝੋਟਾ) ਕੌਮ ਦਾ ਸ਼ਹੀਦ, ਜਥੇਦਾਰ ਗੜਗੱਜ ਨੇ ਕੀਤਾ ਐਲਾਨ.....OSD ਰਾਜਬੀਰ ਸਿੰਘ ਘੁੰਮਣ ਨੂੰ ਹਾਈਕੋਰਟ ਤੋਂ ਫਿਲਹਾਲ ਰਾਹਤ ਨਹੀਂ, ਸੁਣਵਾਈ ਮੁਲਤਵੀ....ਹਾਈਕੋਰਟ ਤੋਂ ਸੰਜੀਵ ਅਰੋੜਾ ਨੂੰ ਵੱਡਾ ਝਟਕਾ: ਜ਼ਮਾਨਤ ਪਟੀਸ਼ਨ ਖਾਰਜ....ਮਾਨਸਾ ਤੋਂ ਬਾਅਦ ਫੇਰ ਵੱਡੀ ਵਾਰਦਾਤ ! ਨਸ਼ਾ ਵੇਚਣ ਤੋਂ ਰੋਕਣ ’ਤੇ ਤਿੰਨ ਵਿਅਕਤੀਆਂ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਇੱਕ ਦੀ ਮੌਤ......ਮੋਗਾ ਬੱਸ ਅੱਗਜ਼ਨੀ ਮਾਮਲੇ ’ਚ ਡੇਰਾ ਸੱਚਾ ਸੌਦਾ ਦੇ 9 ਪ੍ਰੇਮੀ ਬਰੀ.....15 ਸਾਲ ਪੁਰਾਣੇ ਸਿਟਰਸ ਕੌਂਸਲ ਘੁਟਾਲੇ ’ਚ 9 ਦੋਸ਼ੀਆਂ ਨੂੰ ਹੋਈ ਸਜ਼ਾ.....ਦਿਲ ਦਹਿਲਾਉਣ ਵਾਲੀ ਘਟਨਾ: 10 ਸਾਲ ਦੀ ਬੱਚੀ ਨੇ 18 ਮਹੀਨਿਆਂ ਦੀ ਬੱਚੀ ਨੂੰ ਛੇਵੀਂ ਮੰਜ਼ਿਲ ਤੋਂ ਸੁੱਟਿਆ......ਦਸੰਬਰ ’ਚ ਕੈਨੇਡਾ ਦੌਰੇ ‘ਤੇ ਜਾਣਗੇ ਪ੍ਰਧਾਨ ਮੰਤਰੀ ਮੋਦੀ.....

ਕੇਂਦਰ ਸਰਕਾਰ ਹਾੜ੍ਹੀ ਸੀਜ਼ਨ ਲਈ DAP ਅਤੇ ਯੂਰੀਆ ਦੀ ਸਪਲਾਈ ਯਕੀਨੀ ਬਣਾਵੇ: ਖੁੱਡੀਆਂ

Supply of DAP and Urea for the Rabi season: ਚੰਡੀਗੜ੍ਹ/ ਨਵੀਂ ਦਿੱਲੀ: ਪੰਜਾਬ ਦੇ ਖੇਤੀਬਾੜ੍ਹੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਮੰਗ ਕੀਤੀ ਹੈ ਕਿ ਕੇਂਦਰ ਸਰਕਾਰ ਆਉਂਦੇ ਹਾੜ੍ਹੀ ਸੀਜਨ 2026-27 ਦੌਰਾਨ ਫਸਲਾਂ ਦੀ ਬਿਜਾਈ ਲਈ ਡੀ.ਏ.ਪੀ ਅਤੇ ਯੂਰੀਆ ਖਾਦਾਂ ਦੀ ਬਿਨਾਂ ਦੇਰੀ ਸਪਲਾਈ ਨੂੰ ਯਕੀਨੀ ਬਣਾਵੇ। ਕੌਮੀ ਖੇਤੀਬਾੜ੍ਹੀ ਵਿਗਿਆਨ ਕੰਪਲੈਕਸ ਵਿਖੇ ਕੇਂਦਰੀ […]
By : Updated On: 30 Sep 2026 09:08:AM
ਕੇਂਦਰ ਸਰਕਾਰ ਹਾੜ੍ਹੀ ਸੀਜ਼ਨ ਲਈ DAP ਅਤੇ ਯੂਰੀਆ ਦੀ ਸਪਲਾਈ ਯਕੀਨੀ ਬਣਾਵੇ: ਖੁੱਡੀਆਂ
  • ਖੇਤੀਬਾੜੀ ਮੰਤਰੀ ਖੁੱਡੀਆਂ ਨੇ ਕੌਮੀ ਖੇਤੀਬਾੜੀ ਸੰਮੇਲਨ ਵਿੱਚ ਕੀਤੀ ਸ਼ਮੂਲੀਅਤ
  • ਦੇਸ਼ ਦੇ ਅਨਾਜ ਭੰਡਾਰ ਪੰਜਾਬ ਨੂੰ ਸਮੇਂ ਸਿਰ ਖਾਦ ਸਪਲਾਈ, ਪਰਾਲੀ ਪ੍ਰਬੰਧਨ ਲਈ 150 ਕਰੋੜ ਰੁਪਏ ਦਿੱਤੇ ਜਾਣ: ਖੁੱਡੀਆਂ

Supply of DAP and Urea for the Rabi season: ਚੰਡੀਗੜ੍ਹ/ ਨਵੀਂ ਦਿੱਲੀ: ਪੰਜਾਬ ਦੇ ਖੇਤੀਬਾੜ੍ਹੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਮੰਗ ਕੀਤੀ ਹੈ ਕਿ ਕੇਂਦਰ ਸਰਕਾਰ ਆਉਂਦੇ ਹਾੜ੍ਹੀ ਸੀਜਨ 2026-27 ਦੌਰਾਨ ਫਸਲਾਂ ਦੀ ਬਿਜਾਈ ਲਈ ਡੀ.ਏ.ਪੀ ਅਤੇ ਯੂਰੀਆ ਖਾਦਾਂ ਦੀ ਬਿਨਾਂ ਦੇਰੀ ਸਪਲਾਈ ਨੂੰ ਯਕੀਨੀ ਬਣਾਵੇ।

ਇਸ਼ਤਿਹਾਰ

ਕੌਮੀ ਖੇਤੀਬਾੜ੍ਹੀ ਵਿਗਿਆਨ ਕੰਪਲੈਕਸ ਵਿਖੇ ਕੇਂਦਰੀ ਖੇਤੀਬਾੜ੍ਹੀ ਮੰਤਰਾਲੇ ਵੱਲੋਂ ਆਯੋਜਿਤ ਹਾੜ੍ਹੀ ਸੀਜਨ 2026 ਬਾਰੇ ਕਰਵਾਈ ਗਈ ਕੌਮੀ ਖੇਤੀ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਖੁੱਡੀਆਂ ਨੇ ਕਿਹਾ ਕਿ ਹਾੜ੍ਹੀ ਸੀਜਨ ਦੀਆਂ ਫਸਲਾਂ ਖਾਸਕਰ ਕਣਕ ਅਤੇ ਆਲੂ ਦੀ ਬਿਜਾਈ ਲਈ 5.5 ਲੱਖ ਮੀਟਰਿਕ ਟਨ ਡੀ.ਏ.ਪੀ ਅਤੇ 15 ਲੱਖ ਮੀਟਰਿਕ ਟਨ ਯੂਰੀਆ ਦੀ ਜ਼ਰੂਰਤ ਪੈਂਦੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਸੂਬੇ ਦੀ ਜ਼ਰੂਰਤ ਅਨੁਸਾਰ ਉਕਤ ਮਿਕਦਾਰ ਵਿਚ ਇਨ੍ਹਾਂ ਰਸਾਇਣਕ ਖਾਦਾਂ ਦੀ ਸਮੇਂ ਸਿਰ ਸਪਲਾਈ ਨੂੰ ਯਕੀਨੀ ਬਣਾਵੇ।

ਖੁੱਡੀਆਂ ਨੇ ਕਿਹਾ ਕਿ ਪੰਜਾਬ ਵਾਹੀਯੋਗ ਰਕਬਾ 41 ਲੱਖ ਹੈਕਟੇਅਰ ਹੈ ਅਤੇ ਸੂਬੇ ਵੱਲੋਂ ਕੇਂਦਰੀ ਅੰਨ ਭੰਡਾਰ ਵਿਚ ਕਣਕ ਦਾ 40 ਫੀਸਦ ਅਤੇ ਝੋਨੇ ਦਾ 22 ਫੀਸਦ ਯੋਗਦਾਨ ਪਾਇਆ ਜਾਂਦਾ ਹੈ। ਖੇਤੀਬੜ੍ਹੀ ਮੰਤਰੀ ਨੇ ਕਿਹਾ ਕਿ ਪਿਛਲੇ ਸਾਲਾਂ ਦੌਰਾਨ ਕਈ ਵਾਰ ਹਾੜ੍ਹੀ ਸੀਜਨ ਦੌਰਾਨ ਕੇਂਦਰ ਵੱਲੋਂ ਡੀ.ਏ.ਪੀ ਅਤੇ ਯੂਰੀਆ ਦੀ ਸਪਲਾਈ ਸਮੇਂ ਸਿਰ ਨਾਲ ਹੋਣ ਕਾਰਨ ਕਿਸਾਨਾਂ ਨੂੰ ਕਾਫੀ ਮੁਸ਼ਕਿਲਾਂ ਦਰਪੇਸ਼ ਆਈਆਂ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸੂਬੇ ਨੂੰ ਇਹਨਾਂ ਖਾਦਾਂ ਦੀ ਬਿਨਾ ਦੇਰੀ ਸਪਲਾਈ ਯਕੀਨੀ ਬਣਾਵੇ ਤਾਂ ਜੋ ਪੰਜਾਬ ਕੇਂਦਰੀ ਅੰਨ ਭੰਡਾਰ ਵਿਚ ਆਪਣੇ ਇਸ ਯੋਗਦਾਨ ਨੂੰ ਬਰਕਰਾਰ ਰੱਖ ਸਕੇ।

ਪੰਜਾਬ ਦੇ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਪਹਿਲਾਂ ਨਰਮੇਂ ਦੀ ਫਸਲ ਲਈ ਜਾਣਿਆ ਜਾਂਦਾ ਸੀ ਪਰ ਮੌਸਮ ਅਨੁਕੂਲ ਨਾ ਰਹਿਣ ਕਾਰਨ ਇਹ ਫਸਲ ਨੁਕਸਾਨੀ ਜਾਂਦੀ ਰਹੀ ਹੈ। ਉਨਾਂ ਕਿਹਾ ਕਿ ਮੌਜੂਦਾ ਸਮੇਂ ਭਾਵੇਂ ਪੰਜਾਬ ਵਿਚ 80 ਹਜਾਰ ਹੈਕਟੇਅਰ ਰਕਬਾ ਨਰਮੇਂ ਦੀ ਫਸਲ ਹੇਠ ਹੁੰਦਾ ਹੈ ਪਰ ਜੇਕਰ ਮੌਸਮ ਅਨੁਕੂਲ ਰਿਹਾ ਤਾਂ ਪੈਦਾਵਾਰ ਵਧੀਆ ਰਹਿਣ ਦੀ ਪੂਰੀ ਉਮੀਦ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਰਮੇ ਦੇ ਬੀਜ ਤੇ 33 ਫੀਸਦ ਸਬਸਿਡੀ ਮੁਹੱਈਆ ਕਰਵਾਉਂਦੀ ਹੈ ਤੇ ਕਿਸਾਨਾਂ ਨੂੰ 4 ਕਰੋੜ ਦਾ ਲਾਭ ਦਿੱਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਆਉਂਦੇ ਸਮੇਂ ਵਿਚ ਤੇਲ ਬੀਜਾਂ ਅਤੇ ਦਾਲਾਂ ਵਿਚ ਆਪਣਾ ਯੋਗਦਾਨ ਵਧਾਉਣ ਲਈ ਸੁਹਿਰਦ ਯਤਨ ਕਰ ਰਿਹਾ ਹੈ ਅਤੇ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਫਸਲਾਂ ਪ੍ਰਤੀ ਕਿਸਾਨਾਂ ਨੂੰ ਪ੍ਰੇਰਿਤ ਕਰਨ ਲਈ 6 ਕਰੋੜ ਰੁਪਏ ਦੀ ਸਬਸਿਡੀ ਮੁਹੱਈਆ ਕਰਵਾਈ ਗਈ ਹੈ।

ਖੁੱਡੀਆਂ ਨੇ ਕਿਹਾ ਕਿ ਪੰਜਾਬ ਵਿਚ ਪਰਾਲੀ ਨੂੰ ਸਾੜਨ ਦੀ ਸਮੱਸਿਆ ਦਾ 90 ਫੀਸਦ ਨਿਪਟਾਰਾ ਪਰਾਲੀ ਪ੍ਰਬੰਧਨ ਦੀਆਂ ਵਿਧੀਆਂ ਜ਼ਰੀਏ ਕਰ ਲਿਆ ਗਿਆ ਹੈ। ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ 150 ਕਰੋੜ ਰੁਪਏ ਦੀ ਅਗਲੀ ਕਿਸ਼ਤ ਵੀ ਹੁਣੇ ਜਾਰੀ ਕਰੇ ਤਾਂ ਜੋ ਕਿਸਾਨਾਂ ਨੂੰ ਸਬਸਿਡੀ ਤੇ ਹੋਰ ਮਸ਼ੀਨਰੀ ਮੁਹੱਈਆ ਕਰਵਾਕੇ ਪਰਾਲੀ ਸਾੜਨ ਦੀ ਸਮੱਸਿਆ ਦਾ ਮੁਕੰਮਲ ਹੱਲ ਕੀਤਾ ਜਾ ਸਕੇ।

ਖੁੱਡੀਆਂ ਨੇ ਪੰਜਾਬ ਦੇ ਕਿਸਾਨਾਂ ਨੂੰ 2000 ਰੁਪਏ ਪ੍ਰਤੀ ਕੁਇੰਟਲ ਸਬਸਿਡੀ ਤੇ 2.50 ਲੱਖ ਮੀਟਰਕ ਟਨ ਕਣਕ ਦਾ ਤਸਦੀਕਸ਼ੁੱਦਾ ਬੀਜ ਮੁਹੱਈਆ ਕਰਵਾਉਣ ਲਈ 50 ਕਰੋੜ ਰੁਪਏ ਜਾਰੀ ਕਰਨ ਅਤੇ ਕ੍ਰਿਸ਼ੋਨਤੀ ਯੋਜਨਾ ਤਹਿਤ ਸੂਬੇ ਲਈ ਦੂਜੀ ਕਿਸ਼ਤ ਦੇ ਕਰੀਬ 43 ਕਰੋੜ ਰੁਪਏ ਵੀ ਜਾਰੀ ਕੀਤੇ ਜਾਣ ਲਈ ਕੇਂਦਰੀ ਖੇਤੀਬਾੜ੍ਹੀ ਮੰਤਰੀ ਦਾ ਧੰਨਵਾਦ ਕੀਤਾ । ਇਸ ਦੋ ਰੋਜ਼ ਕੌਮੀ ਕਾਨਫਰੰਸ ਵਿਚ ਪੰਜਾਬ ਖੇਤੀਬਾੜ੍ਹੀ ਵਿਭਾਗ ਦੇ ਡਾਇਰੈਕਟਰ ਗੁਰਜੀਤ ਸਿੰਘ ਬਰਾੜ ਤੇ ਹੋਰ ਅਧਿਕਾਰੀਆਂ ਵੱਲੋਂ ਵੀ ਸ਼ਿਰਕਤ ਕੀਤੀ ਗਈ।

Read Latest News and Breaking News at Daily Post TV, Browse for more News

Ad
Ad

Punjab District News