Journalism Of Hope
BREAKING NEWS
ਲੋਕ ਸਭਾ 'ਚ ਹੰਗਾਮੇ ਦਰਮਿਆਨ Anti Paper Leak ਬਿੱਲ ਪਾਸ, ਵਿਰੋਧੀ ਧਿਰ 'ਤੇ ਵਰ੍ਹੇ ਜਿਤੇਂਦਰ ਸਿੰਘ....ਪੰਜਾਬ ਸਰਕਾਰ ਨੇ ਬੇਅਦਬੀ ਕਾਨੂੰਨ ‘ਚ ਕੀਤੀਆਂ ਸੋਧਾਂ, ਸ੍ਰੀ ਅਕਾਲ ਤਖ਼ਤ ਸਾਹਿਬ ਸੌਂਪਿਆ ਡਰਾਫਟ....ਅੰਮ੍ਰਿਤਪਾਲ ਦੀ ਰਿਹਾਈ ਲਈ ਕੂਚ, ਬੈਰੀਕੇਡ ਤੋੜ ਚੰਡੀਗੜ੍ਹ ‘ਚ ਦਾਖ਼ਲ ਹੋਏ ਪ੍ਰਦਰਸ਼ਨਕਾਰੀ.....

ਵਾਰਿਸ ਪੰਜਾਬ ਦੇ ਸਮਰਥਕਾਂ ਦਾ ਚੰਡੀਗੜ੍ਹ ‘ਚ ਹੰਗਾਮਾ, ਬੈਰੀਕੇਡ ਤੋੜਨ ਵਾਲਿਆਂ ‘ਤੇ FIR

Chandigarh Security Breach; ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਅਤੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਸਮਰਥਕ ਚੰਡੀਗੜ੍ਹ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਸੈਕਟਰ-2 ਸਥਿਤ ਸਰਕਾਰੀ ਰਿਹਾਇਸ਼ ਤੋਂ ਕਰੀਬ ਇੱਕ ਕਿਲੋਮੀਟਰ ਦੂਰ ਤੱਕ ਪਹੁੰਚ ਗਏ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਪੁਲਿਸ ਦੀ ਬੈਰੀਕੇਡਿੰਗ ਤੋੜ ਦਿੱਤੀ ਅਤੇ […]
Jaspreet Singh
By : Published: 30 Jul 2026 13:22:PM
ਵਾਰਿਸ ਪੰਜਾਬ ਦੇ ਸਮਰਥਕਾਂ ਦਾ ਚੰਡੀਗੜ੍ਹ ‘ਚ ਹੰਗਾਮਾ, ਬੈਰੀਕੇਡ ਤੋੜਨ ਵਾਲਿਆਂ ‘ਤੇ FIR

Chandigarh Security Breach; ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਅਤੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਸਮਰਥਕ ਚੰਡੀਗੜ੍ਹ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਸੈਕਟਰ-2 ਸਥਿਤ ਸਰਕਾਰੀ ਰਿਹਾਇਸ਼ ਤੋਂ ਕਰੀਬ ਇੱਕ ਕਿਲੋਮੀਟਰ ਦੂਰ ਤੱਕ ਪਹੁੰਚ ਗਏ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਪੁਲਿਸ ਦੀ ਬੈਰੀਕੇਡਿੰਗ ਤੋੜ ਦਿੱਤੀ ਅਤੇ ਵਾਟਰ ਕੈਨਨ ‘ਤੇ ਵੀ ਕਬਜ਼ਾ ਕਰ ਲਿਆ। ਇਸ ਝੜਪ ਵਿੱਚ ਕਈ ਪੁਲਿਸ ਮੁਲਾਜ਼ਮ ਵੀ ਜ਼ਖ਼ਮੀ ਹੋਏ।

ਇਸ਼ਤਿਹਾਰ

ਇਹ ਪ੍ਰਦਰਸ਼ਨ ਪਹਿਲਾਂ ਤੋਂ ਐਲਾਨਿਆ ਹੋਇਆ ਸੀ। ਇਸ ਤੋਂ ਬਾਅਦ ਸਵਾਲ ਉੱਠ ਰਹੇ ਹਨ ਕਿ ਚੰਡੀਗੜ੍ਹ ਪੁਲਿਸ ਇਸ ਮਾਮਲੇ ਵਿੱਚ ਕਿਵੇਂ ਚੂਕ ਗਈ। ਪੁਲਿਸ ਨਾ ਤਾਂ ਪ੍ਰਦਰਸ਼ਨਕਾਰੀਆਂ ਨੂੰ ਸਰਹੱਦ ‘ਤੇ ਰੋਕ ਸਕੀ ਅਤੇ ਨਾ ਹੀ ਉਨ੍ਹਾਂ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਦੇ ਨੇੜੇ ਪਹੁੰਚਣ ਤੋਂ ਰੋਕ ਸਕੀ।

ਸਾਬਕਾ DGP ਨੇ ਤਾਲਮੇਲ ਦੀ ਕਮੀ ਦੱਸੀ

ਪੰਜਾਬ ਦੇ ਸਾਬਕਾ ਡੀਜੀਪੀ ਏ.ਪੀ. ਪਾਂਡੇ ਨੇ ਕਿਹਾ ਕਿ ਇਹ ਚੰਡੀਗੜ੍ਹ ਅਤੇ ਮੋਹਾਲੀ ਪੁਲਿਸ ਵਿਚਕਾਰ ਤਾਲਮੇਲ ਅਤੇ ਗਰਾਊਂਡ ਇੰਟੈਲੀਜੈਂਸ ਦੀ ਕਮੀ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਇੰਨੇ ਵੱਡੇ ਪ੍ਰਦਰਸ਼ਨ ਨੂੰ ਦੇਖਦੇ ਹੋਏ ਸੁਰੱਖਿਆ ਦੇ ਪੂਰੇ ਪ੍ਰਬੰਧ ਹੋਣੇ ਚਾਹੀਦੇ ਸਨ।

SSP ਨੇ ਪੁਲਿਸ ਦਾ ਕੀਤਾ ਬਚਾਅ

ਚੰਡੀਗੜ੍ਹ ਦੀ ਐੱਸਐੱਸਪੀ ਕਵਰਦੀਪ ਕੌਰ ਨੇ ਪੁਲਿਸ ਦਾ ਪੱਖ ਰੱਖਦਿਆਂ ਕਿਹਾ ਕਿ ਪੁਲਿਸ ਕਿਸੇ ਵੀ ਕੀਮਤ ‘ਤੇ ਮਾਹੌਲ ਨੂੰ ਖਰਾਬ ਨਹੀਂ ਹੋਣ ਦੇਣਾ ਚਾਹੁੰਦੀ ਸੀ।

ਉਨ੍ਹਾਂ ਦੱਸਿਆ ਕਿ ਪਿਛਲੇ ਇੱਕ ਹਫ਼ਤੇ ਤੋਂ ਸੰਗਠਨ ਦੇ ਆਗੂਆਂ ਨਾਲ ਲਗਾਤਾਰ ਗੱਲਬਾਤ ਚੱਲ ਰਹੀ ਸੀ, ਪਰ ਇਸ ਦੇ ਬਾਵਜੂਦ ਪ੍ਰਦਰਸ਼ਨਕਾਰੀ ਬੈਰੀਕੇਡ ਤੋੜ ਕੇ ਅੱਗੇ ਵੱਧ ਗਏ। ਐੱਸਐੱਸਪੀ ਦੇ ਮੁਤਾਬਕ ਕੁਝ ਲੋਕ ਹਥਿਆਰਾਂ ਨਾਲ ਵੀ ਆਏ ਹੋਏ ਸਨ ਅਤੇ ਉਨ੍ਹਾਂ ਦੇ ਹਮਲੇ ਕਾਰਨ ਕਈ ਪੁਲਿਸ ਜਵਾਨ ਜ਼ਖ਼ਮੀ ਹੋਏ ਹਨ।

ਅਣਪਛਾਤਿਆਂ ਖ਼ਿਲਾਫ਼ ਕੇਸ ਦਰਜ

ਐੱਸਐੱਸਪੀ ਨੇ ਦੱਸਿਆ ਕਿ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਧਾਰਾ 163 ਦੀ ਉਲੰਘਣਾ ਦੇ ਮਾਮਲੇ ਵਿੱਚ ਭਾਰਤੀ ਨਿਆਂ ਸੰਹਿਤਾ (BNS) ਦੀ ਧਾਰਾ 173(1) ਤਹਿਤ ਅਣਪਛਾਤੇ ਵਿਅਕਤੀਆਂ ਵਿਰੁੱਧ ਐਫ਼ਆਈਆਰ ਦਰਜ ਕੀਤੀ ਗਈ ਹੈ। ਪੁਲਿਸ ਵੀਡੀਓ ਫੁਟੇਜ ਦੇ ਆਧਾਰ ‘ਤੇ ਪ੍ਰਦਰਸ਼ਨਕਾਰੀਆਂ ਦੀ ਪਛਾਣ ਕਰਨ ਵਿੱਚ ਜੁਟੀ ਹੋਈ ਹੈ।

Read Latest News and Breaking News at Daily Post TV, Browse for more News

Ad
Ad

Punjab District News