ਤਾਜ਼ਾ ਖ਼ਬਰਾਂ ਲਈ ਵਟਸਐਪ 'ਤੇ ਡੇਲੀਪੋਸਟ ਟੀਵੀ ਚੈਨਲ ਨੂੰ ਫਾਲੋ ਕਰੋ — ਹੁਣੇ ਜੁੜੋ ਅਤੇ ਹਰ ਵੱਡੀ ਖ਼ਬਰ ਸਭ ਤੋਂ ਪਹਿਲਾਂ ਪਾਓ! 👉 ਇੱਥੇ ਕਲਿੱਕ ਕਰੋ
Journalism Of Hope
BREAKING NEWS
ਵੱਡੀ ਖ਼ਬਰ: ਪੰਜਾਬ ਦੇ ਸਕੂਲਾਂ ਦਾ ਫੇਰ ਬਦਲਿਆ ਸਮਾਂ......ਮੋਗਾ ਡਬਲ ਮਰਡਰ: ਦੋ ਭਰਾਵਾਂ ਦੇ ਕਤਲ ਦੀ ਸਾਜ਼ਿਸ਼ ਵਿੱਚ 6 ਔਰਤਾਂ ਦੀ ਭੂਮਿਕਾ, ਹੁਣ ਤੱਕ 10 ਗ੍ਰਿਫ਼ਤਾਰ......ਮਾਨਸਾ ’ਚ ਨੌਜਵਾਨ ਦੀ ਮੌਤ ਮਾਮਲਾ: ਇਨਸਾਫ਼ ਮਿਲਣ ਤੱਕ ਸਸਕਾਰ ਨਹੀਂ ਕਰਾਂਗੇ: ਪਤਨੀ ਤੇ ਭੈਣ.....ਪੰਜਾਬ ’ਚ ਪਰਾਲੀ ਸਾੜਨ ਦੇ 684 ਮਾਮਲੇ, ਤਰਨ ਤਾਰਨ ਤੇ ਅੰਮ੍ਰਿਤਸਰ ਸਭ ਤੋਂ ਅੱਗੇ......ਪੰਜਾਬ ’ਚ ਮੁੜ ਬਦਲੇਗਾ ਮੌਸਮ, ਮੀਂਹ ਦੇ ਨਾਲ ਤੇਜ਼ ਹਵਾਵਾਂ ਤੇ ਗੜੇਮਾਰੀ ਦੀ ਸੰਭਾਵਨਾ......ਦਿੱਲੀ ’ਚ ਸ਼ਰਾਬ ਦੀ ਆਨਲਾਈਨ ਬੁਕਿੰਗ ਸ਼ੁਰੂ, 208 ਸਰਕਾਰੀ ਠੇਕਿਆਂ ’ਤੇ ਮਿਲੇਗੀ ਸਹੂਲਤ......ਟੋਲ ਪਲਾਜ਼ਿਆਂ ਦੇ ਨੇੜੇ ਰਹਿਣ ਵਾਲਿਆਂ ਲਈ ਵੱਡੀ ਰਾਹਤ, 1 ਨਵੰਬਰ ਤੋਂ ਮਿਲੇਗੀ ਸਾਲਾਨਾ ਲੋਕਲ ਪਾਸ ਦੀ ਸਹੂਲਤ......

ਬਲਵੰਤ ਰਾਜੋਆਣਾ ਮਾਮਲੇ ’ਚ ਸੁਪਰੀਮ ਕੋਰਟ ਨੇ ਸੁਣਵਾਈ 18 ਨਵੰਬਰ ਤੱਕ ਕੀਤੀ ਮੁਲਤਵੀ

ਨਵੀਂ ਦਿੱਲੀ: ਬਲਵੰਤ ਸਿੰਘ ਰਾਜੋਆਣਾ ਨਾਲ ਸਬੰਧਤ ਮਾਮਲੇ ਦੀ ਸੁਣਵਾਈ ਦੌਰਾਨ ਕੇਂਦਰ ਸਰਕਾਰ ਦੇ ਵਕੀਲ ਵੱਲੋਂ ਹੋਰ ਸਮਾਂ ਮੰਗੇ ਜਾਣ ਤੋਂ ਬਾਅਦ ਸੁਪਰੀਮ ਕੋਰਟ ਨੇ ਸੁਣਵਾਈ 18 ਨਵੰਬਰ ਤੱਕ ਮੁਲਤਵੀ ਕਰ ਦਿੱਤੀ ਹੈ। ਕੇਂਦਰ ਵੱਲੋਂ ਪੇਸ਼ ਹੋਏ ਵਧੀਕ ਸਾਲਿਸਟਰ ਜਨਰਲ ਨੇ ਅਦਾਲਤ ਨੂੰ ਦੱਸਿਆ ਕਿ ਮਾਮਲੇ ਵਿੱਚ ਬਹਿਸ ਕਰਨ ਲਈ ਹੋਰ ਸਮਾਂ ਚਾਹੀਦਾ ਹੈ। ਸੁਣਵਾਈ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਬਲਵੰਤ ਰਾਜੋਆਣਾ ਮਾਮਲੇ ’ਚ ਸੁਪਰੀਮ ਕੋਰਟ ਨੇ ਸੁਣਵਾਈ 18 ਨਵੰਬਰ ਤੱਕ ਕੀਤੀ ਮੁਲਤਵੀ

ਨਵੀਂ ਦਿੱਲੀ: ਬਲਵੰਤ ਸਿੰਘ ਰਾਜੋਆਣਾ ਨਾਲ ਸਬੰਧਤ ਮਾਮਲੇ ਦੀ ਸੁਣਵਾਈ ਦੌਰਾਨ ਕੇਂਦਰ ਸਰਕਾਰ ਦੇ ਵਕੀਲ ਵੱਲੋਂ ਹੋਰ ਸਮਾਂ ਮੰਗੇ ਜਾਣ ਤੋਂ ਬਾਅਦ ਸੁਪਰੀਮ ਕੋਰਟ ਨੇ ਸੁਣਵਾਈ 18 ਨਵੰਬਰ ਤੱਕ ਮੁਲਤਵੀ ਕਰ ਦਿੱਤੀ ਹੈ। ਕੇਂਦਰ ਵੱਲੋਂ ਪੇਸ਼ ਹੋਏ ਵਧੀਕ ਸਾਲਿਸਟਰ ਜਨਰਲ ਨੇ ਅਦਾਲਤ ਨੂੰ ਦੱਸਿਆ ਕਿ ਮਾਮਲੇ ਵਿੱਚ ਬਹਿਸ ਕਰਨ ਲਈ ਹੋਰ ਸਮਾਂ ਚਾਹੀਦਾ ਹੈ।

ਸੁਣਵਾਈ ਦੌਰਾਨ ਪਹਿਲਾਂ ਅਦਾਲਤ ਨੇ ਕਿਹਾ ਕਿ ਮਾਮਲੇ ’ਤੇ ਅਗਲੇ ਦਿਨ ਜਾਣੀ ਕਿ ਕੱਲ੍ਹ ਨੂੰ ਸੁਣਵਾਈ ਕੀਤੀ ਜਾਵੇਗੀ। ਹਾਲਾਂਕਿ, ਕੇਂਦਰ ਸਰਕਾਰ ਦੇ ਵਕੀਲ ਨੇ ਮੁੜ ਹੋਰ ਸਮਾਂ ਮੰਗ ਲਿਆ। ਇਸ ਤੋਂ ਬਾਅਦ ਸੁਪਰੀਮ ਕੋਰਟ ਨੇ ਮਾਮਲੇ ਦੀ ਅਗਲੀ ਸੁਣਵਾਈ ਲਈ 18 ਨਵੰਬਰ ਦੀ ਤਾਰੀਖ਼ ਤੈਅ ਕਰ ਦਿੱਤੀ।

ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ’ਚ ਬਦਲਣ ਦੀ ਮੰਗ
ਇਹ ਮਾਮਲਾ ਬਲਵੰਤ ਸਿੰਘ ਰਾਜੋਆਣਾ ਦੀ ਉਸ ਪਟੀਸ਼ਨ ਨਾਲ ਸਬੰਧਤ ਹੈ, ਜਿਸ ਵਿੱਚ ਉਨ੍ਹਾਂ ਨੇ ਆਪਣੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਦੀ ਮੰਗ ਕੀਤੀ ਹੈ। ਪਟੀਸ਼ਨ ਵਿੱਚ ਰਹਿਮ ਦੀ ਅਰਜ਼ੀ ’ਤੇ ਲੰਮੇ ਸਮੇਂ ਤੋਂ ਫ਼ੈਸਲਾ ਨਾ ਹੋਣ ਦਾ ਹਵਾਲਾ ਦਿੱਤਾ ਗਿਆ ਹੈ। ਰਾਜੋਆਣਾ ਨੂੰ 1995 ਵਿੱਚ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਮਾਮਲੇ ਵਿੱਚ ਦੋਸ਼ੀ ਠਹਿਰਾਇਆ ਗਿਆ ਸੀ ਅਤੇ 2007 ਵਿੱਚ ਮੌਤ ਦੀ ਸਜ਼ਾ ਸੁਣਾਈ ਗਈ ਸੀ। ਉਨ੍ਹਾਂ ਦੀ ਰਹਿਮ ਦੀ ਅਰਜ਼ੀ 2012 ਤੋਂ ਲੰਬਿਤ ਰਹਿਣ ਦਾ ਮਾਮਲਾ ਵੀ ਸੁਪਰੀਮ ਕੋਰਟ ਵਿੱਚ ਉਠਾਇਆ ਗਿਆ ਹੈ।

ਕੇਂਦਰ ਦੇ ਪੱਖ ’ਤੇ ਅਜੇ ਹੋਣੀ ਹੈ ਬਹਿਸ
ਕੇਂਦਰ ਸਰਕਾਰ ਨੇ ਪਹਿਲਾਂ ਵੀ ਇਸ ਮਾਮਲੇ ਵਿੱਚ ਹੋਰ ਸਮਾਂ ਮੰਗਿਆ ਸੀ। ਤਾਜ਼ਾ ਸੁਣਵਾਈ ਦੌਰਾਨ ਵੀ ਵਧੀਕ ਸਾਲਿਸਟਰ ਜਨਰਲ ਵੱਲੋਂ ਸਮਾਂ ਮੰਗੇ ਜਾਣ ਕਾਰਨ ਮਾਮਲੇ ’ਤੇ ਵਿਸਥਾਰ ਨਾਲ ਬਹਿਸ ਨਹੀਂ ਹੋ ਸਕੀ। ਹੁਣ 18 ਨਵੰਬਰ ਨੂੰ ਹੋਣ ਵਾਲੀ ਸੁਣਵਾਈ ਦੌਰਾਨ ਅਦਾਲਤ ਵਿੱਚ ਅਗਲੀ ਕਾਰਵਾਈ ਹੋਵੇਗੀ। ਫਿਲਹਾਲ ਸੁਪਰੀਮ ਕੋਰਟ ਵੱਲੋਂ ਰਾਜੋਆਣਾ ਦੀ ਸਜ਼ਾ ਬਦਲਣ ਸਬੰਧੀ ਕੋਈ ਅੰਤਿਮ ਫ਼ੈਸਲਾ ਨਹੀਂ ਸੁਣਾਇਆ ਗਿਆ ਹੈ।

Read Latest News and Breaking News at Daily Post TV, Browse for more News

Ad
Ad

Punjab District News