ਡਰੱਗਜ਼ ਮਾਮਲੇ ‘ਚ ਮਜੀਠੀਆ ਨੂੰ ਲੈ ਕੇ ਵੱਡਾ ਅਪਡੇਟ, ਸੁਪਰੀਮ ਕੋਰਟ ਨੇ ਮਜੀਠੀਆ ਦੀ ਜਮਾਨਤ ਦੇ ਵਿਰੁੱਧ ਪੰਜਾਬ ਸਰਕਾਰ ਦੀ ਅਪੀਲ ਕੀਤੀ ਖਾਰਿਜ਼
Punjab News: ਸੁਪਰੀਮ ਕੋਰਟ ਨੇ ਡਰੱਗਜ਼ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਬਿਕਰਮ ਸਿੰਘ ਮਜੀਠੀਆ ਦੀ ਜਮਾਨਤ ਨੂੰ ਚੁਣੌਤੀ ਦੇਣ ਵਾਲੀ ਪੰਜਾਬ ਸਰਕਾਰ ਦੀ ਅਪੀਲ ਨੂੰ ਖਾਰਿਜ ਕਰ ਦਿੱਤਾ। ਇਹ ਮਾਮਲਾ 2021 ਦੇ ਡਰੱਗ ਤਸਕਰੀ ਕੇਸ ਨਾਲ ਸਬੰਧਤ ਹੈ, ਜਿਸ ਵਿੱਚ ਮਜੀਠੀਆ ਨੂੰ ਪੰਜਾਬ ਪੁਲਿਸ ਨੇ ਨਾਮਜ਼ਦ ਕੀਤਾ ਸੀ।
ਸੁਪਰੀਮ ਕੋਰਟ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਮਾਮਲੇ ਦੀ ਸੁਣਵਾਈ ਹੋਈ। ਮਜੀਠੀਆ ਦੀ ਜ਼ਮਾਨਤ ਰੱਦ ਕਰਵਾਉਣ ਲਈ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਦਾ ਦਰਵਾਜ਼ਾ ਖੜ੍ਹਕਾਇਆ ਸੀ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਝਟਕਾ ਦਿੰਦੇ ਹੋਏ ਪਟੀਸ਼ਨ ਖਾਰਿਜ ਕਰ ਦਿੱਤੀ ਹੈ ਤੇ ਮਜੀਠੀਆ ਨੂੰ ਆਦੇਸ਼ ਜਾਰੀ ਕੀਤੇ ਹਨ।
ਜੇਕਰ SIT ਦੀ ਕਾਰਵਾਈ ਵਿੱਚ ਨਹੀਂ ਕੀਤਾ ਸਹਿਯੋਗ ਤਾਂ ਹੋਏਗਾ ਸਖਤ ਐਕਸ਼ਨ
ਸੁਪਰੀਮ ਕੋਰਟ ਨੇ ਕਿਹਾ ਕਿ ਮਜੀਠੀਆ ਐਸਆਈਟੀ ਦੇ ਬਾਰੇ ਮੀਡੀਆ ਵਿੱਚ ਕੁਝ ਨਹੀਂ ਬੋਲ ਸਕਦੇ ਤੇ ਉਹ ਸਿੱਟ ਦੇ ਮੈਂਬਰਾਂ ਬਾਰੇ ਵੀ ਕੁਝ ਨਹੀਂ ਬੋਲਣਗੇ। ਐਸਆਈਟੀ ਜਦ ਵੀ ਜਾਂਚ ਲਈ ਬੁਲਾਏਗੀ ਤਾਂ ਮਜੀਠੀਆ ਨੂੰ ਹਾਜ਼ਰ ਹੋਣ ਪਵੇਗਾ। ਜੇਕਰ ਬਿਕਰਮ ਮਜੀਠੀਆ ਐਸਆਈਟੀ ਦੇ ਨਾਲ ਸਹਿਯੋਗ ਨਹੀਂ ਕਰਨਗੇ ਤਾਂ ਅਦਾਲਤ ਕੋਲ ਉਨ੍ਹਾਂ ਦੀ ਜ਼ਮਾਨਤ ਰੱਦ ਕਰਨ ਤੋਂ ਇਲਾਵਾ ਕੋਈ ਹੱਲ ਨਹੀਂ ਬਚੇਗਾ।
ਮਜੀਠੀਆ ਨੂੰ ਫਰਵਰੀ 2022 ਵਿੱਚ ਗ੍ਰਿਫਤਾਰ ਕੀਤਾ ਗਿਆ ਸੀ, ਪਰ ਬਾਅਦ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅਗਸਤ 2022 ਵਿੱਚ ਉਸ ਨੂੰ ਜਮਾਨਤ ਦੇ ਦਿੱਤੀ ਸੀ।