Supreme Court : ਸੁਪਰੀਮ ਕੋਰਟ ਨੇ ਅਲਾਹਾਬਾਦ ਹਾਈ ਕੋਰਟ ਦੇ ਜੱਜ ਜਸਟਿਸ ਯਸ਼ਵੰਤ ਵਰਮਾ ਖ਼ਿਲਾਫ਼ ਨਕਦੀ ਬਰਾਮਦਗੀ ਮਾਮਲੇ ਵਿੱਚ ਐੱਫਆਈਆਰ ਦਰਜ ਕਰਨ ਦੀ ਅਪੀਲ ਵਾਲੀ ਪਟੀਸ਼ਨ ਨੂੰ ਤੁਰੰਤ ਸੁਣਵਾਈ ਲਈ ਸੂਚੀਬੱਧ ਕਰਨ ਤੋਂ ਅੱਜ ਇਨਕਾਰ ਕਰ ਦਿੱਤਾ। ਚੀਫ਼ ਜਸਟਿਸ ਬੀਆਰ ਗਵਈ ਅਤੇ ਜਸਟਿਸ ਔਗਸਟੀਨ ਜੋਰਜ ਮਸੀਹ ਦੇ ਬੈਂਚ ਨੇ ਵਕੀਲ ਤੇ ਪਟੀਸ਼ਨਰ ਮੈਥਿਊਜ਼ ਨੇਦੁਮਪਾਰਾ ਨੂੰ ਕਿਸੇ ਕੇਸ ਨੂੰ ਫੌਰੀ ਸੁਣਵਾਈ ਲਈ ਲਿਆਉਣ ਦੀ ਪ੍ਰਕਿਰਿਆ ਦੀ ਪਾਲਣਾ ਯਕੀਨੀ ਬਣਾਉਣ ਨੂੰ ਕਿਹਾ ਹੈ। ਤਤਕਾਲੀ ਚੀਫ ਜਸਟਿਸ ਸੰਜੀਵ ਖੰਨਾ ਨੇ ਮਾਮਲਿਆਂ ਨੂੰ ਤੁਰੰਤ ਸੂਚੀਬੱਧ ਕਰਨ ਅਤੇ ਇਨ੍ਹਾਂ ‘ਤੇ ਫੌਰੀ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਉਨ੍ਹਾਂ ਦਾ ਕਹਿਣਾ ਸੀ ਕਿ ਵਕੀਲਾਂ ਜਾਂ ਵਾਦੀਆਂ ਨੂੰ ਪਹਿਲਾਂ ਈਮੇਲ ਭੇਜਣੀ ਹੋਵੇਗੀ ਅਤੇ ਸੁਪਰੀਮ ਕੋਰਟ ਦੀ ਰਜਿਸਟਰੀ ਵਿੱਚ ਜਾਣਾ ਹੋਵੇਗਾ।

12000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਵੱਲੋਂ ਕਾਬੂ
ਚੰਡੀਗੜ੍ਹ- ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਲਗਾਤਾਰ ਚੱਲ ਰਹੀ ਮੁਹਿੰਮ ਨੂੰ ਜਾਰੀ ਰੱਖਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ ਸਦਰ ਸੰਗਰੂਰ ਵਿਖੇ ਤਾਇਨਾਤ ਇੱਕ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਜਗਤਾਰ ਸਿੰਘ ਨੂੰ 12,000 ਰੁਪਏ ਰਿਸ਼ਵਤ ਲੈੰਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ...