Journalism Of Hope
BREAKING NEWS
DA ਏਰੀਅਰ ਮਾਮਲੇ ’ਚ ਹਾਈਕੋਰਟ ਸਖ਼ਤ, ਪੰਜਾਬ ਦੇ ਮੁੱਖ ਸਕੱਤਰ ਨੂੰ ਕੰਟੈਂਪਟ ਨੋਟਿਸ.....ਅਕਾਲੀ ਦਲ ਦੇ ਸਾਬਕਾ ਹਲਕਾ ਇੰਚਾਰਜ ਰਵੀ ਮੋਹਨ ‘ਆਪ’ ’ਚ ਸ਼ਾਮਲ.....ਖਡੂਰ ਸਾਹਿਬ ’ਚ ਦਿਨ-ਦਿਹਾੜੇ 22 ਸਾਲਾ ਨੌਜਵਾਨ ਦਾ ਕਿਰਚਾਂ ਮਾਰ ਕੇ ਕਤਲ.......ਤ੍ਰਿਪੁਰਾ ’ਚ BSF ਜਵਾਨਾਂ ’ਤੇ ਤਸਕਰਾਂ ਵੱਲੋਂ ਹਮਲਾ, ਹਥਿਆਰ ਖੋਹਣ ਦੀ ਕੋਸ਼ਿਸ਼......ਬਾਲੀਵੁੱਡ ਅਦਾਕਾਰ ਤੁਸ਼ਾਰ ਕਪੂਰ ਨੂੰ ਆਈ ਧਮਕੀ ਭਰੀ ਕਾਲ: ਮੰਗੀ 5 ਕਰੋੜ ਰੁਪਏ ਦੀ ਫਿਰੌਤੀ......ਹਨੀ ਸਿੰਘ ਦੇ ਭਤੀਜੇ ਦੀ ਮੌਤ ਦੀ ਖ਼ਬਰ ਸਭ ਤੋਂ ਪਹਿਲਾਂ iPhone ਨੇ ਦਿੱਤੀ, ਮਾਂ ਦੇ ਮੋਬਾਈਲ ’ਤੇ ਆਇਆ ਸੀ ਅਲਰਟ......ਗਲੇਨ ਮੈਕਸਵੈੱਲ ਨੇ ਕੌਮਾਂਤਰੀ ਕ੍ਰਿਕਟ ਨੂੰ ਕਿਹਾ ਅਲਵਿਦਾ.....ਦਲੇਰ ਮਹਿੰਦੀ ਵਿਵਾਦ ’ਤੇ ਮੰਤਰੀ ਦਾ ਵੱਡਾ ਬਿਆਨ, ਕਿਹਾ- ਅਸਤੀਫ਼ਾ ਦੇ ਦਿਆਂਗਾ, ਪਰ ਮੁਆਫ਼ੀ ਨਹੀਂ ਮੰਗਾਂਗਾ.....SIR ਮਗਰੋਂ ਪੰਜ ਸੂਬਿਆਂ ਵਿੱਚ 2.29 ਕਰੋੜ ਵੋਟਰਾਂ ਦੇ ਨਾਮ ਘਟੇ, ਪੰਜਾਬ ਵਿੱਚ 6.34 ਫੀਸਦੀ ਕਮੀ......ਭਾਜਪਾ, ਕਾਂਗਰਸ ਤੇ ਅਕਾਲੀ ਦਲ ਹੋਏ ਇੱਕਜੁਟ, ਹੁਣ ਸਿਆਸੀ ਮੁਕਾਬਲਾ ਹੋਇਆ ‘ਇੱਕ ਬਨਾਮ ਸਾਰੇ’ – ਮੁੱਖ ਮੰਤਰੀ ਭਗਵੰਤ ਮਾਨ

ਜਗਤਾਰ ਸਿੰਘ ਹਵਾਰਾ ਦੀ ਜੇਲ੍ਹ ਬਦਲਣ ‘ਤੇ ਸੁਪਰੀਮ ਕੋਰਟ ਨੇ ਲਾਈ ਰੋਕ, ਜਾਣੋ ਕਿਉਂ?

Jagtar Singh Hawara Punjab Jail Transfer Plea;ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਜਗਤਾਰ ਸਿੰਘ ਹਵਾਰਾ ਨੂੰ ਫਿਲਹਾਲ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਕਿਸੇ ਜੇਲ੍ਹ ਵਿੱਚ ਤਬਦੀਲ ਨਹੀਂ ਕੀਤਾ ਜਾਵੇਗਾ। ਸੁਪਰੀਮ ਕੋਰਟ ਨੇ ਹਵਾਰਾ ਦੀ ਜੇਲ੍ਹ ਬਦਲਣ ਦੀ ਮੰਗ ਵਾਲੀ ਪਟੀਸ਼ਨ ‘ਤੇ ਸੁਣਵਾਈ ਤਿੰਨ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਜਗਤਾਰ ਸਿੰਘ ਹਵਾਰਾ ਦੀ ਜੇਲ੍ਹ ਬਦਲਣ ‘ਤੇ ਸੁਪਰੀਮ ਕੋਰਟ ਨੇ ਲਾਈ ਰੋਕ, ਜਾਣੋ ਕਿਉਂ?

Jagtar Singh Hawara Punjab Jail Transfer Plea;ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਜਗਤਾਰ ਸਿੰਘ ਹਵਾਰਾ ਨੂੰ ਫਿਲਹਾਲ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਕਿਸੇ ਜੇਲ੍ਹ ਵਿੱਚ ਤਬਦੀਲ ਨਹੀਂ ਕੀਤਾ ਜਾਵੇਗਾ। ਸੁਪਰੀਮ ਕੋਰਟ ਨੇ ਹਵਾਰਾ ਦੀ ਜੇਲ੍ਹ ਬਦਲਣ ਦੀ ਮੰਗ ਵਾਲੀ ਪਟੀਸ਼ਨ ‘ਤੇ ਸੁਣਵਾਈ ਤਿੰਨ ਮਹੀਨਿਆਂ ਲਈ ਟਾਲ ਦਿੱਤੀ ਹੈ। 3 ਨਵੰਬਰ ਨੂੰ ਹੋਈ ਸੁਣਵਾਈ ਦੌਰਾਨ ਅਦਾਲਤ ਨੇ ਇੰਟੈਲੀਜੈਂਸ ਬਿਊਰੋ (IB) ਦੀ ਰਿਪੋਰਟ ‘ਤੇ ਵਿਚਾਰ ਕਰਨ ਤੋਂ ਬਾਅਦ ਇਹ ਫ਼ੈਸਲਾ ਲਿਆ।

ਜਸਟਿਸ ਐੱਮ.ਐੱਮ. ਸੁੰਦਰੇਸ਼ ਅਤੇ ਜਸਟਿਸ ਪੀ.ਬੀ. ਵਰਾਲੇ ਦੇ ਬੈਂਚ ਸਾਹਮਣੇ ਅੱਜ IB ਦੀ ਰਿਪੋਰਟ ਪੇਸ਼ ਕੀਤੀ ਗਈ। ਪਿਛਲੀ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਹਵਾਰਾ ਦੀ ਪੰਜਾਬ ਜੇਲ੍ਹ ਵਿੱਚ ਸ਼ਿਫਟਿੰਗ ਦੀ ਸੰਭਾਵਨਾ ਬਾਰੇ IB ਤੋਂ ਜਾਣਕਾਰੀ ਮੰਗੀ ਸੀ। ਰਿਪੋਰਟ ਵਿੱਚ ਖਦਸ਼ਾ ਜਤਾਇਆ ਗਿਆ ਕਿ ਹਵਾਰਾ ਨੂੰ ਪੰਜਾਬ ਤਬਦੀਲ ਕਰਨ ਨਾਲ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ‘ਤੇ ਅਸਰ ਪੈ ਸਕਦਾ ਹੈ। ਪੰਜਾਬ ਸਰਕਾਰ ਨੇ ਵੀ ਇਸ ਮਾਮਲੇ ਵਿੱਚ ਸੂਬੇ ਦੀ ਕਾਨੂੰਨ ਵਿਵਸਥਾ ਪ੍ਰਭਾਵਿਤ ਹੋਣ ਦੀ ਚਿੰਤਾ ਜਤਾਈ ਸੀ।

ਸਰਕਾਰ ਨੇ ਸੁਰੱਖਿਆ ਅਤੇ ਫਰਾਰ ਹੋਣ ਦਾ ਖਦਸ਼ਾ ਜਤਾਇਆ

ਸੁਣਵਾਈ ਦੌਰਾਨ ਕੇਂਦਰ ਸਰਕਾਰ ਵੱਲੋਂ ਪੇਸ਼ ਹੋਈ ਐਡੀਸ਼ਨਲ ਸਾਲਿਸਟਰ ਜਨਰਲ ਐਸ਼ਵਰਿਆ ਭਾਟੀ ਨੇ IB ਦੀ ਰਿਪੋਰਟ ਦਾ ਹਵਾਲਾ ਦਿੰਦਿਆਂ ਕਿਹਾ ਕਿ ਹਵਾਰਾ ਦੀ ਪੰਜਾਬ ਜੇਲ੍ਹ ਵਿੱਚ ਸ਼ਿਫਟਿੰਗ ਨਾਲ ਸੂਬੇ ਦੀ ਕਾਨੂੰਨ ਵਿਵਸਥਾ ਅਤੇ ਆਉਣ ਵਾਲੀਆਂ ਚੋਣਾਂ ‘ਤੇ ਅਸਰ ਪੈਣ ਦਾ ਖਦਸ਼ਾ ਹੈ।

ਉਨ੍ਹਾਂ ਦਲੀਲ ਦਿੱਤੀ ਕਿ ਹਵਾਰਾ ਪਹਿਲਾਂ ਵੀ ਜੇਲ੍ਹ ਵਿੱਚੋਂ ਫਰਾਰ ਹੋਣ ਦੀ ਘਟਨਾ ਵਿੱਚ ਸ਼ਾਮਲ ਰਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਉਸ ਨੂੰ ਇੱਕ ਜੇਲ੍ਹ ਤੋਂ ਦੂਜੀ ਜੇਲ੍ਹ ਵਿੱਚ ਤਬਦੀਲ ਕਰਨ ਦੌਰਾਨ ਫਰਾਰ ਹੋਣ ਦਾ ਖਤਰਾ ਹੋ ਸਕਦਾ ਹੈ। ਇਸ ਸਬੰਧ ਵਿੱਚ ਉਨ੍ਹਾਂ ਕੇਂਦਰੀ ਗ੍ਰਹਿ ਮੰਤਰਾਲੇ ਦੀ ਹਾਈ ਰਿਸਕ ਕੈਦੀਆਂ ਨੂੰ ਸ਼ਿਫਟ ਕਰਨ ਸਬੰਧੀ ਐਡਵਾਈਜ਼ਰੀ ਦਾ ਹਵਾਲਾ ਵੀ ਦਿੱਤਾ।

ਭਾਟੀ ਨੇ ਪੰਜਾਬ ਸਰਕਾਰ ਦੇ ਹਲਫ਼ਨਾਮੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਹਵਾਰਾ ਨੂੰ ਚੰਡੀਗੜ੍ਹ ਦੀ ਜੇਲ੍ਹ ਵਿੱਚ ਸੁਰੰਗ ਪੁੱਟਣ ਦੇ ਮਾਮਲੇ ਵਿੱਚ ਵੀ ਦੋਸ਼ੀ ਠਹਿਰਾਇਆ ਜਾ ਚੁੱਕਾ ਹੈ। ਜ਼ਿਕਰਯੋਗ ਹੈ ਕਿ ਬੇਅੰਤ ਸਿੰਘ ਕਤਲ ਕੇਸ ਵਿੱਚ ਹਵਾਰਾ ਨੂੰ ਪਹਿਲਾਂ ਫਾਂਸੀ ਦੀ ਸਜ਼ਾ ਸੁਣਾਈ ਗਈ ਸੀ, ਜਿਸ ਨੂੰ ਬਾਅਦ ਵਿੱਚ ਉਮਰ ਕੈਦ ਵਿੱਚ ਬਦਲ ਦਿੱਤਾ ਗਿਆ ਸੀ।

ਹਵਾਰਾ ਦੇ ਵਕੀਲ ਨੇ ਮਾਂ ਨਾਲ ਮੁਲਾਕਾਤ ਦੀ ਕੀਤੀ ਮੰਗ

ਦੂਜੇ ਪਾਸੇ, ਹਵਾਰਾ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਐੱਸ. ਮੁਰਲੀਧਰ ਨੇ ਤਿਹਾੜ ਜੇਲ੍ਹ ਨੂੰ ਹਾਈ ਸਕਿਓਰਿਟੀ ਕੈਦੀਆਂ ਲਈ ਵਧੇਰੇ ਸੁਰੱਖਿਅਤ ਦੱਸਣ ਵਾਲੀ ਦਲੀਲ ‘ਤੇ ਇਤਰਾਜ਼ ਜਤਾਇਆ। ਉਨ੍ਹਾਂ ਅਦਾਲਤ ਨੂੰ ਦੱਸਿਆ ਕਿ ਹਵਾਰਾ ਦੀ ਮਾਂ ਦੀ ਉਮਰ 90 ਸਾਲ ਤੋਂ ਵੱਧ ਹੈ ਅਤੇ ਉਨ੍ਹਾਂ ਦੀ ਸਿਹਤ ਵੀ ਗੰਭੀਰ ਦੱਸੀ ਜਾ ਰਹੀ ਹੈ।

ਵਕੀਲ ਨੇ ਕਿਹਾ ਕਿ ਹਵਾਰਾ ਦੀ ਮਾਂ ਨਾਲ ਮੁਲਾਕਾਤ ਕਰਵਾਉਣ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪੈਰੋਲ ਲਈ ਅਰਜ਼ੀ ਵੀ ਦਾਇਰ ਕੀਤੀ ਗਈ ਹੈ, ਜੋ ਹਾਲੇ ਵਿਚਾਰ ਅਧੀਨ ਹੈ।

IB ਦੀ ਰਿਪੋਰਟ ਨੂੰ ਗੰਭੀਰ ਮੰਨਦਿਆਂ ਸੁਣਵਾਈ ਟਾਲੀ

ਇਸ ‘ਤੇ ਜਸਟਿਸ ਸੁੰਦਰੇਸ਼ ਨੇ ਕਿਹਾ ਕਿ ਆਮ ਤੌਰ ‘ਤੇ ਅਦਾਲਤ ਨੂੰ ਜੇਲ੍ਹ ਵਿੱਚ ਮੁਲਾਕਾਤ ਦੀ ਇਜਾਜ਼ਤ ਦੇਣ ‘ਤੇ ਕੋਈ ਇਤਰਾਜ਼ ਨਹੀਂ ਹੁੰਦਾ, ਪਰ IB ਦੀ ਰਿਪੋਰਟ ਬੇਹੱਦ ਗੰਭੀਰ ਹੈ। ਅਦਾਲਤ ਨੇ ਕਿਹਾ ਕਿ ਮੌਜੂਦਾ ਹਾਲਾਤ ਵਿੱਚ ਅਜਿਹਾ ਕੋਈ ਹੁਕਮ ਆਉਣ ਵਾਲੀਆਂ ਚੋਣਾਂ ਦੌਰਾਨ ਅਸ਼ਾਂਤੀ ਪੈਦਾ ਕਰ ਸਕਦਾ ਹੈ।

ਇਸ ਤੋਂ ਬਾਅਦ ਹਵਾਰਾ ਦੇ ਵਕੀਲ ਨੇ ਸੁਝਾਅ ਦਿੱਤਾ ਕਿ ਜੇਕਰ ਚੋਣਾਂ ਨੂੰ ਲੈ ਕੇ ਚਿੰਤਾ ਹੈ ਤਾਂ ਇਸ ਮਾਮਲੇ ਦੀ ਸੁਣਵਾਈ ਚੋਣਾਂ ਤੋਂ ਬਾਅਦ ਕੀਤੀ ਜਾ ਸਕਦੀ ਹੈ। ਅਦਾਲਤ ਨੇ ਇਸ ਸੁਝਾਅ ਨੂੰ ਸਵੀਕਾਰ ਕਰਦਿਆਂ ਮਾਮਲੇ ਦੀ ਅਗਲੀ ਸੁਣਵਾਈ ਤਿੰਨ ਮਹੀਨਿਆਂ ਲਈ ਟਾਲ ਦਿੱਤੀ।

ਕੌਣ ਹੈ ਜਗਤਾਰ ਸਿੰਘ ਹਵਾਰਾ?

ਜਗਤਾਰ ਸਿੰਘ ਹਵਾਰਾ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੀ ਸਾਜ਼ਿਸ਼ ਦੇ ਮਾਮਲੇ ਵਿੱਚ ਦੋਸ਼ੀ ਠਹਿਰਾਇਆ ਗਿਆ ਸੀ। ਉਹ ਪਾਬੰਦੀਸ਼ੁਦਾ ਜਥੇਬੰਦੀ ਬੱਬਰ ਖਾਲਸਾ ਇੰਟਰਨੈਸ਼ਨਲ (BKI) ਨਾਲ ਜੁੜਿਆ ਹੋਇਆ ਹੈ। ਸਾਲ 1995 ਵਿੱਚ ਹੋਏ ਬੇਅੰਤ ਸਿੰਘ ਕਤਲ ਕੇਸ ਵਿੱਚ ਉਸ ਨੂੰ ਪਹਿਲਾਂ ਮੌਤ ਦੀ ਸਜ਼ਾ ਸੁਣਾਈ ਗਈ ਸੀ, ਜਿਸ ਨੂੰ ਬਾਅਦ ਵਿੱਚ ਉਮਰ ਕੈਦ ਵਿੱਚ ਤਬਦੀਲ ਕਰ ਦਿੱਤਾ ਗਿਆ। ਫਿਲਹਾਲ ਉਹ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਸਜ਼ਾ ਕੱਟ ਰਿਹਾ ਹੈ।

Read Latest News and Breaking News at Daily Post TV, Browse for more News

Ad
Ad

Punjab District News