CM ਦਫ਼ਤਰ ਨਾਲ ਜੁੜੇ ਭ੍ਰਿਸ਼ਟਾਚਾਰ ਮਾਮਲੇ ’ਚ ਪੰਜਾਬ ਸਰਕਾਰ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ’ਚ ਸੁਣਵਾਈ ਅੱਜ
Supreme Court to hear Punjab government’s petition: ਨਵੀਂ ਦਿੱਲੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਫ਼ਤਰ ਨਾਲ ਜੁੜੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ CBI ਜਾਂਚ ਦੇ ਹੁਕਮਾਂ ਖ਼ਿਲਾਫ਼ ਪੰਜਾਬ ਸਰਕਾਰ ਵੱਲੋਂ ਦਾਇਰ ਪਟੀਸ਼ਨ ’ਤੇ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਵੇਗੀ।
ਪੰਜਾਬ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਉਸ ਹੁਕਮ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੈ, ਜਿਸ ਤਹਿਤ CBI ਨੂੰ ਦੋਸ਼ਾਂ ਦੀ ਜਾਂਚ ਲਈ ਕੇਸ ਦਰਜ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ। ਹਾਈਕੋਰਟ ਨੇ CBI ਨੂੰ ਜਾਂਚ ਦੀ ਰਿਪੋਰਟ ਦੋ ਮਹੀਨਿਆਂ ਅੰਦਰ ਪੇਸ਼ ਕਰਨ ਲਈ ਕਿਹਾ ਸੀ।
ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਦੀ ਪਟੀਸ਼ਨ ’ਤੇ ਸੁਣਵਾਈ ਲਈ ਸਹਿਮਤੀ ਦਿੱਤੀ ਸੀ। ਸਰਕਾਰ ਨੇ ਹਾਈਕੋਰਟ ਦੇ ਹੁਕਮ ’ਤੇ ਰੋਕ ਲਗਾਉਣ ਦੀ ਮੰਗ ਕੀਤੀ ਹੈ। ਇਹ ਮਾਮਲਾ ਮੁੱਖ ਮੰਤਰੀ ਦਫ਼ਤਰ ਨਾਲ ਜੁੜੇ OSD ਰਾਜਬੀਰ ਸਿੰਘ ਘੁੰਮਣ ਅਤੇ ਹੋਰ ਵਿਅਕਤੀਆਂ ਖ਼ਿਲਾਫ਼ ਲਗਾਏ ਗਏ ਕਥਿਤ ਭ੍ਰਿਸ਼ਟਾਚਾਰ ਦੇ ਦੋਸ਼ਾਂ ਨਾਲ ਸਬੰਧਤ ਹੈ।
