Swapan Sharma: ਪੰਜਾਬ ਸਰਕਾਰ ਵੱਲੋਂ ਪੰਜਾਬ ਪੁਲਿਸ ਵਿਚ ਵੱਡਾ ਫੇਰਬਦਲ ਕੀਤਾ ਗਿਆ ਹੈ। ਇਸ ਤਹਿਤ ਲੁਧਿਆਣਾ ਦੇ ਪੁਲਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਦੀ ਵੀ ਬਦਲੀ ਕਰ ਦਿੱਤੀ ਗਈ ਹੈ। ਉਨ੍ਹਾਂ ਦੀ ਜਗ੍ਹਾ ਹੁਣ ਸਵਪਨ ਸ਼ਰਮਾ ਲੁਧਿਆਣਾ ਦੇ ਨਵੇਂ ਪੁਲਿਸ ਕਮਿਸ਼ਨਰ ਹੋਣਗੇ। ਉਹ ਇਸ ਵੇਲੇ ਫਿਰੋਜ਼ਪੁਰ ਦੇ ਡੀ.ਆਈ.ਜੀ. ਦੇ ਅਹੁਦੇ ‘ਤੇ ਤਾਇਨਾਤ ਸਨ।
ਇਸ ਦੇ ਨਾਲ ਹੀ IPS ਹਰਮਿੰਦਰ ਸਿੰਘ ਨੂੰ ਫਿਰੋਜ਼ਪੁਰ ਰੇਂਜ ਦਾ DIG ਨਿਯੁਕਤ ਕੀਤਾ ਗਿਆ ਹੈ, ਜੋ ਸਵਪਨ ਸ਼ਰਮਾ ਦੀ ਜਗ੍ਹਾ ਲੈਣਗੇ।
ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ। ਦੂਜੇ ਪਾਸੇ ਕੁਲਦੀਪ ਸਿੰਘ ਚਾਹਲ ਨੂੰ ਫ਼ਿਲਹਾਲ ਨਵੀਂ ਪੋਸਟਿੰਗ ਨਹੀਂ ਦਿੱਤੀ ਗਈ ਅਤੇ ਉਨ੍ਹਾਂ ਨੂੰ ਜਲਦੀ ਹੀ ਨਵੀਂ ਪੋਸਟਿੰਗ ਦੇਣ ਦੀ ਗੱਲ ਕਹੀ ਗਈ ਹੈ।

CM ਮਾਨ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਸਫਾਈ ਮੁਹਿੰਮ ਜੰਗੀ ਪੱਧਰ ’ਤੇ ਚਲਾਉਣ ਦਾ ਐਲਾਨ
Flood-affected Areas: CM ਭਗਵੰਤ ਮਾਨ ਨੇ ਕਿਹਾ ਕਿ ਹਰੇਕ ਪਿੰਡ ਲਈ ਸਰਕਾਰ ਨੇ ਟੀਮਾਂ ਦਾ ਗਠਨ ਕੀਤਾ ਹੈ ਜਿਨ੍ਹਾਂ ਕੋਲ JCB ਮਸ਼ੀਨਾਂ, ਟਰੈਕਟਰ-ਟਰਾਲੀਆਂ ਅਤੇ ਲੇਬਰ ਦੀ ਵਿਵਸਥਾ ਹੋਵੇਗੀ। CM Mann on Punjab Floods Relief Work: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ 100 ਕਰੋੜ ਰੁਪਏ...