Coronavirus and Swine Flu: ਸਿਟੀ ਬਿਊਟੀਫੁੱਲ ਚੰਡੀਗੜ੍ਹ ਵਿੱਚ ਸਵਾਈਨ ਫਲੂ ਨੇ ਦਸਤਕ ਦੇ ਦਿੱਤੀ ਹੈ।ਸ਼ਹਿਰ ਵਿੱਚ ਸਵਾਈਨ ਫਲੂ ਦਾ ਪਹਿਲਾ ਮਾਮਲਾ ਸਾਹਮਣੇ ਆਇਆ ਹੈ।
Swine Flu in Chandigarh: ਦੇਸ਼ ‘ਚ ਇੱਕ ਵਾਰ ਫਿਰ ਤੋਂ ਕੋਰੋਨਾਵਾਇਰਸ ਪੈਰ ਪਸਾਰਣ ਲੱਗ ਗਿਆ ਹੈ। ਦੇਸ਼ ਦੇ ਵੱਖ-ਵੱਖ ਸੂਬਿਆਂ ‘ਚ ਆਏ ਦਿਨ ਕੋਰੋਨਾ ਦੇ ਵਧ ਰਹੇ ਕੇਸਾਂ ਨੇ ਲੋਕਾਂ ਅਤੇ ਪ੍ਰਸਾਸ਼ਨ ਦੇ ਸਾਹ ਸੁੱਕਾ ਦਿੱਤੇ ਹਨ। ਪਰ ਕੇਂਦਰ ਅਤੇ ਸੂਬਾ ਸਰਕਾਰਾਂ ਪਹਿਲਾਂ ਤੋਂ ਹੀ ਅਲਰਟ ਮੋਡ ‘ਤੇ ਨਜ਼ਰ ਆ ਰਹੀਆਂ ਹਨ। ਅਤੇ ਲੋਕਾਂ ਨੂੰ ਧਿਆਨ ਰੱਖਣ ਦੀ ਐਡਵਾਈਜ਼ਰੀ ਜਾਰੀ ਕੀਤੀ ਜਾ ਰਹੀ ਹੈ। ਅਜਿਹੇ ‘ਚ ਹੁਣ ਖ਼ਬਰ ਆ ਰਹੀ ਹੈ ਸਵਾਈਨ ਫਲੂ ਦੀ।
ਜੀ ਹਾਂ ਖ਼ਬਰ ਹੈ ਕਿ ਸਿਟੀ ਬਿਊਟੀਫੁੱਲ ਚੰਡੀਗੜ੍ਹ ਵਿੱਚ ਸਵਾਈਨ ਫਲੂ ਨੇ ਦਸਤਕ ਦੇ ਦਿੱਤੀ ਹੈ।ਸ਼ਹਿਰ ਵਿੱਚ ਸਵਾਈਨ ਫਲੂ ਦਾ ਪਹਿਲਾ ਮਾਮਲਾ ਸਾਹਮਣੇ ਆਇਆ ਹੈ। ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ ਜੀਐਮਸੀਐਚ ਸੈਕਟਰ 32 ਵਿੱਚ ਇੱਕ 25 ਸਾਲਾਂ ਔਰਤ ਸਵਾਈਨ ਫਲੂ ਤੋਂ ਪੀੜਤ ਪਾਈ ਗਈ ਹੈ। ਔਰਤ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ ਅਤੇ ਇਲਾਜ ਸ਼ੁਰੂ ਕਰ ਦਿੱਤਾ ਗਿਆ ਹੈ।
ਔਰਤ ਇਲਾਜ ਲਈ ਹਸਪਤਾਲ ਪਹੁੰਚੀ ਸੀ, ਜਿੱਥੇ ਲੱਛਣਾਂ ਨੂੰ ਦੇਖ ਕੇ ਉਸਦਾ ਆਰਟੀਪੀਸੀਆਰ ਟੈਸਟ ਕੀਤਾ ਗਿਆ, ਜਿਸ ਵਿੱਚ ਉਹ ਪੌਜ਼ੀਟਿਵ ਪਾਈ ਗਈ। ਹਾਲਾਂਕਿ, ਹਸਪਤਾਲ ਪ੍ਰਬੰਧਨ ‘ਤੇ ਲਾਪਰਵਾਹੀ ਦਾ ਦੋਸ਼ ਲਗਾਇਆ ਜਾ ਰਿਹਾ ਹੈ, ਕਿਉਂਕਿ ਔਰਤ ਨੂੰ ਆਮ ਮਰੀਜ਼ਾਂ ਦੇ ਨਾਲ ਹੀ ਦਾਖਲ ਕਰਵਾਇਆ ਗਿਆ।
ਸੂਤਰਾਂ ਦੀ ਮੰਨਿਏ ਤਾਂ ਮਰੀਜ਼ ਨੂੰ ਆਮ ਮਰੀਜ਼ਾਂ ਦੇ ਨਾਲ ਆਈਸੀਯੂ ਵਿੱਚ ਰੱਖਿਆ ਗਿਆ, ਜਦੋਂ ਕਿ ਅਜਿਹੇ ਮਰੀਜ਼ਾਂ ਨੂੰ ਆਮ ਤੌਰ ‘ਤੇ ਵੱਖਰੇ ਆਈਸੋਲੇਸ਼ਨ ਵਿੱਚ ਰੱਖਿਆ ਜਾਣਾ ਚਾਹੀਦਾ ਹੈ। ਇਸ ਨਾਲ ਇਹ ਸਵਾਲ ਉੱਠਦਾ ਹੈ ਕਿ ਕੀ ਜੀਐਮਸੀਐਚ ਵਿੱਚ ਸਵਾਈਨ ਫਲੂ ਦੇ ਮਰੀਜ਼ਾਂ ਲਈ ਕੋਈ ਵਿਸ਼ੇਸ਼ ਵਾਰਡ ਬਣਾਇਆ ਗਿਆ ਹੈ ਜਾਂ ਨਹੀਂ।