T20 World Cup Final: ਭਾਰਤ ਨੇ ਨਿਊਜ਼ੀਲੈਂਡ ਨੂੰ ਹਰਾ ਕੇ ਜਿੱਤਿਆ ਟੀ-20 ਵਰਲਡ ਕੱਪ, ਦੇਸ਼ ਭਰ ਵਿੱਚ ਜਸ਼ਨ ਦਾ ਮਾਹੌਲ

T20 World Cup Final: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਖੇਡੇ ਗਏ ਟੀ-20 ਵਿਸ਼ਵ ਕੱਪ ਦੇ ਫਾਈਨਲ ਮੁਕਾਬਲੇ ਵਿੱਚ ਭਾਰਤੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਇੱਕ ਵੱਡੀ ਅਤੇ ਯਾਦਗਾਰ ਜਿੱਤ ਹਾਸਲ ਕੀਤੀ ਹੈ। ਇਸ ਇਤਿਹਾਸਕ ਜਿੱਤ ਦੇ ਨਾਲ ਹੀ ਭਾਰਤ ਨੇ ਟੀ-20 ਵਿਸ਼ਵ ਕੱਪ ਦਾ ਖ਼ਿਤਾਬ ਆਪਣੇ ਨਾਮ ਕਰ ਲਿਆ ਹੈ। ਮੈਚ ਖ਼ਤਮ ਹੁੰਦੇ ਹੀ ਪੂਰੇ […]
Amritpal Singh
By : Updated On: 09 Mar 2026 07:39:AM
T20 World Cup Final: ਭਾਰਤ ਨੇ ਨਿਊਜ਼ੀਲੈਂਡ ਨੂੰ ਹਰਾ ਕੇ ਜਿੱਤਿਆ ਟੀ-20 ਵਰਲਡ ਕੱਪ, ਦੇਸ਼ ਭਰ ਵਿੱਚ ਜਸ਼ਨ ਦਾ ਮਾਹੌਲ

T20 World Cup Final: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਖੇਡੇ ਗਏ ਟੀ-20 ਵਿਸ਼ਵ ਕੱਪ ਦੇ ਫਾਈਨਲ ਮੁਕਾਬਲੇ ਵਿੱਚ ਭਾਰਤੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਇੱਕ ਵੱਡੀ ਅਤੇ ਯਾਦਗਾਰ ਜਿੱਤ ਹਾਸਲ ਕੀਤੀ ਹੈ। ਇਸ ਇਤਿਹਾਸਕ ਜਿੱਤ ਦੇ ਨਾਲ ਹੀ ਭਾਰਤ ਨੇ ਟੀ-20 ਵਿਸ਼ਵ ਕੱਪ ਦਾ ਖ਼ਿਤਾਬ ਆਪਣੇ ਨਾਮ ਕਰ ਲਿਆ ਹੈ। ਮੈਚ ਖ਼ਤਮ ਹੁੰਦੇ ਹੀ ਪੂਰੇ ਦੇਸ਼ ਵਿੱਚ ਖ਼ੁਸ਼ੀ ਦੀ ਲਹਿਰ ਦੌੜ ਗਈ ਅਤੇ ਲੋਕਾਂ ਨੇ ਪਟਾਕੇ ਚਲਾ ਕੇ, ਭੰਗੜੇ ਪਾ ਕੇ ਅਤੇ ਇੱਕ-ਦੂਜੇ ਦਾ ਮੂੰਹ ਮਿੱਠਾ ਕਰਵਾ ਕੇ ਇਸ ਜਿੱਤ ਦਾ ਜਸ਼ਨ ਮਨਾਇਆ।

ਬੱਲੇਬਾਜ਼ਾਂ ਦਾ ਦਬਦਬਾ ਅਤੇ 255 ਦੌੜਾਂ ਦਾ ਵਿਸ਼ਾਲ ਟੀਚਾ
ਫਾਈਨਲ ਮੁਕਾਬਲੇ ਵਿੱਚ ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਬੇਹੱਦ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ ਅਤੇ ਨਿਰਧਾਰਿਤ ਓਵਰਾਂ ਵਿੱਚ 255 ਦੌੜਾਂ ਦਾ ਵਿਸ਼ਾਲ ਸਕੋਰ ਖੜ੍ਹਾ ਕਰ ਦਿੱਤਾ। ਭਾਰਤੀ ਬੱਲੇਬਾਜ਼ਾਂ ਨੇ ਪਾਰੀ ਦੀ ਸ਼ੁਰੂਆਤ ਤੋਂ ਹੀ ਹਮਲਾਵਰ ਰੁਖ਼ ਅਪਣਾਇਆ ਅਤੇ ਨਿਊਜ਼ੀਲੈਂਡ ਦੇ ਗੇਂਦਬਾਜ਼ਾਂ ‘ਤੇ ਲਗਾਤਾਰ ਦਬਾਅ ਬਣਾਈ ਰੱਖਿਆ। ਇੰਨੇ ਵੱਡੇ ਟੀਚੇ ਕਾਰਨ ਨਿਊਜ਼ੀਲੈਂਡ ਦੀ ਟੀਮ ਸ਼ੁਰੂ ਤੋਂ ਹੀ ਦਬਾਅ ਹੇਠ ਨਜ਼ਰ ਆਈ।

ਕੀਵੀ ਟੀਮ 159 ‘ਤੇ ਹੋਈ ਢੇਰ
256 ਦੌੜਾਂ ਦੇ ਪਹਾੜ ਜਿਹੇ ਟੀਚੇ ਦਾ ਪਿੱਛਾ ਕਰਨ ਉਤਰੀ ਨਿਊਜ਼ੀਲੈਂਡ ਦੀ ਟੀਮ ਭਾਰਤੀ ਗੇਂਦਬਾਜ਼ਾਂ ਦੇ ਘਾਤਕ ਹਮਲੇ ਅੱਗੇ ਟਿਕ ਨਹੀਂ ਸਕੀ। ਕੀਵੀ ਟੀਮ ਦੀਆਂ ਵਿਕਟਾਂ ਨਿਯਮਤ ਅੰਤਰਾਲ ‘ਤੇ ਡਿੱਗਦੀਆਂ ਰਹੀਆਂ ਅਤੇ ਪੂਰੀ ਟੀਮ ਮਹਿਜ਼ 159 ਦੌੜਾਂ ‘ਤੇ ਹੀ ਸਿਮਟ ਗਈ। ਇਸ ਤਰ੍ਹਾਂ ਭਾਰਤ ਨੇ ਫਾਈਨਲ ਮੁਕਾਬਲੇ ਵਿੱਚ ਇੱਕ ਵੱਡੀ ਜਿੱਤ ਦਰਜ ਕਰਕੇ ਟਰਾਫੀ ਆਪਣੇ ਨਾਮ ਕਰ ਲਈ। ਭਾਰਤੀ ਖਿਡਾਰੀਆਂ ਦੇ ਇਸ ਸ਼ਾਨਦਾਰ ਪ੍ਰਦਰਸ਼ਨ ਦੀ ਦੇਸ਼ ਭਰ ਵਿੱਚ ਭਰਪੂਰ ਸ਼ਲਾਘਾ ਹੋ ਰਹੀ ਹੈ।

ਅੰਮ੍ਰਿਤਸਰ ਤੇ ਕਈ ਸ਼ਹਿਰਾਂ ਜਸ਼ਨ ਦਾ ਮਾਰੌਲ
ਭਾਰਤ ਦੀ ਇਸ ਜਿੱਤ ਤੋਂ ਬਾਅਦ ਗੁਰੂ ਨਗਰੀ ਅੰਮ੍ਰਿਤਸਰ ਸਮੇਤ ਕਈ ਸ਼ਹਿਰਾਂ ਵਿੱਚ ਲੋਕ ਸੜਕਾਂ ‘ਤੇ ਉਤਰ ਆਏ। ਥਾਂ-ਥਾਂ ਪਟਾਕੇ ਚਲਾਏ ਗਏ, ਨੌਜਵਾਨਾਂ ਨੇ ਢੋਲ ਦੀ ਥਾਪ ‘ਤੇ ਭੰਗੜੇ ਪਾਏ ਅਤੇ ਲੋਕਾਂ ਨੇ ਇੱਕ-ਦੂਜੇ ਨੂੰ ਮਿਠਾਈਆਂ ਖੁਆ ਕੇ ਜਿੱਤ ਦਾ ਆਨੰਦ ਲਿਆ। ਅੰਮ੍ਰਿਤਸਰ ਦੇ ਲੋਕਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਦਾ ਦਿਨ ਪੂਰੇ ਦੇਸ਼ ਲਈ ਬੇਹੱਦ ਮਾਣ ਅਤੇ ਖ਼ੁਸ਼ੀ ਦਾ ਦਿਨ ਹੈ।
ਲੋਕਾਂ ਨੇ ਕਿਹਾ ਕਿ ਭਾਰਤੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ ਅਤੇ ਕਰੋੜਾਂ ਭਾਰਤੀਆਂ ਦਾ ਦਿਲ ਜਿੱਤ ਲਿਆ ਹੈ। ਖ਼ਾਸ ਤੌਰ ‘ਤੇ ਅੰਮ੍ਰਿਤਸਰ ਦੇ ਵਸਨੀਕਾਂ ਵਿੱਚ ਵਧੇਰੇ ਉਤਸ਼ਾਹ ਦੇਖਣ ਨੂੰ ਮਿਲਿਆ, ਕਿਉਂਕਿ ਸ਼ਹਿਰ ਦੇ ਸਟਾਰ ਖਿਡਾਰੀ ਅਭਿਸ਼ੇਕ ਸ਼ਰਮਾ ਨੇ ਇਸ ਅਹਿਮ ਮੈਚ ਵਿੱਚ ਬਿਹਤਰੀਨ ਪ੍ਰਦਰਸ਼ਨ ਕੀਤਾ। ਲੋਕਾਂ ਦਾ ਕਹਿਣਾ ਸੀ ਕਿ ਅਭਿਸ਼ੇਕ ਪਿਛਲੇ ਕੁਝ ਸਮੇਂ ਤੋਂ ਚੰਗੀ ਫਾਰਮ ਵਿੱਚ ਨਹੀਂ ਸੀ, ਪਰ ਫਾਈਨਲ ਵਰਗੇ ਵੱਡੇ ਮੰਚ ‘ਤੇ ਉਸ ਦੇ ਚੰਗੇ ਪ੍ਰਦਰਸ਼ਨ ਨੇ ਸਭ ਦਾ ਦਿਲ ਖ਼ੁਸ਼ ਕਰ ਦਿੱਤਾ ਹੈ।

Read Latest News and Breaking News at Daily Post TV, Browse for more News

Ad
Ad