Journalism Of Hope
BREAKING NEWS
ਮਾਨਸਾ ਤੋਂ ਡਾਕਟਰਾਂ ਨਿਸ਼ਾਨ ਸਿੰਘ ਨੇ ਛੱਡੀ ਅਕਾਲੀ ਦਲ, ਕਾਂਗਰਸ ‘ਚ ਹੋਏ ਸ਼ਾਮਿਲ.....ਪੰਜਾਬ ਦੇ ਸਾਬਕਾ DGP ਸਿਧਾਰਥ ਚਟੋਪਾਧਿਆਏ ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ......ਮਲਿਕਾਰਜੁਨ ਖੜਗੇ ਨੂੰ ਪੰਜਾਬ-ਹਰਿਆਣਾ ਹਾਈਕੋਰਟ ਤੋਂ ਰਾਹਤ, ਸੰਗਰੂਰ ਅਦਾਲਤ ਦੀ ਕਾਰਵਾਈ ’ਤੇ ਲਾਈ ਰੋਕ......ਪੰਜਾਬ ਦੇ ਡੀ.ਸੀ. ਦਫ਼ਤਰਾਂ ਦੇ ਮੁਲਾਜ਼ਮ 7 ਦਸੰਬਰ ਤੋਂ ਕਰਨਗੇ ਤਿੰਨ ਦਿਨ ਹੜਤਾਲ......WhatsApp ਲੈ ਕੇ ਆਇਆ ਨਵਾਂ ਫੀਚਰ: ਹੁਣ 14 ਦਿਨ ਪਹਿਲਾਂ ਤੱਕ ਸ਼ਡਿਊਲ ਕਰ ਸਕੋਗੇ ਮੈਸੇਜ......ਦੋ ਸਕੇ ਭਰਾਵਾਂ ’ਤੇ ਪਤਨੀਆਂ ਦੀ ਹੱਤਿਆ ਕਰਕੇ ਲਾਸ਼ਾਂ ਨੂੰ ਜੰਗਲ ’ਚ ਦੱਬਿਆ, ਪੁਲਿਸ ਨੇ ਮਿੱਟੀ ਪੱਟ ਕੇ ਕੱਢੀਆਂ ਲਾਸ਼ਾਂ......7 ਸਾਲਾ ਬੱਚੀ ਨਾਲ ਜਬਰ-ਜਨਾਹ ਤੇ ਕਤਲ ਦੇ ਦੋਸ਼ੀ ਨੂੰ ਫਾਂਸੀ ਦੀ ਸਜ਼ਾ......ਨਿਵੇਸ਼ਕਾਂ ਨਾਲ ਧੋਖਾਧੜੀ ਮਾਮਲਾ: ED ਵੱਲੋਂ ਪੰਜਾਬ ਅਤੇ ਜੰਮੂ-ਕਸ਼ਮੀਰ ’ਚ 8 ਥਾਵਾਂ ’ਤੇ ਛਾਪੇਮਾਰੀ......ਚੰਡੀਗੜ੍ਹ ਪੁਲਿਸ ਮੁਲਾਜ਼ਮਾਂ ਦੇ ਪੁੱਤਰਾਂ ਨਾਲ ਜੁੜੇ ਕੁੱਟਮਾਰ ਮਾਮਲੇ ਦੀ ਜਾਂਚ CBI ਹਵਾਲੇ

ਬਲਾਕ ਸਮਿਤੀ ਅਤੇ ਜ਼ਿਲ੍ਹਾ ਪਰਿਸ਼ਦ ਚੋਣਾਂ ਦੇ ਦਰਮਿਆਨ ਹਲਚਲ ਦੌਰਾਨ ਹਿੰਸਾ

Latest News: ਪੰਜਾਬ ਵਿੱਚ ਅੱਜ ਹੋ ਰਹੀਆਂ ਬਲਾਕ ਸਮਿਤੀ ਅਤੇ ਜ਼ਿਲ੍ਹਾ ਪਰਿਸ਼ਦ ਚੋਣਾਂ ਦੇ ਦਰਮਿਆਨ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਕਾਜੀ ਕੋਟ ਵਿੱਚ ਹਿੰਸਕ ਘਟਨਾ ਵਾਪਰੀ ਹੈ। ਮਿਲੀ ਜਾਣਕਾਰੀ ਅਨੁਸਾਰ ਦੋ ਸਿਆਸੀ ਪਾਰਟੀਆਂ ਨਾਲ ਸਬੰਧਤ ਵਰਕਰਾਂ ਵਿਚਾਲੇ ਪਹਿਲਾਂ ਤਕਰਾਰ ਹੋਈ, ਜੋ ਦੇਖਦੇ ਹੀ ਦੇਖਦੇ ਪੱਥਰਬਾਜ਼ੀ ਵਿੱਚ ਬਦਲ ਗਈ। ਇਸ ਤੋਂ ਬਾਅਦ ਮੌਕੇ ‘ਤੇ ਫਾਇਰਿੰਗ ਦੀ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 

Latest News: ਪੰਜਾਬ ਵਿੱਚ ਅੱਜ ਹੋ ਰਹੀਆਂ ਬਲਾਕ ਸਮਿਤੀ ਅਤੇ ਜ਼ਿਲ੍ਹਾ ਪਰਿਸ਼ਦ ਚੋਣਾਂ ਦੇ ਦਰਮਿਆਨ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਕਾਜੀ ਕੋਟ ਵਿੱਚ ਹਿੰਸਕ ਘਟਨਾ ਵਾਪਰੀ ਹੈ। ਮਿਲੀ ਜਾਣਕਾਰੀ ਅਨੁਸਾਰ ਦੋ ਸਿਆਸੀ ਪਾਰਟੀਆਂ ਨਾਲ ਸਬੰਧਤ ਵਰਕਰਾਂ ਵਿਚਾਲੇ ਪਹਿਲਾਂ ਤਕਰਾਰ ਹੋਈ, ਜੋ ਦੇਖਦੇ ਹੀ ਦੇਖਦੇ ਪੱਥਰਬਾਜ਼ੀ ਵਿੱਚ ਬਦਲ ਗਈ। ਇਸ ਤੋਂ ਬਾਅਦ ਮੌਕੇ ‘ਤੇ ਫਾਇਰਿੰਗ ਦੀ ਵੀ ਸੂਚਨਾ ਮਿਲੀ ਹੈ।

ਇਸ ਘਟਨਾ ਕਾਰਨ ਪਿੰਡ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਅਤੇ ਕੁਝ ਸਮੇਂ ਲਈ ਵੋਟਿੰਗ ਪ੍ਰਕਿਰਿਆ ‘ਤੇ ਅਸਰ ਪਿਆ। ਹਾਲਾਂਕਿ ਰਾਹਤ ਦੀ ਗੱਲ ਇਹ ਹੈ ਕਿ ਇਸ ਹਿੰਸਾ ਦੌਰਾਨ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।

ਸੂਚਨਾ ਮਿਲਦੇ ਹੀ ਪੁਲਿਸ ਦੀਆਂ ਟੀਮਾਂ ਤੁਰੰਤ ਮੌਕੇ ‘ਤੇ ਪਹੁੰਚ ਗਈਆਂ ਅਤੇ ਹਾਲਾਤਾਂ ਨੂੰ ਕਾਬੂ ਵਿੱਚ ਲਿਆ। ਪੁਲਿਸ ਅਧਿਕਾਰੀਆਂ ਮੁਤਾਬਕ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਦੋਸ਼ੀਆਂ ਦੀ ਪਛਾਣ ਕਰਕੇ ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Read Latest News and Breaking News at Daily Post TV, Browse for more News

Ad
Ad

Punjab District News