Journalism Of Hope
BREAKING NEWS
ਪਨਬਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੀ ਸਰਕਾਰ ਨਾਲ ਮੀਟਿੰਗ ਅੱਜ, ਹੱਲ ਨਾ ਹੋਇਆ ਤਾਂ ਕਰਨਗੇ ਵੱਡਾ ਐਲਾਨ.....ਪੰਜਾਬ ਵਿੱਚ ਸਵਾਇਨ ਫਲੂ ਦੇ 70 ਮਾਮਲੇ ਆਏ ਸਾਹਮਣੇ, ਸਿਹਤ ਵਿਭਾਗ ਅਲਰਟ....ਮਾਨ ਸਰਕਾਰ ਵੱਲੋਂ ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਤੋਂ ਵੱਧ ਦਾ ਵਾਧੇ ਨੂੰ ਮਨਜ਼ੂਰੀ.....ਮਾਛੀਵਾੜਾ ਪੁਲਿਸ ਨੇ ਤਿੰਨ ਲਾਪਤਾ ਵਿਦਿਆਰਥੀ ਰਾਜਸਥਾਨ ਤੋਂ ਸਹੀ-ਸਲਾਮਤ ਕੀਤੇ ਬਰਾਮਦ.....ਅਦਾਕਾਰਾ ਕ੍ਰਿਤੀ ਸੈਨਨ ਰੱਖੜੀ ਵਿਵਾਦ ਮਾਮਲਾ: ਰਾਹੁਲ ਗਾਂਧੀ ਆਏ ਸਮਰਥਨ ‘ਚ

Tamil Nadu CM Oath Ceremony: ਵਿਜੇ ਤਾਮਿਲਨਾਡੂ ਦੇ ਨਵੇਂ ਮੁੱਖ ਮੰਤਰੀ ਬਣੇ; 9 ਵਿਧਾਇਕਾਂ ਨੇ ਵੀ ਮੰਤਰੀ ਵਜੋਂ ਸਹੁੰ ਚੁੱਕੀ

Tamil Nadu CM Oath Ceremony: ਤਾਮਿਲਾਗਾ ਵੇਤਰੀ ਕਜ਼ਗਮ’ (TVK) ਦੇ ਵਿਧਾਇਕ ਦਲ ਦੇ ਨੇਤਾ ਅਤੇ ਉੱਘੇ ਅਦਾਕਾਰ ਸੀ. ਜੋਸਫ ਵਿਜੇ ਨੇ ਅੱਜ ਤਾਮਿਲਨਾਡੂ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ। ਚੇਨਈ ਦੇ ਜਵਾਹਰ ਲਾਲ ਨਹਿਰੂ ਇੰਡੋਰ ਸਟੇਡੀਅਮ ਵਿੱਚ ਕਰਵਾਏ ਗਏ ਇੱਕ ਸ਼ਾਨਦਾਰ ਸਮਾਗਮ ਦੌਰਾਨ ਰਾਜਪਾਲ ਰਾਜੇਂਦਰ ਵਿਸ਼ਵਨਾਥ ਅਰਲੇਕਰ ਨੇ ਉਨ੍ਹਾਂ ਨੂੰ ਅਹੁਦੇ ਅਤੇ ਭੇਤ […]
Nishant Malyan
By : Updated On: 10 May 2026 10:47:AM
Tamil Nadu CM Oath Ceremony: ਵਿਜੇ ਤਾਮਿਲਨਾਡੂ ਦੇ ਨਵੇਂ ਮੁੱਖ ਮੰਤਰੀ ਬਣੇ; 9 ਵਿਧਾਇਕਾਂ ਨੇ ਵੀ ਮੰਤਰੀ ਵਜੋਂ ਸਹੁੰ ਚੁੱਕੀ

Tamil Nadu CM Oath Ceremony: ਤਾਮਿਲਾਗਾ ਵੇਤਰੀ ਕਜ਼ਗਮ’ (TVK) ਦੇ ਵਿਧਾਇਕ ਦਲ ਦੇ ਨੇਤਾ ਅਤੇ ਉੱਘੇ ਅਦਾਕਾਰ ਸੀ. ਜੋਸਫ ਵਿਜੇ ਨੇ ਅੱਜ ਤਾਮਿਲਨਾਡੂ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ। ਚੇਨਈ ਦੇ ਜਵਾਹਰ ਲਾਲ ਨਹਿਰੂ ਇੰਡੋਰ ਸਟੇਡੀਅਮ ਵਿੱਚ ਕਰਵਾਏ ਗਏ ਇੱਕ ਸ਼ਾਨਦਾਰ ਸਮਾਗਮ ਦੌਰਾਨ ਰਾਜਪਾਲ ਰਾਜੇਂਦਰ ਵਿਸ਼ਵਨਾਥ ਅਰਲੇਕਰ ਨੇ ਉਨ੍ਹਾਂ ਨੂੰ ਅਹੁਦੇ ਅਤੇ ਭੇਤ ਗੁਪਤ ਰੱਖਣ ਦੀ ਸਹੁੰ ਚੁਕਾਈ।

ਇਸ਼ਤਿਹਾਰ

ਇਸ ਸਹੁੰ ਚੁੱਕ ਸਮਾਗਮ ਨਾਲ ਸੂਬੇ ਦੀ ਰਾਜਨੀਤੀ ਵਿੱਚ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਹੋਈ ਹੈ। ਪਿਛਲੇ 60 ਸਾਲਾਂ ਵਿੱਚ ਇਹ ਪਹਿਲੀ ਵਾਰ ਹੈ ਜਦੋਂ ਡੀ.ਐਮ.ਕੇ (DMK) ਜਾਂ ਏ.ਆਈ.ਏ.ਡੀ.ਐਮ.ਕੇ (AIADMK) ਵਰਗੀਆਂ ਦ੍ਰਾਵਿੜ ਪਾਰਟੀਆਂ ਨੂੰ ਪਛਾੜ ਕੇ ਕਿਸੇ ਤੀਜੀ ਧਿਰ ਨੇ ਸੱਤਾ ਸੰਭਾਲੀ ਹੈ।

ਸਟੇਡੀਅਮ ਦੇ ਅੰਦਰ ਅਤੇ ਬਾਹਰ ਲੱਖਾਂ ਦੀ ਗਿਣਤੀ ਵਿੱਚ ਵਿਜੇ ਦੇ ਪ੍ਰਸ਼ੰਸਕ ਅਤੇ ਸਮਰਥਕ ਜਸ਼ਨ ਮਨਾ ਰਹੇ ਹਨ। ਵਿਜੇ ਨੂੰ ਹੁਣ 13 ਮਈ ਤੱਕ ਵਿਧਾਨ ਸਭਾ ਵਿੱਚ ਆਪਣਾ ਬਹੁਮਤ ਸਾਬਤ ਕਰਨਾ ਹੋਵੇਗਾ। ਸਹੁੰ ਚੁੱਕਣ ਤੋਂ ਤੁਰੰਤ ਬਾਅਦ ਉਨ੍ਹਾਂ ਵੱਲੋਂ ਕੈਬਨਿਟ ਦੀ ਪਹਿਲੀ ਮੀਟਿੰਗ ਕੀਤੇ ਜਾਣ ਦੀ ਵੀ ਉਮੀਦ ਹੈ।

ਤਾਮਿਲਨਾਡੂ ਦੇ ਨਵੇਂ ਚੁਣੇ ਗਏ ਮੁੱਖ ਮੰਤਰੀ ਸੀ. ਜੋਸਫ ਵਿਜੇ ਦੇ ਸਹੁੰ ਚੁੱਕ ਸਮਾਗਮ ਤੋਂ ਤੁਰੰਤ ਬਾਅਦ ਉਨ੍ਹਾਂ ਦੀ ਕੈਬਨਿਟ ਦੇ ਮੰਤਰੀਆਂ ਨੇ ਵੀ ਅਹੁਦੇ ਦੀ ਸਹੁੰ ਚੁੱਕ ਲਈ ਹੈ। ਰਾਜਪਾਲ ਰਾਜੇਂਦਰ ਵਿਸ਼ਵਨਾਥ ਅਰਲੇਕਰ ਨੇ ਵਿਜੇ ਦੀ ਅਗਵਾਈ ਵਾਲੀ ਨਵੀਂ ਸਰਕਾਰ ਵਿੱਚ ਟੀ.ਵੀ.ਕੇ. (TVK) ਦੇ ਪ੍ਰਮੁੱਖ ਆਗੂਆਂ ਨੂੰ ਮੰਤਰੀ ਵਜੋਂ ਸਹੁੰ ਚੁਕਾਈ। ਮੰਤਰੀ ਵਜੋਂ ਸਹੁੰ ਚੁੱਕਣ ਵਾਲੇ ਪ੍ਰਮੁੱਖ ਆਗੂਆਂ ਵਿੱਚ ਆਦਵ ਅਰਜੁਨ, ਬੱਸੀ ਐਨ. ਆਨੰਦ, ਕੇ.ਜੀ. ਅਰੁਣਰਾਜ ਅਤੇ ਕੇ.ਏ. ਸੇਂਗੋਟਈਅਨ ਸ਼ਾਮਲ ਹਨ ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵਿਜੇ ਨੇ ਰਾਜਪਾਲ ਨੂੰ 9 ਮੰਤਰੀਆਂ ਦੀ ਸੂਚੀ ਸੌਂਪੀ ਸੀ, ਜਿਨ੍ਹਾਂ ਨੂੰ ਅੱਜ ਅਧਿਕਾਰਤ ਤੌਰ ’ਤੇ ਸਰਕਾਰ ਵਿੱਚ ਸ਼ਾਮਲ ਕਰ ਲਿਆ ਗਿਆ ਹੈ। ਨਵੀਂ ਕੈਬਨਿਟ ਵਿੱਚ ਤਜਰਬੇਕਾਰ ਸਿਆਸਤਦਾਨਾਂ ਅਤੇ ਨਵੇਂ ਚਿਹਰਿਆਂ ਦਾ ਸੁਮੇਲ ਦੇਖਣ ਨੂੰ ਮਿਲ ਰਿਹਾ ਹੈ। ਸਹੁੰ ਚੁੱਕ ਸਮਾਗਮ ਤੋਂ ਬਾਅਦ ਹੁਣ ਸਾਰੀਆਂ ਨਜ਼ਰਾਂ ਵਿਜੇ ਸਰਕਾਰ ਦੇ ਪਹਿਲੇ ਵੱਡੇ ਫੈਸਲਿਆਂ ਅਤੇ 13 ਮਈ ਨੂੰ ਹੋਣ ਵਾਲੇ ਬਹੁਮਤ ਪ੍ਰੀਖਣ ’ਤੇ ਟਿਕੀਆਂ ਹੋਈਆਂ ਹਨ।

Read Latest News and Breaking News at Daily Post TV, Browse for more News

Ad
Ad

Punjab District News