Journalism Of Hope
BREAKING NEWS
Punjab Police Transfers: 31 IPS/PPS ਅਫਸਰਾਂ ਦੀਆਂ ਬਦਲੀਆਂ.......ਪੰਜਾਬ ਸਰਕਾਰ ਨੇ ਵਧਾਇਆ ਗੰਨੇ ਦਾ ਰੇਟ.....ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ.......ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ’ਤੇ ਦਿੱਲੀ ਹਾਈਕੋਰਟ ਵੱਲੋਂ ਦਖ਼ਲ ਦੇਣ ਤੋਂ ਇਨਕਾਰ.....ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ-ਦਫ਼ਤਰ ’ਤੇ ED ਦੀ ਛਾਪੇਮਾਰੀ......ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਰਾਹਤ, CBI ਤੇ ED ਜਾਂਚ ਦੇ ਹਾਈਕੋਰਟ ਦੇ ਹੁਕਮ ਰੱਦ......ਪੰਜਾਬ ’ਚ ਅੱਜ ਹੋਣ ਵਾਲੀ ਸਰਕਾਰੀ ਬੱਸਾਂ ਦੀ ਹੜਤਾਲ ਟਲੀ, ਠੇਕਾ ਮੁਲਾਜ਼ਮਾਂ ਨੇ ਵਾਪਸ ਲਿਆ ਫ਼ੈਸਲਾ......ਮਿਸ ਯੂਨੀਵਰਸ-2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਦੇ ਸਿਰ ਸਜਿਆ ਤਾਜ.......ਪੰਜਾਬੀ ਨੌਜਵਾਨ ਗੁਰਪ੍ਰੀਤ ਸਿੰਘ ਕੈਨੇਡਾ ਪੁਲਿਸ ਵਿੱਚ ਹੋਇਆ ਭਰਤੀ......ਮਾਰੂਤੀ ਤੋਂ ਬਾਅਦ ਹੁਣ ਮਹਿੰਗੀਆਂ ਹੋਣਗੀਆਂ ਟਾਟਾ ਅਤੇ ਹੁੰਡਈ ਦੀਆਂ ਕਾਰਾਂ

ਭਲਕੇ ਤਰਨ ਤਾਰਨ ਉਪ ਚੋਣ ਦੀਆਂ ਵੋਟਾਂ ਦੀ ਗਿਣਤੀ ਨੂੰ ਲੈ ਕੇ ਤਿਆਰੀਆਂ ਮੁਕੰਮਲ, 16 ਰਾਊਂਡ ‘ਚ ਮੁਕੰਮਲ ਹੋਵੇਗੀ ਗਿਣਤੀ

Punjab Election 2025: ਗਿਣਤੀ ਦੌਰਾਨ ਉਮੀਦਵਾਰਾਂ ਦੇ ਕਾਊਂਟਿੰਗ ਏਜੰਟ ਵੀ ਨਾਲ ਮੌਜੂਦ ਹੋਣਗੇ। ਵੋਟਾਂ ਦੀ ਗਿਣਤੀ ਸਵੇਰੇ 8:00 ਵਜੇ ਸ਼ੁਰੂ ਹੋਵੇਗੀ ਅਤੇ ਗਿਣਤੀ ਦੇ ਕੁੱਲ 16 ਰਾਊਂਡ ਹੋਣਗੇ। Tarn Taran By-Election Counting: ਵਿਧਾਨ ਸਭਾ ਹਲਕਾ 021-ਤਰਨ ਤਾਰਨ ਦੀ 11 ਨਵੰਬਰ ਨੂੰ ਹੋਈ ਜ਼ਿਮਨੀ ਚੋਣ ਦੀਆਂ ਵੋਟਾਂ ਗਿਣਤੀ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ ਅਤੇ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਭਲਕੇ ਤਰਨ ਤਾਰਨ ਉਪ ਚੋਣ ਦੀਆਂ ਵੋਟਾਂ ਦੀ ਗਿਣਤੀ ਨੂੰ ਲੈ ਕੇ ਤਿਆਰੀਆਂ ਮੁਕੰਮਲ, 16 ਰਾਊਂਡ ‘ਚ ਮੁਕੰਮਲ ਹੋਵੇਗੀ ਗਿਣਤੀ

Punjab Election 2025: ਗਿਣਤੀ ਦੌਰਾਨ ਉਮੀਦਵਾਰਾਂ ਦੇ ਕਾਊਂਟਿੰਗ ਏਜੰਟ ਵੀ ਨਾਲ ਮੌਜੂਦ ਹੋਣਗੇ। ਵੋਟਾਂ ਦੀ ਗਿਣਤੀ ਸਵੇਰੇ 8:00 ਵਜੇ ਸ਼ੁਰੂ ਹੋਵੇਗੀ ਅਤੇ ਗਿਣਤੀ ਦੇ ਕੁੱਲ 16 ਰਾਊਂਡ ਹੋਣਗੇ।

Tarn Taran By-Election Counting: ਵਿਧਾਨ ਸਭਾ ਹਲਕਾ 021-ਤਰਨ ਤਾਰਨ ਦੀ 11 ਨਵੰਬਰ ਨੂੰ ਹੋਈ ਜ਼ਿਮਨੀ ਚੋਣ ਦੀਆਂ ਵੋਟਾਂ ਗਿਣਤੀ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ ਅਤੇ 14 ਨਵੰਬਰ ਨੂੰ ਸਵੇਰੇ 8:00 ਵਜੇ ਇੰਟਰਨੈਸ਼ਨਲ ਕਾਲਜ ਆਫ਼ ਨਰਸਿੰਗ, ਪਿੱਦੀ, ਤਰਨ ਤਾਰਨ ਵਿਖੇ ਵੋਟਾਂ ਦੀ ਗਿਣਤੀ ਹੋਵੇਗੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਧਾਨ ਸਭਾ ਹਲਕਾ ਤਰਨ ਤਾਰਨ ਦੇ ਰਿਟਰਨਿੰਗ ਅਫ਼ਸਰ ਗੁਰਮੀਤ ਸਿੰਘ ਨੇ ਦੱਸਿਆ ਕਿ ਜ਼ਿਮਨੀ ਚੋਣ ਦੌਰਾਨ ਕੁੱਲ 15 ਉਮੀਦਵਾਰ ਚੋਣ ਮੈਦਾਨ ਵਿੱਚ ਹਨ ਜਦਕਿ ਈ.ਵੀ.ਐੱਮ ਵਿੱਚ 16 ਨੰਬਰ ਉੱਪਰ ਨੋਟਾ (ਨਨ ਆਫ਼ ਅਬੱਵ) ਐਡ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਵੋਟਾਂ ਦੀ ਗਿਣਤੀ ਲਈ ਦੋ ਹਾਲ ਬਣਾਏ ਗਏ ਹਨ ਜਿਨ੍ਹਾਂ ਵਿੱਚ ਇੱਕ ਹਾਲ ਵਿੱਚ ਈ.ਵੀ.ਐੱਮ. ਦੀਆਂ ਵੋਟਾਂ ਦੀ ਗਿਣਤੀ ਹੋਵੇਗੀ।

ਵੋਟਾਂ ਦੀ ਗਿਣਤੀ ਲਈ ਲਗਾਏ ਗਏ 14 ਕਾਉਂਟਰ

ਉਨ੍ਹਾਂ ਦੱਸਿਆ ਕਿ ਈ.ਵੀ.ਐੱਮ. ਦੀਆਂ ਵੋਟਾਂ ਦੀ ਗਿਣਤੀ ਲਈ 14 ਕਾਉਂਟਰ ਲਗਾਏ ਗਏ ਹਨ ਜਦਕਿ ਦੂਸਰੇ ਹਾਲ ਵਿੱਚ ਪੋਸਟਲ ਬੈਲਟ ਪੇਪਰਾਂ ਦੀ ਗਿਣਤੀ ਹੋਵੇਗੀ ਅਤੇ ਉਸ ਵਿੱਚ 7 ਗਿਣਤੀ ਟੇਬਲ ਲਗਾਏ ਗਏ ਹਨ। ਉਨ੍ਹਾਂ ਕਿਹਾ ਕਿ ਹਰ ਟੇਬਲ ਉੱਪਰ ਗਿਣਤੀ ਕਰਨ ਵਾਲੇ 3 ਕਰਮਚਾਰੀਆਂ ਦਾ ਸਟਾਫ਼ ਬੈਠੇਗਾ ਜਿਸ ਵਿੱਚ ਇੱਕ ਮਾਈਕਰੋ ਅਬਜ਼ਰਵਰ, ਇੱਕ ਕਾਊਂਟਿੰਗ ਸੁਪਰਵਾਈਜਰ ਅਤੇ ਇੱਕ ਕਾਊਂਟਿੰਗ ਐਸਸਿਟੈਂਟ ਸ਼ਾਮਿਲ ਹੋਵੇਗਾ। ਉਨ੍ਹਾਂ ਦੱਸਿਆ ਕਿ ਗਿਣਤੀ ਦੌਰਾਨ ਉਮੀਦਵਾਰਾਂ ਦੇ ਕਾਊਂਟਿੰਗ ਏਜੰਟ ਵੀ ਨਾਲ ਮੌਜੂਦ ਹੋਣਗੇ। ਉਨ੍ਹਾਂ ਦੱਸਿਆ ਕਿ ਵੋਟਾਂ ਦੀ ਗਿਣਤੀ ਸਵੇਰੇ 8:00 ਵਜੇ ਸ਼ੁਰੂ ਹੋਵੇਗੀ ਅਤੇ ਗਿਣਤੀ ਦੇ ਕੁੱਲ 16 ਰਾਊਂਡ ਹੋਣਗੇ।

ਰਿਟਰਨਿੰਗ ਅਫ਼ਸਰ ਗੁਰਮੀਤ ਸਿੰਘ ਨੇ ਦੱਸਿਆ ਕਿ ਗਿਣਤੀ ਕੇਂਦਰ ਵਿੱਚ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਕਾਊਂਟਿੰਗ ਸਟਾਫ਼ ਨੂੰ ਵੀ ਸਿਖਲਾਈ ਦੇ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਕਾਊਂਟਿੰਗ ਸੈਂਟਰ ਦੇ ਅੰਦਰ ਤੇ ਬਾਹਰ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਗਿਣਤੀ ਦੀ ਸਾਰੀ ਪ੍ਰੀਕ੍ਰਿਆ ਅਬਜ਼ਰਵਰ ਸਾਹਿਬਾਨ ਦੀ ਹਾਜ਼ਰੀ ਵਿੱਚ ਪੂਰੀ ਤਰ੍ਹਾਂ ਪਾਰਦਰਸ਼ੀ ਢੰਗ ਨਾਲ ਮੁਕੰਮਲ ਕੀਤੀ ਜਾਵੇਗੀ।

Read Latest News and Breaking News at Daily Post TV, Browse for more News

Ad
Ad

Punjab District News