ਤਰਨ ਤਾਰਨ ਜ਼ਿਮਨੀ ਚੋਣ: ਨਾਮਜ਼ਦਗੀਆਂ ਦੇ ਪੰਜਵੇਂ ਦਿਨ ਛੇ ਨਾਮਜ਼ਦਗੀ ਪੱਤਰ ਦਾਖ਼ਲ

Nominations for Tarn Taran By-Poll: ਤਰਨ ਤਾਰਨ ਸੀਟ ਲਈ ਲਈ ਅੱਜ ਭਾਰਤੀ ਜਨਤਾ ਪਾਰਟੀ ਤੋਂ ਉਮੀਦਵਾਰ ਹਰਜੀਤ ਸਿੰਘ ਸੰਧੂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਹੈ। Tarn Taran By-Election: ਪੰਜਾਬ ਵਿਧਾਨ ਸਭਾ ਦੀ 21-ਤਰਨ ਤਾਰਨ ਸੀਟ ਦੀ ਜ਼ਿਮਨੀ ਚੋਣ ਲਈ ਨਾਮਜ਼ਦਗੀਆਂ ਦੇ ਪੰਜਵੇਂ ਦਿਨ 6 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ […]
Jaspreet Singh
By : Updated On: 17 Oct 2025 18:50:PM
ਤਰਨ ਤਾਰਨ ਜ਼ਿਮਨੀ ਚੋਣ: ਨਾਮਜ਼ਦਗੀਆਂ ਦੇ ਪੰਜਵੇਂ ਦਿਨ ਛੇ ਨਾਮਜ਼ਦਗੀ ਪੱਤਰ ਦਾਖ਼ਲ

Nominations for Tarn Taran By-Poll: ਤਰਨ ਤਾਰਨ ਸੀਟ ਲਈ ਲਈ ਅੱਜ ਭਾਰਤੀ ਜਨਤਾ ਪਾਰਟੀ ਤੋਂ ਉਮੀਦਵਾਰ ਹਰਜੀਤ ਸਿੰਘ ਸੰਧੂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਹੈ।

Tarn Taran By-Election: ਪੰਜਾਬ ਵਿਧਾਨ ਸਭਾ ਦੀ 21-ਤਰਨ ਤਾਰਨ ਸੀਟ ਦੀ ਜ਼ਿਮਨੀ ਚੋਣ ਲਈ ਨਾਮਜ਼ਦਗੀਆਂ ਦੇ ਪੰਜਵੇਂ ਦਿਨ 6 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਤਰਨ ਤਾਰਨ ਸੀਟ ਲਈ ਲਈ ਅੱਜ ਭਾਰਤੀ ਜਨਤਾ ਪਾਰਟੀ ਤੋਂ ਉਮੀਦਵਾਰ ਹਰਜੀਤ ਸਿੰਘ ਸੰਧੂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਹੈ।

ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਤੋਂ ਉਮੀਦਵਾਰ ਹਰਮੀਤ ਸਿੰਘ ਸੰਧੂ ਨੇ ਦੋ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਹਨ। ਰਾਜੇਸ਼ ਵਾਲੀਆ ਵੱਲੋਂ ਉਨ੍ਹਾਂ ਦੇ ਕਵਰਿੰਗ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਹਨ। ਉੱਥੇ ਹੀ ਸੱਚੋ ਸੱਚ ਪਾਰਟੀ ਤੋਂ ਉਮੀਦਵਾਰ ਸ਼ਾਮ ਲਾਲ ਗਾਂਧੀ ਨੇ ਨਾਮਜ਼ਦਗੀ ਦਾਖ਼ਲ ਕੀਤੀ ਹੈ।

ਜ਼ਿਕਰਯੋਗ ਹੈ ਕਿ ਇੰਡੀਅਨ ਨੈਸ਼ਨਲ ਕਾਂਗਰਸ ਦੇ ਉਮੀਦਵਾਰ ਕਰਨਬੀਰ ਸਿੰਘ ਨੇ ਅੱਜ ਇੱਕ ਹੋਰ ਨਾਮਜ਼ਦਗੀ ਪੱਤਰ ਦਾਖਲ ਕੀਤਾ ਹੈ। ਇਸ ਤੋਂ ਪਹਿਲਾਂ ਉਨ੍ਹਾਂ ਵੱਲੋਂ 15 ਅਕਤੂਬਰ ਨੂੰ ਵੀ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਸਨ।

ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 21 ਅਕਤੂਬਰ ਹੈ ਜਦਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ 22 ਅਕਤੂਬਰ ਨੂੰ ਕੀਤੀ ਜਾਵੇਗੀ। ਨਾਮਜ਼ਦਗੀ ਪੱਤਰ ਵਾਪਿਸ ਲੈਣ ਦੀ ਅੰਤਿਮ ਮਿਤੀ 24 ਅਕਤੂਬਰ, 2025 ਹੈ।

Read Latest News and Breaking News at Daily Post TV, Browse for more News

Ad
Ad