Journalism Of Hope
BREAKING NEWS
Punjab Police Transfers: 31 IPS/PPS ਅਫਸਰਾਂ ਦੀਆਂ ਬਦਲੀਆਂ.......ਪੰਜਾਬ ਸਰਕਾਰ ਨੇ ਵਧਾਇਆ ਗੰਨੇ ਦਾ ਰੇਟ.....ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ.......ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ’ਤੇ ਦਿੱਲੀ ਹਾਈਕੋਰਟ ਵੱਲੋਂ ਦਖ਼ਲ ਦੇਣ ਤੋਂ ਇਨਕਾਰ.....ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ-ਦਫ਼ਤਰ ’ਤੇ ED ਦੀ ਛਾਪੇਮਾਰੀ......ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਰਾਹਤ, CBI ਤੇ ED ਜਾਂਚ ਦੇ ਹਾਈਕੋਰਟ ਦੇ ਹੁਕਮ ਰੱਦ......ਪੰਜਾਬ ’ਚ ਅੱਜ ਹੋਣ ਵਾਲੀ ਸਰਕਾਰੀ ਬੱਸਾਂ ਦੀ ਹੜਤਾਲ ਟਲੀ, ਠੇਕਾ ਮੁਲਾਜ਼ਮਾਂ ਨੇ ਵਾਪਸ ਲਿਆ ਫ਼ੈਸਲਾ......ਮਿਸ ਯੂਨੀਵਰਸ-2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਦੇ ਸਿਰ ਸਜਿਆ ਤਾਜ.......ਪੰਜਾਬੀ ਨੌਜਵਾਨ ਗੁਰਪ੍ਰੀਤ ਸਿੰਘ ਕੈਨੇਡਾ ਪੁਲਿਸ ਵਿੱਚ ਹੋਇਆ ਭਰਤੀ......ਮਾਰੂਤੀ ਤੋਂ ਬਾਅਦ ਹੁਣ ਮਹਿੰਗੀਆਂ ਹੋਣਗੀਆਂ ਟਾਟਾ ਅਤੇ ਹੁੰਡਈ ਦੀਆਂ ਕਾਰਾਂ

Tarn Taran Bypoll Results 2025: ਤਰਨਤਾਰਨ ਸੀਟ ‘ਤੇ ‘ਆਪ’ ਨੇ 12,091 ਵੋਟਾਂ ਨਾਲ ਕੀਤਾ ਕਬਜ਼ਾ, ਦੂਜੇ ਸਥਾਨ ‘ਤੇ ਰਿਹਾ ਸ਼੍ਰੋਮਣੀ ਅਕਾਲੀ ਦਲ ਪਾਰਟੀ

Tarn Taran Bypoll Results 2025: ਤਰਨਤਾਰਨ ਵਿਧਾਨ ਸਭਾ ਉਪ ਚੋਣ ਲਈ ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਤੋਂ ਜਾਰੀ ਹੈ। ਇੰਟਰਨੈਸ਼ਨਲ ਕਾਲਜ ਆਫ਼ ਨਰਸਿੰਗ ਵਿਖੇ ਸਥਾਪਤ ਗਿਣਤੀ ਕੇਂਦਰ ਵਿਚ ਸਭ ਤੋਂ ਪਹਿਲਾਂ ਬੈਲਟ ਪੇਪਰਾਂ ਦੀ ਗਿਣਤੀ ਕੀਤੀ ਜਾ ਰਹੀ ਹੈ। ਸ਼ੁਰੂਆਤੀ ਰੁਝਾਨਾਂ ਵਿਚ ਅਕਾਲੀ ਦਲ ਦੀ ਉਮੀਦਵਾਰ ਸੁਖਵਿੰਦਰ ਕੌਰ ਰੰਧਾਵਾ ਅੱਗੇ ਚੱਲ ਰਹੇ ਹਨ। ਦੂਜੇ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
Tarn Taran Bypoll Results 2025: ਤਰਨਤਾਰਨ ਸੀਟ ‘ਤੇ ‘ਆਪ’ ਨੇ 12,091 ਵੋਟਾਂ ਨਾਲ ਕੀਤਾ ਕਬਜ਼ਾ, ਦੂਜੇ ਸਥਾਨ ‘ਤੇ ਰਿਹਾ ਸ਼੍ਰੋਮਣੀ ਅਕਾਲੀ ਦਲ ਪਾਰਟੀ

Tarn Taran Bypoll Results 2025: ਤਰਨਤਾਰਨ ਵਿਧਾਨ ਸਭਾ ਉਪ ਚੋਣ ਲਈ ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਤੋਂ ਜਾਰੀ ਹੈ। ਇੰਟਰਨੈਸ਼ਨਲ ਕਾਲਜ ਆਫ਼ ਨਰਸਿੰਗ ਵਿਖੇ ਸਥਾਪਤ ਗਿਣਤੀ ਕੇਂਦਰ ਵਿਚ ਸਭ ਤੋਂ ਪਹਿਲਾਂ ਬੈਲਟ ਪੇਪਰਾਂ ਦੀ ਗਿਣਤੀ ਕੀਤੀ ਜਾ ਰਹੀ ਹੈ। ਸ਼ੁਰੂਆਤੀ ਰੁਝਾਨਾਂ ਵਿਚ ਅਕਾਲੀ ਦਲ ਦੀ ਉਮੀਦਵਾਰ ਸੁਖਵਿੰਦਰ ਕੌਰ ਰੰਧਾਵਾ ਅੱਗੇ ਚੱਲ ਰਹੇ ਹਨ।

ਦੂਜੇ ਗੇੜ ਦੀ ਗਿਣਤੀ

ਤਰਨਤਾਰਨ ਵਿਧਾਨ ਸਭਾ ਜ਼ਿਮਨੀ ਚੋਣਾਂ ਦੇ ਅੱਜ ਆ ਰਹੇ ਨਤੀਜਿਆਂ ਵਿਚ ਦੂਜੇ ਗੇੜ ਦੀ ਗਿਣਤੀ ਦੌਰਾਨ ਵੀ ਅਕਾਲੀ ਦਲ ਦੀ ਉਮੀਦਵਾਰ ਸੁਖਵਿੰਦਰ ਕੌਰ ਰੰਧਾਵਾ ਅੱਗੇ ਚੱਲ ਰਹੇ ਹਨ। ਉਹ 1480 ਵੋਟਾਂ ਨਾਲ ਅੱਗੇ ਚੱਲ ਰਹੇ ਹਨ। ‘ਆਪ’ ਉਮਦੀਵਾਰ ਹਰਮੀਤ ਸਿੰਘ ਸੰਧੂ ਨੂੰ 4363 ਵੋਟਾਂ, ਕਾਂਗਰਸੀ ਉਮੀਦਵਾਰ ਕਰਨਬੀਰ ਸਿੰਘ ਬੁਰਜ ਨੂੰ 2955 ਵੋਟਾਂ ਤੇ ਵਾਰਿਸ ਪੰਜਾਬ ਦੇ ਉਮੀਦਵਾਰ ਮਨਦੀਪ ਸਿੰਘ ਨੂੰ 1889 ਵੋਟਾਂ ਮਿਲੀਆਂ ਹਨ।

ਤੀਜੇ ਗੇੜ ਦੀ ਗਿਣਤੀ

ਤਰਨਤਾਰਨ ਵਿਧਾਨ ਸਭਾ ਜ਼ਿਮਨੀ ਚੋਣਾਂ ਦੇ ਅੱਜ ਆ ਰਹੇ ਨਤੀਜਿਆਂ ਵਿਚ ਤੀਜੇ ਗੇੜ ਦੀ ਗਿਣਤੀ ਦੌਰਾਨ ਵੀ ਅਕਾਲੀ ਦਲ ਦੀ ਉਮੀਦਵਾਰ ਸੁਖਵਿੰਦਰ ਕੌਰ ਰੰਧਾਵਾ ਅੱਗੇ ਚੱਲ ਰਹੇ ਹਨ। ਉਹ 374 ਵੋਟਾਂ ਨਾਲ ਅੱਗੇ ਚੱਲ ਰਹੇ ਹਨ। ‘ਆਪ’ ਉਮਦੀਵਾਰ ਹਰਮੀਤ ਸਿੰਘ ਸੰਧੂ ਨੂੰ 6974 ਵੋਟਾਂ, ਕਾਂਗਰਸੀ ਉਮੀਦਵਾਰ ਕਰਨਬੀਰ ਸਿੰਘ ਬੁਰਜ ਨੂੰ 4090 ਵੋਟਾਂ ਤੇ ਵਾਰਿਸ ਪੰਜਾਬ ਦੇ ਉਮੀਦਵਾਰ ਮਨਦੀਪ ਸਿੰਘ ਨੂੰ 2736 ਵੋਟਾਂ ਮਿਲੀਆਂ ਹਨ।

ਚੌਥੇ ਗੇੜ ’ਚ ‘ਆਪ’ ਆਗੂ ਹਰਮੀਤ ਸਿੰਘ ਸੰਧੂ 179 ਵੋਟਾਂ ਨਾਲ ਅੱਗੇ

ਪੰਜਵੇਂ ਗੇੜ ਦੇ ਰੁਝਾਨ

ਤਰਨਤਾਰਨ ਜ਼ਿਮਨੀ ਚੋਣ ਦੇ ਪੰਜਵੇਂ ਗੇੜ ਦੇ ਰੁਝਾਨ ਸਾਹਮਣੇ ਆ ਗਏ ਹਨ। ‘ਆਪ’ ਉਮੀਦਵਾਰ ਹਰਮੀਤ ਸਿੰਘ ਸੰਧੂ 187 ਵੋਟਾਂ ਨਾਲ ਅੱਗੇ ਚੱਲ ਰਹੇ ਹਨ। ਉਨ੍ਹਾਂ ਨੂੰ ਹੁਣ ਤੱਕ 11727 ਵੋਟਾਂ ਮਿਲੀਆਂ ਹਨ, ਜਦੋਂ ਕਿ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਸੁਖਵਿੰਦਰ ਕੌਰ ਰੰਧਾਵਾ ਨੂੰ 11540 ਵੋਟਾਂ ਮਿਲੀਆਂ ਹਨ।

ਛੇਵੇਂ ਗੇੜ ’ਚ ‘ਆਪ’ ਉਮੀਦਵਾਰ ਹਰਮੀਤ ਸਿੰਘ ਸੰਧੂ 892 ਵੋਟਾਂ ਨਾਲ ਅੱਗੇ

ਸਤਵੇਂ ਗੇੜ ’ਚ ਆਮ ਆਦਮੀ ਪਾਰਟੀ 1835 ਵੋਟਾਂ ਨਾਲ ਅੱਗੇ

8ਵੇਂ ਗੇੜ

8ਵੇਂ ਗੇੜ ਤੋਂ ਬਾਅਦ ਵੀ ਆਮ ਆਦਮੀ ਪਾਰਟੀ ਦੀ ਲੀਡ ਬਰਕਰਾਰ ਹੈ। ਹਰਮੀਤ ਸਿੰਘ ਸੰਧੂ 3668 ਵੋਟਾਂ ਦੇ ਫ਼ਰਕ ਨਾਲ ਅੱਗੇ ਚੱਲ ਰਹੇ ਹਨ। ਉਨ੍ਹਾਂ ਨੂੰ 20454 ਵੋਟਾਂ ਮਿਲੀਆਂ ਹਨ ਜਦੋਂ ਕਿ ਸ਼੍ਰੋਮਣੀ ਅਕਾਲੀ ਦਲ ਨੂੰ 16786 ਵੋਟਾਂ ਲੈ ਦੂਜੇ ਨੰਬਰ ’ਤੇ ਹੈ।

9ਵੇਂ ਗੇੜ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ 1,477, ਭਾਜਪਾ ਨੂੰ 707, ਆਪ ਨੂੰ 3,319, ਕਾਂਗਰਸ ਨੂੰ 710 ਅਤੇ ਅਕਾਲੀ ਦਲ-ਵਾਰਿਸ ਪੰਜਾਬ ਦੇ ਮਨਦੀਪ ਖਾਲਸਾ ਨੂੰ 1,254 ਵੋਟਾਂ ਮਿਲੀਆਂ।

10ਵੇਂ ਗੇੜ
ਤਰਨਤਾਰਨ ਉਪ ਚੋਣ ਵਿੱਚ ਗਿਣਤੀ ਦੇ 10ਵੇਂ ਗੇੜ ਪੂਰਾ ਹੋ ਗਿਆ। ਹੁਣ ਤੱਕ, ‘ਆਪ’ ਨੂੰ 26892 ਵੋਟਾਂ, ਅਕਾਲੀ ਦਲ ਨੂੰ 19598 ਵੋਟਾਂ, ਅਕਾਲੀ ਦਲ ਵਾਰਿਸ ਪੰਜਾਬ ਦੇ ਮਨਦੀਪ ਨੂੰ 11793 ਵੋਟਾਂ, ਕਾਂਗਰਸ ਨੂੰ 10139 ਵੋਟਾਂ ਅਤੇ ਭਾਜਪਾ ਨੂੰ 3659 ਵੋਟਾਂ ਮਿਲੀਆਂ ਹਨ।

11ਵੇਂ ਗੇੜ ‘ਚ ‘ਆਪ’ ਦੀ ਲੀਡ 9,142
ਤਰਨਤਾਰਨ ਉਪ ਚੋਣ ਵਿੱਚ ਗਿਣਤੀ ਦੇ 11ਵੇਂ ਗੇੜ ਹੋ ਗਏ ਹਨ। ਹੁਣ ਤੱਕ, ‘ਆਪ’ ਨੂੰ 29,965 ਵੋਟਾਂ, ਅਕਾਲੀ ਦਲ ਨੂੰ 20,823 ਵੋਟਾਂ, ਅਕਾਲੀ ਦਲ ਵਾਰਿਸ ਪੰਜਾਬ ਦੇ ਮਨਦੀਪ ਨੂੰ 13,142 ਵੋਟਾਂ, ਕਾਂਗਰਸ ਨੂੰ 10,475 ਵੋਟਾਂ ਅਤੇ ਭਾਜਪਾ ਨੂੰ 4,216 ਵੋਟਾਂ ਮਿਲੀਆਂ ਹਨ। ਗਿਣਤੀ ਦੇ ਕੁੱਲ 16 ਦੌਰ ਕੀਤੇ ਜਾਣਗੇ।

ਦੱਸ ਦੇਈਏ ਕਿ ਵੋਟਾਂ ਦੀ ਗਿਣਤੀ ਦੇ ਕੁੱਲ 16 ਰਾਊਂਡ ਹੋਣਗੇ। ਜ਼ਿਮਨੀ ਚੋਣ ‘ਚ ਕੁੱਲ 15 ਉਮੀਦਵਾਰ ਮੈਦਾਨ ‘ਚ ਹਨ, ਜਿਨ੍ਹਾਂ ‘ਚੋਂ ਚਾਰ ਰਿਵਾਇਤੀ ਪਾਰਟੀਆਂ ਦੇ ਹਨ, ਦੋ ਰਜਿਸਟਰਡ ਪਾਰਟੀਆਂ ਹਨ ਅਤੇ 9 ਆਜ਼ਾਦ ਉਮੀਦਵਾਰ ਹਨ।

ਤਰਨਤਾਰਨ ਸੀਟ ‘ਤੇ ਮੁੱਖ ਮੁਕਾਬਲਾ
ਤਰਨਤਾਰਨ ਸੀਟ ‘ਤੇ ਮੁੱਖ ਮੁਕਾਬਲਾ ਆਮ ਆਦਮੀ ਪਾਰਟੀ ਤੋਂ ਹਰਮੀਤ ਸਿੰਘ ਸੰਧੂ ਤੇ ਕਾਂਗਰਸ ਦੇ ਕਰਨਬੀਰ ਸਿੰਘ ਬੁਰਜ, ਸ਼੍ਰੋਮਣੀ ਅਕਾਲੀ ਦਲ ਦੀ ਸੁਖਵਿੰਦਰ ਕੌਰ, ਭਾਜਪਾ ਤੋਂ ਹਰਜੀਤ ਸਿੰਘ ਸੰਧੂ ਵਿਚ ਹੈ। ਇਸ ਤੋਂ ਇਲਾਵਾ ਵਾਰਿਸ ਪੰਜਾਬ ਦੇ (ਆਜ਼ਾਰ ਉਮੀਦਵਾਰ )ਉਮੀਦਵਾਰ ਮਨਦੀਪ ਸਿੰਘ ਵੀ ਚੋਣਾਂ ਵਿਚ ਵੱਡਾ ਉਲਟਫੇਰ ਕਰ ਸਕਦੇ ਹਨ। ਜ਼ਿਕਰਯੋਗ ਹੈ ਕਿ ਤਰਨਤਾਰਨ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਦੇ ਦੇਹਾਂਤ ਤੋਂ ਬਾਅਦ ਉਥੋਂ ਦੀ ਵਿਧਾਨ ਸਭਾ ਸੀਟ ਖ਼ਾਲੀ ਹੋ ਗਈ ਹੈ ਜਿਸ ਤੋਂ ਬਾਅਦ ਤਰਨਤਾਰਨ ਜ਼ਿਮਨੀ ਚੋਣ ਹੋ ਰਹੀ ਹੈ।

Read Latest News and Breaking News at Daily Post TV, Browse for more News

Ad
Ad

Punjab District News